ਮਾਲੇਰਕੋਟਲਾ, 22 ਦਸੰਬਰ – ਕਪਤਾਨ ਪੁਲਿਸ (ਪੀ.ਬੀ.ਆਈ) ਮਾਲੇਰਕੋਟਲਾ ਰਾਜਵਿੰਦਰ ਸਿੰਘ ਵੱਲੋਂ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ਵਿਸ਼ੇਸ਼ ਮੁਹਿੰਮ “ਯੁੱਧ ਨਸਿਆਂ ਵਿਰੁੱਧ” ਤਹਿਤ ਅੱਜ ਜ਼ਿਲ੍ਹਾ ਮਾਲੇਰਕੋਟਲਾ ਪੁਲਿਸ ਵੱਲੋਂ ਨਸਾ ਤਸਕਰਾਂ ਖ਼ਿਲਾਫ਼ ਇਕ ਹੋਰ ਵੱਡੀ ਅਤੇ ਠੋਸ ਕਾਰਵਾਈ ਅਮਲ ਵਿੱਚ ਲਿਆਂਦੀ ਗਈ ਹੈ। ਉਨ੍ਹਾਂ ਦੱਸਿਆ ਕਿ ਇਸ ਕਾਰਵਾਈ ਦੌਰਾਨ ਪਿਛਲੇ ਸਮੇਂ ਦੌਰਾਨ ਨਸ਼ਾ ਤਸਕਰਾਂ ਵੱਲੋਂ ਨਸ਼ਾ ਵੇਚ ਕੇ ਬਣਾਈ ਗਈ ਨਜਾਇਜ਼ ਪ੍ਰਾਪਰਟੀ ਢਾਹੀ ਗਈ । ਇਹ ਕਾਰਵਾਈ ਸਿਵਲ ਪ੍ਰਸ਼ਾਸਨ ਅਤੇ ਨਗਰ ਕੌਂਸਲ ਦੇ ਸਹਿਯੋਗ ਨਾਲ ਸ਼ਹਿਰ ਮਾਲੇਰਕੋਟਲਾ ਵਿੱਚ ਅਮਲ ਵਿੱਚ ਲਿਆਂਦੀ ਗਈ। ਨਸਾ ਤਸਕਰ ਮੁਹੰਮਦ ਤਾਹਿਰ ਉਰਫ਼ ਢਿੱਡਗੁਲੀ ਪੁੱਤਰ ਅਬਦੁਲ ਰਸ਼ੀਦ ਵਾਸੀ ਇਸਮਾਇਲ ਬਸਤੀ, ਈਦਗਾਹ ਰੋਡ ਮਾਲੇਰਕੋਟਲਾ ਅਤੇ ਮਹਿਬੂਬ ਅਖ਼ਤਰ ਪੁੱਤਰ ਮੁਹੰਮਦ ਬਸੀਰ ਵਾਸੀ ਗੋਬਿੰਦ ਨਗਰ, ਨੇੜੇ ਕਾਲੂ ਹਾਜੀ ਦੀ ਮਸਜਿਦ ਮਾਲੇਰਕੋਟਲਾ ਵੱਲੋਂ ਸਰਕਾਰੀ ਜਗ੍ਹਾ ’ਤੇ ਕਬਜ਼ਾ ਕਰਕੇ ਬਣਾਈ ਨਜਾਇਜ਼ ਪ੍ਰਾਪਰਟੀ ਨੂੰ ਢਾਹ ਦਿੱਤਾ ਗਿਆ। ਕਪਤਾਨ ਪੁਲਿਸ ਨੇ ਦੱਸਿਆ ਕਿ ਸਰਕਾਰੀ ਰਿਕਾਰਡ ਮੁਤਾਬਕ ਮੁਹੰਮਦ ਤਾਹਿਰ ਉਰਫ਼ ਢਿੱਡਗੁਲੀ ਖ਼ਿਲਾਫ਼ ਕੁੱਲ 07 ਮੁਕੱਦਮੇ ਦਰਜ ਹਨ, ਜਦਕਿ ਮਹਿਬੂਬ ਅਖ਼ਤਰ ਖ਼ਿਲਾਫ਼ 06 ਮੁਕੱਦਮੇ ਦਰਜ ਹਨ। ਉਨ੍ਹਾਂ ਸਪਸ਼ਟ ਕੀਤਾ ਕਿ ਨਸ਼ਾ ਤਸਕਰੀ ਨਾਲ ਸੰਬੰਧਤ ਅਪਰਾਧਾਂ ਵਿੱਚ ਸ਼ਾਮਲ ਵਿਅਕਤੀਆਂ ਨੂੰ ਕਿਸੇ ਵੀ ਕੀਮਤ ’ਤੇ ਬਖ਼ਸ਼ਿਆ ਨਹੀਂ ਜਾਵੇਗਾ। ਉਨ੍ਹਾਂ ਜ਼ੋਰ ਦਿੰਦਿਆਂ ਕਿਹਾ ਕਿ ਪੰਜਾਬ ਸਰਕਾਰ ਅਤੇ ਪੰਜਾਬ ਪੁਲਿਸ ਨਸ਼ਿਆਂ ਦੇ ਖ਼ਾਤਮੇ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਭਵਿੱਖ ਵਿੱਚ ਵੀ ਨਸ਼ਾ ਤਸਕਰਾਂ ਖ਼ਿਲਾਫ਼ ਅਜਿਹੀਆਂ ਸਖ਼ਤ ਕਾਰਵਾਈਆਂ ਲਗਾਤਾਰ ਜਾਰੀ ਰਹਿਣਗੀਆਂ। ਇਹ ਕਾਰਵਾਈ ਨਸ਼ਾ ਤਸਕਰਾਂ ਲਈ ਸਪਸ਼ਟ ਚੇਤਾਵਨੀ ਹੈ ਕਿ ਗੈਰਕਾਨੂੰਨੀ ਤਰੀਕੇ ਬਣਾਈ ਸੰਪਤੀ ਤੇ ਇਸੇ ਤਰ੍ਹਾਂ ਦੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਂਵੇਗੀ। ਕਪਤਾਨ ਪੁਲਿਸ ਨੇ ਆਮ ਜਨਤਾ ਨੂੰ ਭਰੋਸਾ ਦਵਾਇਆ ਕਿ ਨਸ਼ਾ ਤਸਕਰਾਂ ਖ਼ਿਲਾਫ਼ ਠੋਸ ਅਤੇ ਨਿਰੰਤਰ ਕਾਰਵਾਈ ਕੀਤੀ ਜਾ ਰਹੀ ਹੈ। ਨਾਲ ਹੀ ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਨਸ਼ਿਆਂ ਵਿਰੁੱਧ ਇਸ ਮੁਹਿੰਮ ਵਿੱਚ ਪੰਜਾਬ ਪੁਲਿਸ ਦਾ ਪੂਰਾ ਸਹਿਯੋਗ ਕਰਨ, ਤਾਂ ਜੋ ਜ਼ਿਲ੍ਹਾ ਮਾਲੇਰਕੋਟਲਾ ਨੂੰ ਨਸ਼ਾ-ਮੁਕਤ ਬਣਾਇਆ ਜਾ ਸਕੇ। Read more »
ਮਾਲੇਰਕੋਟਲਾ, 21 ਦਸੰਬਰ : ਬਲਾਕ ਮਾਲੇਰਕੋਟਲਾ ਵਿੱਚ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ ਵਿੱਚ ਜੇਤੂ ਰਹੇ ਉਮੀਦਵਾਰਾਂ ਦੇ ਸਨਮਾਨ ਲਈ ਅੱਜ ਸਥਾਨਕ ਐਮ.ਐਲ.ਏ ਦਫ਼ਤਰ ਵਿਖੇ ਇੱਕ... Read more »
