ਵੈਟਰਨਜ਼ ਡੇ: ਮੋਹਿੰਦਰ ਭਗਤ ਵੱਲੋਂ ਰੱਖਿਆ ਸੇਵਾਵਾਂ ਦੇ ਸਾਬਕਾ ਸੈਨਿਕਾਂ ਦੇ ਜਜ਼ਬੇ ਅਤੇ ਕੁਰਬਾਨੀ ਦੀ ਸ਼ਲਾਘਾ

ਚੰਡੀਗੜ੍ਹ/ਅੰਮ੍ਰਿਤਸਰ 14 ਜਨਵਰੀ 2026: ਰਾਸ਼ਟਰ ਪ੍ਰਤੀ ਜਜ਼ਬੇ, ਕੁਰਬਾਨੀ ਅਤੇ ਜੀਵਨ ਸਮਰਪਿਤ ਕਰਨ ਦੀ ਸੇਵਾ ਨੂੰ ਸ਼ਰਧਾਂਜਲੀ ਭੇਟ ਕਰਦਿਆਂ, ਪੱਛਮੀ ਕਮਾਂਡ ਦੀ ਅਗਵਾਈ ਹੇਠ ਵਜਰਾ ਕੋਰ ਨੇ 14 ਜਨਵਰੀ 2026 ਨੂੰ ਖਾਸਾ, ਅੰਮ੍ਰਿਤਸਰ... Read more »

ਅੰਮ੍ਰਿਤਸਰ ਦੇ ਆਪ ਵਿਧਾਇਕ ਅਜੈ ਗੁਪਤਾ ਦੀ ਪਤਨੀ ਦਾ ਦੇਹਾਂਤ: ਅੱਜ ਦੁਪਹਿਰ 2:00 ਵਜੇ ਦੁਰਗਿਆਣਾ ਸ਼ਿਵਪੁਰੀ ਵਿੱਚ ਅੰਤਿਮ ਸੰਸਕਾਰ

ਅੰਮ੍ਰਿਤਸਰ, 14 ਜਨਵਰੀ: ਅੰਮ੍ਰਿਤਸਰ ਕੇਂਦਰੀ ਵਿਧਾਨ ਸਭਾ ਹਲਕੇ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਡਾ. ਅਜੈ ਗੁਪਤਾ ਦੀ ਪਤਨੀ ਰੇਣੂ ਗੁਪਤਾ ਦਾ ਦੇਹਾਂਤ ਹੋ ਗਿਆ ਹੈ। ਉਨ੍ਹਾਂ ਦਾ ਅੰਤਿਮ ਸੰਸਕਾਰ ਅੱਜ ਦੁਪਹਿਰ 2:00 ਵਜੇ ਦੁਰਗਿਆਣਾ... Read more »

ਅੰਮ੍ਰਿਤਸਰ ਵਿੱਚ 20 ਕਿਲੋਗ੍ਰਾਮ ਹੈਰੋਇਨ ਬਰਾਮਦ, ਮੁੱਖ ਸੰਚਾਲਕ ਸਮੇਤ ਚਾਰ ਮੁਲਜ਼ਮ ਗ੍ਰਿਫਤਾਰ

ਚੰਡੀਗੜ੍ਹ/ਅੰਮ੍ਰਿਤਸਰ, 6 ਜਨਵਰੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ ਸਰਹੱਦ ਪਾਰੋਂ ਤਸਕਰੀ ਨੈਟਵਰਕ ‘ਤੇ ਵੱਡੀ ਕਾਰਵਾਈ ਕਰਦਿਆਂ, ਐਂਟੀ-ਨਾਰਕੋਟਿਕਸ ਟਾਸਕ ਫੋਰਸ... Read more »

ਨੰਗੇ ਪੈਰੀਂ ਚੱਲ ਕੇ ਸ੍ਰੀ ਅਕਾਲ ਤਖ਼ਤ ਸਾਹਿਬ ਪੇਸ਼ ਹੋਏ ਤਰੁਨਪ੍ਰੀਤ ਸਿੰਘ ਸੌਂਦ

ਚੰਡੀਗੜ੍ਹ/ ਅੰਮ੍ਰਿਤਸਰ, 5 ਜਨਵਰੀ: ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਸੋਮਵਾਰ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਜੀ ਦੇ ਜੱਥੇਦਾਰ ਸਾਹਿਬ ਵਲੋਂ ਪ੍ਰਾਪਤ ਹੋਏ ਆਦੇਸ਼ ਉੱਤੇ ਵਿਭਾਗ ਵਲੋਂ ਸਪੱਸ਼ਟੀਕਰਨ... Read more »

ਕੈਬਿਨਟ ਮੰਤਰੀ ਹਰਭਜਨ ਸਿੰਘ ਈਟੀਓ ਵੱਲੋਂ ਧਰਦਿਉ ਵਿੱਚ 37 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਖੇਡ ਮੈਦਾਨ ਦਾ ਨੀਂਹ ਪੱਥਰ

ਜੰਡਿਆਲਾ ਗੁਰੂ,  4 ਜਨਵਰੀ  2026—  ਅੱਜ ਹਲਕਾ ਜੰਡਿਆਲਾ ਗੁਰੂ ਦੇ ਗ੍ਰਾਮ ਪੰਚਾਇਤ ਧਰਦਿਉ ਵਿਖੇ 36 ਲੱਖ 82 ਹਜ਼ਾਰ ਰੁਪਏ ਦੀ ਲਾਗਤ ਨਾਲ ਬਣ ਕੇ ਤਿਆਰ ਹੋਣ ਵਾਲੇ ਖੇਡ ਮੈਦਾਨ ਦੀ ਉਸਾਰੀ ਦੇ ਕੰਮ ਦਾ ਨੀਂਹ ਪੱਥਰ ਰੱਖਿਆ। ਇਸ ਮੌਕੇ ਸੰਬੋਧਨ ਕਰਦੇ ਕੈਬਨਿਟ ਮੰਤਰੀ ਨੇ ਕਿਹਾ ਕਿ  ਆਧੁਨਿਕ ਸਹੂਲਤਾਂ ਨਾਲ ਤਿਆਰ ਹੋਣ ਵਾਲਾ ਇਹ ਖੇਡ ਮੈਦਾਨ ਮਾਨ ਸਰਕਾਰ ਦੀ ਉਸ ਦੂਰਦਰਸ਼ੀ ਸੋਚ ਦਾ ਪ੍ਰਤੀਕ ਹੈ, ਜਿਸ ਦਾ ਉਦੇਸ਼ ਨੌਜਵਾਨ ਪੀੜ੍ਹੀ ਨੂੰ ਸਹੀ ਸੋਚ ਅਤੇ ਸਿਹਤਮੰਦ ਜੀਵਨਸ਼ੈਲੀ ਵੱਲ ਲੈ ਕੇ ਜਾਣਾ, ਖੇਡ ਸੱਭਿਆਚਾਰ ਨੂੰ ਉਤਸ਼ਾਹਿਤ ਕਰਨਾ ਅਤੇ ਪੇਂਡੂ ਖਿਡਾਰੀਆਂ ਲਈ ਉੱਚ-ਮਿਆਰੀ ਮੌਕੇ ਉਪਲਬਧ ਕਰਵਾਉਣਾ ਹੈ। ਇਸ ਮੌਕੇ ਪਿੰਡਾਂ ਵਿੱਚ ਹੋਏ ਇਕੱਠਾਂ ਨੂੰ ਸੰਬੋਧਨ ਕਰਦੇ ਕੈਬਨਿਟ ਮੰਤਰੀ ਨੇ ਕਿਹਾ ਕਿ ਇਹ ਤੁਹਾਡੀ ਸਰਕਾਰ ਹੈ, ਜਿਸ ਕਰਕੇ ਖਜ਼ਾਨੇ ਦਾ ਮੂੰਹ ਤੁਹਾਡੇ ਵੱਲ ਖੁੱਲਿਆ ਹੈ । ਉਹਨਾਂ ਕਿਹਾ ਕਿ ਤੁਸੀਂ ਪਿਛਲੀਆਂ ਸਰਕਾਰਾਂ ਦਾ ਰਾਜ ਵੀ ਵੇਖਿਆ ਹੈ, ਜਿਨਾਂ ਨੇ ਪਿੰਡਾਂ , ਪਿੰਡਾਂ ਦੇ ਸਕੂਲਾਂ  ਦੀ ਸਾਰ ਤੱਕ ਨਹੀਂ ਸੀ ਲਈ ਅਤੇ ਅੱਜ ਤੁਹਾਡੀ ਬਣਾਈ ਹੋਈ ਆਮ ਆਦਮੀ ਪਾਰਟੀ ਦੀ ਸਰਕਾਰ ਪੰਜਾਬ ਦਾ ਇੱਕ ਇੱਕ ਪੈਸਾ ਤੁਹਾਡੇ ਉੱਤੇ ਖਰਚ ਕਰ ਰਹੀ ਹੈ। ਉਹਨਾਂ ਕਿਹਾ ਕਿ ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਇੱਛਾ ਪੰਜਾਬ ਨੂੰ ਰੰਗਲਾ ਪੰਜਾਬ ਬਣਾਉਣ ਦੀ ਹੈ ਅਤੇ ਪੰਜਾਬ ਪਿੰਡਾਂ ਦਾ ਦੇਸ਼ ਹੈ, ਇਸ ਲਈ ਸਾਡੀ ਕੋਸ਼ਿਸ਼ ਹੈ ਕਿ ਪਿੰਡਾਂ ਦੇ ਵਿੱਚ ਉਹ ਸਭ ਸਹੂਲਤਾਂ ਦਿੱਤੀਆਂ ਜਾਣ ਜੋ ਕਿ ਅੱਜ ਦੇ ਸਮੇਂ ਦੀ ਲੋੜ ਹਨ। ਉਹਨਾਂ ਕਿਹਾ ਕਿ ਪਿੰਡਾਂ ਦੇ ਵਿੱਚ ਗੰਦੇ ਪਾਣੀ ਦਾ ਨਿਕਾਸ, ਖੇਡ ਮੈਦਾਨਾਂ ਨੂੰ ਵਿਕਸਿਤ ਕਰਨਾ, ਕੂੜੇ ਪ੍ਰਬੰਧਨ ਦੇ ਕੰਮ ਕਰਨੇ ਅਤੇ ਪਿੰਡਾਂ ਦੇ ਵਿੱਚ ਬਿਹਤਰ ਸਿਹਤ- ਸਿੱਖਿਆ  ਸਹੂਲਤਾਂ ਦੇਣੀਆਂ ਸਾਡੀ ਅੱਜ ਦੀ ਤਰਜੀਹ ਹਨ। ਸਰਕਾਰ ਇਸ ਉੱਤੇ ਕੰਮ ਕਰ ਰਹੀ ਹੈ ਅਤੇ ਆਉਣ ਵਾਲੇ ਸਾਲਾਂ ਵਿੱਚ ਵੀ ਖਜ਼ਾਨੇ ਦਾ ਮੂੰਹ ਲੋਕਾਂ ਲਈ ਖੁੱਲਿਆ ਰਹੇਗਾ। ਉਹਨਾਂ ਕਿਹਾ ਕਿ ਤੁਸੀਂ ਮੈਨੂੰ ਜੋ ਤਾਕਤ ਦਿੱਤੀ ਹੈ, ਉਸ ਤਾਕਤ ਦੀ ਵਰਤੋਂ ਮੈਂ ਤੁਹਾਡੇ ਲਈ ਕਰ ਰਿਹਾ ਹਾਂ। ਉਹਨਾਂ ਕਿਹਾ ਕਿ ਮੈਂ ਜੰਡਿਆਲਾ ਹਲਕੇ ਦਾ ਦੇਣ ਨਹੀਂ ਦੇ ਸਕਦਾ, ਜਿਨਾਂ ਨੇ ਮੈਨੂੰ ਵਿਧਾਇਕ ਬਣਾਇਆ ਤੇ ਸਾਡੀ ਪਾਰਟੀ ਨੇ ਅੱਗੋਂ ਕੈਬਨਿਟ ਮੰਤਰੀ ਦਾ ਦਰਜਾ ਦੇ ਕੇ ਜੰਡਿਆਲਾ ਹਲਕੇ ਦਾ ਮਾਣ ਵਧਾਇਆ। Read more »

