ਫਸਲ ਦੀ ਕਟਾਈ ਦੇ ਸੀਜਨ ਦੌਰਾਨ ਬਿਜਲੀ ਵਿਭਾਗ ਵੱਲੋਂ ਕਿਸਾਨਾਂ ਲਈ ਐਡਵਾਈਜਰੀ ਜਾਰੀ

ਮਾਲੇਰਕੋਟਲਾ, 13 ਅਪ੍ਰੈਲ –  ਵਧੀਕ ਨਿਗਰਾਨ, ਵੰਡ-ਮੰਡਲ ਇੰਜੀ ਹਰਵਿੰਦਰ ਸਿੰਘ ਧੀਮਾਨ ਵੱਲੋਂ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਇਸ ਸਮੇਂ ਕਣਕ ਦੀ ਫਸਲ ਵਾਢੀ ਲਈ ਤਿਆਰ ਹੈ ਅਤੇ ਅਗਲੇ ਕੁਝ ਦਿਨਾਂ ਵਿੱਚ ਕਟਾਈ... Read more »

ਖਜ਼ਾਨਾ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਬਾਬਾ ਸਾਹਿਬ ਅੰਬੇਦਕਰ ਦੇ ਜਨਮ ਦਿਹਾੜੇ ‘ਤੇ ਸ਼ਰਧਾਂਜਲੀ

