ਫਾਜ਼ਿਲਕਾ 31 ਜਨਵਰੀ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਪੰਜਾਬ ਵੱਲੋਂ ਕਿਸਾਨਾਂ ਨੂੰ ਆਧੁਨਿਕ ਖੇਤੀਬਾੜੀ ਟੈਕਨਾਲੋਜੀ ਨਾਲ ਜੋੜਨ ਅਤੇ ਨਵੀਆਂ ਖੋਜਾਂ ਬਾਰੇ ਜਾਣੂ ਕਰਵਾਉਣ ਦੇ ਉਦੇਸ਼ ਨਾਲ ਫਾਜ਼ਿਲਕਾ ਜ਼ਿਲ੍ਹੇ ਦੇ ਕਿਸਾਨਾਂ ਦੇ ਇੱਕ ਗਰੁੱਪ ਦਾ ਗ੍ਰੇਸ ਇੰਡੀਆ ਐਗਰੀ ਐਕਸਪੋ–2026 ਲਈ ਦੌਰਾ ਕਰਵਾਇਆ ਗਿਆ। ਇਹ ਦੌਰਾ ਮੁੱਖ ਖੇਤੀਬਾੜੀ ਅਫ਼ਸਰ ਫਾਜ਼ਿਲਕਾ ਸ੍ਰੀਮਤੀ ਹਰਪ੍ਰੀਤਪਾਲ ਕੌਰ ਜੀ ਦੀ ਦੇਖਰੇਖ ਅਤੇ ਮਾਰਗਦਰਸ਼ਨ ਹੇਠ ਸਫਲਤਾਪੂਰਨ ਹੋਇਆ। ਇਸ ਐਗਰੀ ਐਕਸਪੋ ਵਿੱਚ ਦੇਸ਼ ਭਰ ਤੋਂ ਖੇਤੀਬਾੜੀ ਨਾਲ ਜੁੜੀਆਂ ਪ੍ਰਮੁੱਖ ਕੰਪਨੀਆਂ ਅਤੇ ਸੰਸਥਾਵਾਂ ਵੱਲੋਂ ਆਧੁਨਿਕ ਖੇਤੀਬਾੜੀ ਮਸ਼ੀਨਰੀ, ਉੱਚ ਗੁਣਵੱਤਾ ਵਾਲੇ ਬੀਜ, ਖਾਦਾਂ, ਕੀਟਨਾਸ਼ਕ, ਫਸਲ ਸੁਰੱਖਿਆ ਉਪਕਰਣ, ਡ੍ਰਿਪ ਅਤੇ ਸਪ੍ਰਿੰਕਲਰ ਸਿੰਚਾਈ ਪ੍ਰਣਾਲੀਆਂ, ਮਿੱਟੀ ਸਿਹਤ ਸੁਧਾਰ ਟੈਕਨਾਲੋਜੀ ਅਤੇ ਡਿਜ਼ਿਟਲ ਖੇਤੀਬਾੜੀ ਨਾਲ ਸੰਬੰਧਿਤ ਨਵੇ ਉਪਰਾਲੇ ਪ੍ਰਦਰਸ਼ਿਤ ਕੀਤੇ ਗਏ। ਦੌਰੇ ਦੌਰਾਨ ਕਿਸਾਨਾਂ ਨੇ ਵੱਖ-ਵੱਖ ਸਟਾਲਾਂ ‘ਤੇ ਮੌਜੂਦ ਵਿਸ਼ੇਸ਼ਗਿਆਂ ਨਾਲ ਸੰਵਾਦ ਕਰਕੇ ਫਸਲਾਂ ਦੀ ਉਪਜ ਵਧਾਉਣ, ਲਾਗਤ ਘਟਾਉਣ, ਕੁਦਰਤੀ ਸਰੋਤਾਂ ਦੀ ਸੰਭਾਲ ਅਤੇ ਖੇਤੀ ਨੂੰ ਲਾਭਕਾਰੀ ਬਣਾਉਣ ਸੰਬੰਧੀ ਵਿਸਤ੍ਰਿਤ ਜਾਣਕਾਰੀ ਹਾਸਲ ਕੀਤੀ। ਕਿਸਾਨਾਂ ਨੂੰ ਮਕੈਨਾਈਜ਼ਡ ਖੇਤੀ, ਪ੍ਰਿਸੀਜ਼ਨ ਫਾਰਮਿੰਗ, ਫਸਲ ਅਵਸ਼ੇਸ਼ ਪ੍ਰਬੰਧਨ ਅਤੇ ਮੌਸਮੀ ਤਬਦੀਲੀ ਦੇ ਮੱਦੇਨਜ਼ਰ ਖੇਤੀ ਦੇ ਨਵੇਂ ਢੰਗਾਂ ਬਾਰੇ ਵੀ ਜਾਣੂ ਕਰਵਾਇਆ ਗਿਆ। ਮੁੱਖ ਖੇਤੀਬਾੜੀ ਅਫ਼ਸਰ ਸ੍ਰੀਮਤੀ ਹਰਪ੍ਰੀਤਪਾਲ ਕੌਰ ਜੀ ਨੇ ਕਿਸਾਨਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਅੱਜ ਦੇ ਸਮੇਂ ਵਿੱਚ ਖੇਤੀ ਨੂੰ ਟਿਕਾਊ ਅਤੇ ਲਾਭਕਾਰੀ ਬਣਾਉਣ ਲਈ ਨਵੀਂ ਟੈਕਨਾਲੋਜੀ ਅਤੇ ਵਿਗਿਆਨਕ ਤਰੀਕਿਆਂ ਨੂੰ ਅਪਣਾਉਣਾ ਬਹੁਤ ਜ਼ਰੂਰੀ ਹੈ। ਉਨ੍ਹਾਂ ਨੇ ਕਿਸਾਨਾਂ ਨੂੰ ਸਲਾਹ ਦਿੱਤੀ ਕਿ ਐਗਰੀ ਐਕਸਪੋ ਦੌਰਾਨ ਪ੍ਰਾਪਤ ਕੀਤੀ ਜਾਣਕਾਰੀ ਨੂੰ ਆਪਣੇ ਖੇਤਾਂ ਵਿੱਚ ਅਮਲ ਵਿੱਚ ਲਿਆ ਕੇ ਪੈਦਾਵਾਰ ਵਧਾਈ ਜਾਵੇ ਅਤੇ ਖੇਤੀ ਦੀ ਲਾਗਤ ਘਟਾਈ ਜਾਵੇ। ਉਨ੍ਹਾਂ ਨੇ ਇਹ ਵੀ ਦੱਸਿਆ ਕਿ ਖੇਤੀਬਾੜੀ ਵਿਭਾਗ ਵੱਲੋਂ ਕਿਸਾਨਾਂ ਨੂੰ ਨਵੀਆਂ ਤਕਨੀਕਾਂ ਨਾਲ ਜੋੜਨ ਲਈ ਇਸ ਤਰ੍ਹਾਂ ਦੇ ਦੌਰੇ ਅਤੇ ਪ੍ਰੋਗਰਾਮ ਲਗਾਤਾਰ ਕਰਵਾਏ ਜਾ ਰਹੇ ਹਨ, ਤਾਂ ਜੋ ਕਿਸਾਨਾਂ ਦੀ ਆਮਦਨ ਵਿੱਚ ਵਾਧਾ ਕੀਤਾ ਜਾ ਸਕੇ ਅਤੇ ਖੇਤੀਬਾੜੀ ਖੇਤਰ ਨੂੰ ਮਜ਼ਬੂਤ ਕੀਤਾ ਜਾ ਸਕੇ। ਕਿਸਾਨਾਂ ਨੇ ਇਸ ਦੌਰੇ ਨੂੰ ਬਹੁਤ ਹੀ ਲਾਭਦਾਇਕ ਅਤੇ ਜਾਣਕਾਰੀਪੂਰਕ ਦੱਸਦੇ ਹੋਏ ਕਿਹਾ ਕਿ ਇਸ ਨਾਲ ਉਨ੍ਹਾਂ ਨੂੰ ਖੇਤੀਬਾੜੀ ਵਿੱਚ ਆ ਰਹੀਆਂ ਨਵੀਆਂ ਤਕਨੀਕਾਂ ਪ੍ਰਤੱਖ ਜਾਣਕਾਰੀ ਮਿਲੀ ਹੈ। ਉਨ੍ਹਾਂ ਨੇ ਖੇਤੀਬਾੜੀ ਵਿਭਾਗ, ਪੰਜਾਬ ਅਤੇ ਮੁੱਖ ਖੇਤੀਬਾੜੀ ਅਫਸਰ ਫਾਜ਼ਿਲਕਾ ਸ੍ਰੀਮਤੀ ਹਰਪ੍ਰੀਤਪਾਲ ਕੌਰ ਜੀ ਦਾ ਇਸ ਸਫਲ ਦੌਰੇ ਲਈ ਧੰਨਵਾਦ ਪ੍ਰਗਟ ਕੀਤਾ। Read more »
