ਸ੍ਰੀ ਮੁਕਤਸਰ ਸਾਹਿਬ, 22 ਨਵੰਬਰ:
ਬਿਤੇ ਦਿਨੀ ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਖੇਤੀਬਾੜੀ ਦਫਤਰ ਸ੍ਰੀ ਮੁਕਤਸਰ ਸਾਹਿਬ ਦਾ ਅਚਾਨਕ ਦੌਰਾ ਕੀਤਾ। ਇਸ ਦੌਰੇ ਦੌਰਾਨ ਉਹਨਾਂ ਨੇ ਵਿਭਾਗ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਨਾਲ ਬੈਠਕ ਕੀਤੀ ਅਤੇ ਵਿਭਾਗ ਦੇ ਕੰਮਾਂ ਦਾ ਜਾਇਜ਼ਾ ਲਿਆ।
ਉਹਨਾਂ ਕਿਹਾ ਕਿ ਮੈਨੂੰ ਇਹ ਦੇਖ ਕੇ ਖੁਸ਼ੀ ਹੋਈ ਕਿ ਸਾਰੇ ਅਧਿਕਾਰੀ ਆਪਣੀਆਂ ਸੀਟਾਂ ਤੇ ਮੌਜੂਦ ਸਨ ਅਤੇ ਜਿੰਮੇਵਾਰੀ ਨਾਲ ਕੰਮ ਕਰ ਰਹੇ ਹਨ। ਉਹਨਾਂ ਦੱਸਿਆ ਕਿ ਬੈਠਕ ਵਿੱਚ ਕਣਕ ਦੀ ਬਜਾਈ ਅਤੇ ਪਰਾਲੀ ਪ੍ਰਬੰਧਨ ਦੇ ਮੁੱਦਿਆਂ ਤੇ ਵੀ ਚਰਚਾ ਕੀਤੀ ਗਈ।
ਉਹਨਾਂ ਦੱਸਿਆ ਕਿ ਇਸ ਸਾਲ ਕਿਸਾਨਾਂ ਨੇ ਖੇਤੀ ਮਸ਼ੀਨਾਂ ਦਾ ਜਿਆਦਾ ਪ੍ਰਯੋਗ ਕੀਤਾ ਹੈ ਜਿਸਦੇ ਚਲਦੇ ਪਿਛਲੇ ਸਾਲ ਨਾਲੋਂ ਇਸ ਸਾਲ ਪਰਾਲੀ ਸਾੜਨ ਦੀ ਘਟਨਾਵਾਂ ਕਾਫੀ ਘੱਟ ਹੋਈਆਂ ਹਨ। ਉਹਨਾਂ ਵਿਸ਼ਵਾਸ ਦਵਾਇਆ ਕਿ ਆਉਣ ਵਾਲੇ ਸਮੇਂ ਵਿੱਚ ਪਰਾਲੀ ਸਾੜਨ ਦੀ ਸਮੱਸਿਆ ਪੂਰੀ ਤਰਾਂ ਨਾਲ ਖਤਮ ਹੋ ਜਾਵੇਗੀ।
ਉਹਨਾਂ ਕਿਹਾ ਕਿ ਕਣਕ ਦੀ ਬਜਾਈ ਲਈ ਖਾਦ ਦਾ ਪੂਰਾ ਪ੍ਰਬੰਧ ਕੀਤਾ ਗਿਆ ਹੈ ਅਤੇ ਕਿਸਾਨਾਂ ਨੂੰ ਖਾਦਾਂ ਸਬੰਧੀ ਕਿਸੇ ਪ੍ਰਕਾਰ ਦੀ ਕਮੀ ਨਹੀਂ ਆਉਣ ਦਿੱਤੀ ਜਾਵੇਗੀ। ਇਸ ਮੌਕੇ ਖੇਤੀਬਾੜੀ ਵਿਭਾਗ ਦੇ ਅਧਿਕਾਰੀ ਅਤੇ ਕਰਮਚਾਰੀ ਹਾਜਰ ਸਨ।
