
ਭਦੌੜ, 31 ਜੁਲਾਈ
ਸਰਕਾਰ ਦੇ ਦਿਸ਼ਾ-ਨਿਰਦੇਸ਼ ਤਹਿਤ ਜ਼ਿਲ੍ਹਾ ਆਯੂਰਵੈਦਿਕ ਅਤੇ ਯੂਨਾਨੀ ਅਫ਼ਸਰ ਡਾ. ਅਮਨ ਕੌਸ਼ਲ ਅਤੇ ਜ਼ਿਲ੍ਹਾ ਹੋਮਿਓਪੈਥੀ ਅਫ਼ਸਰ ਡਾ. ਰਾਜੀਵ ਜਿੰਦੀਆ ਦੀ ਅਗਵਾਈ ਹੇਠ ਪਿੰਡ ਉੱਗੋਕੇ ਵਿਚ ਆਯੂਸ਼ ਮੈਡੀਕਲ ਕੈਂਪ ਲਗਾਇਆ ਗਿਆ।
ਜ਼ਿਲ੍ਹਾ ਯੂਨਾਨੀ ਅਫ਼ਸਰ ਡਾ. ਅਮਨ ਕੌਸ਼ਲ ਨੇ ਦੱਸਿਆ ਕਿ ਇਸ ਕੈਂਪ ਦਾ ਮਕਸਦ ਲੋਕਾਂ ਵਿਚ ਆਯੁਰਵੈਦ ਅਤੇ ਹੋਮਿਓਪੈਥੀ ਬਾਰੇ ਜਾਗਰੂਕਤਾ ਪੈਦਾ ਕਰਨਾ ਸੀ। ਓਨ੍ਹਾਂ ਦੱਸਿਆ ਕਿ ਪੂਰੇ ਜ਼ਿਲ੍ਹੇ ਵਿਚ 15 ਕੈਂਪ ਲਾਏ ਜਾ ਰਹੇ ਹਨ ਅਤੇ ਅੱਜ 8ਵਾਂ ਕੈਂਪ ਲਾਇਆ ਗਿਆ। ਕੈਂਪ ਵਿੱਚ ਆਯੂਰਵੈਦਿਕ ਵਿਭਾਗ ਅਤੇ ਹੋਮਿਓਪੈਥੀ ਵਿਭਾਗ ਵੱਲੋਂ ਸੈਂਕੜੇ ਮਰੀਜ਼ਾਂ ਦੀ ਜਾਂਚ ਕੀਤੀ ਗਈ ਅਤੇ ਦੱਸਿਆ ਗਿਆ ਕਿ ਇਨ੍ਹਾਂ ਦੋਵੇਂ ਪ੍ਰਣਾਲੀਆਂ ਰਾਹੀਂ ਗੰਭੀਰ ਬਿਮਾਰੀਆਂ ਦਾ ਇਲਾਜ ਵੀ ਸੰਭਵ ਹੈ। ਇਸ ਮੌਕੇ ਦਵਾਈਆਂ ਦੀ ਵੰਡ ਮੁਫ਼ਤ ਕੀਤੀ ਗਈ।