ਫਾਜ਼ਿਲਕਾ 28 ਜਨਵਰੀ ਐਸ.ਡੀ.ਐਮ-ਕਮ-ਆਰ.ਟੀ.ਓ ਫਾਜਿਲਕਾ ਮੈਡਮ ਵੀਰਪਾਲ ਕੌਰ ਨੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮਨਾਏ ਜਾ ਰਹੇ ਕੌਮੀ ਸੜਕ ਸੁਰੱਖਿਆ ਮਹੀਨਾ ਤਹਿਤ ਮੀਟਿੰਗ ਕੀਤੀ। ਉਨ੍ਹਾਂ ਕਿਹਾ ਕਿ ਸੜਕੀ ਦੁਰਘਟਨਾਵਾਂ *ਤੇ ਠਲ ਪਾਉਣ ਲਈ ਵੱਖ-ਵੱਖ ਵਿਭਾਗਾਂ ਵੱਲੋਂ ਤੇਜੀ ਲਿਆਂਉਂਦਿਆਂ... Read more »
ਫਾਜ਼ਿਲਕਾ 27 ਜਨਵਰੀ 2026….ਬਾਰਡਰ ਤੇ ਤੈਨਾਤ ਸਾਡੇ ਫੌਜੀ ਜਵਾਨ ਸਾਡੇ ਦੇਸ਼ ਦਾ ਸਰਮਾਇਆ ਹਨ ਤੇ ਇਹਨਾਂ ਦੀ ਬਦੌਲਤ ਹੀ ਅਸੀਂ ਜਿੱਥੇ ਚੈਨ ਦੀ ਨੀਂਦ ਸੌ ਰਹੇ ਹਾਂ ਉੱਥੇ ਹੀ ਆਜ਼ਾਦ ਫਿਜ਼ਾ ਦਾ... Read more »
ਮਾਣਯੋਗ ਜਸਟਿਸ ਸ੍ਰੀ ਅਸ਼ਵਨੀ ਕੁਮਾਰ ਮਿਸ਼ਰਾ, ਕਾਰਜਕਾਰੀ ਚੇਅਰਮੈਨ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ. ਨਗਰ (ਮੋਹਾਲੀ), ਮਾਣਯੋਗ ਮਿਸ ਜਸਟਿਸ ਲਪਿਤਾ ਬੈਨਰਜੀ, ਪ੍ਰਬੰਧਕੀ ਜੱਜ, ਫਾਜ਼ਿਲਕਾ ਅਤੇ ਸ੍ਰੀਮਤੀ ਨਵਜੋਤ ਕੌਰ, ਮਾਣਯੋਗ ਮੈਂਬਰ ਸਕੱਤਰ, ਪੰਜਾਬ... Read more »
ਫਾਜਿਲ਼ਕਾ, 18 ਜਨਵਰੀਪੰਜਾਬ ਦੇ ਮੁੱਖ ਮੰਤਰੀ ਸ: ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਦੀ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਤਹਿਤ ਸ਼ਰਧਾਲੂਆਂ ਨੂੰ ਧਾਰਮਿਕ ਸਥਾਨਾਂ ਦੇ ਦਰਸ਼ਨਾਂ ਲਈ ਭੇਜਣ ਦੀ ਮੁਹਿੰਮ... Read more »
