ਨਾਮਜ਼ਦਗੀ ਵਾਪਸ ਲੈਣ ਮਗਰੋਂ ਜ਼ਿਲ੍ਹਾ ਪ੍ਰੀਸ਼ਦ ਲਈ 40 ਅਤੇ ਪੰਚਾਇਤ ਸੰਮਤੀਆਂ ਲਈ 134 ਉਮੀਦਵਾਰ ਚੋਣ ਮੈਦਾਨ ‘ਚ- ਏ.ਡੀ.ਸੀ(ਵਿਕਾਸ)

ਮਾਲੇਰਕੋਟਲਾ 06 ਮਾਲੇਰਕੋਟਲਾ :-                    ਵਧੀਕ ਜ਼ਿਲ੍ਹਾ ਚੋਣ ਅਫ਼ਸਰ ਕਮ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਰਿੰਪੀ ਗਰਗ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਜ਼ਿਲ੍ਹਾ ਪ੍ਰੀਸ਼ਦ ਲਈ 50 ਅਤੇ ਪੰਚਾਇਤ ਸੰਮਤੀਆਂ ਲਈ 182 ਨਾਮਜਦਗੀਆਂ ਦਾਖ਼ਲ... Read more »

ਜ਼ਿਲ੍ਹਾ ਚੋਣ ਅਫ਼ਸਰ ਵੱਲ਼ੋਂ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਦੀ ਮੌਜੂਦਗੀ ’ਚ ਚੋਣ ਅਮਲੇ ਦੀ ਕੀਤੀ ਪਹਿਲੀ ਰੈਂਡਮਾਈਜ਼ੇਸ਼ਨ

ਮਾਲੇਰਕੋਟਲਾ 05 ਦਸੰਬਰ-                            ਜ਼ਿਲ੍ਹਾ ਚੋਣ ਅਫ਼ਸਰ ਕਮ ਡਿਪਟੀ ਕਮਿਸ਼ਨਰ ਵਿਰਾਜ ਐਸ.ਤਿੜਕੇ ਦੀ ਮੌਜੂਦਗੀ ਵਿੱਚ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ... Read more »

ਪੰਜਾਬ ਸਰਕਾਰ ਵੱਲੋਂ ਚਲਾਈ ਇੱਕ ਮੁਸ਼ਤ ਨਿਪਟਾਰਾ ਸਕੀਮ ਮਿੱਲਰਾਂ ਲਈ ਬਣੀ ਵਰਦਾਨ

ਮਾਲੇਰਕੋਟਲਾ, 5 ਦਸੰਬਰ –                          ਪੰਜਾਬ ਸਰਕਾਰ ਵੱਲੋਂ ਹਾਲ ਹੀ ਵਿੱਚ ਰਾਈਸ ਮਿੱਲਰਾਂ ਲਈ ਲਾਗੂ ਕੀਤੀ ਗਈ ਇੱਕ-ਮੁਸ਼ਤ ਨਿਪਟਾਰਾ ਸਕੀਮ 2025 ਦੇ ਸਕਰਾਤਮਕ ਨਤੀਜੇ ਸਾਹਮਣੇ ਆ ਰਹੇ ਹਨ। ਇਹ ਸਕੀਮ ਖਾਸ ਤੌਰ ‘ਤੇ ਉਨ੍ਹਾਂ ਮਿੱਲਰਾਂ... Read more »

ਨਾਮਜ਼ਦਗੀਆਂ ਦੇ ਆਖੀਰਲੇ ਦਿਨ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਲਈ 46 ਨਾਮਜ਼ਦਗੀ ਤੇ ਪੰਚਾਇਤ ਸੰਮਤੀਆਂ ਲਈ 146  ਨਾਮਜ਼ਦਗੀਆਂ ਦਾਖਲ

ਮਾਲੇਰਕੋਟਲਾ 04 ਦਸੰਬਰ                        ਪੰਜਾਬ ਰਾਜ ਚੋਣ ਕਮਿਸ਼ਨ ਵੱਲੋਂ ਜਾਰੀ ਪ੍ਰੋਗਰਾਮ ਅਨੁਸਾਰ ਜ਼ਿਲ੍ਹਾ ਮਾਲੇਰਕੋਟਲਾ ਅੰਦਰ 14 ਦਸੰਬਰ ਨੂੰ ਕਰਵਾਈਆਂ ਜਾਣ ਵਾਲੀਆਂ ਜ਼ਿਲ੍ਹਾ ਪ੍ਰੀਸ਼ਦ ਦੇ 10 ਜ਼ੋਨਾਂ ਤੇ 03 ਪੰਚਾਇਤ ਸੰਮਤੀ ਦੇ 45... Read more »