ਮਾਲੇਰਕੋਟਲਾ 18 ਦੰਸਬਰ – ਬਾਗਬਾਨੀ ਵਿਭਾਗ, ਪੰਜਾਬ ਵੱਲੋਂ ਖੇਤੀ ਵਿਭਿੰਨਤਾ ਨੂੰ ਹੁਲਾਰਾ ਦੇਣ ਦੇ ਉਦੇਸ਼ ਨਾਲ ਲਗਾਤਾਰ ਪ੍ਰਭਾਵਸ਼ਾਲੀ ਉਪਰਾਲੇ ਕੀਤੇ ਜਾ ਰਹੇ ਹਨ। ਫਲਾਂ, ਸਬਜ਼ੀਆਂ, ਫੁੱਲਾਂ ਅਤੇ ਖੁੰਬਾਂ ਦੀ ਖੇਤੀ ਆਦਿ ਨੂੰ ਉਤਸ਼ਾਹਿਤ ਕਰਨ ਲਈ ਵੱਖ-ਵੱਖ ਸਕੀਮਾਂ ਅਧੀਨ... Read more »
ਮਾਲੇਰਕੋਟਲਾ, 15 ਦਸੰਬਰ – ਡਿਪਟੀ ਕਮਿਸ਼ਨਰ ਵਿਰਾਜ ਐਸ. ਤਿੜਕੇ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਵੱਲੋ ਜਾਰੀ ਦਿਸ਼ਾ ਨਿਰਦੇਸ਼ਾਂ ਅਨੁਸਾਰ 18 ਸਾਲ ਤੋਂ ਘੱਟ ਉਮਰ... Read more »
ਮਾਲੇਰਕੋਟਲਾ 14 ਦਸੰਬਰ: ਜ਼ਿਲ੍ਹਾ ਮਾਲੇਰਕੋਟਲਾ `ਚ ਜ਼ਿਲ੍ਹਾ ਪ੍ਰੀਸ਼ਦ ਦੇ 10 ਜੋਨਾਂ ਅਤੇ 03ਬਲਾਕ ਸੰਮਤੀਆਂ(ਮਾਲੇਰਕੋਟਲਾ,ਅਮਰਗੜ੍ਹ ਅਤੇ ਅਹਿਮਦਗੜ੍ਹ) ਦੇ 45 ਜੋਨਾਂ ਦੀਆਂ ਚੋਣਾਂ ਸ਼ਾਮ 4 ਵਜੇ ਤੱਕ 39.4 ਫੀਸਦੀ ਦਰਜ ਕੀਤੀ ਗਈ ਹੈ। ਇਹ ਜਾਣਕਾਰੀ ਜ਼ਿਲ੍ਹਾ ਚੋਣ ਅਫ਼ਸਰ ਕਮ ਡਿਪਟੀ ਕਮਿਸ਼ਨਰ ਵਿਰਾਜ ਐਸ.ਤਿੜਕੇ ਨੇ ਦਿੱਤੀ । ਉਨ੍ਹਾਂ ਦੱਸਿਆ ਕਿ ਵੋਟਿੰਗ ਸਵੇਰੇ 08 ਵਜੇ... Read more »
· ਸ਼ੱਕੀ ਹਲਚਲ ਦੀ ਤੁਰੰਤ ਸੂਚਨਾ ਲਈ ਹੈਲਪਲਾਈਨ 112 ‘ਤੇ ਸੰਪਰਕ ਕਰਨ ਦੀ ਅਪੀਲ ਮਾਲੇਰਕੋਟਲਾ, 12 ਦਸੰਬਰ – ਆਗਾਮੀ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ ਨੂੰ ਪੂਰੀ ਤਰ੍ਹਾਂ ਨਿਰਪੱਖ, ਸ਼ਾਂਤੀਪੂਰਨ ਅਤੇ ਸੁਰੱਖਿਅਤ ਮਾਹੌਲ ਵਿੱਚ ਕਰਵਾਉਣ ਲਈ ਮਾਲੇਰਕੋਟਲਾ ਪੁਲਿਸ ਪ੍ਰਸ਼ਾਸਨ ਵੱਲੋਂ ਵੱਡੇ ਪੱਧਰ ‘ਤੇ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਇਸ ਸੰਬੰਧੀ ਸੀਨੀਅਰ ਕਪਤਾਨ ਪੁਲਿਸ ਗਗਨ ਅਜੀਤ ਸਿੰਘ ਨੇ ਪ੍ਰੈਸ ਕਾਨਫਰੰਸ ਕਰਕੇ ਮਹੱਤਵਪੂਰਨ ਜਾਣਕਾਰੀਆਂ ਸਾਂਝੀਆਂ ਕੀਤੀਆਂ। ਉਨ੍ਹਾਂ ਦੱਸਿਆ ਕਿ ਰਾਜ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ 14 ਦਸੰਬਰ ਨੂੰ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਦੀਆਂ ਚੋਣਾਂ ਹੋਣ ਜਾ ਰਿਹਾਂ ਹਨ। ਚੋਣ ਪ੍ਰਕਿਰਿਆ ਨੂੰ ਕਿਸੇ ਵੀ ਕਿਸਮ ਦੀ ਰੁਕਾਵਟ ਤੋਂ ਬਚਾਉਣ ਲਈ ਸੁਰੱਖਿਆ ਪ੍ਰਬੰਧ ਹੋਰ ਮਜ਼ਬੂਤ ਕੀਤੇ ਗਏ ਹਨ। ਕੋਈ ਵੀ ਹੁੱਲੜਬਾਜ਼ੀ, ਬਦਅਮਨੀ ਜਾਂ ਕਾਨੂੰਨ-ਵਿਰੁੱਧ ਗਤੀਵਿਧੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਅਤੇ ਸ਼ਰਾਰਤੀ ਤੱਤਾਂ ਵਿਰੁੱਧ ਤੁਰੰਤ ਤੇ ਸਖ਼ਤ ਕਾਰਵਾਈ ਕੀਤੀ ਜਾਵੇਗੀ। ਸੀਨੀਅਰ ਕਪਤਾਨ ਪੁਲਿਸ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਜ਼ਿਲ੍ਹੇ ਵਿੱਚ 257 ਪੋਲਿੰਗ ਬੂਥ ਪੋਲਿੰਗ ਸਟੇਸ਼ਨ ਸਥਾਪਿਤ ਹੋਏ ਹਨ, ਜਿੱਥੇ ਪੁਲਿਸ ਟੁਕੜੀਆਂ ਵੱਲੋਂ ਲਗਾਤਾਰ ਨਿਗਰਾਨੀ ਕੀਤੀ ਜਾਵੇਗੀ। ਚੋਣ ਦਿਨ ਦੌਰਾਨ ਪੂਰੀ ਚੌਕਸੀ ਤੇ ਕੜੀ ਮਾਨੀਟਰਿੰਗ ਸਿਸਟਮ ਲਾਗੂ ਰਹੇਗਾ।ਉਨ੍ਹਾਂ ਆਮ ਲੋਕਾਂ ਨੂੰ ਇਹ ਵੀ ਅਪੀਲ ਕੀਤੀ ਕਿ ਸ਼ੱਕੀ ਹਲਚਲ, ਕੋਈ ਵੀ ਤਣਾਅਪੂਰਨ ਸਥਿਤੀ ਜਾਂ ਐਮਰਜੈਂਸੀ ਦੇ ਮੌਕੇ ‘ਤੇ ਹੈਲਪਲਾਈਨ 112 ‘ਤੇ ਤੁਰੰਤ ਸੰਪਰਕ ਕੀਤਾ ਜਾਵੇ। ਪ੍ਰੈਸ ਕਾਨਫਰੰਸ ਉਪਰੰਤ, ਪੁਲਿਸ ਪ੍ਰਸ਼ਾਸਨ ਵੱਲੋਂ ਸ਼ਹਿਰ ‘ਚ ਸ਼ਾਂਤੀ ਤੇ ਸੁਰੱਖਿਆ ਦਾ ਸੁਨੇਹਾ ਦੇਣ ਲਈ ਵਿਸ਼ੇਸ ਫਲੈਗ ਮਾਰਚ ਕੱਢਿਆ । ਇਹ ਫਲੈਗ ਮਾਰਚ ਮਾਰਚ ਡਾ. ਜਾਕਿਰ ਹੁਸੈਨ ਸਟੇਡੀਅਮ ਤੋਂ ਸ਼ੁਰੂ ਹੋ ਕੇ ਜੈਨ ਸਵੀਟਸ ਅਤੇ ਕਾਲਜ ਰੋਡ ਤੋਂ ਹੁੰਦਾ ਹੋਇਆ ਅੱਗੇ ਵਧਿਆ। ਇਸ ਮੌਕੇ ਐੱਸ.ਪੀ (ਐੱਚ) ਗੁਰਸ਼ਰਨਜੀਤ ਸਿੰਘ, ਐੱਸ.ਪੀ (ਡੀ) ਸਤਪਾਲ ਸ਼ਰਮਾ ਸਮੇਤ ਪੁਲਿਸ ਵਿਭਾਗ ਦੇ ਕਈ ਸੀਨੀਅਰ ਅਫ਼ਸਰ ਅਤੇ ਵੱਡੀ ਗਿਣਤੀ ਵਿੱਚ ਪੁਲਿਸ ਜਵਾਨ ਮੌਜੂਦ ਸਨ। Read more »
ਮਾਲੇਰਕੋਟਲਾ, 11 ਦਸੰਬਰ – ਵਧੀਕ ਡਿਪਟੀ ਕਮਿਸ਼ਨਰ ਨਵਰੀਤ ਕੌਰ ਸੇਖੋਂ ਨੇ ਦੱਸਿਆ ਕਿ ਮੁੱਖ ਚੋਣ ਅਫਸਰ, ਪੰਜਾਬ ਦੀਆਂ... Read more »
ਮਾਲੇਰਕੋਟਲਾ 10 ਦਸੰਬਰ – ਵਧੀਕ ਜਿਲਾ ਮੈਜਿਸਟਰੇਟ ਨਵਰੀਤ ਕੌਰ ਸੇਖੋਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਰਾਜ ਚੋਣ ਕਮਿਸ਼ਨ, ਪੰਜਾਬ ਵੱਲੋਂ ਜ਼ਿਲਾ ਪ੍ਰੀਸ਼ਦ... Read more »
ਮਾਲੇਰਕੋਟਲਾ, 8 ਦਸੰਬਰ – ਪੰਜਾਬ ਸਰਕਾਰ ਵੱਲੋਂ ਰਾਈਸ ਮਿੱਲਰਾਂ ਲਈ ਇੱਕ-ਮੁਸ਼ਤ ਨਿਪਟਾਰਾ ਸਕੀਮ 2025 ਲਾਗੂ ਕੀਤੀ ਗਈ ਹੈ।... Read more »
ਮਾਲੇਰਕੋਟਲਾ 07 ਦਸੰਬਰ : ਗਿਆਰਵਾਂ ਇੰਡੀਆ ਇੰਟਰਨੈਸ਼ਨਲ ਸਾਇੰਸ ਫੈਸਟੀਵਲ (IISF–2025), ਜੋ ਕਿ 6 ਦਸੰਬਰ ਤੋਂ 9 ਦਸੰਬਰ ਤੱਕ ਮਨਿਸਟਰੀ ਆਫ਼ ਟੈਕਨਾਲੋਜੀ ਅਤੇ ਮਨਿਸਟਰੀ ਆਫ਼ ਅਰਥ ਸਾਇੰਸਜ਼ (ਭਾਰਤ ਸਰਕਾਰ) ਵੱਲੋਂ ਵਿਜ਼ਨਾਨਾ ਭਾਰਤੀ ਦੇ ਸਹਿਯੋਗ ਨਾਲ ਪੰਚਕੂਲਾ ਵਿਖੇ ਆਯੋਜਿਤ ਕੀਤਾ ਜਾ ਰਿਹਾ ਹੈ, ਵਿੱਚ ਮਾਲੇਰਕੋਟਲਾ ਜ਼ਿਲ੍ਹੇ ਵੱਲੋਂ ਮਹੱਤਵਪੂਰਣ ਭਾਗੀਦਾਰੀ ਦਰਜ ਕੀਤੀ ਗਈ। ਪੀ.ਐੱਮ. ਸ਼੍ਰੀ ਸਰਕਾਰੀ ਸੀਨੀਅਰ ਸੈਕਡੰਰੀ ਸਕੂਲ ਭੋਗੀਵਾਲ (ਮਾਲੇਰਕੋਟਲਾ) ਦੇ ਲੈਕਚਰਾਰ ਫਿਜ਼ਿਕਸ (ਸਟੇਟ ਅਤੇ ਨੈਸ਼ਨਲ ਐਵਾਰਡੀ)ਪ੍ਰੇਮ ਸਿੰਘ ਨੇ ਰਿਸੋਰਸ ਪਰਸਨ ਵਜੋਂ ਆਪਣੀ ਭੂਮਿਕਾ ਨਿਭਾਈ। ਇਸੇ ਸਕੂਲ ਦੇ ਬਾਰਹਵੀਂ ਜਮਾਤ ਦੇ ਸਾਇੰਸ ਵਿਦਿਆਰਥੀ ਪਰਮਿੰਦਰ ਸਿੰਘ ਨੇ ਸਟੂਡੈਂਟ ਸਾਇੰਸ ਐਂਡ ਟੈਕਨੋਲੋਜੀ ਵਿਲੇਜ ਦੇ ਪ੍ਰਤਿਨਿੱਧੀ ਵਜੋਂ ਫੈਸਟੀਵਲ ਵਿੱਚ ਭਾਗ ਲਿਆ। ਚਾਰ ਦਿਨ ਚੱਲਣ ਵਾਲੇ ਇਸ ਵਿਸ਼ਾਲ ਸਾਇੰਸ ਫੈਸਟ ਦਾ ਉਦਘਾਟਨ ਕੇਂਦਰੀ ਰਾਜ ਮੰਤਰੀ ਡਾ. ਜਿਤਿੰਦਰ ਸਿੰਘ ਨੇ ਕੀਤਾ। ਇਸ ਮੌਕੇ ਅੰਤਰਰਾਸ਼ਟਰੀ ਸਪੇਸ ਸਟੇਸ਼ਨ ਤੋਂ ਹਾਲ ਹੀ ਪਰਤੇ ਆਸਟ੍ਰੋਨਾਟ ਸੁਭਾਂਸ਼ੂ ਸੁਕਲਾ ਨੇ ਵੀ ਵਿਸ਼ੇਸ਼ ਤੌਰ ‘ਤੇ ਭਾਗ ਲਿਆ, ਜਿਸ ਨਾਲ ਵਿਦਿਆਰਥੀਆਂ ਵਿੱਚ ਅਪਾਰ ਉਤਸ਼ਾਹ ਦੇਖਣ ਨੂੰ ਮਿਲਿਆ। ਰਾਸ਼ਟਰੀ ਅਤੇ ਅੰਤਰਰਾਸ਼ਟਰੀ ਪੱਧਰ ਦੇ ਵਿਗਿਆਨੀਆਂ ਦੇ ਦਰਮਿਆਨ ਪ੍ਰੇਮ ਸਿੰਘ ਮਾਣਕ ਮਾਜਰਾ ਦਾ ਰਿਸੋਰਸ ਪਰਸਨ ਵਜੋਂ ਚੁਣਿਆ ਜਾਣਾ ਮਾਲੇਰਕੋਟਲਾ ਜ਼ਿਲ੍ਹੇ ਅਤੇ ਸਿੱਖਿਆ ਵਿਭਾਗ ਲਈ ਮਾਣਸੂਚਕ ਪਲ ਹੈ। ਭਾਰਤ ਦੇ ਹਰ ਰਾਜ ਤੋਂ ਪਹੁੰਚੇ ਹਜ਼ਾਰਾਂ ਵਿਦਿਆਰਥੀਆਂ ਲਈ ਉਨ੍ਹਾਂ ਨੇ ਭੌਤਿਕ ਵਿਗਿਆਨ ਦੇ ਮੁੱਢਲੇ ਰਹੱਸ ਅਤੇ “ਵਿਗਿਆਨੀ ਕਿਵੇਂ ਬਣੀਏ” ਵਿਸ਼ੇ ਉੱਤੇ ਜਾਣਕਾਰੀ ਨਾਲ ਭਰਪੂਰ ਸੈਸ਼ਨ ਕਰਵਾਏ। ਉਨ੍ਹਾਂ ਦੀ ਇਸ ਪ੍ਰਾਪਤੀ ‘ਤੇ ਐਡੀਸ਼ਨਲ ਡਾਇਰੈਕਟਰ (ਸਿੱਖਿਆ) ਸ਼ਰੂਤੀ ਸ਼ੁਕਲਾ, ਜ਼ਿਲ੍ਹਾ ਸਿੱਖਿਆ ਅਧਿਕਾਰੀ ਤਰਵਿੰਦਰ ਕੌਰ, ਪ੍ਰਿੰਸੀਪਲ ਆਰਤੀ ਗੁਪਤਾ ਅਤੇ ਸਹਾਇਕ ਜ਼ਿਲ੍ਹਾ ਲੋਕ ਸੰਪਰਕ ਅਫਸਰ ਦੀਪਕ ਕਪੂਰ ਨੇ ਮੁਬਾਰਕਬਾਦ ਦਿੰਦੇ ਹੋਏ ਉਨ੍ਹਾਂ ਦੀ ਹੌਸਲਾਅਫ਼ਜ਼ਾਈ ਕੀਤੀ ਅਤੇ ਕਿਹਾ ਕਿ ਉਹ ਅੱਗੇ ਵੀ ਪੰਜਾਬ ਅਤੇ ਪੰਜਾਬੀਆਂ ਦਾ ਨਾਮ ਰੌਸ਼ਨ ਕਰਦੇ ਰਹਿਣਗੇ। ਵਰਨਣਯੋਗ ਹੈ ਕਿ ਸ. ਪ੍ਰੇਮ ਸਿੰਘ ਮਾਣਕ ਮਾਜਰਾ ਪਹਿਲਾਂ ਵੀ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਪੱਧਰ ‘ਤੇ ਰਿਸੋਰਸ ਪਰਸਨ ਵਜੋਂ ਮਹੱਤਵਪੂਰਣ ਸੇਵਾਵਾਂ ਦੇ ਚੁੱਕੇ ਹਨ। ਵਿਦਿਆਰਥੀਆਂ ਦੀ ਖੋਜ-ਪ੍ਰਵਿਰਤੀ ਵਧਾਉਣ ਲਈ ਉਨ੍ਹਾਂ ਨੇ ਆਪਣੇ ਘਰ ਵਿੱਚ ਹੀ “ਕਲਪਨਾ ਚਾਵਲਾ ਅਨਵੇਸ਼ਕਾ ਪ੍ਰਯੋਗਸ਼ਾਲਾ” ਬਣਾਈ ਹੈ, ਜਿਸ ਵਿੱਚ ਸਾਇੰਸ ਦੇ ਸੈਂਕੜਿਆਂ ਪ੍ਰਯੋਗ ਅਤੇ ਐਕਟਿਵਿਟੀਆਂ ਉਪਲਬਧ ਹਨ। ਮਾਡਲ ਤਿਆਰ ਕਰਨ ਵਿੱਚ ਉਨ੍ਹਾਂ ਨੂੰ ਹੈੱਡ ਟੀਚਰ ਸ੍ਰੀਮਤੀ ਮਨਜੀਤ ਕੌਰ ਵੱਲੋਂ ਅਹਿਮ ਸਹਿਯੋਗ ਪ੍ਰਾਪਤ ਹੈ। ਪੀ.ਐੱਮ. ਸ਼੍ਰੀ ਸ.ਸ.ਸ.ਸ. ਭੋਗੀਵਾਲ ਦੇ ਵਿਦਿਆਰਥੀ ਅਤੇ ਅਧਿਆਪਕ ਦੀ ਇਸ ਮਾਣਯੋਗ ਪ੍ਰਾਪਤੀ ਦੀ ਹਰ ਪੱਖੋਂ ਪ੍ਰਸ਼ੰਸਾ ਕੀਤੀ ਜਾ ਰਹੀ ਹੈ। Read more »