ਮਾਲੇਰਕੋਟਲਾ, 12 ਅਪ੍ਰੈਲ :           ਡਾਕਟਰ ਬੀ.ਆਰ. ਅੰਬੇਦਕਰ ਅਵੇਰਨੈੱਸ ਸੋਸਾਇਟੀ ਮਾਲੇਰਕੋਟਲਾ ਵੱਲੋਂ ਰਾਏਕੋਟ ਰੋਡ ਸਥਿਤ ਰੋਇਲ ਜੋਰਡਨ ਪੈਲੇਸ ਵਿੱਚ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਦਕਰ ਜੀ ਦਾ ਜਨਮ ਦਿਹਾੜਾ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਸਮਾਗਮ ਵਿੱਚ ਖਾਸ ਤੌਰ ‘ਤੇ ਪੰਜਾਬ ਦੇ ਖਜ਼ਾਨਾ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ, ਵਿਧਾਇਕ ਡਾ. ਜਮੀਲ ਉਰ ਰਹਿਮਾਨ ਅਤੇ ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਸਾਕਿਬ ਅਲੀ ਰਾਜਾ ਨੇ ਸ਼ਿਰਕਤ ਕੀਤੀ।                ਇਸ ਮੌਕੇ ਸੰਬੋਧਨ ਕਰਦਿਆਂ ਖਜ਼ਾਨਾ ਮੰਤਰੀ ਹਰਪਾਲ ਸਿੰਘ ਚੀਮਾ ਨੇ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਦਕਰ ਦੇ ਜੀਵਨ ਅਤੇ ਵਿਚਾਰਧਾਰਾ ਨੂੰ ਯਾਦ ਕਰਦਿਆਂ ਕਿਹਾ ਕਿ ਉਨ੍ਹਾਂ ਵੱਲੋਂ ਦਿੱਤਾ ਗਿਆ ਸੰਵਿਧਾਨ ਅਤੇ ਸਿੱਖਿਆ ‘ਤੇ ਦਿੱਤਾ ਗਿਆ ਜ਼ੋਰ ਅੱਜ ਵੀ ਸਮਾਜ ਲਈ ਪ੍ਰੇਰਣਾ ਦਾ ਸਰੋਤ ਹੈ। ਉਨ੍ਹਾਂ ਕਿਹਾ ਕਿ “ਸਿੱਖਿਆ ਸ਼ੇਰਨੀ ਦੇ ਦੁੱਧ ਵਰਗੀ ਹੈ, ਜੋ ਇਸ ਨੂੰ ਪੀਂਦਾ ਹੈ ਉਹ ਦਹਾੜਦਾ ਹੈ”, ਇਸ ਲਈ ਹਰ ਵਰਗ ਦੇ ਲੋਕਾਂ ਨੂੰ ਸਿੱਖਿਆ ਹਾਸਲ ਕਰਕੇ ਅੱਗੇ ਵੱਧਣਾ ਚਾਹੀਦਾ ਹੈ।                  ਇਸ ਮੌਕੇ ਉਨ੍ਹਾਂ ਖ਼ਾਸ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ  ਮੁੱਖ ਮੰਤਰੀ ਪੰਜਾਬ ਵੱਲੋਂ 14 ਅਪ੍ਰੈਲ ਨੂੰ ਬਾਬਾ ਸਾਹਿਬ ਦੇ ਜਨਮ ਦਿਹਾੜੇ ਮੌਕੇ ਵੱਡਾ ਐਲਾਨ ਕੀਤਾ ਜਾ ਰਿਹਾ ਹੈ, ਜਿਸ ਤਹਿਤ ਗਰੀਬ ਅਤੇ ਦਲਿਤ ਵਰਗ ਨਾਲ ਸੰਬੰਧਤ ਔਰਤਾਂ ਨੂੰ 1500 ਰੁਪਏ ਪ੍ਰਤੀ ਮਹੀਨਾ ਦੀ ਆਰਥਿਕ ਸਹਾਇਤਾ ਦਿੱਤੀ ਜਾਵੇਗੀ, ਤਾਂ ਜੋ ਉਹਨਾਂ ਦੀ ਆਰਥਿਕ ਸਥਿਤੀ ਮਜ਼ਬੂਤ ਹੋ ਸਕੇ ਅਤੇ ਸਮਾਜਿਕ ਸਸ਼ਕਤੀਕਰਨ ਨੂੰ ਬਲ ਮਿਲੇ।                  ਚੀਮਾ ਨੇ ਕਿਹਾ ਕਿ ਇਹ ਪਹਿਲੀ ਵਾਰ ਹੋਇਆ ਹੈ ਕਿ ਪੰਜਾਬ ਦੇ ਹਰ ਸਰਕਾਰੀ ਦਫ਼ਤਰ ਵਿੱਚ ਬਾਬਾ ਸਾਹਿਬ ਅੰਬੇਦਕਰ ਦੀ ਤਸਵੀਰ ਲਗਾਈ ਗਈ ਹੈ, ਜੋ ਉਨ੍ਹਾਂ ਪ੍ਰਤੀ ਸੱਚੀ ਸ਼ਰਧਾਂਜਲੀ ਅਤੇ ਸਨਮਾਨ ਦਾ ਪ੍ਰਤੀਕ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਬਾਬਾ ਸਾਹਿਬ ਦੀ ਵਿਚਾਰਧਾਰਾ ‘ਤੇ ਚੱਲਦਿਆਂ ਸਮਾਜ ਦੇ ਹਰ ਵਰਗ ਦੇ ਹੱਕਾਂ ਦੀ ਰੱਖਿਆ ਲਈ ਵਚਨਬੱਧ ਹੈ। ਉਨ੍ਹਾਂ ਆਪਣੇ ਜੀਵਨ ਦਾ ਉਦਾਹਰਨ ਦਿੰਦਿਆਂ ਕਿਹਾ ਕਿ ਬਾਬਾ ਸਾਹਿਬ ਵੱਲੋਂ ਦਿੱਤੇ ਅਧਿਕਾਰਾਂ ਅਤੇ ਸਿੱਖਿਆ ਦੇ ਮੌਕਿਆਂ ਦੇ ਕਾਰਨ ਹੀ ਉਹ ਉੱਚੀ ਪੜ੍ਹਾਈ ਕਰਕੇ ਵਕੀਲ ਬਣੇ ਅਤੇ ਲੋਕਾਂ ਦੀ ਸੇਵਾ ਕਰਨ ਦਾ ਮੌਕਾ ਮਿਲਿਆ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਸਿੱਖਿਆ, ਸਿਹਤ ਅਤੇ ਸਮਾਜਿਕ ਨਿਆਂ ਦੇ ਖੇਤਰ ਵਿੱਚ ਲਗਾਤਾਰ ਸੁਧਾਰ ਕੀਤੇ ਜਾ ਰਹੇ ਹਨ। ਇਸ ਦੇ ਨਾਲ ਹੀ ਉਨ੍ਹਾਂ ਮਾਲੇਰਕੋਟਲਾ ਵਿਖੇ ਬਾਬਾ ਸਾਹਿਬ ਦਾ ਬੁੱਤ ਸਥਾਪਤ ਕਰਨ, ਕਮਿਊਨਿਟੀ ਸੈਂਟਰ ਬਣਾਉਣ ਅਤੇ ਕੱਚੇ ਸਫਾਈ ਸੇਵਕਾਂ ਤੇ ਹੋਰ ਮੁਲਾਜ਼ਮਾਂ ਨੂੰ ਪੱਕਾ ਕਰਨ ਵਰਗੀਆਂ ਮੰਗਾਂ ਨੂੰ ਵੀ ਜਲਦ ਪੂਰਾ ਕਰਨ ਦਾ ਭਰੋਸਾ ਦਿੱਤਾ।             ਵਿਧਾਇਕ ਡਾ. ਜਮੀਲ ਉਰ ਰਹਿਮਾਨ ਨੇ ਕਿਹਾ ਕਿ ਬਾਬਾ ਸਾਹਿਬ ਅੰਬੇਦਕਰ ਇੱਕ ਮਹਾਨ ਵਿਦਵਾਨ, ਸੰਵਿਧਾਨ ਨਿਰਮਾਤਾ ਅਤੇ ਕਾਨੂੰਨਦਾਨ ਸਨ, ਜਿਨ੍ਹਾਂ ਦੀ ਸੋਚ ਅਤੇ ਵਿਜ਼ਨ ਅੱਜ ਵੀ ਸਾਡੇ ਲਈ ਮਾਰਗਦਰਸ਼ਕ ਹੈ। ਉਨ੍ਹਾਂ ਕਿਹਾ ਕਿ ਅਜਿਹੀਆਂ ਮਹਾਨ ਸ਼ਖ਼ਸੀਅਤਾਂ ਸਦੀਆਂ ਵਿੱਚ ਇੱਕ ਵਾਰ ਜਨਮ ਲੈਂਦੀਆਂ ਹਨ ਅਤੇ ਉਨ੍ਹਾਂ ਦੇ ਦਿਖਾਏ ਰਾਹ ‘ਤੇ ਚੱਲ ਕੇ ਹੀ ਸਮਾਜ ਤਰੱਕੀ ਕਰ ਸਕਦਾ ਹੈ।ਇਸ ਮੌਕੇ ਵੱਖ-ਵੱਖ ਸਮਾਜਿਕ ਅਤੇ ਰਾਜਨੀਤਿਕ ਆਗੂਆਂ ਸਮੇਤ ਵੱਡੀ ਗਿਣਤੀ ਵਿੱਚ ਇਲਾਕੇ ਦੇ ਲੋਕ ਮੌਜੂਦ ਸਨ Read more »

ਪ੍ਰੀਗੈਬਾਲਿਨ 75 ਐਮ. ਜੀ ਤੋਂ ਵੱਧ ਮਾਤਰਾ ਦੇ ਕੈਪਸੂਲ ਦੀ ਵਿਕਰੀ ਤੇ ਮੁਕੰਮਲ ਤੌਰ ਤੇ ਪਾਬੰਦੀ

ਮਾਲੇਰਕੋਟਲਾ 07 ਅਪ੍ਰੈਲ –                   ਜ਼ਿਲ੍ਹਾ ਮੈਜਿਸਟਰੇਟ ਵਿਰਾਜ ਐਸ. ਤਿੜਕੇ ਵੱਲੋਂ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 (ਬੀ.ਐਨ.ਐਸ.ਐਸ) ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਪ੍ਰੀਗੈਬਾਲਿਨ ਦਵਾਈ ਦੀ 75... Read more »

ਪਨਗ੍ਰੇਨ, ਮਾਰਕਫੈਡ ਸਮੇਤ ਖਰੀਦ ਏਜੰਸੀਆਂ ਨੂੰ ਸਮੇਂ ਸਿਰ ਅਤੇ ਪਾਰਦਰਸ਼ੀ ਖਰੀਦ ਯਕੀਨੀ ਬਣਾਉਣ ਦੇ ਹੁਕਮ

