ਪੰਜਾਬ ਐਗਰੋ ਵੱਲੋਂ ਮਿਡ ਡੇ ਮੀਲ ਲਈ ਵੱਖ-ਵੱਖ ਜਿਲਿਆਂ ਨੂੰ ਭੇਜਿਆ ਜਾ ਰਿਹਾ ਹੈ ਕਿਨੂੰ

ਫਾਜ਼ਿਲਕਾ 20 ਫਰਵਰੀ  ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਕਿਨੂੰ ਉਤਪਾਦਕ ਕਿਸਾਨਾਂ ਨੂੰ ਉਨਾਂ ਦੇ ਫਸਲੀ ਉਤਪਾਦਨ ਦੇ ਮੰਡੀਕਰਨ ਵਿੱਚ ਸਹਾਇਤਾ ਦੀ ਲੜੀ ਤਹਿਤ ਮਿਡ ਡੇ ਮੀਲ ਵਿੱਚ ਵਿਦਿਆਰਥੀਆਂ ਨੂੰ ਕਿਨੂੰ ਦੇਣ ਦੇ ਕੀਤੇ ਗਏ ਫੈਸਲੇ ਦੇ ਮੱਦੇ ਨਜ਼ਰ ਪੰਜਾਬ ਅਗਰੋ ਵੱਲੋਂ ਲਗਾਤਾਰ ਕਿਸਾਨਾਂ ਤੋਂ ਕਿੰਨੂ ਦੀ ਖਰੀਦ ਕਰਕੇ ਵੱਖ-ਵੱਖ ਜ਼ਿਲਿਆਂ ਵਿੱਚ ਸਕੂਲਾਂ ਤੱਕ ਕਿੰਨੂ ਭੇਜਿਆ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਡਾ ਸੇਨੂ ਦੁੱਗਲ ਨੇ ਦੱਸਿਆ ਕਿ ਸੋਮਵਾਰ ਲਈ ਇਥੋਂ ਪਿਛਲੇ ਦਿਨੀ ਕਿੰਨੂੰ ਭੇਜਿਆ ਗਿਆ ਸੀ ਜੋ ਕਿ ਫਿਰੋਜ਼ਪੁਰ, ਫਰੀਦਕੋਟ, ਕਪੂਰਥਲਾ, ਬਰਨਾਲਾ, ਤਰਨ ਤਾਰਨ ਅਤੇ ਅੰਮ੍ਰਿਤਸਰ ਜ਼ਿਲਿਆਂ ਵਿੱਚ  ਸੋਮਵਾਰ ਨੂੰ ਕਿੰਨੂ ਵੰਡਿਆ ਗਿਆ ਸੀ । ਇਸੇ ਤਰ੍ਹਾਂ ਅੱਜ ਮੰਗਲਵਾਰ ਨੂੰ ਜ਼ਿਲ੍ਹਾ ਲੁਧਿਆਣਾ, ਜਲੰਧਰ, ਫਤਿਹਗੜ੍ਹ ਸਾਹਿਬ,ਪਠਾਨਕੋਟ ਅਤੇ ਐਸਬੀਐਸ ਨਗਰ ਦੇ ਸਕੂਲਾਂ ਲਈ ਕਿੰਨੂ ਭੇਜਿਆ ਗਿਆ ਹੈ ਜੋ ਕਿ ਅੱਜ ਇਹਨਾਂ ਜ਼ਿਲ੍ਹਿਆਂ ਵਿੱਚ ਵਿਦਿਆਰਥੀਆਂ ਨੂੰ ਵੰਡਿਆ ਗਿਆ।  ਇਸੇ ਤਰ੍ਹਾਂ ਸਾਰੇ ਪੰਜਾਬ ਨੂੰ ਵੱਖ-ਵੱਖ ਜੋਨਾਂ ਵਿੱਚ ਵੰਡ ਕੇ ਰੋਜ਼ਾਨਾ ਆਧਾਰ ਤੇ ਵੱਖ-ਵੱਖ ਜ਼ਿਲਿਆਂ ਨੂੰ ਕਿੰਨੂ ਦੀ ਸਪਲਾਈ ਕੀਤੀ ਜਾ ਰਹੀ ਹੈ। ਇਸ ਮੌਕੇ ਪੰਜਾਬ ਐਗਰੋ ਦੇ ਅਧਿਕਾਰੀ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਪੰਜਾਬ ਐਗਰੋ ਵੱਲੋਂ ਲਗਾਤਾਰ ਕਿਸਾਨਾਂ ਤੋਂ ਖਰੀਦ ਕੀਤੀ ਜਾ ਰਹੀ ਹੈ।  ਉਹਨਾਂ ਨੇ ਦੱਸਿਆ ਕਿ ਪੰਜਾਬ ਐਗਰੋ ਵੱਲੋਂ ਕਿਸਾਨਾਂ ਦੀ ਮੰਗ ਅਨੁਸਾਰ ਇਹ ਖਰੀਦ ਸ਼ੁਰੂ ਕੀਤੀ ਗਈ ਹੈ ਤਾਂ ਜੋ ਕਿਸਾਨਾਂ ਨੂੰ ਉਨਾਂ ਦੀ ਫਸਲ ਦਾ ਭਰਪੂਰ ਲਾਭ ਮਿਲ ਸਕੇ।  ਸਰਕਾਰ ਤੇ ਇਸ ਫੈਸਲੇ ਦਾ ਕਿੰਨੂ ਬਾਗਬਾਨ ਸਵਾਗਤ ਕਰ ਰਹੇ ਹਨ। ਪਿੰਡ ਦੌਲਤਪੁਰਾ ਦੇ ਕਿਸਾਨ ਗੁਰਦੇਵ ਸਿੰਘ ਅਤੇ ਪਿੰਡ ਦੀਵਾਨ ਖੇੜਾ ਦੇ ਕਿਸਾਨ ਸੁਰੇਸ਼ ਕੁਮਾਰ ਨੇ ਦੱਸਿਆ ਕਿ ਉਸਨੇ ਆਪਣਾ ਕਿਨੂੰ 15 ਰੁਪਏ ਕਿਲੋ ਦੇ ਹਿਸਾਬ ਨਾਲ ਪੰਜਾਬ ਐਗਰੋ ਨੂੰ ਦਿੱਤਾ ਹੈ। ਜਦਕਿ ਬਾਜ਼ਾਰ ਵਿੱਚ ਇਸ ਤੋਂ ਘੱਟ ਕੀਮਤ ਮਿਲ ਰਹੀ ਸੀ।  ਕਿਸਾਨਾਂ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਕਿਸਾਨ ਹਿੱਤ ਵਿੱਚ ਲਏ ਇਸ ਵੱਡੇ ਫੈਸਲੇ ਲਈ ਸਰਕਾਰ ਦਾ ਧੰਨਵਾਦ ਕੀਤਾ। Read more »