ਕੈਬਨਿਟ ਮੰਤਰੀ ਈ:ਟੀ:ਓ ਨੇ ਜੰਡਿਆਲਾ ਗੁਰੂ ਵਿਖੇ ਕਰੀਬ  74 ਲੱਖ ਦੀ ਲਾਗਤ ਨਾਲ ਬਣਨ ਵਾਲੇ ਦੋ ਖੇਡ ਸਟੇਡੀਅਮ ਦੇ ਰੱਖੇ ਨੀਹ ਪੱਥਰ

ਅੰਮ੍ਰਿਤਸਰ, 3  ਜਨਵਰੀ:                ਮੁੱਖ ਮੰਤਰੀ ਪੰਜਾਬ ਸ੍ਰ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਪਿੰਡਾਂ ਦੇ ਵਿਕਾਸ ਲਈ ਵਿਸੇਸ਼ ਧਿਆਨ ਦੇ ਰਹੀ ਹੈ ਅਤੇ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਣ ਲਈ ਸੂਬੇ ਭਰ ਵਿੱਚ 3000 ਤੋਂ ਵਧੇਰੇ ਖੇਡ ਸਟੇਡੀਅਮ ਵੀ ਬਣਾਏ ਜਾ ਰਹੇ ਹਨ ਤਾਂ ਜੋ ਸਾਡੇ ਨੌਜਵਾਨ ਖੇਡਾਂ ਵਿੱਚ ਮੱਲਾਂ ਮਾਰ ਸਕਣ ਅਤੇ ਪੰਜਾਬ ਨੂੰ ਮੁੜ ਰੰਗਲਾ ਪੰਜਾਬ ਬਣਾਉਣ ਵਿੱਚ ਆਪਣਾ ਯੋਗਦਾਨ ਪਾ ਸਕਣ।                ਇਨ੍ਹਾਂ ਸ਼ਬਦਾ ਦਾ ਪ੍ਰਗਟਾਵਾ ਕੈਬਨਿਟ ਮੰਤਰੀ ਸ੍ਰ ਹਰਭਜਨ ਸਿੰਘ ਈ:ਟੀ:ਓ ਨੇ ਜੰਡਿਆਲਾ ਗੁਰੂ ਹਲਕੇ ਦੇ ਪਿੰਡ ਚੂੰਗ ਅਤੇ ਮਹਿਤਾ ਵਿਖੇ ਕਰੀਬ  74 ਲੱਖ  ਦੀ ਲਾਗਤ ਨਾਲ ਬਣਨ ਵਾਲੇ ਖੇਡ ਸਟੇਡੀਅਮ ਦਾ ਨੀਹ ਪੱਥਰ ਰੱਖਦੇ ਸਮੇਂ ਕੀਤਾ। ਸ੍ਰ ਈ:ਟੀ:ਓ ਨੇ ਦੱਸਿਆ ਕਿ ਪਿੰਡ ਚੂੰਗ ਵਿਖੇ 36 ਲੱਖ ਰੁਪਏ ਦੀ ਲਾਗਤ ਨਾਲ ਅਤੇ ਪਿੰਡ ਮਹਿਤਾ ਵਿਖੇ 37.77 ਲੱਖ ਦੀ ਲਾਗਤ ਨਾਲ ਬਣਨ ਵਾਲੇ ਖੇਡ ਮੈਦਾਨ ਦਾ ਉਦਘਾਟਨ ਕਰਦਿਆਂ ਕਿਹਾ ਕਿ ਇਹਨਾਂ ਦੋਵਾਂ ਖੇਡ ਸਟੇਡੀਅਮ ਵਿੱਚ ਵਾਲੀਬਾਲ ਗਰਾਊਂਡ ਹਾਈ ਮਾਸਕ ਲਾਈਟਾਂ ਨਵੇਂ ਬਾਥਰੂਮ ਫੁੱਟ ਲਾਈਟਾਂ ਆਦਿ ਬਣਾਏ ਜਾਣਗੇ।                 ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਲਈ ਵਿਸ਼ੇਸ਼ ਉਪਰਾਲੇ ਕਰ ਰਹੀ ਹੈ ਅਤੇ ਇਸੇ ਹੀ ਲੜੀ ਤਹਿਤ ਸੂਬੇ ਭਰ ਵਿੱਚ ਖੇਡ ਸਟੇਡੀਅਮ ਬਣਾਏ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਖੇਡਾਂ ਨਾਲ ਨੌਜਵਾਨਾਂ ਦਾ ਜਿਥੇ ਮਾਨਸਿਕ ਤੇ ਸਰੀਰਕ ਵਿਕਾਸ ਹੁੰਦਾ ਹੈ ਉਥੇ ਨਸ਼ੇ ਵਰਗੀਆਂ ਅਲਾਮਤਾਂ ਤੋਂ ਦੂਰ ਰਹਿੰਦੇ ਹਨ।                ਕੈਬਨਿਟ ਮੰਤਰੀ ਨੇ ਦੱਸਿਆ ਕਿ ਉਪਰੋਕਤ ਸਾਰੇ ਕੰਮ ਠੇਕੇਦਾਰਾਂ ਨੂੰ ਅਲਾਟ ਹੋ ਚੁੱਕੇ ਹਨ ਅਤੇ ਇਨ੍ਹਾਂ ਕੰਮਾਂ ਨੂੰ ਮਿੱਥੇ ਸਮੇਂ ਦੇ ਅੰਦਰ ਅੰਦਰ ਪੂਰਾ ਕੀਤਾ ਜਾਵੇਗਾ। ਉਨ੍ਹਾਂ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਸਾਰੇ ਕੰਮ ਗੁਣਵੱਤਾ ਭਰਪੂਰ ਹੋਣੇ ਚਾਹੀਦੇ ਹਨ ਤੇ ਵਿਕਾਸ ਕਾਰਜਾਂ ਵਿੱਚ ਕਿਸੇ ਕਿਸਮ ਦੀ ਅਣਗਹਿਲੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਸਖਤ ਸ਼ਬਦਾਂ ਵਿੱਚ ਕਿਹਾ ਕਿ ਇਹ ਪੈਸਾ ਆਮ ਜਨਤਾ ਦਾ ਪੈਸਾ ਹੈ ਅਤੇ ਇਨ੍ਹਾਂ ਪੈਸਿਆਂ ਦੀ ਸਹੀ ਵਰਤੋਂ ਹੋਣੀ ਚਾਹੀਦੀ ਹੈ। Read more »

