ਮਾਲੇਰਕੋਟਲਾ, 14 ਜਨਵਰੀ: ਵਿਧਾਇਕ ਅਮਰਗੜ੍ਹ ਪ੍ਰੋ. ਜਸਵੰਤ ਸਿੰਘ ਗੱਜਣਮਾਜਰਾ ਵੱਲੋਂ ਅੱਜ ਪਿੰਡ ਰਾਣਵਾਂ ਦੇ ਅਗਾਂਹਵਧੂ ਅਤੇ ਪ੍ਰਗਤੀਸੀਲ ਕਿਸਾਨ ਹੁਸ਼ਿਆਰ ਸਿੰਘ ਰਾਣੂ ਦੇ ਖੇਤਾਂ ਦਾ ਦੌਰਾ ਕੀਤਾ ਗਿਆ। ਇਸ ਮੌਕੇ ਉਨ੍ਹਾਂ ਕਿਸਾਨ ਵੱਲੋਂ ਫਸਲ ਵਿਭਿੰਨਤਾ ਅਪਣਾ ਕੇ ਉਗਾਈਆਂ ਗਈਆਂ ਵੱਖ-ਵੱਖ ਕਿਸਮਾਂ ਦੀਆਂ ਫਸਲਾਂ ਦਾ ਵਿਸਥਾਰ ਨਾਲ ਜਾਇਜ਼ਾ ਲਿਆ ਅਤੇ ਖੇਤੀ ਦੇ ਨਵੇਂ ਤਰੀਕਿਆਂ ਦੀ ਭਰਪੂਰ ਸਰਾਹਨਾ ਕੀਤੀ। ਵਿਧਾਇਕ ਨੇ ਕਿਸਾਨ ਹੁਸ਼ਿਆਰ ਸਿੰਘ ਰਾਣੂ ਦੀ ਪ੍ਰਸ਼ੰਸਾ ਕਰਦਿਆਂ ਕਿਹਾ ਕਿ ਅਜਿਹੇ ਤਜਰਬੇਬਾਜ਼ ਅਤੇ ਨਵੀਨ ਸੋਚ ਵਾਲੇ ਕਿਸਾਨ ਅੱਜ ਦੇ ਸਮੇਂ ਵਿੱਚ ਹੋਰ ਕਿਸਾਨਾਂ ਲਈ ਪ੍ਰੇਰਣਾ ਸਰੋਤ ਬਣ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦਾ ਹਰ ਕਿਸਾਨ ਆਪਣੀ ਜ਼ਮੀਨ ਦੇ ਕੁਝ ਹਿੱਸੇ ‘ਤੇ ਫਸਲ ਵਿਭਿੰਨਤਾ ਅਪਣਾ ਕੇ ਅਜਿਹੇ ਤਜਰਬੇ ਕਰੇ ਅਤੇ ਹੌਲੀ-ਹੌਲੀ ਇਸ ਖੇਤਰਫਲ ਨੂੰ ਵਧਾਏ, ਤਾਂ ਜੋ ਖੇਤੀ ਨੂੰ ਹੋਰ ਲਾਭਕਾਰੀ ਅਤੇ ਟਿਕਾਊ ਬਣਾਇਆ ਜਾ ਸਕੇ। ਪ੍ਰੋ. ਗੱਜਣਮਾਜਰਾ ਨੇ ਦੱਸਿਆ ਕਿ ਫਸਲ ਵਿਭਿੰਨਤਾ ਨਾਲ ਜਿੱਥੇ ਪਾਣੀ ਦੀ ਖਪਤ ਵਿੱਚ ਕਾਫ਼ੀ ਕਮੀ ਆਉਂਦੀ ਹੈ, ਉੱਥੇ ਹੀ ਕੀਟਨਾਸ਼ਕਾਂ ਅਤੇ ਰਸਾਇਣਕ ਖਾਦਾਂ ‘ਤੇ ਆਉਣ ਵਾਲਾ ਖਰਚ ਵੀ ਲਗਭਗ ਮੁਕ ਜਾਂਦਾ ਹੈ, ਜਿਸ ਨਾਲ ਕਿਸਾਨ ਦੀ ਲਾਗਤ ਘੱਟ ਅਤੇ ਆਮਦਨ ਵਿੱਚ ਵਾਧਾ ਹੁੰਦਾ ਹੈ। ਉਨ੍ਹਾਂ ਕਿਹਾ ਕਿ ਇਹ ਮਾਡਲ ਖੇਤੀ ਕਿਸਾਨਾਂ ਨੂੰ ਆਰਥਿਕ ਤੌਰ ‘ਤੇ ਮਜ਼ਬੂਤ ਬਣਾਉਣ ਦੇ ਨਾਲ-ਨਾਲ ਵਾਤਾਵਰਨ ਸੰਭਾਲ ਵਿੱਚ ਵੀ ਅਹਿਮ ਯੋਗਦਾਨ ਪਾਉਂਦੀ ਹੈ। ਉਨ੍ਹਾਂ ਕਿਹਾ ਕਿ ਫਸਲ ਵਿਭਿੰਨਤਾ ਰਾਹੀਂ ਤਿਆਰ ਹੋਈ ਫਸਲ ਦੀ ਰਹਿੰਦ-ਖੁਹੰਦ ਨੂੰ ਖੇਤਾਂ ਵਿੱਚ ਹੀ ਮਿਲਾ ਦਿੱਤਾ ਜਾਂਦਾ ਹੈ, ਜਿਸ ਨਾਲ ਮਿੱਟੀ ਦੀ ਉਪਜਾਊ ਸ਼ਕਤੀ ਵਧਦੀ ਹੈ, ਜਦਕਿ ਰਵਾਇਤੀ ਤਰੀਕਿਆਂ ਨਾਲ ਰਹਿੰਦ-ਖੁਹੰਦ ਸਾੜਨ ਕਾਰਨ ਪ੍ਰਦੂਸ਼ਣ ਵਧਦਾ ਹੈ ਅਤੇ ਧਰਤੀ ਦੇ ਪੋਸ਼ਟਿਕ ਤੱਤ ਨਸ਼ਟ ਹੁੰਦੇ ਹਨ। ਵਿਧਾਇਕ ਨੇ ਜ਼ੋਰ ਦੇ ਕੇ ਕਿਹਾ ਕਿ ਹਰੇਕ ਇਨਸਾਨ ਪੋਸ਼ਟਿਕ ਤੱਤਾਂ ਨਾਲ ਭਰਪੂਰ ਅਤੇ ਸ਼ੁੱਧ ਖੁਰਾਕ ਦਾ ਹੱਕਦਾਰ ਹੈ ਅਤੇ ਇਸ ਲਈ ਜੈਵਿਕ ਅਤੇ ਕੁਦਰਤੀ ਖੇਤੀ ਨੂੰ ਉਤਸ਼ਾਹਿਤ ਕਰਨਾ ਸਮੇਂ ਦੀ ਸਭ ਤੋਂ ਵੱਡੀ ਲੋੜ ਹੈ। ਉਨ੍ਹਾਂ ਕਿਸਾਨਾਂ ਨੂੰ ਪ੍ਰੇਰਿਤ ਕਰਦਿਆਂ ਕਿਹਾ ਕਿ ਜੇ ਅਸੀਂ ਅੱਜ ਆਪਣੀ ਖੇਤੀ ਨੂੰ ਸਹੀ ਦਿਸ਼ਾ ਦੇਵਾਂਗੇ ਤਾਂ ਭਵਿੱਖ ਦੀਆਂ ਪੀੜ੍ਹੀਆਂ ਨੂੰ ਸਿਹਤਮੰਦ ਪੰਜਾਬ ਦੇ ਸਕਾਂਗੇ। ਇਸ ਮੌਕੇ ਵਿਧਾਇਕ ਅਮਰਗੜ੍ਹ ਨੇ ਪਿੰਡ ਰਾਣਵਾਂ ਦੇ ਵਸਨੀਕਾਂ ਨੂੰ ਭਰੋਸਾ ਦਿਵਾਇਆ ਕਿ ਪੰਜਾਬ ਸਰਕਾਰ ਵੱਲੋਂ ਜਲਦ ਹੀ ਪਿੰਡ ਵਿੱਚ ਨਹਿਰੀ ਪਾਣੀ ਦੀ ਸੁਵਿਧਾ ਮੁਹੱਈਆ ਕਰਵਾਈ ਜਾਵੇਗੀ, ਤਾਂ ਜੋ ਕਿਸਾਨਾਂ ਨੂੰ ਸਿੰਚਾਈ ਲਈ ਕੋਈ ਮੁਸ਼ਕਲ ਨਾ ਆਵੇ ਅਤੇ ਖੇਤੀ ਹੋਰ ਵੀ ਲਾਭਕਾਰੀ ਬਣ ਸਕੇ। Read more »
