ਭਗਤਾਂਵਾਲਾ ਡੰਪ ਤੋਂ 1 ਲੱਖ ਟਨ ਕੂੜੇ ਦੀ ਸਫ਼ਾਈ ਪੂਰੀ ਕੀਤੀ

ਅੰਮ੍ਰਿਤਸਰ, 6 ਦਸੰਬਰ — ਹਲਕਾ ਦੱਖਣੀ ਦੇ ਐਮ ਐਲ ਏ ਡਾ. ਇੰਦਰਬੀਰ ਸਿੰਘ ਨਿੱਝਰ ਦੇ ਯਤਨਾਂ ਸਦਕਾ ਭਗਤਾਂਵਾਲਾ ਡੰਪ ਸਾਈਟ ’ਤੇ ਚੱਲ ਰਹੀ ਬਾਇਓ-ਰੀਮੀਡੀਏਸ਼ਨ ਪ੍ਰਕਿਰਿਆ ਤਹਿਤ ਲਗਭਗਇਕ ਲੱਖ ਟਨ ਕੂੜੇ ਦੀ ਸਫਾਈ ਕਰ ਦਿੱਤੀ ਗਈ ਹੈ ਅਤੇ ਕੰਮ ਨਿਰੰਤਰ ਜਾਰੀ ਹੈ। ਡਾਕਟਰ ਨਿੱਜਰ ਖੁਦ ਇਸ ਕੰਮ ਦੀ ਨਿਗਰਾਨੀ ਕਰ ਰਹੇ ਹਨ। ਉਹਨਾਂ ਨੇ ਕਿਹਾ ਕਿ ਸ੍ਰੀ ਅੰਮ੍ਰਿਤਸਰ ਸਾਹਿਬ ਦੀ ਸਫ਼ਾਈ ਅਤੇ ਵਾਤਾਵਰਣ ਸੁਧਾਰ ਲਈ ਇਹ ਪ੍ਰੋਜੈਕਟ ਬਹੁਤ ਮਹੱਤਵਪੂਰਨ ਹੈ ਅਤੇ ਕੰਮ ਤੇਜ਼ੀ ਨਾਲ ਅਗੇ ਵੱਧ ਰਿਹਾ ਹੈ। ਡਾ. ਨਿੱਝਰ ਨੇ ਦੱਸਿਆ ਕਿ ਹੁਣ ਤੱਕ ਲਗਭਗ 1 ਲੱਖ ਟਨ ਕੂੜਾ ਸਾਫ਼ ਕੀਤਾ ਜਾ ਚੁੱਕਿਆ ਹੈ, ਜੋ ਕਿ ਪ੍ਰੋਜੈਕਟ ਦੀ ਵੱਡੀ ਉਪਲਬਧੀ ਹੈ। ਇਸਦੇ ਨਾਲ ਹੀ 350 ਟਰੱਕਾਂ ਰਾਹੀਂ ਟਰੀਟ ਕੀਤਾ ਹੋਇਆ ਬਾਇਓ-ਰੀਮੀਡੀਏਟਡ ਮਟੀਰੀਅਲ (ਮਿੱਟੀ ਅਤੇ ਪਲਾਸਟਿਕ) ਸਾਈਟ ਤੋਂ ਹਟਾਇਆ ਜਾ ਚੁੱਕਿਆ ਹੈ। ਉਹਨਾਂ ਕਿਹਾ ਕਿ ਇਹ ਸਾਰਾ ਕੰਮ ਅੰਮ੍ਰਿਤਸਰ ਨੂੰ ਸੁੰਦਰ ਅਤੇ ਸਾਫ਼-ਸੁਥਰਾ ਬਣਾਉਣ ਦੇ ਵੱਡੇ ਮਿਸ਼ਨ ਦਾ ਹਿੱਸਾ ਹੈ। ਇਸ ਮੌਕੇ ਮਿਊਂਸਿਪਲ ਕਾਰਪੋਰੇਸ਼ਨ ਅੰਮ੍ਰਿਤਸਰ ਦੇ ਅਧਿਕਾਰੀ ਵੀ ਮੌਜੂਦ ਸਨ,ਅਤੇ ਉਹਨਾਂ ਨੇ  ਤੇ ਨਵਨੀਤ ਸ਼ਰਮਾ ਪੀ.