ਪਸ਼ੂ ਪਾਲਣ ਵਿਭਾਗ ਫਜ਼ਿਲਕਾ ਵਲੋਂ ਅਵਾਰਾ ਕੁੱਤਿਆਂ ਨੂੰ ਹਲਕਾਅ ਤੋਂ ਬਚਾਅ ਲਈ ਟੀਕਾਕਰਨ ਮੁਹਿੰਮ ਜਾਰੀ

ਅਬੋਹਰ 20 ਫਰਵਰੀ 2024…..       ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਦੇ ਦਿਸ਼ਾ ਨਿਰਦੇਸ਼ ਹੇਠ ਪਸ਼ੂ ਪਾਲਣ ਵਿਭਾਗ ਫਜ਼ਿਲਕਾ ਵਲੋਂ ਡਿਪਟੀ ਡਾਇਰੈਕਟਰ ਪਸ਼ੂ ਪਾਲਣ ਵਿਭਾਗ ਫਾਜ਼ਿਲਕਾ ਡਾ ਰਾਜੀਵ ਛਾਬੜਾ ਦੀ ਅਗਵਾਈ ਹੇਠ... Read more »

ਲੋਕਾਂ ਦੀਆਂ ਮੁਸ਼ਕਲਾਂ  ਨੂੰ ਪਹਿਲ ਦੇ ਅਧਾਰ ਤੇ ਹੱਲ ਕਰਨਾ ਸਰਕਾਰ ਦਾ ਪਹਿਲਾਂ ਕੰਮ : ਵਿਧਾਇਕ ਕੁਲਵੰਤ ਸਿੰਘ

ਸਾਹਿਬਜ਼ਾਦਾ ਅਜੀਤ ਸਿੰਘ ਨਗਰ 20 ਫਰਵਰੀ 2024:  ਹਲਕਾ ਵਿਧਾਇਕ ਸ੍ਰੀ ਕੁਲਵੰਤ ਸਿੰਘ ਨੇ ‘ਆਪ ਦੀ ਸਰਕਾਰ ਆਪ ਦੇ ਦੁਆਰ’  ਤਹਿਤ ਪੰਜਾਬ ਸਰਕਾਰ ਵੱਲੋਂ ਜਨਤਕ ਸਮੱਸਿਆਵਾਂ ਦੇ ਨਿਪਟਾਰੇ ਲਈ ਲੱਗਣ ਵਾਲੇ ਵਿਸ਼ੇਸ਼ ਸੁਵਿਧਾ... Read more »