ਗਾਂ ਲੋੜਵੰਦ ਪਰਿਵਾਰਾਂ ਲਈ ਬਣੇਗੀ ਰੁਜ਼ਗਾਰ ਦਾ ਸਾਧਨ -ਧਾਲੀਵਾਲ

ਅੰਮ੍ਰਿਤਸਰ,27 ਦਸੰਬਰ ()- ਅੱਜ ਅਜਨਾਲਾ ਖੇਤਰ ‘ਚ ਭਿਅੰਕਰ ਹੜ੍ਹਾਂ ਦੌਰਾਨ ਪਸ਼ੂ ਧਨ ਦੇ ਨੁਕਸਾਨ ਤੋਂ ਪ੍ਰਭਾਵਿਤ ਕਿਸਾਨਾਂ/ਪਸ਼ੂ ਪਾਲਕਾਂ ਨੂੰ ਰਾਹਤ ਦੇਣ ਲਈ ਡਿਪਟੀ ਕਮਿਸ਼ਨਰ ਸ੍ਰੀ ਦਲਵਿੰਦਰਜੀਤ ਸਿੰਘ ਦੀ ਅਗਵਾਈ ਹੇਠ ਜ਼ਿਲਾ ਪ੍ਰਸ਼ਾਸ਼ਨ ਨੇ ਮਿਸ਼ਨ ਚੜ੍ਹਦੀ ਕਲਾ ਅਤੇ ਮਿਸ਼ਨ ਸਾਂਝਾ ਉਪਰਾਲਾ ਤਹਿਤ ਕੰਮ ਕਰਦੇ ਹੋਏ ਸ੍ਰੀ ਰਾਕੇਸ਼ ਹਾਂਡਾ ਦੀ ਮਦਦ ਨਾਲ 23 ਹੋਰ ਪਸ਼ੂ ਪਾਲਕਾਂ, ਜਿਨ੍ਹਾਂ ਦੇ ਪਸ਼ੂ ਹੜਾਂ ਦੀ ਭੇਟ ਚੜ ਗਏ ਸਨ, ਨੂੰ ਸਾਹੀਵਾਲ ਗਾਵਾਂ ਮੁਹੱਈਆ ਕਰਵਾਈਆਂ। ਦੱਸਣ ਯੋਗ ਹੈ ਕਿ ਇਸ ਤੋਂ ਪਹਿਲਾਂ ਵੀ 16 ਪਰਿਵਾਰਾਂ ਨੂੰ ਗਾਵਾਂ ਉਕਤ ਸ਼ਖਸ਼ੀਅਤਾਂ ਵੱਲੋਂ ਦਿੱਤੀਆਂ ਜਾ ਚੁੱਕੀਆਂ ਹਨ  ਇਸ ਮੌਕੇ ਹਲਕਾ ਵਿਧਾਇਕ ਤੇ ਸਾਬਕਾ ਕੈਬਨਿਟ ਮੰਤਰੀ ਪੰਜਾਬ ਸ. ਕੁਲਦੀਪ ਸਿੰਘ ਧਾਲੀਵਾਲ, ਵਿਧਾਇਕ ਡਾਕਟਰ ਇੰਦਰਬੀਰ ਸਿੰਘ ਨਿਜਰ, ਡਿਪਟੀ ਕਮਿਸ਼ਨਰ ਸ੍ਰੀ ਦਵਿੰਦਰਜੀਤ ਸਿੰਘ, ਵਧੀਕ ਡਿਪਟੀ ਕਮਿਸ਼ਨਰ ਸ਼੍ਰੀ ਰੋਹਿਤ ਗੁਪਤਾ ਅਤੇ ਸ੍ਰੀ ਰਾਕੇਸ਼ ਹਾਂਡਾ, ਜ਼ਿਲਾ ਰੈੱਡ ਕਰਾਸ ਸੁਸਾਇਟੀ ਦੇ ਸਕੱਤਰ ਸ੍ਰੀ ਸੈਮਸਨ ਮਸੀਹ ਅਤੇ ਹੋਰ ਸ਼ਖਸ਼ੀਅਤਾਂ ਹਾਜ਼ਰ ਸਨ। ਸ੍ਰੀ ਰਾਕੇਸ਼ ਹਾਂਡਾ ਦੀ ਸ਼ਮੂਲੀਅਤ ਨਾਲ 23 ਪ੍ਰਭਾਵਿਤ ਕਿਸਾਨਾਂ/ਪਸ਼ੂ ਪਾਲਕਾਂ ਨੂੰ ਗਾਵਾਂ ਦੀਆਂ ਨਸਲਾਂ ‘ਚੋਂ ਸਭ ਤੋਂ ਉੱਤਮ ਸਾਹੀਵਾਲ ਨਸਲ ਦੀਆਂ ਗਊਆਂ ਭੇਟ ਕੀਤੀਆਂ ਗਈਆਂ। ਇਹ ਗਾਵਾਂ ਸ੍ਰੀ ਰਕੇਸ਼ ਹਾਂਡਾ ਤੇ ਉਨ੍ਹਾਂ ਦੇ ਦੇਸ਼ ਵਿਦੇਸ਼ ਵੱਸੇ ਸਾਥੀ ਪਰਿਵਾਰਕ ਮੈਂਬਰਾਂ ਅਤੇ ਦੋਸਤਾਂ ਵਲੋਂ  ਭੇਟ ਕੀਤੀਆਂ ਗਈਆਂ ਹਨ। ਪ੍ਰਭਾਵਿਤ ਕਿਸਾਨਾਂ ਨੂੰ ਗਊਆਂ ਦਾਨ ਕਰਨ ਦੀ ਰਸਮ ਅਦਾਇਗੀ ਦੌਰਾਨ ਵਿਧਾਇਕ ਤੇ ਸਾਬਕਾ ਮੰਤਰੀ ਸ. ਕੁਲਦੀਪ ਸਿੰਘ ਧਾਲੀਵਾਲ ਨੇ ਮਹਿੰਗੇ ਮੁੱਲ ਤੇ ਉੱਤਮ ਨਸਲ ਦੀਆਂ ਗਾਵਾਂ ਪ੍ਰਭਾਵਿਤ ਪਸ਼ੂ ਪਾਲਕਾਂ ਲਈ ਭੇਂਟ ਕਰਨ ਵਾਲੇ ਰਕੇਸ਼ ਹਾਂਡਾ ਤੇ ਉਨ੍ਹਾਂ ਦੇ ਸਾਥੀ ਪਰਿਵਾਰਾਂ ਦਾ ਉਚੇਚੇ ਤੌਰ ਤੇ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਗਾਂ ਦਾਨ ਸਭ ਤੋ ਸਰਵਉੱਚ, ਸੰਤੁਸ਼ਟੀਜਨਕ , ਪਵਿੱਤਰ ਤੇ ਸ਼ੁੱਭ ਦਾਨ ਮੰਨਿਆ ਗਿਆ ਹੈ, ਉੱਥੇ ਇਹ ਗਾਵਾਂ ਲੋੜਵੰਦ ਪਰਿਵਾਰਾਂ ਦੇ ਰੁਜ਼ਗਾਰ ਦਾ ਸਾਧਨ ਵੀ ਬਣਨਗੀਆਂ। ਸ. ਧਾਲੀਵਾਲ ਨੇ ਆਪਣੇ ਵਿਚਾਰਾਂ ‘ਚ ਇਹ ਵੀ ਪ੍ਰਗਟਾਵਾ ਕੀਤਾ ਕਿ ਗਾਂ, ਜਿਸਨੂੰ ਗਾਂ ਮਾਤਾ ਵੀ ਪ੍ਰਵਾਨ ਕੀਤਾ ਜਾਂਦਾ ਹੈ, ਦੀ ਸੇਵਾ ਕਰਨ ਨਾਲ ਘਰ ਵਿੱਚ ਸੁੱਖ ਸ਼ਾਂਤੀ , ਧੰਨ ਦੌਲਤ ਦੀ ਕਮੀ ਨਹੀਂ ਆਉਂਦੀ ਹੈ। ਸ. ਇੰਦਰਬੀਰ ਸਿੰਘ ਨਿੱਜਰ ਨੇ ਅਜਨਾਲਾ ਖੇਤਰ ਸਮੇਤ ਪੰਜਾਬ ਭਰ ‘ਚ ਸਾਂਝਾ ਉਪਰਾਲਾ ਮਿਸ਼ਨ ਰੰਗਲਾ ਪੰਜਾਬ ਚੜਦੀ ਕਲਾ ਤਹਿਤ ਦੇਸ਼ ਵਿਦੇਸ਼ ਤੋਂ ਸਮਾਜ ਸੇਵੀ ,ਧਾਰਮਿਕ , ਮੁਲਾਜਮ, ਸੰਸਥਾਵਾਂ ਅਤੇ ਨਿੱਜੀ ਦਾਨ ਦਾਤਿਆਂ ਵਲੋਂ ਹੜ੍ਹ ਪੀੜਤਾਂ ਦੇ ਪੁਨਰ ਵਸੇਬੇ ਲਈ ਢਹਿ ਢੇਰੀ ਹੋਏ ਘਰਾਂ ਨੂੰ ਉਸਾਰਣ, ਲੰਗਰ , ਪੀਣ ਵਾਲਾ ਪਾਣੀ,ਜ਼ਮੀਨਾਂ ਨੂੰ ਵਾਹੀਯੋਗ ਬਣਾਉਣ, ਵਿਦਿਆਰਥੀਆਂ ਨੂੰ ਪੜਣ ਸਮੱਗਰੀ, ਬੈਗ, ਹੜ੍ਹ ਪੀੜਤਾਂ ਨੂੰ ਮੰਜੇ , ਬਿਸਤਰੇ, ਕੰਬਲ , ਦਵਾਈਆਂ ਆਦਿ ਦੇਣ ਅਤੇ ਕਾਰ ਸੇਵਾ ਵਾਲੇ ਬਾਬਿਆਂ ਵਲੋਂ ਪਾੜ ਪਏ ਧੁੱਸੀ ਬੰਨ੍ਹਾਂ ਨੂੰ ਬਣਾਉਣ ਲਈ ਨਿਭਾਈਆਂ ਜਾ ਰਹੀਆਂ ਸੇਵਾਵਾਂ ਲਈ ਨਤਮਸਤਕ ਹੁੰਦਿਆਂ ਸ਼ਲਾਘਾ ਕੀਤੀ।   ਡਿਪਟੀ ਕਮਿਸ਼ਨਰ ਸ੍ਰੀ ਦਲਵਿੰਦਰਜੀਤ ਸਿੰਘ ਨੇ ਭਰੋਸਾ ਦਿੱਤਾ ਕਿ ਰੈਡ ਕਰਾਸ ਭਵਿੱਖ ਵਿੱਚ ਵੀ ਲੋੜਵੰਦ ਪਰਿਵਾਰਾਂ ਲਈ ਮਦਦ ਜਾਰੀ ਰੱਖੇਗਾ। Read more »

