ਹੋਲਾ ਮਹੱਲਾ ਮੌਕੇ ਕੀਰਤਪੁਰ ਸਾਹਿਬ ਵਿੱਚ ਚਾਰ ਥਾਵਾਂ ‘ਤੇ ਆਮ ਆਦਮੀ ਕਲੀਨਿਕ ਸਥਾਪਿਤ

ਕੀਰਤਪੁਰ ਸਾਹਿਬ 01 ਮਾਰਚ: ਪੰਜਾਬ ਸਰਕਾਰ ਅਤੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਹੋਲਾ ਮਹੱਲਾ ਮੌਕੇ ਕੀਰਤਪੁਰ ਸਾਹਿਬ ਵਿੱਚ ਆਉਣ ਵਾਲੇ ਲੱਖਾਂ ਸ਼ਰਧਾਲੂਆਂ ਦੀ ਸੁਵਿਧਾ ਲਈ ਚਾਰ ਆਮ ਆਦਮੀ ਕਲੀਨਿਕ ਸਥਾਪਿਤ ਕੀਤੇ ਗਏ ਹਨ। ਇਹ ਕਲੀਨਿਕ ਵਿਸ਼ੇਸ਼ ਤੌਰ ‘ਤੇ ਸਮਾਗਮ ਦੇ ਦੌਰਾਨ ਤੁਰੰਤ ਅਤੇ ਮੁਫ਼ਤ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਚਾਲੂ ਕੀਤੇ ਗਏ ਹਨ।
    ਇਹ ਕਲੀਨਿਕ ਗੁਰਦੁਆਰਾ ਸ਼੍ਰੀ ਪਤਾਲਪੁਰੀ ਸਹਿਬ, ਕੀਰਤਪੁਰ ਸਾਹਿਬ ਬੱਸ ਸਟੈਂਡ , ਬਾਬਾ ਗੁਰਦਿੱਤਾ ਜੀ ਗੁਰਦੁਆਰਾ ਸਾਹਿਬ ਅਤੇ ਕੀਰਤਪੁਰ ਸਾਹਿਬ ਪੁਲਿਸ ਸਟੇਸ਼ਨ ਵਿਖੇ ਸਥਾਪਿਤ ਕੀਤੇ ਗਏ ਹਨ। ਇਨ੍ਹਾਂ ਕੇਂਦਰਾਂ ਰਾਹੀਂ ਆਮ ਬਿਮਾਰੀਆਂ ਦਾ ਮੁਫ਼ਤ ਇਲਾਜ, ਲੋੜੀਂਦੀ ਜਾਂਚ ਅਤੇ ਦਵਾਈਆਂ ਦੀ ਸਹੂਲਤ ਉਪਲਬਧ ਕਰਵਾਈ ਜਾ ਰਹੀ ਹੈ ਤਾਂ ਜੋ ਕਿਸੇ ਵੀ ਤਰ੍ਹਾਂ ਦੀ ਸਿਹਤ ਸੰਬੰਧੀ ਤਕਲੀਫ਼ ਦਾ ਤੁਰੰਤ ਨਿਪਟਾਰਾ ਕੀਤਾ ਜਾ ਸਕੇ।
   ਇਸ ਮੌਕੇ ‘ਤੇ ਸੀਨੀਅਰ ਮੈਡੀਕਲ ਅਫਸਰ ਡਾ.ਸੁਰਜੀਤ ਸਿੰਘ ਨੇ ਕਿਹਾ ਕਿ ਹੋਲਾ ਮਹੱਲਾ ਦੌਰਾਨ ਵੱਡੀ ਗਿਣਤੀ ਵਿੱਚ ਆਉਣ ਵਾਲੇ ਸ਼ਰਧਾਲੂਆਂ ਦੀ ਸਿਹਤ ਸੁਰੱਖਿਆ ਸਿਹਤ ਵਿਭਾਗ ਦੀ ਪਹਿਲ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਕਲੀਨਿਕਾਂ ਰਾਹੀਂ ਲੋਕਾਂ ਨੂੰ ਬਿਨਾਂ ਕਿਸੇ ਖਰਚੇ ਦੇ ਮਿਆਰੀ ਸਿਹਤ ਸੇਵਾਵਾਂ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ ਅਤੇ ਸਾਰੀ ਟੀਮ ਪੂਰੀ ਤਰ੍ਹਾਂ ਤੈਨਾਤ ਹੈ। ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਕਿਸੇ ਵੀ ਤਕਲੀਫ਼ ਦੀ ਸਥਿਤੀ ਵਿੱਚ ਨਜ਼ਦੀਕੀ ਕਲੀਨਿਕ ਦਾ ਲਾਭ ਜ਼ਰੂਰ ਲੈਣ ਅਤੇ ਸਰਕਾਰ ਵੱਲੋਂ ਦਿੱਤੀਆਂ ਜਾ ਰਹੀਆਂ ਸਹੂਲਤਾਂ ਦਾ ਵੱਧ ਤੋਂ ਵੱਧ ਉਪਯੋਗ ਕਰਨ।

Leave a Reply

Your email address will not be published. Required fields are marked *