ਅਲਿਮਕੋ ਵੱਲੋਂ ਦਿਵਿਆਂਗਜਨਾਂ ਲਈ ਸਿਵਲ ਹਸਪਤਾਲ ਖੰਨਾ ਵਿਖੇ ਅਸੈਸਮੈਂਟ ਕੈਂਪ ਆਯੋਜਿਤ

ਖੰਨਾ/ਲੁਧਿਆਣਾ, 20 ਫਰਵਰੀ (000) – ਅਲਿਮਕੋ ਵੱਲੋਂ ਸਿਵਲ ਹਸਪਤਾਲ, ਖੰਨਾ ਵਿਖੇ ਦਿਵਿਆਂਗਜਨਾਂ ਨੂੰ ਬਣਾਉਟੀ ਅੰਗ ਪ੍ਰਦਾਨ ਕਰਨ ਲਈ ਵਿਸ਼ੇਸ ਕੈਂਪ ਦਾ ਆਯੋਜਨ ਕੀਤਾ ਗਿਆ। ਜ਼ਿਲ੍ਹਾ ਸਮਾਜਿਕ ਸੁੁਰੱਖਿਆ ਅਫ਼ਸਰ ਵਰਿੰਦਰ ਸਿੰਘ ਟਿਵਾਣਾਂ ਨੇ... Read more »

ਵਿਕਾਸ ਦੇ ਕਾਰਜਾਂ ਚ ਅਣਗਹਿਲੀ ਤੇ ਦੇਰੀ ਨਹੀਂ ਹੋਵੇਗੀ ਬਰਦਾਸ਼ਤ : ਡਿਪਟੀ ਕਮਿਸ਼ਨਰ

ਬਠਿੰਡਾ, 20 ਫਰਵਰੀ : ਜ਼ਿਲ੍ਹੇ ਅਧੀਨ ਚ ਚੱਲ ਰਹੇ ਵਿਕਾਸ ਕਾਰਜਾਂ ਚ ਹੋਰ ਤੇਜ਼ੀ ਲਿਆਂਦੀ ਜਾਵੇ ਅਤੇ ਇਨ੍ਹਾਂ ਚ ਦੇਰੀ ਤੇ ਅਣਗਹਿਲੀ ਕਿਸੇ ਵੀ ਕੀਮਤ ਤੇ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਇਹ ਜਾਣਕਾਰੀ ਡਿਪਟੀ... Read more »

21  ਫ਼ਰਵਰੀ ਨੂੰ 16 ਥਾਵਾਂ ਤੇ ਲਗਾਏ ਜਾਣਗੇ ਸਪੈਸ਼ਲ ਕੈਂਪ : ਜਸਪ੍ਰੀਤ ਸਿੰਘ

ਬਠਿੰਡਾ 20 ਫਰਵਰੀ: ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਹੇਠ ਸੂਬਾ ਸਰਕਾਰ ਵਚਨਬੱਧ ਹੈ ਅਤੇ ਆਮ ਲੋਕਾਂ ਤੱਕ ਪਹੁੰਚ ਕਰਕੇ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਹੱਲ ਕਰਨ ਲਈ ਯਤਨਸ਼ੀਲ... Read more »

21 ਫਰਵਰੀ ਤੱਕ ਪੀ ਐਮ ਕਿਸਾਨ ਸਕੀਮ ਤਹਿਤ 16ਵੀਂ ਕਿਸ਼ਤ ਲੈਣ ਲਈ ਈ ਕੇ ਵਾਈ ਸੀ ਕਰਵਾ ਲਈ ਜਾਵੇ : ਡਾ ਅਮਰੀਕ ਸਿੰਘ

ਫਰੀਦਕੋਟ 20 ਫਰਵਰੀ 2024   ਪ੍ਰਧਾਨ ਮੰਤਰੀ ਸਨਮਾਨ ਨਿਧੀ ਯੋਜਨਾ ਤਹਿਤ 2000/- ਦੀ 16ਵੀਂ ਕਿਸ਼ਤ ਫਰਵਰੀ ਦੇ ਅਖੀਰ ਜਾਂ ਮਾਰਚ ਦੇ ਪਹਿਲੇ ਹਫਤੇ ਕਿਸਾਨਾਂ ਦੇ ਖਾਤਿਆਂ ਵਿੱਚ ਪੈਣ ਦੀ ਸੰਭਾਵਨਾ ਹੈ, ਇਸ ਲਈ... Read more »

ਪੰਜਾਬ ਸਰਕਾਰ ਦੇ ਘਰ ਘਰ ਰਾਸ਼ਨ ਪ੍ਰੋਗਰਾਮ ਤਹਿਤ ਲੋਕਾਂ ਦੇ ਘਰਾਂ ਤੱਕ ਪਹੁੰਚਾਇਆ ਜਾ ਰਿਹਾ ਹੈ ਰਾਸ਼ਨ

ਫਾਜ਼ਿਲਕਾ 20 ਫਰਵਰੀਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਘਰ ਘਰ ਰਾਸ਼ਨ ਪਹੁੰਚਾਉਣ ਦੀ ਯੋਜਨਾ ਲਾਗੂ ਕੀਤੀ ਗਈ ਹੈ। ਇਸ ਸਬੰਧੀ ਫਾਜ਼ਿਲਕਾ ਜ਼ਿਲੇ ਵਿੱਚ ਇਸ... Read more »

ਸਪੀਕਰ ਸੰਧਵਾਂ ਨੇ ਗੋਲੇਵਾਲਾ ਵਿਖੇ ਮਹੰਤ ਸ਼ੇਰ ਸਿੰਘ ਜੀ ਦੀ ਯਾਦ ਨੂੰ ਸਮਰਪਿਤ 8ਵੇਂ ਕਬੱਡੀ ਕੱਪ ਵਿੱਚ ਕੀਤੀ ਸ਼ਿਰਕਤ

ਫ਼ਰੀਦਕੋਟ 20 ਫ਼ਰਵਰੀ,2024 ਮਹੰਤ ਸ਼ੇਰ ਸਿੰਘ ਜੀ ਦੀ ਯਾਦ ਨੂੰ ਸਮਰਪਿਤ ਪਿੰਡ ਗੋਲੇਵਾਲਾ ਵਿਖੇ 8ਵੇਂ ਕਬੱਡੀ ਕੱਪ ਦਾ ਆਯੋਜਨ ਕੀਤਾ ਗਿਆ। ਕਬੱਡੀ ਕੱਪ ਵਿੱਚ ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਨੇ... Read more »

ਰੰਗਲਾ ਪੰਜਾਬ ਫੈਸਟੀਵਲ 23 ਤੋਂ 29 ਫਰਵਰੀ ਤੱਕ ਅੰਮ੍ਰਿਤਸਰ ਵਿਖੇ

ਫਾਜਿਲਕਾ 20 ਫਰਵਰੀ ਪੰਜਾਬ ਸਰਕਾਰ ਦੇ ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲੇ ਵਿਭਾਗ ਵੱਲੋਂ 23 ਤੋਂ 29 ਫਰਵਰੀ ਤੱਕ ਸ਼੍ਰੀ ਅੰਮ੍ਰਿਤਸਰ ਵਿਖੇ ਰੰਗਲਾ ਪੰਜਾਬ ਫੈਸਟੀਵਲ ਕਰਵਾਇਆ ਜਾ ਰਿਹਾ ਹੈ। ਇਹ ਜਾਣਕਾਰੀ ਫਾਜ਼ਿਲਕਾ ਦੇ ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਨੇ ਦਿੰਦਿਆਂ ਦੱਸਿਆ ਕਿ ਰਾਜ ਭਰ ਦੇ ਲੋਕਾਂ ਨੂੰ ਸੈਰ ਸਪਾਟਾ ਅਤੇ  ਸੱਭਿਆਚਾਰਕ ਮਾਮਲੇ ਵਿਭਾਗ ਦੇ ਸਕੱਤਰ ਅਮਿਤ ਢਾਕਾ ਵੱਲੋਂ ਇਸ ਰੰਗਲਾ ਪੰਜਾਬ ਫੈਸਟੀਵਲ ਵਿੱਚ ਭਾਗ ਲੈਣ ਦਾ ਸੱਦਾ ਦਿੱਤਾ ਗਿਆ ਹੈ। ਇਸ ਫੈਸਟੀਵਲ ਵਿੱਚ ਪੰਜਾਬ ਦੀ ਕਲਾ ਅਤੇ ਵਿਰਾਸਤ ਦੇ ਵੱਖ-ਵੱਖ ਰੰਗ ਵੇਖਣ ਨੂੰ ਮਿਲਣਗੇ। Read more »