ਮਾਲੇਰਕੋਟਲਾ, 06 ਅਪ੍ਰੈਲ –                    ਵਧੀਕ ਡਿਪਟੀ ਕਮਿਸ਼ਨਰ ਰਾਜਦੀਪ ਸਿੰਘ ਬਰਾੜ ਅਤੇ ਐੱਸ.ਐੱਸ.ਪੀ ਗਗਨ ਅਜੀਤ ਸਿੰਘ ਦੀ ਪ੍ਰਧਾਨਗੀ ਹੇਠ ਜ਼ਿਲ੍ਹੇ ਵਿੱਚ ਕਣਕ ਦੀ ਅਗੇਤੀ ਖਰੀਦ ਲਈ ਕੀਤੀਆਂ ਤਿਆਰੀਆਂ ਸਬੰਧੀ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਅਹਿਮ... Read more »

ਵਿਧਾਇਕ ਅਮਰਗੜ੍ਹ ਵੱਲੋਂ ਕਰੀਬ 27 ਕਰੋੜ 31 ਲੱਖ ਰੁਪਏ ਦੀ ਲਾਗਤ ਨਾਲ ਬੱਬਨਪੁਰ ਤੋਂ ਜੋੜੇਪੁਲ ਤੱਕ ਸੜਕ ਦੇ ਨਵੀਨੀਕਰਨ ਦਾ ਨੀਂਹ ਪੱਥਰ

ਅਮਰਗੜ੍ਹ/ਮਾਲੇਰਕੋਟਲਾ, 02 ਅਪ੍ਰੈਲ :                                 ਵਿਧਾਇਕ ਅਮਰਗੜ੍ਹ ਪ੍ਰੋ. ਜਸਵੰਤ ਸਿੰਘ ਗੱਜਣਮਾਜਰਾ ਵੱਲੋਂ ਕਰੀਬ 27 ਕਰੋੜ 31 ਲੱਖ ਰੁਪਏ ਦੀ ਲਾਗਤ ਨਾਲ ਬੱਬਨਪੁਰ ਤੋਂ ਜੋੜੇਪੁਲ ਤੱਕ ਦੀ ਮਹੱਤਵਪੂਰਨ ਸੜਕ ਦੇ ਰਿਪੇਅਰ ਅਤੇ ਨਵੀਨੀਕਰਨ ਕਾਰਜਾਂ ਦਾ... Read more »

ਜ਼ਿਲ੍ਹੇ ਅੰਦਰ ਸ਼ਾਮ 7:00 ਵਜੇ ਤੋਂ ਸਵੇਰੇ 10:00 ਵਜੇ ਤੱਕ ਕੰਬਾਈਨਾਂ ਨਾਲ ਕਣਕ ਦੀ ਕਟਾਈ ਤੇ ਪੂਰਨ ਤੌਰ ਤੇ ਪਾਬੰਦੀ

 ਮਾਲੇਰਕੋਟਲਾ, 31 ਮਾਰਚ –                         ਜਿਲ੍ਹਾ ਮੈਜਿਸਟਰੇਟ ਵਿਰਾਜ ਐਸ. ਤਿੜਕੇ ਵੱਲੋਂ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 (ਬੀ.ਐਨ.ਐਸ.ਐਸ) ਦੀ ਧਾਰਾ 163 ਤਹਿਤ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਮਾਲੇਰਕੋਟਲਾ ਅੰਦਰ ਸ਼ਾਮ... Read more »

 ਨਸ਼ਾ ਤਸਕਰਾਂ ਵਿਰੁੱਧ ਕਾਰਵਾਈ ਦੌਰਾਨ ਗੈਰਕਾਨੂੰਨੀ ਜਾਇਦਾਦਾਂ ਕੀਤੀਆਂ ਗਈਆਂ ਨਸ਼ਟ

ਮਾਲੇਰਕੋਟਲਾ, 30 ਮਾਰਚ –                         ਉਪ-ਕਪਤਾਨ ਪੁਲਿਸ ਸਬ ਡਵੀਜ਼ਨ ਮਾਲੇਰਕੋਟਲਾ ਮਾਨਵਜੀਤ ਸਿੰਘ ਸਿੱਧੂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਅਤੇ ਡੀ.ਜੀ.ਪੀ.... Read more »