ਮਾਲੇਰਕੋਟਲਾ, 13 ਜਨਵਰੀ: ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਚੱਲ ਰਹੇ “ਸੀ.ਐੱਮ. ਦੀ ਯੋਗਸ਼ਾਲਾ” ਪ੍ਰੋਜੈਕਟ... Read more »
ਮਾਲੇਰਕੋਟਲਾ, 12 ਜਨਵਰੀ – ਡਿਪਟੀ ਕਮਿਸ਼ਨਰ ਵਿਰਾਜ ਐਸ. ਤਿੜਕੇ ਦੇ ਦਿਸ਼ਾ-ਨਿਰਦੇਸ਼ਾਂ ਅਤੇ ਜ਼ਿਲ੍ਹਾ ਪ੍ਰੋਗਰਾਮ ਅਫਸਰ ਰਤਿੰਦਰ ਕੌਰ ਧਾਲੀਵਾਲ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹੇ ਵਿੱਚ “ਯੁੱਧ ਨਸ਼ਿਆਂ ਵਿਰੁੱਧ” ਅਭਿਆਨ ਦੇ ਦੂਜੇ ਪੜਾਅ ਦੀ ਸ਼ੁਰੂਆਤ... Read more »
ਮਾਲੇਰਕੋਟਲਾ, 11 ਜਨਵਰੀ – ਜਿਲ੍ਹਾ ਪੁਲਿਸ ਪ੍ਰਸ਼ਾਸਨ ਵੱਲੋਂ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਦੇ ਪੜਾਅ ਦੂਜੇ, ਮਿਸ਼ਨ ‘ਸੰਪਰਕ’ ਅਧੀਨ ਸਥਾਨਕ ਊਰਦੂ ਅਕੈਡਮੀ, ਮਾਲੇਰਕੋਟਲਾ ਵਿਖੇ ਇੱਕ ਮਹੱਤਵਪੂਰਣ ਮੀਟਿੰਗ ਦਾ ਆਯੋਜਨ ਕੀਤਾ ਗਿਆ। ਇਸ ਮੀਟਿੰਗ... Read more »
ਮਾਲੇਰਕੋਟਲਾ 10 ਜਨਵਰੀ: ਜ਼ਿਲ੍ਹਾ ਵਾਸੀਆਂ ਨੂੰ ਸੁਵਿਧਾਜਨਕ, ਪਾਰਦਰਸ਼ੀ ਅਤੇ ਤੇਜ਼ ਸੇਵਾਵਾਂ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਪੰਜਾਬ ਸਰਕਾਰ ਵੱਲੋਂ ਸੇਵਾ ਕੇਂਦਰਾਂ ਦਾ ਦਾਇਰਾ ਅਤੇ ਭੂਮਿਕਾ ਹੋਰ... Read more »
ਮਾਲੇਰਕੋਟਲਾ 07 ਜਨਵਰੀ – ਰਵਾਇਤੀ ਕਣਕ-ਝੋਨੇ ਦੀ ਖੇਤੀ ਤੋਂ ਇਲਾਵਾ ਫਸਲੀ ਵਿਭਿੰਨਤਾ ਨੂੰ ਅਪਣਾ ਕੇ ਖੇਤੀ ਨੂੰ ਵਧੇਰੇ ਲਾਹੇਵੰਦ ਬਣਾਇਆ ਜਾ ਸਕਦਾ ਹੈ, ਇਸ ਦੀ ਜਿਉਂਦੀ ਜਾਂਗਦੀ ਮਿਸਾਲ ਹੈ, ਪਿੰਡ ਸੰਦੋੜ ਦਾ ਅਗਾਂਹਵਧੂ ਕਿਸਾਨ ਤੀਰਥ... Read more »