ਸਰਕਾਰੀ ਆਈ.ਟੀ.ਆਈ. ਬਾਬਾ ਬਕਾਲਾ ਸਾਹਿਬ ਦਾ ਨਾਮ ਭਾਈ ਜੈਤਾ ਜੀ ਦੇ ਨਾਂ ਤੇ ਰੱਖਿਆ ਜਾਵੇਗਾ – ਈ.ਟੀ.ਓ.

ਚੰਡੀਗੜ੍ਹ/ਅੰਮ੍ਰਿਤਸਰ 23 ਦਸੰਬਰ: ਪੰਜਾਬ ਸਰਕਾਰ ਵਲੋਂ ਬਾਬਾ ਬਕਾਲਾ ਸਾਹਿਬ ਵਿਖੇ ਸ਼ਹੀਦ ਬਾਬਾ ਜੀਵਨ ਸਿੰਘ ਜੀ (ਭਾਈ ਜੈਤਾ ਜੀ) ਦੇ  ਮਨਾਏ ਗਏ ਰਾਜ ਪੱਧਰੀ ਸਮਾਗਮ  ਦੇ ਮੁੱਖ ਮਹਿਮਾਨ ਸ: ਹਰਭਜਨ ਸਿੰਘ ਈ.ਟੀ.ਓ. ਕੈਬਨਿਟ... Read more »

ਅੰਮ੍ਰਿਤਸਰ ਵਿੱਚ ਡਰੋਨ ਰਾਹੀਂ ਭੇਜੀ 12 ਕਿਲੋਗ੍ਰਾਮ ਹੈਰੋਇਨ ਦੀ ਖੇਪ ਬਰਾਮਦ

ਚੰਡੀਗੜ੍ਹ/ਅੰਮ੍ਰਿਤਸਰ, 23 ਦਸੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ ਵੱਡੀ ਸਫਲਤਾ ਹਾਸਲ ਕਰਦਿਆਂ, ਐਂਟੀ-ਨਾਰਕੋਟਿਕਸ ਟਾਸਕ ਫੋਰਸ (ਏਐਨਟੀਐਫ) ਬਾਰਡਰ ਰੇਂਜ ਵੱਲੋਂ ਸੀਮਾ ਸੁਰੱਖਿਆ... Read more »