ਪਿੰਡ ਦਸੌਦਾ ਸਿੰਘ ਵਾਲਾ ਵਿੱਚ ਮਾਡਲ ਪਲੇਅ ਗਰਾਊਂਡ ਦੇ ਨਿਰਮਾਣ ਕਾਰਜ ਦੀ ਰਸਮੀ ਸ਼ੁਰੂਆਤ

ਮਾਲੇਰਕੋਟਲਾ, 29 ਮਾਰਚ :                   ਚੇਅਰਮੈਨ ਬਲਾਕ ਸੰਮਤੀ ਮਾਲੇਰਕੋਟਲਾ ਸੰਤੋਖ ਸਿੰਘ ਦਸੌਦਾ ਸਿੰਘ ਵਾਲਾ ਵੱਲੋਂ ਪਿੰਡ ਦਸੌਦਾ ਸਿੰਘ ਵਾਲਾ ਵਿਖੇ ਸੰਮਤੀ ਮੈਂਬਰਾਂ ਦੇ ਸਹਿਯੋਗ ਨਾਲ ਮਾਡਲ ਪਲੇਅ ਗਰਾਊਂਡ ਦੇ ਨਿਰਮਾਣ ਕਾਰਜਾਂ ਦੀ ਰਸਮੀ ਸ਼ੁਰੂਆਤ ਕਰਵਾਈ ਗਈ। ਇਸ ਮੌਕੇ ਜੂਨੀਅਰ ਇੰਜੀਨੀਅਰ ਪੰਚਾਇਤੀ ਰਾਜ ਇੰਜ.ਸਤਨਾਮ ਸਿੰਘ, ਪੰਚ ਚਮਕੋਰ ਸਿੰਘ,ਜੋਗਾ ਸਿੰਘ ਬਲਦੀਪ ਸਿੰਘ,ਬਲਜੀਤ ਸਿੰਘ, ਹਰਫੂਲ ਸਿੰਘ,ਸੁਰਜੀਤ ਸਿੰਘ,ਰਾਜਦੀਪ ਸਿੰਘ,ਦਰਸ਼ਨ ਸਿੰਘ ਅਤੇ ਨੰਬਰਦਾਰ ਚਰਨਜੀਤ ਸਿੰਘ ਤੋਂ ਇਲਾਵਾ ਪਿੰਡ ਨਿਵਾਸੀ ਮੌਜੂਦ... Read more »