ਫਾਜ਼ਿਲਕਾ 17 ਜਨਵਰੀ ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸਿਹਤ ਖੇਤਰ ਵਿੱਚ ਕੀਤੇ ਜਾ ਰਹੇ ਸ਼ਲਾਘਾਯੋਗ ਉਪਰਾਲਿਆਂ ਦੀ ਲੜੀ ਤਹਿਤ ਫਾਜ਼ਿਲਕਾ ਵਿਖੇ 23 ਕਰੋੜ ਦੀ ਲਾਗਤ... Read more »
ਫਾਜ਼ਿਲਕਾ 13 ਜਨਵਰੀਪੰਜਾਬ ਸਰਕਾਰ ਦੀ ਸੀਐਮ ਦੀ ਯੋਗਸ਼ਾਲਾ ਮੁਹਿੰਮ ਫਾਜ਼ਿਲਕਾ ਜ਼ਿਲ੍ਹੇ ਦੇ ਲੋਕਾਂ ਲਈ ਵਰਦਾਨ ਸਾਬਿਤ ਹੋ ਰਹੀ ਹੈ। ਫਾਜ਼ਿਲਕਾ ਦੇ ਹਰ ਉਮਰ ਦੇ ਲੋਕਾਂ ਵੱਲੋਂ ਇਸ ਮੁਹਿੰਮ ਵਿਚ ਆਪਣੀ ਸਵੈ-ਇੱਛਾ ਤੇ... Read more »
ਫਾਜ਼ਿਲਕਾ 7 ਜਨਵਰੀਡਿਪਟੀ ਕਮਿਸ਼ਨਰ, ਫਾਜ਼ਿਲਕਾ ਅਮਰਪ੍ਰੀਤ ਕੌਰ ਸੰਧੂ ਦੇ ਹੁਕਮਾਂ ਅਨੁਸਾਰ ਅਤੇ ਜ਼ਿਲ੍ਹਾ ਪ੍ਰੋਗਰਾਮ ਅਫਸਰ, ਫਾਜ਼ਿਲਕਾ ਅਨੁਪ੍ਰਿਆ ਸਿੰਘ ਦੀ ਅਗਵਾਈ ਹੇਠ ਬਾਲ ਭਿੱਖਿਆ ਦੀ ਰੋਕਥਾਮ ਲਈ ਜਿਲ੍ਹਾ ਟਾਸਕ ਫੋਰਸ ਵੱਲ਼ੋ ਵੱਖ-ਵੱਖ ਥਾਵਾ... Read more »
ਜਲਾਲਾਬਾਦ 6 ਜਨਵਰੀਪੰਜਾਬ ਪ੍ਰਦੂਸ਼ਨ ਕੰਟਰੋਲ ਬੋਰਡ ਸ਼੍ਰੀ ਮੁਕਤਸਰ ਸਾਹਿਬ ਅਤੇ ਨਗਰ ਕੌਂਸਲ ਜਲਾਲਾਬਾਦ ਦੀ ਸਾਝੀ ਟੀਮ ਵੱਲੋਂ ਜਲਾਲਾਬਾਦ ਸ਼ਹਿਰ ਦੇ ਬਜਾਰਾ ਵਿੱਚ ਚਾਇਨਾਂ ਡੌਰ ਅਤੇ ਸਿੰਗਲ ਯੂਲ ਪਲਾਸਟਿਕ ਦੀ ਚੈਕਿੰਗ ਕੀਤੀ ਗਈ... Read more »
ਫਾਜ਼ਿਲਕਾ 5 ਜਨਵਰੀ 2026ਦਸ਼ਮੇਸ਼ ਪਿਤਾ ਸ਼੍ਰੀ ਗੁਰੂ ਗੋਬਿੰਦ ਸਿੰਘ ਮਹਾਰਾਜ ਜੀ ਦੇ ਪ੍ਰਕਾਸ਼ ਪੁਰਬ ਦੇ ਪਾਵਨ ਦਿਹਾੜੇ ਤੇ ਅੱਜ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਫਾਜ਼ਿਲਕਾ ਵਿਖੇ ਕਰਵਾਏ ਗਏ ਗੁਰਮਤਿ ਸਮਾਗਮ ਵਿੱਚ ਗੁਰੂ... Read more »
