ਬਾਲ ਵਿਆਹ ਦੀ ਰੋਕਥਾਮ ਲਈ ਜਾਗਰੂਕਤਾ ਅਭਿਆਨ ਜਾਰੀ

ਤਪਾ, 8 ਦਸੰਬਰ

ਬਾਲ ਵਿਆਹ ਨੂੰ ਰੋਕਣ ਅਤੇ ਸਮਾਜ ਨੂੰ ਇਸ ਗੰਭੀਰ ਮੁੱਦੇ ਪ੍ਰਤੀ ਸੁਚੇਤ ਕਰਨ ਲਈ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਸ੍ਰੀ ਪਰਦੀਪ ਸਿੰਘ ਗਿੱਲ ਦੀ ਯੋਗ ਅਗਵਾਈ ਅਧੀਨ ਜ਼ਿਲ੍ਹੇ ਵਿੱਚ ਵਿਆਪਕ ਜਾਗਰੂਕਤਾ ਅਭਿਆਨ ਚਲਾਇਆ ਜਾ ਰਿਹਾ ਹੈ । ਇਸ ਲੜੀ ਤਹਿਤ ਤਪਾ ਦੇ ਵਾਰਡ ਨੰ .12 ਦੇ ਆਂਗਣਵਾੜੀ ਸੈਂਟਰ ਵਿੱਚ ਜਾਗਰੂਕਤਾ ਕੈਂਪ ਲਗਾਇਆ ਗਿਆ।

ਇਸ ਸਬੰਧੀ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਨੇ ਦੱਸਿਆ ਕਿ ਇਸ ਕੈਂਪ ਵਿੱਚ ਸੁਪਰਵਾਈਰਜ਼ਰ ਵਰਕਰ ਹੈਲਪਰ ਸਮੇਤ ਕਈ ਮਹਿਲਾਵਾਂ ਨੇ ਹਿੱਸਾ ਲਿਆ ਅਤੇ ਬਾਲ ਵਿਆਹ ਨਿਰੋਧ ਅਧਿਨਿਯਮ, 2006 ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ ਗਈ। ਅਧਿਨਿਯਮ ਅਨੁਸਾਰ 18 ਸਾਲ ਤੋਂ ਘੱਟ ਉਮਰ ਦੀ ਕਿਸੇ ਵੀ ਲੜਕੀ ਅਤੇ 21 ਸਾਲ ਤੋਂ ਘੱਟ ਉਮਰ ਦੇ ਕਿਸੇ ਵੀ ਲੜਕੇ ਦਾ ਵਿਆਹ ਪੂਰੀ ਤਰ੍ਹਾਂ ਗੈਰ-ਕਾਨੂੰਨੀ ਹੈ। ਘੱਟ ਉਮਰ ਵਿਚ ਵਿਆਹ ਕਰਵਾਉਣ ਵਾਲੇ ਪਰਿਵਾਰਿਕ ਮੈਂਬਰਾਂ ਨੂੰ ਇਕ ਲੱਖ ਜ਼ੁਰਮਾਨਾ ਅਤੇ ਦੋ ਸਾਲ ਤੱਕ ਦੀ ਕੈਦ ਦੀ ਸਜ਼ਾ ਹੋ ਸਕਦੀ ਹੈ। ਇਸ ਵਿੱਚ ਸ਼ਾਮਲ ਹੋਣ ਵਾਲੇ ਮਾਪਿਆਂ, ਰਿਸ਼ਤੇਦਾਰਾਂ, ਪੰਚਾਇਤ ਮੈਂਬਰਾਂ ਅਤੇ ਪੰਡਤ/ਕਾਜੀਆਂ ਖ਼ਿਲਾਫ਼ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਬਾਲ ਵਿਆਹ ਨਾ ਸਿਰਫ਼ ਬੱਚਿਆਂ ਦੇ ਭਵਿੱਖ ਨੂੰ ਨੁਕਸਾਨ ਪਹੁੰਚਾਉਂਦਾ ਹੈ, ਸਗੋਂ ਸਿਹਤ, ਸਿੱਖਿਆ ਅਤੇ ਸਮਾਜਿਕ ਵਿਕਾਸ ਵਿੱਚ ਵੀ ਗੰਭੀਰ ਪ੍ਰਭਾਵ ਛੱਡਦਾ ਹੈ।

ਉਨ੍ਹਾਂ ਦੱਸਿਆ ਕਿ ਮਹਿਲਾ ਤੇ ਬਾਲ ਵਿਕਾਸ ਵਿਭਾਗ, ਪੰਜਾਬ ਪੁਲਸ ਅਤੇ ਸਮਾਜਿਕ ਨਿਆਂ ਤੇ ਸਸ਼ਕਤੀਕਰਨ ਵਿਭਾਗ ਦੇ ਸਾਂਝੇ  ਸਹਿਯੋਗ ਨਾਲ ਚੱਲ ਰਹੇ ਇਸ ਜਾਗਰੂਕਤਾ ਅਭਿਆਨ ਵਿਚ ਆਸ਼ਾ ਵਰਕਰਾਂ, ਆਂਗਣਵਾੜੀ ਕਰਮਚਾਰੀਆਂ ਅਤੇ ਸਕੂਲ ਪ੍ਰਬੰਧਨਾਂ ਦੀ ਸਹਾਇਤਾ ਨਾਲ ਬਾਲ ਵਿਆਹ ਦੇ ਨੁਕਸਾਨ ਬਾਰੇ ਅਤੇ ਇਸ ਦੇ ਕਾਨੂੰਨੀ ਪੱਖ ਬਾਰੇ ਲਗਾਤਾਰ ਜਾਗਰੂਕਤਾ ਫ਼ੈਲਾਈ ਜਾ ਰਹੀ ਹੈ।

Leave a Reply

Your email address will not be published. Required fields are marked *