ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਵਲੋਂ “ਮੇਰਾ ਹਲਕਾ ਮੇਰਾ ਪਰਿਵਾਰ” ਪ੍ਰੋਗਰਾਮ ਤਹਿਤ ਵਿਸ਼ਾਲ ਲੋਕ ਮਿਲਣੀ

ਚੰਡੀਗੜ੍ਹ/ਖੰਨਾ, 7 ਅਗਸਤ:

 ਵਿਧਾਨ ਸਭਾ ਹਲਕਾ ਖੰਨਾ ਤੋਂ ਵਿਧਾਇਕ ਅਤੇ ਪੰਜਾਬ ਦੇ ਪੇਂਡੂ ਵਿਕਾਸ ਤੇ ਪੰਚਾਇਤ, ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲੇ, ਕਿਰਤ ਅਤੇ ਪ੍ਰਾਹੁਣਚਾਰੀ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਰੈਸਟ ਹਾਊਸ, ਭੱਟੀਆਂ, ਖੰਨਾ ਵਿੱਚ ਆਪਣੇ ਹਲਕੇ ਦੇ ਲੋਕਾਂ ਦੀਆਂ ਸਮੱਸਿਆਵਾਂ ਸੁਣਨ ਲਈ “ਮੇਰਾ ਹਲਕਾ ਮੇਰਾ ਪਰਿਵਾਰ” ਪ੍ਰੋਗਰਾਮ ਤਹਿਤ ਇੱਕ ਵਿਸ਼ਾਲ ਲੋਕ ਮਿਲਣੀ ਕੀਤੀ। ਇਸ ਮੌਕੇ ਜਿੱਥੇ ਉਨ੍ਹਾਂ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਉੱਥੇ ਨਾਲ ਹੀ ਉਨ੍ਹਾਂ ਦਾ ਨਿਬੇੜਾ ਵੀ ਕਰਵਾਇਆ ਗਿਆ।

ਇਸ ਮੌਕੇ ਉਨ੍ਹਾਂ ਦੇ ਨਾਲ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ, ਪੀ.ਐਸ.ਪੀ.ਸੀ.ਐਲ, ਮੰਡੀ ਬੋਰਡ, ਪੁਲਿਸ ਵਿਭਾਗ ਤੋਂ ਇਲਾਵਾ ਵੱਖ-ਵੱਖ ਸਬੰਧਤ ਵਿਭਾਗਾਂ ਦੇ ਸੀਨੀਅਰ ਅਧਿਕਾਰੀ ਵੀ ਮੌਜੂਦ ਸਨ।

ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਕਿਹਾ ਕਿ ਸੂਬੇ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਲੋਕਾਂ ਨੂੰ ਮੁੱਢਲੀਆਂ ਸਹੂਲਤਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ। ਉਨ੍ਹਾਂ ਦੱਸਿਆ ਕਿ ਲੋਕਾਂ ਦੀਆਂ ਬਿਜਲੀ, ਪਾਣੀ, ਸੀਵਰੇਜ, ਸੜਕਾਂ, ਐਨਕ੍ਰੋਚਮੈਂਟ, ਸਟਰੀਟ ਲਾਈਟਾਂ ਆਦਿ ਸਮੱਸਿਆਵਾਂ ਦਾ ਤੁੰਰਤ ਹੱਲ ਕੀਤਾ ਜਾਵੇਗਾ।

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬੇ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਲੋਕਾਂ ਨੂੰ ਪਾਰਦਰਸ਼ੀ ਪ੍ਰਸ਼ਾਸ਼ਨ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ ਅਤੇ ਵਸਨੀਕਾਂ ਨੂੰ ਸਰਕਾਰੀ ਦਫ਼ਤਰਾਂ ਵਿੱਚ ਖੱਜਲ-ਖੁਆਰ ਨਹੀਂ ਹੋਣ ਦਿੱਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਅੱਜ ਲੋਕ ਮਿਲਣੀ ਵਿੱਚ ਵੱਖ-ਵੱਖ ਵਿਭਾਗਾਂ ਨਾਲ ਸਬੰਧਤ ਸ਼ਿਕਾਇਤਾਂ ਆਈਆਂ ਜਿਨ੍ਹਾਂ ਵਿੱਚੋਂ ਕਈ ਸ਼ਿਕਾਇਤਾਂ ਦਾ ਮੌਕੇ ‘ਤੇ ਹੀ ਨਿਪਟਾਰਾ ਕਰਵਾਇਆ ਗਿਆ ਹੈ।

ਕੈਬਨਿਟ ਮੰਤਰੀ-ਲੋਕ ਮਿਲਣੀ ਦੌਰਾਨ ਆਏ ਹੋਏ ਲੋਕਾਂ ਵੱਲੋਂ ਇਸ ਪਹਿਲਕਦਮੀ ਦੀ ਭਰਪੂਰ ਸ਼ਲਾਘਾ ਕੀਤੀ ਗਈ ਅਤੇ ਕਿਹਾ ਕਿ ਅਜਿਹੇ ਉਪਰਾਲੇ ਹਲਕੇ ਵਿੱਚ ਲਗਾਤਾਰ ਜਾਰੀ ਰਹਿਣੇ ਚਾਹੀਦੇ ਹਨ ਤਾਂ ਜੋ ਲੋਕਾਂ ਨੂੰ ਖੱਜਲ ਖੁਆਰੀ ਤੋਂ ਨਿਜਾਤ ਮਿਲ ਸਕੇ ਅਤੇ ਉਨ੍ਹਾਂ ਦੇ ਕੰਮ ਪਹਿਲ ਦੇ ਆਧਾਰ ‘ਤੇ ਹੋ ਸਕਣ।

ਇਸ ਮੌਕੇ ਚੇਅਰਮੈਨ ਮਾਰਕੀਟ ਕਮੇਟੀ ਖੰਨਾ ਜਗਤਾਰ ਸਿੰਘ ਗਿੱਲ ਰਤਨਹੇੜੀ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ, ਖੰਨਾ ਹਲਕੇ ਦੇ ਸਰਪੰਚ, ਪੰਚਾਇਤ ਮੈਂਬਰ ਅਤੇ ਵੱਡੀ ਗਿਣਤੀ ਵਿੱਚ ਲੋਕਾਂ ਨੇ ਸ਼ਮੂਲੀਅਤ ਕੀਤੀ।

Leave a Reply

Your email address will not be published. Required fields are marked *