ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਵੱਖ-ਵੱਖ ਪਿੰਡਾਂ ਵਿੱਚ ਵਿਕਾਸ ਕਾਰਜਾਂ ਲਈ 1.20 ਕਰੋੜ ਰੁਪਏ ਦੀ ਲਾਗਤ ਦੇ ਰੱਖੇ ਨੀਂਹ ਪੱਥਰ

ਲੰਬੀ/ਸ੍ਰੀ ਮੁਕਤਸਰ ਸਾਹਿਬ, 03 ਨਵੰਬਰ:

ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਹਲਕਾ ਲੰਬੀ ਦੇ ਪਿੰਡ ਬੋਦੀਵਾਲਾ, ਪੰਨੀਵਾਲਾ ਅਤੇ ਮਿੱਡਾ ਵਿਖੇ 1.20 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦੇ ਨੀਂਹ ਪੱਥਰ ਰੱਖੇ।

ਕੈਬਨਿਟ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਲੰਬੀ ਹਲਕੇ ਦੇ ਪਿੰਡ ਬੋਦੀਵਾਲਾ ਵਿਖੇ ਲਗਭਗ 25 ਲੱਖ ਦੀ ਲਾਗਤ ਨਾਲ ਬਨਣ ਵਾਲੇ ਪੰਚਾਇਤ ਘਰ ਦੀ ਉਸਾਰੀ ਦਾ ਨੀਂਹ ਪੱਥਰ ਰੱਖਿਆ। ਇਸ ਮੌਕੇ  ਉਨ੍ਹਾਂ ਕਿਹਾ ਕਿ ਪਿੰਡ ਵਿਚ ਲਗਭਗ 36 ਲੱਖ ਦੀ ਲਾਗਤ ਨਾਲ ਖੇਡ ਮੈਦਾਨ ਦੀ ਉਸਾਰੀ , 3 ਲੱਖ ਦੀ ਲਾਗਤ ਨਾਲ ਬਸ ਸਟੈਂਡ ਦੀ ਉਸਾਰੀ, 5 ਲੱਖ ਦੀ ਲਾਗਤ ਨਾਲ ਸੋਲਿਡ ਵੈਸਟ ਮੈਨੇਜਮੈਂਟ, ਲਗਭਗ 54 ਲੱਖ ਦੀ ਲਾਗਤ ਨਾਲ ਬੋਦੀਵਾਲਾ ਤੋਂ ਗੱਦਾਡੋਬ ਸੜਕ ਅਤੇ ਲਗਭਗ 40 ਲੱਖ ਦੀ ਲਾਗਤ ਨਾਲ ਰੱਤਾਖੇੜਾ ਤੋਂ ਬੋਦੀਵਾਲਾ ਸੜਕ ਦੇ ਨਿਰਮਾਣ ਲਈ ਵੀ ਕੰਮ ਕਰਵਾਏ ਗਏ ਹਨ। 

        ਉਨ੍ਹਾਂ ਦੱਸਿਆ ਕਿ ਅੱਜ ਪਿੰਡ ਪੰਨੀਵਾਲਾ ਵਿਖੇ ਲਗਭਗ 10 ਲੱਖ ਦੀ ਲਾਗਤ ਨਾਲ ਵਾਟਰ ਵਰਕਸ ਦੀ ਪਾਈਪ ਅਤੇ ਲਗਭਗ 25 ਲੱਖ ਦੀ ਲਾਗਤ ਨਾਲ ਪੰਚਾਇਤ ਘਰ ਦੀ ਉਸਾਰੀ ਦਾ ਨੀਂਹ ਪੱਥਰ ਰੱਖਿਆ। ਇਸ ਤੋਂ ਇਲਾਵਾ ਉਨ੍ਹਾਂ ਦੱਸਿਆ ਕਿ 4 ਨਵੇਂ ਬਸ ਸਟੈਂਡਾ ਦੀ ਉਸਾਰੀ , ਫਲੱਡ ਲਾਈਟ, ਬਸ ਸਟੈਂਡ ਵਿਚ ਇੰਟਰਲਾਕ, ਛੱਪੜ ਤੇ ਮੋਟਰ ਦੇ ਕੰਮ ਮੁਕੰਮਲ ਹੋ ਚੁੱਕੇ ਹਨ।