ਏ. ਡਾ. ਇੰਦਰਬੀਰ ਸਿੰਘ ਨਿੱਝਰ ਆਪਣੇ ਟੀਮ ਸਮੇਤ ਸ਼ਾਮਲ ਰਹੇ। ਅਧਿਕਾਰੀਆਂ ਵੱਲੋਂ ਡਾ. ਨਿੱਝਰ ਨੂੰ ਸਾਈਟ ’ਤੇ ਚੱਲ ਰਹੇ ਸਾਰੇ ਕੰਮਾਂ ਦੀ ਵਿਸਥਾਰਪੂਰਵਕ ਜਾਣਕਾਰੀ ਪ੍ਰਦਾਨ ਕੀਤੀ ਗਈ। ਉਹਨਾਂ ਨੇ ਦੱਸਿਆ ਕਿ ਸਫ਼ਾਈ ਪ੍ਰਕਿਰਿਆ ਨੂੰ ਹੋਰ ਵੀ ਤੇਜ਼ੀ ਨਾਲ ਅਗੇ ਵਧਾਉਣ ਲਈ ਵਾਧੂ ਮਸ਼ੀਨਰੀ ਅਤੇ ਟੈਕਨੀਕੀ ਸਹਾਇਤਾ ਤਾਇਨਾਤ ਕੀਤੀ ਗਈ ਹੈ। ਇਸ ਦੌਰੇ ਦੌਰਾਨ ਹਲਕੇ ਦੇ ਆਮ ਆਦਮੀ ਪਾਰਟੀ ਦੇ ਕਈ ਸਥਾਨਕ ਆਗੂ ਅਤੇ ਵਰਕਰ ਵੀ ਡਾ. ਨਿੱਝਰ ਦੇ ਪੀ ਏ ਸ੍ਰੀ ਨਵਨੀਤ ਸ਼ਰਮਾ ਨਾਲ ਮੌਜੂਦ ਸਨ। ਉਹਨਾਂ ਨੇ ਕਿਹਾ ਕਿ ਇਹ ਸਾਰਾ ਕੰਮ ਹਲਕੇ ਦੇ ਲੋਕਾਂ ਨਾਲ ਕੀਤੇ ਪੱਕੇ ਵਾਅਦੇ ਦੇ ਤਹਿਤ ਕੀਤਾ ਜਾ ਰਿਹਾ ਹੈ ਅਤੇ ਭਗਤਾਂਵਾਲਾ ਡੰਪ ਸਾਈਟ ਨੂੰ ਪੂਰੀ ਤਰ੍ਹਾਂ ਸਾਫ਼ ਕਰਨਾ ਮੇਰੀ ਤਰਜੀਹ ਹੈ। ਡਾ. ਨਿੱਝਰ ਨੇ ਵਿਸ਼ਵਾਸ ਦਿਵਾਇਆ ਕਿ ਇਸ ਪ੍ਰੋਜੈਕਟ ਦੀ ਪੂਰਤੀ ਨਾਲ ਅੰਮ੍ਰਿਤਸਰ ਦੇ ਵਾਤਾਵਰਣ, ਹਵਾ ਦੀ ਗੁਣਵੱਤਾ ਅਤੇ ਆਲੇ ਦੁਆਲੇ ਦੇ ਇਲਾਕਿਆਂ ਦੀ ਸਿਹਤ ਵਿੱਚ ਵੱਡਾ ਸੁਧਾਰ ਆਵੇਗਾ। ਉਹਨਾਂ ਨੇ ਕਿਹਾ ਕਿ ਸਰਕਾਰ ਇਸ ਮਿਸ਼ਨ ਨੂੰ ਜਲਦੀ ਪੂਰਾ ਕਰਨ ਲਈ ਵਚਨਬੱਧ ਹਨ। Read more »