ਅੰਮ੍ਰਿਤਸਰ ਨੂੰ ਕੀਤਾ ਜਾਏਗਾ ਭਿਖਾਰੀਆਂ ਤੋਂ ਮੁਕਤ

ਅੰਮ੍ਰਿਤਸਰ 20 ਦਸੰਬਰ 2025(   )        ਜ਼ਿਲ੍ਹਾ ਅੰਮ੍ਰਿਤਸਰ ਵਿੱਚ ਬੱਚਿਆਂ ਦੀ ਭੀਖ ਮੰਗਣ ਅਤੇ ਸ਼ੋਸ਼ਣ ਨੂੰ ਰੋਕਣ ਦੇ ਉਦੇਸ਼ ਨਾਲ ਪ੍ਰੋਜੈਕਟ ਜੀਵਨਜੋਤ 2.0 ਦੇ ਤਹਿਤ ਜ਼ਿਲ੍ਹਾ ਪ੍ਰੋਗਰਾਮ ਅਫਸਰ, ਅੰਮ੍ਰਿਤਸਰ ਦੀ ਅਗਵਾਈ ਹੇਠ ਬਾਲ ਸੁਰੱਖਿਆ ਯੂਨਿਟ (DCPU) ਸ਼੍ਰੀ ਤਰਨਜੀਤ ਸਿੰਘ ਜ਼ਿਲ੍ਹਾ ਵੱਲੋਂ ਸ੍ਰੀ ਹਰਿਮੰਦਰ ਸਾਹਿਬ ਵਿਖੇ ਅਤੇ ਉਸ ਦੇ ਨੇੜਲੇ ਖੇਤਰਾਂ ਵਿੱਚ ਬਾਲ ਭਿਖਿਆ ਸਬੰਧੀ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਗਈ। ਇਸ ਮੁਹਿੰਮ ਦਾ ਮੁੱਖ ਮਕਸਦ ਬੱਚਿਆਂ ਨੂੰ ਭੀਖ ਮੰਗਣ ਦੀ ਪ੍ਰਥਾ ਤੋਂ ਬਚਾਉਣਾ ਅਤੇ ਉਨ੍ਹਾਂ ਦੇ ਅਧਿਕਾਰਾਂ ਦੀ ਰੱਖਿਆ ਕਰਨਾ ਸੀ। ਉਨ੍ਹਾਂ ਦੱਸਿਆ ਕਿ ਪ੍ਰੋਜੈਕਟ ਜੀਵਨਜੋਤ 2.0 ਪੰਜਾਬ ਸਰਕਾਰ ਦੀ ਇਕ ਮਹੱਤਵਪੂਰਨ ਅਤੇ ਲੋਕ-ਹਿਤੈਸ਼ੀ ਪਹਿਲ ਹੈ, ਜਿਸ ਦੀ ਅਗਵਾਈ  ਕੈਬਿਨੇਟ ਮੰਤਰੀ ਡਾ. ਬਲਜੀਤ ਕੌਰ  ਵੱਲੋਂ ਕੀਤੀ ਗਈ ਹੈ। ਇਸ ਪ੍ਰੋਜੈਕਟ ਦਾ ਮੁੱਖ ਉਦੇਸ਼ ਬੱਚਿਆਂ ਨੂੰ ਭੀਖ ਮੰਗਣ ਅਤੇ ਹਰ ਕਿਸਮ ਦੇ ਸ਼ੋਸ਼ਣ ਤੋਂ ਬਚਾ ਕੇ ਉਨ੍ਹਾਂ ਨੂੰ ਸੁਰੱਖਿਅਤ ਵਾਤਾਵਰਣ ਪ੍ਰਦਾਨ ਕਰਨਾ ਅਤੇ ਉਨ੍ਹਾਂ ਦੇ ਭਵਿੱਖ ਨੂੰ ਸੰਵਾਰਨਾ ਹੈ। ਇਸ ਚੈਕਿੰਗ ਮੁਹਿੰਮ ਦੌਰਾਨ ਸ੍ਰੀ ਹਰਿਮੰਦਰ ਸਾਹਿਬ ਦੇ ਨੇੜਲੇ ਖੇਤਰ ਵਿੱਚ 3 ਬੱਚਿਆਂ ਨੂੰ ਭੀਖ ਮੰਗਦੇ ਹੋਏ ਪਾਇਆ ਗਿਆ। ਬਾਲ ਸੁਰੱਖਿਆ ਯੂਨਿਟ ਦੀ ਟੀਮ ਵੱਲੋਂ ਤੁਰੰਤ ਕਾਰਵਾਈ ਕਰਦੇ ਹੋਏ ਬੱਚਿਆਂ ਨੂੰ ਸੁਰੱਖਿਅਤ ਤਰੀਕੇ ਨਾਲ ਰੈਸਕਿਊ ਕੀਤਾ ਗਿਆ। ਇਸ ਉਪਰਾਂਤ ਬੱਚਿਆਂ ਦੀ ਕਾਊਂਸਲਿੰਗ ਕੀਤੀ ਗਈ ਅਤੇ ਉਨ੍ਹਾਂ ਦੀ ਸਥਿਤੀ ਨੂੰ ਧਿਆਨ ਵਿੱਚ ਰੱਖਦਿਆਂ ਉਚਿਤ ਦੇਖਭਾਲ ਅਤੇ ਸੁਰੱਖਿਆ ਲਈ ਅਗਲੇ ਲੋੜੀਂਦੇ ਕਦਮ ਚੁੱਕੇ ਗਏ। ਬੱਚਿਆਂ ਦੀ ਭਲਾਈ ਅਤੇ ਸਰਬੰਗੀ ਵਿਕਾਸ ਨੂੰ ਮੁੱਖ ਰੱਖਦੇ ਹੋਏ ਉਨ੍ਹਾਂ ਨੂੰ ਸੰਬੰਧਿਤ ਵਿਭਾਗਾਂ ਅਤੇ ਸਮਾਜਿਕ ਸਕੀਮਾਂ ਨਾਲ ਜੋੜਿਆ ਗਿਆ, ਤਾਂ ਜੋ ਉਨ੍ਹਾਂ ਦੀ ਪੁਨਰਵਾਸ, ਸਿੱਖਿਆ ਅਤੇ ਸਮਾਜ ਨਾਲ ਮੁੜ ਜੋੜਨ ਦੀ ਪ੍ਰਕਿਰਿਆ ਸ਼ੁਰੂ ਕੀਤੀ ਜਾ ਸਕੇ। ਇਸ ਦੌਰਾਨ ਇਹ ਵੀ ਯਕੀਨੀ ਬਣਾਇਆ ਗਿਆ ਕਿ ਬੱਚਿਆਂ ਦੇ ਕਾਨੂੰਨੀ ਅਧਿਕਾਰਾਂ ਦੀ ਪੂਰੀ ਤਰ੍ਹਾਂ ਪਾਲਣਾ ਅਤੇ ਰੱਖਿਆ ਕੀਤੀ ਜਾਵੇ। ਡੀ.ਸੀ.ਪੀ.ਯੂ. ਟੀਮ ਵੱਲੋਂ ਦੱਸਿਆ ਗਿਆ ਕਿ ਪ੍ਰੋਜੈਕਟ ਜੀਵਨਜੋਤ 2.0 ਦੇ ਅਧੀਨ ਅਜਿਹੀਆਂ ਚੈਕਿੰਗ ਅਤੇ ਜਾਗਰੂਕਤਾ ਮੁਹਿੰਮਾਂ ਅੱਗੇ ਵੀ ਲਗਾਤਾਰ ਅਤੇ ਨਿਰੰਤਰ ਤੌਰ ’ਤੇ ਜਾਰੀ ਰਹਿਣਗੀਆਂ, ਤਾਂ ਜੋ ਜ਼ਿਲ੍ਹੇ ਵਿੱਚ ਬੱਚਿਆਂ ਦੀ ਭੀਖ ਮੰਗਣ ਦੀ ਪ੍ਰਥਾ ਨੂੰ ਪੂਰੀ ਤਰ੍ਹਾਂ ਖ਼ਤਮ ਕੀਤਾ ਜਾ ਸਕੇ। ਉਨ੍ਹਾਂ ਆਮ ਜਨਤਾ ਨੂੰ ਅਪੀਲ ਕੀਤੀ  ਹੈ ਕਿ ਜੇਕਰ ਕਿਤੇ ਵੀ ਬੱਚਿਆਂ ਨੂੰ ਭੀਖ ਮੰਗਦੇ ਹੋਏ ਜਾਂ ਕਿਸੇ ਵੀ ਤਰ੍ਹਾਂ ਦੇ ਸ਼ੋਸ਼ਣ ਦਾ ਸ਼ਿਕਾਰ ਹੁੰਦੇ ਵੇਖਿਆ ਜਾਵੇ, ਤਾਂ ਤੁਰੰਤ ਡੀ.ਸੀ.ਪੀ.ਯੂ. ਜਾਂ ਸੰਬੰਧਿਤ ਪ੍ਰਸ਼ਾਸਨ ਨੂੰ ਸੂਚਿਤ ਕੀਤਾ ਜਾਵੇ, ਤਾਂ ਜੋ ਸਮੇਂ ਸਿਰ ਪ੍ਰਭਾਵਸ਼ਾਲੀ ਕਾਰਵਾਈ ਕੀਤੀ ਜਾ ਸਕੇ। ਸ਼੍ਰੀ ਤਰਨਜੀਤ ਸਿੰਘ ਨੇ ਦਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਅੰਮ੍ਰਿਤਸਰ ,ਵੱਲੋਂ ਅੰਮ੍ਰਿਤਸਰ ਜ਼ਿਲ੍ਹੇ ਨੂੰ ਬਾਲ ਭਿਖਿਆ ਮੁਕਤ ਬਣਾਉਣ ਦੇ ਮੰਤਵ ਨਾਲ 3 ਦਿਨ ਦੀ ਵਿਸ਼ੇਸ਼ ਮੁਹਿੰਮ ਚਲਾਈ ਗਈ ਹੈ। ਇਸ ਸੰਬੰਧੀ ਜੇਕਰ ਆਪ ਕਿਸੇ ਨੂੰ ਵੀ ਕੋਈ ਬੱਚਾ ਭੀਖ ਮੰਗਦਾ ਦਿਖਦਾ ਹੈ ਤਾਂ ਇਹਨਾਂ ਸੰਪਰਕ ਨੰਬਰਾਂ ਤੇ ਤੁਰੰਤ ਕਾਲ ਕਰੋ 1098 (ਚਾਈਲਡ ਹੈਲਪ ਲਾਈਨ)  *9876357202* *9501291402* Read more »