ਮਾਲੇਰਕੋਟਲਾ ਵਿੱਚ 5 ਨਵੇਂ ਆਮ ਆਦਮੀ ਕਲੀਨਿਕ ਲੋਕ ਅਰਪਿਤ, ਜ਼ਿਲ੍ਹੇ ਵਿੱਚ ਕੁੱਲ ਗਿਣਤੀ 14 ਹੋਈ

ਮਾਲੇਰਕੋਟਲਾ, 28 ਮਾਰਚ :                    ਮੁੱਖ ਮੰਤਰੀ ਸ੍ਰ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਲੋਕਾਂ ਨੂੰ ਘਰ ਦੇ ਨਜ਼ਦੀਕ ਮਿਆਰੀ ਅਤੇ ਮੁਫ਼ਤ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਇਸੇ ਤਹਿਤ ਸ੍ਰੀ ਫਤਹਿਗੜ੍ਹ ਸਾਹਿਬ ਤੋਂ ਸੂਬੇ ਭਰ ਵਿੱਚ 109 ਨਵੇਂ ਆਮ ਆਦਮੀ ਕਲੀਨਿਕ ਲੋਕ ਅਰਪਿਤ ਕੀਤੇ ਗਏ, ਜਿਨ੍ਹਾਂ ਵਿੱਚੋਂ 5 ਆਮ ਆਦਮੀ ਕਲੀਨਿਕ ਜ਼ਿਲ੍ਹਾ ਮਾਲੇਰਕੋਟਲਾ ਵਿੱਚ ਵੀ ਸ਼ੁਰੂ ਕੀਤੇ ਗਏ ਹਨ।                   ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾ. ਪ੍ਰਦੀਪ ਕੁਮਾਰ ਨੇ ਦੱਸਿਆ ਕਿ ਮਾਲੇਰਕੋਟਲਾ ਦੇ ਕਿਲ੍ਹਾ ਰਹਿਮਤਗੜ੍ਹ ਅਤੇ 786 ਚੌਂਕ, ਅਹਿਮਦਗੜ੍ਹ ਦੇ ਪੁਰਾਣੀ ਤਹਿਸੀਲ ਅਤੇ ਬਜਰੰਗ ਅਖਾੜਾ ਅਤੇ ਪੁਰਾਣੀ ਤਹਿਸੀਲ ਅਮਰਗੜ੍ਹ ਵਿਖੇ ਨਵੇਂ ਆਮ ਆਦਮੀ ਕਲੀਨਿਕਾਂ ਦਾ ਉਦਘਾਟਨ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਇਨ੍ਹਾਂ ਵਿੱਚੋਂ 2 ਕਲੀਨਿਕ ਮਾਲੇਰਕੋਟਲਾ, 2 ਅਹਿਮਦਗੜ੍ਹ ਅਤੇ 1 ਅਮਰਗੜ੍ਹ ਵਿੱਚ ਖੋਲ੍ਹੇ ਗਏ ਹਨ।                      ਸਿਵਲ ਸਰਜਨ ਨੇ ਦੱਸਿਆ ਕਿ ਇਨ੍ਹਾਂ 5 ਨਵੇਂ ਕਲੀਨਿਕਾਂ ਦੇ ਸ਼ੁਰੂ ਹੋਣ ਨਾਲ ਹੁਣ ਜ਼ਿਲ੍ਹੇ ਵਿੱਚ ਕੁੱਲ 14 ਆਮ ਆਦਮੀ ਕਲੀਨਿਕ ਕਾਰਜਸ਼ੀਲ ਹੋ ਗਏ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਕਲੀਨਿਕਾਂ ਵਿੱਚ ਮਰੀਜ਼ਾਂ ਨੂੰ 42 ਤਰ੍ਹਾਂ ਦੇ ਲੈਬ ਟੈਸਟ ਅਤੇ 90 ਕਿਸਮ ਦੀਆਂ ਦਵਾਈਆਂ ਮੁਫ਼ਤ ਮੁਹੱਈਆ ਕਰਵਾਈਆਂ ਜਾਂਦੀਆਂ ਹਨ, ਜਦਕਿ ਇੱਥੇ ਇਲਾਜ ਲਈ ਕੋਈ ਪਰਚੀ ਫੀਸ ਵੀ ਨਹੀਂ ਲੱਗਦੀ।                      ਉਨ੍ਹਾਂ ਕਿਹਾ ਕਿ ਆਮ ਆਦਮੀ ਕਲੀਨਿਕਾਂ ਦੇ ਖੁਲਣ ਨਾਲ ਲੋਕਾਂ ਨੂੰ ਛੋਟੀਆਂ ਬਿਮਾਰੀਆਂ ਲਈ ਦੂਰ ਦਰਾਜ਼ ਹਸਪਤਾਲਾਂ ਵਿੱਚ ਜਾਣ ਦੀ ਲੋੜ ਨਹੀਂ ਪਵੇਗੀ ਅਤੇ ਉਹ ਆਪਣੇ ਘਰ ਦੇ ਨੇੜੇ ਹੀ ਮਿਆਰੀ ਸਿਹਤ ਸੇਵਾਵਾਂ ਹਾਸਲ ਕਰ ਸਕਣਗੇ। ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਆਮ ਆਦਮੀ ਕਲੀਨਿਕਾਂ ਦਾ ਵੱਧ ਤੋਂ ਵੱਧ ਲਾਭ ਲੈਣ ਅਤੇ ਮੁਫ਼ਤ ਸਿਹਤ ਸਹੂਲਤਾਂ ਪ੍ਰਾਪਤ ਕਰਕੇ ਆਪਣੀ ਸਿਹਤ ਦੀ ਸੰਭਾਲ ਕਰਨ।                      ਅਹਿਮਦਗੜ੍ਹ ਵਿਖੇ ਆਮ ਆਦਮੀ ਲੋਕ ਅਰਪਿਤ ਕਰਦਿਆ ਵਿਧਾਇਕ ਅਮਰਗੜ੍ਹ ਪ੍ਰੋ. ਜਸਵੰਤ ਸਿੰਘ ਗੱਜਣਮਾਜਰਾ ਦੇ ਭਰਾ ਕੁਲਵੰਤ ਸਿੰਘ ਗੱਜਣਮਾਜਰਾ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਲੋਕਾਂ ਨਾਲ ਕੀਤੇ ਵਾਅਦੇ ਲਗਾਤਾਰ ਪੂਰੇ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਆਮ ਆਦਮੀ ਕਲੀਨਿਕ ਖੁਲਣ ਨਾਲ ਆਮ ਲੋਕਾਂ ਨੂੰ ਬਿਹਤਰ ਅਤੇ ਮੁਫ਼ਤ ਸਿਹਤ ਸਹੂਲਤਾਂ ਘਰ ਦੇ ਨਜ਼ਦੀਕ ਉਪਲਬਧ ਹੋ ਰਹੀਆਂ ਹਨ ਅਤੇ ਭਵਿੱਖ ਵਿੱਚ ਸਿਹਤ ਖੇਤਰ ਨੂੰ ਹੋਰ ਮਜ਼ਬੂਤ ਕਰਨ ਲਈ ਹੋਰ ਵੀ ਕਦਮ ਚੁੱਕੇ ਜਾਣਗੇ।                          ਇਸ ਮੌਕੇ ਸਾਬਕਾ ਸਰਪੰਚ ਸਰਬਜੀਤ ਸਿੰਘ ਗੋਗੀ, ਰਾਜੀਵ ਕੁਮਾਰ, ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ ਡਾ. ਸੀਮਾ ਜੱਸਲ, ਸੀਨੀਅਰ ਮੈਡੀਕਲ ਅਫ਼ਸਰ ਡਾ. ਅਮਨਦੀਪ ਕੌਰ ਅਤੇ ਡਾ. ਸੁਖਵਿੰਦਰ ਸਿੰਘ, ਡਾ. ਅਨਮਦੀਪ ਸਿੰਘ, ਸੁਪਰਵਾਈਜ਼ਰ ਗੁਲਜ਼ਾਰ ਖਾਨ, ਬੀ.ਈ.ਈ ਰਣਬੀਰ ਸਿੰਘ ਢੰਡੇ ਅਤੇ ਜਗਸੀਰ ਸਿੰਘ, ਜ਼ਿਲ੍ਹਾ ਕਮਿਊਨਟੀ ਮੋਬਿਲਾਈਜ਼ਰ ਸਮੇਤ ਪੈਰਾ ਮੈਡੀਕਲ ਸਟਾਫ ਅਤੇ ਹੋਰ ਪਤਵੰਤੇ ਸੱਜਣ ਵੀ ਹਾਜ਼ਰ ਸਨ। Read more »

ਜ਼ਿਲ੍ਹੇ ਵਿੱਚ ਐਲ.ਪੀ.ਜੀ., ਪੈਟਰੋਲ ਅਤੇ ਡੀਜ਼ਲ ਦੀ ਕੋਈ ਕਮੀ ਨਹੀਂ – ਵਿਰਾਜ ਐਸ. ਤਿੜਕੇ

ਮਾਲੇਰਕੋਟਲਾ, 27 ਮਾਰਚ –ਡਿਪਟੀ ਕਮਿਸ਼ਨਰ ਵਿਰਾਜ ਐਸ. ਤਿੜਕੇ ਨੇ ਕਿਹਾ ਕਿ ਜ਼ਿਲ੍ਹੇ ਵਿੱਚ ਘਰੇਲੂ ਐਲ.ਪੀ.ਜੀ. ਗੈਸ ਦੀ ਕੋਈ ਘਾਟ ਨਹੀਂ ਹੈ। ਗੈਸ ਏਜੰਸੀਆਂ ਵੱਲੋਂ ਘਰ-ਘਰ ਡਿਲਿਵਰੀ ਨਿਯਮਿਤ ਤੌਰ ’ਤੇ ਕੀਤੀ ਜਾ ਰਹੀ... Read more »