        ਇਸ ਤੋਂ ਇਲਾਵਾ ਉਨ੍ਹਾਂ ਵਲੋਂ ਅੱਜ ਹਲਕੇ ਦੇ ਪਿੰਡ ਮਿੱਡਾ ਵਿਖੇ ਵੀ 25 ਲੱਖ ਦੀ ਲਾਗਤ ਨਾਲ ਪੰਚਾਇਤ ਘਰ ਅਤੇ 35 ਲੱਖ ਦੀ ਲਾਗਤ ਨਾਲ ਬਨਣ ਵਾਲੇ ਹੈਲਥ ਵੈਲਨੈਸ ਸੈਂਟਰ ਦਾ ਨੀਂਹ ਪੱਥਰ ਰੱਖਿਆ। ਇਸ ਮੌਕੇ ਉਨ੍ਹਾਂ ਵੱਲੋਂ ਪਿੰਡ ਵਾਸੀਆਂ ਦੀ ਮੰਗ ਨੂੰ ਧਿਆਨ ਵਿਚ ਰੱਖਦੇ ਹੋਏ, ਪਿੰਡ ਦੇ ਮੈਰਿਜ ਪੈਲੇਸ ਦੀ ਮੁਰੰਮਤ ਲਈ 15 ਲੱਖ ਦੀ ਗਰਾਂਟ ਵੀ ਮੰਜੂਰ ਕੀਤੀ।

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਨੂੰ ਹਰ ਤਰ੍ਹਾਂ ਦੀਆਂ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ ਅਤੇ ਹਲਕੇ ਦੇ ਸਾਰੇ ਪਿੰਡਾਂ ਵਿੱਚ ਵਿਕਾਸ ਕਾਰਜਾਂ ਨੂੰ ਨੇਪਰੇ ਚਾੜ੍ਹਨਾ ਸਰਕਾਰ ਦੀ ਮੁੱਖ ਤਰਜੀਹ ਹੈ। ਇਸ ਮੌਕੇ ਉਨ੍ਹਾਂ ਵੱਲੋਂ ਸਬੰਧਤ ਪਿੰਡ ਵਾਸੀਆਂ ਦੀਆਂ ਮੁਸ਼ਕਿਲਾਂ ਵੀ ਸੁਣਿਆਂ ਅਤੇ ਜਲਦ ਹੱਲ ਕਰਵਾਉਣ ਦਾ ਭਰੋਸਾ ਦਿੱਤਾ।

ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸੁਰਿੰਦਰ ਸਿੰਘ ਢਿੱਲੋਂ, ਰਕੇਸ਼ ਬਿਸ਼ਨੋਈ ਬੀਡੀਪੀਓ ਲੰਬੀ, ਐਸ.ਐੱਚ.ਓ. ਕਬਰਵਾਲਾ  ਹਰਪ੍ਰੀਤ ਕੌਰ, ਦਿਲਬਾਗ ਸਿੰਘ ਸਰਪੰਚ ਪੰਨੀਵਾਲਾ, ਕੁਲਵੰਤ ਸਿੰਘ ਪੰਚ, ਰਛਪਾਲ ਸਿੰਘ ਸਾਬਕਾ ਚੇਅਰਮੈਨ ਮਾਰਕੀਟ ਕਮੇਟੀ ਮਲੋਟ, ਸੁਰਜੀਤ ਸਿੰਘ ਬਲਾਕ ਪ੍ਰਧਾਨ, ਕੰਵਲਜੀਤ ਸਿੰਘ ਜਟਾਣਾ, ਕਸ਼ਮੀਰ ਸਿੰਘ ਐਫ.ਐਸ.ਓ, ਗੁਰਬਾਜ ਸਿੰਘ ਪੀ.ਏ, ਟੋਨੀ ਭੁੱਲਰ ਵਾਲਾ ਪੀ.ਏ, ਮੋਹਿਤ ਸੋਨੀ ਮੀਡੀਆ ਇੰਚਾਰਜ, ਸੁਰਜੀਤ ਸਿੰਘ ਮਿੱਡਾ ਬਲਾਕ ਪ੍ਰਧਾਨ ਲੰਬੀ ਅਤੇ ਪੰਚਾਇਤ ਮੈਂਬਰ ਹਾਜ਼ਰ ਸਨ।

Leave a Reply

Your email address will not be published. Required fields are marked *