ਮਾਲੇਰਕੋਟਲਾ 05 ਜਨਵਰੀ : ਲੋਕਾਂ ਨੂੰ ਬਿਹਤਰ ਅਤੇ ਸਮੇਂ ਸਿਰ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਦੀ ਦਿਸ਼ਾ ਵਿੱਚ ਇੱਕ ਮਹੱਤਵਪੂਰਨ ਕਦਮ ਚੁੱਕਦਿਆਂ ਵਿਧਾਇਕ ਮਾਲੇਰਕੋਟਲਾ ਡਾ. ਜਮੀਲ ਉਰ ਰਹਿਮਾਨ ਵੱਲੋਂ ਟੀ.ਬੀ. ਦੀ... Read more »
ਮਾਲੇਰਕੋਟਲਾ, 04 ਜਨਵਰੀ : ਆਮ ਲੋਕਾਂ, ਖਾਸ ਕਰਕੇ ਮਹਿਲਾਵਾਂ ਦੀਆਂ ਸਮੱਸਿਆਵਾਂ ਨੂੰ ਤਰਜੀਹੀ ਅਧਾਰ ’ਤੇ ਹੱਲ ਕਰਨ ਦੇ ਉਦੇਸ਼ ਨਾਲ ਵਿਧਾਇਕ ਮਾਲੇਰਕੋਟਲਾ ਡਾ ਜਮੀਲ ਉਰ... Read more »
ਮਾਲੇਰਕੋਟਲਾ, 27 ਦਸੰਬਰ –ਡਿਪਟੀ ਕਮਿਸ਼ਨਰ ਵਿਰਾਜ ਐਸ. ਤਿੜਕੇ ਅਤੇ ਜ਼ਿਲ੍ਹਾ ਬਾਲ ਸੁਰੱਖਿਆ ਅਫਸਰ ਹਰਪ੍ਰੀਤ ਕੌਰ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਸੇਫ ਸਕੂਲ ਵਾਹਨ ਪਾਲਿਸੀ ਅਨੁਸਾਰ ਵੱਖ-ਵੱਖ ਸਕੂਲੀ ਬੱਸਾਂ ਦੀ ਅਚਨਚੇਤ ਚੈਕਿੰਗ ਕੀਤੀ ਗਈ। ਸਰਦੀ... Read more »
ਮਾਲੇਰਕੋਟਲਾ, 25 ਦਸੰਬਰ – ਸਮਾਜਿਕ ਸੁਰੱਖਿਆ ਅਤੇ ਇਸਤਰੀ ਬਾਲ ਵਿਕਾਸ ਵਿਭਾਗ, ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜ਼ਿਲ੍ਹੇ ਵਿੱਚ ਐਂਟੀ ਡਰੱਗ ਕੈਂਪੇਨ ਤਹਿਤ ਵੱਖ-ਵੱਖ ਆਂਗਣਵਾੜੀ ਸੈਂਟਰਾਂ ਵਿੱਚ ਜਾਗਰੂਕਤਾ ਗਤੀਵਿਧੀਆਂ... Read more »