ਸਰਹੱਦ ਪਾਰੋਂ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ ਸੱਤ ਆਧੁਨਿਕ ਪਿਸਤੌਲਾਂ ਸਮੇਤ ਕਾਬੂ

ਚੰਡੀਗੜ੍ਹ/ਅੰਮ੍ਰਿਤਸਰ, 1 ਦਸੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ, ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਪਾਕਿਸਤਾਨ ਨਾਲ ਸਬੰਧਤ ਸਰਹੱਦ ਪਾਰੋਂ ਹਥਿਆਰ ਤਸਕਰੀ ਮਾਡਿਊਲ... Read more »

ਅੰਮ੍ਰਿਤਸਰ ਵਿੱਚ ਸਰਹੱਦ ਪਾਰੋਂ ਚੱਲ ਰਹੇ ਨਸ਼ਾ ਤਸਕਰੀ ਨੈੱਟਵਰਕ ਦਾ ਪਰਦਾਫਾਸ਼; 5 ਕਿਲੋ ਹੈਰੋਇਨ ਸਮੇਤ ਇੱਕ ਵਿਅਕਤੀ ਕਾਬੂ

ਚੰਡੀਗੜ੍ਹ/ਅੰਮ੍ਰਿਤਸਰ, 1 ਦਸੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਮੁਕੰਮਲ ਤੌਰ ‘ਤੇ ਨਸ਼ਾ ਮੁਕਤ ਸੂਬਾ ਬਣਾਉਣ ਲਈ ਚਲਾਈ ਜਾ ਰਹੀ ਮੁਹਿੰਮ ਤਹਿਤ ਕਾਊਂਟਰ ਇੰਟੈਲੀਜੈਂਸ (ਸੀ.ਆਈ.) ਅੰਮ੍ਰਿਤਸਰ ਨੇ ਸਰਹੱਦ... Read more »

ਪੰਜਾਬ ਦੀ ਰੂਹਾਨੀ ਪਛਾਣ ਨੂੰ ਮਜ਼ਬੂਤੀ — ਪੰਜਾਬ ਸਰਕਾਰ ਦਾ ਇਤਿਹਾਸਕ ਫ਼ੈਸਲਾ : ਡਾ. ਇੰਦਰਬੀਰ ਸਿੰਘ ਨਿੱਜਰ (ਐਮ.ਐਲ.ਏ. ਹਲਕਾ ਦੱਖਣੀ)

ਅੰਮ੍ਰਿਤਸਰ, 25 ਨਵੰਬਰ 2025 — ਆਮ ਆਦਮੀ ਪਾਰਟੀ ਦੇ ਹਲਕਾ ਦੱਖਣੀ ਤੋਂ ਐਮ.ਐਲ.ਏ. ਡਾ. ਇੰਦਰਬੀਰ ਸਿੰਘ ਨਿੱਜਰ ਨੇ ਸ੍ਰੀ ਵਿਧਾਨ ਸਭਾ ਵੱਲੋਂ ਸ਼੍ਰੀ ਅੰਮ੍ਰਿਤਸਰ ਸਾਹਿਬ (ਸ਼ਹਿਰ ਦੇ ਅੰਦਰੂਨੀ ਹਿੱਸੇ), ਤਲਵੰਡੀ ਸਾਬੋ ਅਤੇ ਸ਼੍ਰੀ ਆਨੰਦਪੁਰ ਸਾਹਿਬ... Read more »

3 ਧਾਰਮਿਕ ਮਹੱਤਤਾ ਵਾਲੇ ਸ਼ਹਿਰਾਂ ਨੂੰ “ਪਵਿੱਤਰ ਸ਼ਹਿਰ” ਦਾ ਦਰਜਾ ਇੱਕ ਇਤਿਹਾਸਕ ਫ਼ੈਸਲਾ : ਪ੍ਰਭਬੀਰ ਸਿੰਘ ਬਰਾੜ

ਅੰਮ੍ਰਿਤਸਰ, 25 ਨਵੰਬਰ 2025— ਆਮ ਆਦਮੀ ਪਾਰਟੀ-ਅੰਮ੍ਰਿਤਸਰ ਸ਼ਹਿਰੀ ਦੇ ਜ਼ਿਲ੍ਹਾ ਪ੍ਰਧਾਨ ਤੇ ਚੇਅਰਮੈਨ, ਪਨਸਪ (ਪੰਜਾਬ) ਪ੍ਰਭਬੀਰ ਸਿੰਘ ਬਰਾੜ ਨੇ ਪ੍ਰੈਸ ਬਿਆਨ ਜਾਰੀ ਕਰਦਿਆਂ ਸ੍ਰੀ ਵਿਧਾਨ ਸਭਾ ਵੱਲੋਂ ਸ਼੍ਰੀ ਅੰਮ੍ਰਿਤਸਰ ਸਾਹਿਬ (ਸ਼ਹਿਰ ਦੇ ਅੰਦਰੂਨੀ ਹਿੱਸੇ), ਤਲਵੰਡੀ ਸਾਬੋ... Read more »

ਅੰਮ੍ਰਿਤਸਰ ਵਿੱਚ ਪਾਕਿਸਤਾਨ ਅਧਾਰਤ ਹਥਿਆਰ ਅਤੇ ਨਾਰਕੋ ਨੈੱਟਵਰਕ ਦਾ ਪਰਦਾਫਾਸ਼; ਛੇ ਪਿਸਤੌਲਾਂ, 1 ਕਿਲੋ ਹੈਰੋਇਨ ਸਮੇਤ ਪੰਜ ਗ੍ਰਿਫ਼ਤਾਰ

ਚੰਡੀਗੜ੍ਹ/ਅੰਮ੍ਰਿਤਸਰ, 16 ਨਵੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਪੰਜ ਵਿਅਕਤੀਆਂ ਨੂੰ 1.01 ਕਿਲੋਗ੍ਰਾਮ ਹੈਰੋਇਨ ਅਤੇ ਛੇ... Read more »

ਪੰਜਾਬ ਪੁਲਿਸ ਨੇ ਮੱਧ ਪ੍ਰਦੇਸ਼ ਅਧਾਰਤ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਮਾਡਿਊਲ ਦਾ ਪਰਦਾਫਾਸ਼ ਕਰਕੇ ਮਿੱਥ ਕੇ ਕਤਲ ਦੀ ਵਾਰਦਾਤ ਨੂੰ ਕੀਤਾ ਨਾਕਾਮ; 9 ਪਿਸਤੌਲਾਂ ਸਮੇਤ ਇੱਕ ਕਾਬੂ

ਚੰਡੀਗੜ੍ਹ/ਅੰਮ੍ਰਿਤਸਰ, 15 ਨਵੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ ਵਿਸ਼ੇਸ਼ ਖੁਫੀਆ ਜਾਣਕਾਰੀ ‘ਤੇ ਕਾਰਵਾਈ ਕਰਦਿਆਂ, ਕਾਊਂਟਰ ਇੰਟੈਲੀਜੈਂਸ (ਸੀਆਈ) ਅੰਮ੍ਰਿਤਸਰ ਨੇ ਮੱਧ... Read more »

ਗੈਂਗਸਟਰ ਮਾਡਿਊਲ ਦੇ ਤਿੰਨ ਕਾਰਕੁਨ ਦੋ ਅਤਿ-ਆਧੁਨਿਕ ਪਿਸਤੌਲ ਸਮੇਤ ਕਾਬੂ

ਚੰਡੀਗੜ੍ਹ/ਅੰਮ੍ਰਿਤਸਰ, 14 ਨਵੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਇੱਕ ਵੱਡੀ ਸਫਲਤਾ ਪ੍ਰਾਪਤ ਕਰਦਿਆਂ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (ਐਸਐਸਓਸੀ) ਅੰਮ੍ਰਿਤਸਰ... Read more »

ਗੈਂਗਸਟਰ-ਅੱਤਵਾਦੀ ਨੈੱਟਵਰਕ ਨਾਲ ਜੁੜੇ ਦੋ ਹੋਰ ਕਾਰਕੁਨ ਗ੍ਰਿਫ਼ਤਾਰ; ਗਲੌਕ ਬਰਾਮਦ

ਚੰਡੀਗੜ੍ਹ/ਅੰਮ੍ਰਿਤਸਰ, 11 ਨਵੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (ਐਸਐਸਓਸੀ), ਅੰਮ੍ਰਿਤਸਰ ਨੇ ਕਾਊਂਟਰ ਇੰਟੈਲੀਜੈਂਸ (ਸੀਆਈ), ਪਠਾਨਕੋਟ... Read more »

ਪੰਜਾਬ ਪੁਲਿਸ ਨੇ ਮਿੱਥ ਕੇ ਹੱਤਿਆਵਾਂ ਕਰਨ ਦੀ ਸੰਭਾਵੀ ਕੋਸ਼ਿਸ਼ ਨੂੰ ਟਾਲਿਆ; ਆਧੁਨਿਕ ਹਥਿਆਰਾਂ ਨਾਲ ਚਾਰ ਮੁਲਜ਼ਮ ਗ੍ਰਿਫ਼ਤਾਰ

ਚੰਡੀਗੜ੍ਹ/ਅੰਮ੍ਰਿਤਸਰ, 10 ਨਵੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਪੰਜਾਬ ਪੁਲਿਸ ਦੇ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (ਐਸਐਸਓਸੀ) ਅੰਮ੍ਰਿਤਸਰ ਨੇ ਇੱਕ... Read more »