ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਵੱਲੋਂ ਪਿਛਲੇ ਦਿਨੀਂ ਹੋਈ ਭਾਰੀ ਬਾਰਿਸ਼ ਨਾਲ ਪ੍ਰਭਾਵਿਤ ਲੰਬੀ ਹਲਕੇ ਦੇ ਪਿੰਡ ਰੱਤਾਟਿੱਬਾ ਦੇ ਪਰਿਵਾਰਾਂ ਨੂੰ ਮਾਲੀ ਸਹਾਇਤਾ ਸਬੰਧੀ ਸੈਂਕਸ਼ਨ ਪੱਤਰ ਤਕਸੀਮ ਕੀਤੇ

ਲੰਬੀ/ਸ੍ਰੀ ਮੁਕਤਸਰ ਸਾਹਿਬ, 08 ਨਵੰਬਰ

ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਵੱਲੋਂ ਪਿਛਲੇ ਦਿਨੀਂ ਹੋਈ ਭਾਰੀ ਬਾਰਿਸ਼ ਨਾਲ ਪ੍ਰਭਾਵਿਤ ਲੰਬੀ ਹਲਕੇ ਦੇ ਪਿੰਡ ਰੱਤਾਟਿੱਬਾ ਦੇ 256 ਪਰਿਵਾਰਾਂ ਨੂੰ ਘਰਾਂ ਦੇ ਹੋਏ ਨੁਕਸਾਨ ਲਈ ਮਾਲੀ ਸਹਾਇਤਾ ਸਬੰਧੀ ਸੈਂਕਸ਼ਨ ਪੱਤਰ ਤਕਸੀਮ ਕੀਤੇ ਗਏ।

ਕੈਬਨਿਟ ਮੰਤਰੀ ਨੇ ਦੱਸਿਆ ਕਿ ਪਿਛਲੀ ਦਿਨੀ ਹੋਈ ਭਾਰੀ ਬਾਰਿਸ਼ ਦੌਰਾਨ ਲੋਕਾਂ ਦਾ ਬਹੁਤ ਨੁਕਸਾਨ ਹੋਇਆ ਹੈ ਉਨ੍ਹਾਂ ਕਿਹਾ ਕਿ ਵੱਖ-ਵੱਖ ਪਿੰਡਾਂ ‘ਚ ਕਈ ਘਰਾਂ ਦੀਆਂ ਛੱਤਾਂ ਡਿੱਗੀਆਂ ਹਨ ਅਤੇ ਹੋਰ ਵੀ ਨੁਕਸਾਨ ਹੋਇਆ ਹੈ। ਇਸ ਸਬੰਧੀ ਉਨ੍ਹਾਂ ਅੱਜ ਪਿੰਡ ਰੱਤਾਟਿੱਬਾ ਦੇ ਪਰਿਵਾਰਾਂ ਨੂੰ ਨੁਕਸਾਨੇ ਘਰਾਂ ਲਈ ਮਾਲੀ ਸਹਾਇਤਾ ਸਬੰਧੀ ਸੈਂਕਸ਼ਨ ਪੱਤਰ ਦਿੱਤੇ ਹਨ।

ਇਸ ਮੌਕੇ ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਸਮੂਹ ਪਿੰਡ ਨਿਵਾਸੀਆਂ ਨੂੰ ਵਿਸ਼ਵਾਸ਼ ਦਿਵਾਉਂਦਿਆਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਭਵਿੱਖ ਵਿੱਚ ਵੀ ਉਹਨਾਂ ਨੂੰ ਜੇਕਰ ਕਿਸੇ ਤਰ੍ਹਾਂ ਦੀ ਕੋਈ ਸਮੱਸਿਆ ਆਉਂਦੀ ਹੈ ਤਾਂ ਉਹਨਾਂ ਵੱਲੋਂ ਹਰ ਸੰਭਵ ਮਦਦ ਮੁੱਹਈਆ ਕਰਵਾਈ ਜਾਵੇਗੀ। ਇਸ ਮੌਕੇ ਨਿੱਜੀ ਸਹਾਇਕ ਟੋਨੀ ਭੱਟੀ, ਪੰਚਾਇਤ ਮੈਂਬਰ ਅਤੇ ਪਤਵੰਤੇ ਹਾਜ਼ਰ ਸਨ।

Leave a Reply

Your email address will not be published. Required fields are marked *