ਤੀਸਰੇ ਦਿਨ- ਜ਼ਿਲ੍ਹਾ ਪ੍ਰੀਸ਼ਦ ਚੋਣਾਂ ਲਈ 04 ਨਾਮਜ਼ਦਗੀ ਤੇ ਪੰਚਾਇਤ ਸੰਮਤੀਆਂ ਲਈ 36 ਨਾਮਜ਼ਦਗੀਆਂ ਦਾਖਲ

ਦਸੰਬਰ ਮਾਲੇਰਕੋਟਲਾ 03 ਦਸੰਬਰ                        ਪੰਜਾਬ ਰਾਜ ਚੋਣ ਕਮਿਸ਼ਨ ਵੱਲੋਂ ਜਾਰੀ ਪ੍ਰੋਗਰਾਮ ਅਨੁਸਾਰ ਜ਼ਿਲ੍ਹਾ ਮਾਲੇਰਕੋਟਲਾ ਅੰਦਰ 14 ਦਸੰਬਰ ਨੂੰ ਕਰਵਾਈਆਂ ਜਾਣ ਵਾਲੀਆਂ ਜ਼ਿਲ੍ਹਾ ਪ੍ਰੀਸ਼ਦ ਦੇ 10 ਜ਼ੋਨਾਂ ਤੇ 03 ਪੰਚਾਇਤ ਸੰਮਤੀ ਦੇ 45 ਜ਼ੋਨਾਂ ਦੀਆਂ ਚੋਣਾਂ ਲਈ ਨਾਮਜ਼ਦਗੀਆਂ ਦੇ ਤੀਜੇ ਦਿਨ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਲਈ 04 ਨਾਮਜ਼ਦਗੀ ਪੱਤਰ ਦਾਖਲ ਪਏ ਹਨ ਜਦਕਿ ਪੰਚਾਇਤ ਸੰਮਤੀ ਚੋਣਾਂ ਲਈ 36 ਨਾਮਜ਼ਦਗੀਆਂ ਦਾਖਲ ਹੋਈਆਂ ਹਨ।                     ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਮਾਲੇਰਕੋਟਲਾ ਨੇ ਹੋਰ ਦੱਸਿਆ ਕਿ ਤੀਜੇ ਦਿਨ ਜ਼ਿਲ੍ਹਾ ਪ੍ਰੀਸ਼ਦ ਦੇ 10 ਜੋਨਾਂ ਲਈ 04 ਨਾਮਜ਼ਦਗੀ (ਚੌਂਦਾ,ਮੰਨਵੀ,ਕੁੱਪਕਲਾ ਅਤੇ ਸੰਦੋੜ)  ਪੱਤਰ ਪ੍ਰਾਪਤ ਹੋਏ ਹਨ। ਇਸੇ ਤਰ੍ਹਾਂ ਬਲਾਕ ਸੰਮਤੀਆਂ ਮਾਲੇਰਕੋਟਲਾ (ਐਚ) ਲਈ 29, ਬਲਾਕ ਸੰਮਤੀਆਂ ਅਮਰਗੜ੍ਹ ਲਈ 04 ਅਤੇ ਬਲਾਕ ਸੰਮਤੀਆਂ ਅਹਿਮਦਗੜ੍ਹ  ਲਈ 03 ਨਾਮਜ਼ਦਗੀ ਪੱਤਰ ਦਾਖਲ ਹੋਏ ਹਨ ।              ਡਿਪਟੀ ਕਮਿਸ਼ਨਰ ਕਮ ਜ਼ਿਲ੍ਹਾ ਚੋਣ ਅਫ਼ਸਰ ਨੇ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਚੋਣ ਸ਼ਡਿਊਲ ਅਨੁਸਾਰ ਇਨ੍ਹਾਂ ਚੋਣਾਂ ਲਈ ਉਮੀਦਵਾਰਾਂ ਵੱਲੋਂ ਨਾਮਜ਼ਦਗੀ ਪੱਤਰ ਦਾਖ਼ਲ ਕਰਨ ਦੀ ਆਖ਼ਰੀ ਮਿਤੀ 04.12.2025 (ਵੀਰਵਾਰ) ਹੈ। ਨਾਮਜ਼ਦਗੀ ਪੱਤਰਾਂ ਦੀ ਪੜਤਾਲ 05.12.2025 (ਸ਼ੁੱਕਰਵਾਰ) ਹੋਵੇਗੀ। ਨਾਮਜ਼ਦਗੀਆਂ ਵਾਪਿਸ ਲੈਣ ਦੀ ਆਖ਼ਰੀ ਮਿਤੀ 06.12.2025 (ਸ਼ਨੀਵਾਰ) ਸ਼ਾਮ 03:00 ਵਜੇ ਤੱਕ ਹੋਵੇਗੀ। ਸਾਰੇ ਨਾਮਜ਼ਦਗੀ ਪੱਤਰਾਂ ਨਾਲ ਨਿਰਧਾਰਿਤ ਹਲਫੀਆ ਬਿਆਨ ਅਤੇ ਉਮੀਦਵਾਰ ਰਾਜਨੀਤਿਕ ਪਾਰਟੀ ਵੱਲੋਂ ਖੜ੍ਹਾ ਕੀਤੇ ਜਾਣ ਦੀ ਸੂਰਤ ਵਿੱਚ ਸਬੰਧਤ ਰਾਜਨੀਤਿਕ ਪਾਰਟੀ ਦਾ ਅਧਿਕਾਰਤ ਪੱਤਰ ਨਾਲ ਲੱਗਿਆ ਹੋਣਾ ਚਾਹੀਦਾ ਹੈ। ਚੋਣ ਮਿਤੀ 14.12.2025 (ਐਤਵਾਰ) ਨੂੰ ਸਵੇਰੇ 08:00 ਵਜੇ ਤੋਂ ਸ਼ਾਮ ਦੇ 04:00 ਵਜੇ ਤੱਕ ਬੈਲਟ ਪੇਪਰਾਂ ਦੀ ਵਰਤੋਂ ਨਾਲ ਹੋਵੇਗੀ। ਪੋਲ ਹੋਈਆਂ ਵੋਟਾਂ ਦੀ ਗਿਣਤੀ ਮਿਤੀ 17.12.2025 (ਬੁੱਧਵਾਰ) ਨੂੰ ਇਸ ਮੰਤਵ ਲਈ ਸਥਾਪਿਤ ਕੀਤੇ ਗਏ ਗਿਣਤੀ ਕੇਂਦਰਾਂ ‘ਤੇ ਹੋਵੇਗੀ।              ਇਹ ਚੋਣ  ਜ਼ਿਲ੍ਹਾ ਪ੍ਰੀਸ਼ਦ ਦੇ 10 ਜ਼ੋਨਾਂ ਅਤੇ 03 ਪੰਚਾਇਤ ਸੰਮਤੀਆਂ ਦੇ 45 ਜ਼ੋਨਾਂ ਦੇ ਮੈਂਬਰਾਂ (ਪ੍ਰਤੀ ਜੋਨ 1 ਮੈਂਬਰ) ਲਈ ਹੋਵੇਗੀ। ਕੁੱਲ ਰਜਿਸਟਰਡ ਵੋਟਰਾਂ ਦੀ ਗਿਣਤੀ 205531 ਹੈ, ਜਿਨ੍ਹਾਂ ਵਿੱਚ 108463 ਪੁਰਸ਼, 97068 ਇਸਤਰੀਆਂ ਵੋਟਰ ਹਨ। ਇਨ੍ਹਾਂ ਚੋਣਾਂ ਲਈ ਜ਼ਿਲ੍ਹਾ ਸੰਗਰੂਰ ਵਿੱਚ ਸਾਰੇ ਪੇਂਡੂ ਖੇਤਰਾਂ ਨੂੰ ਕਵਰ ਕਰਦੇ ਹੋਏ 257 ਬੂਥ ਸਥਾਪਿਤ ਕੀਤੇ ਗਏ ਹਨ। ਜ਼ਿਲ੍ਹਾ ਪ੍ਰੀਸ਼ਦ ਦੇ ਉਮੀਦਵਾਰ ਲਈ 2 ਲੱਖ 55 ਹਜਾਰ ਰੁਪਏ ਅਤੇ ਪੰਚਾਇਤ ਸੰਮਤੀ ਦੇ ਉਮੀਦਵਾਰ ਲਈ 1 ਲੱਖ 10 ਹਜ਼ਾਰ ਰੁਪਏ ਖਰਚੇ ਦੀ ਹੱਦ ਨੋਟੀਫਾਈ ਕੀਤੀ ਗਈ ਹੈ। Read more »

ਚੋਣਾਂ ਦੇ ਮੱਦੇਨਜ਼ਰ ਅਸਲਾ ਧਾਰਕਾਂ ਨੂੰ ਹਥਿਆਰ ਚੁੱਕ ਕੇ ਚੱਲਣ ਦੀ ਪਾਬੰਦੀ ਦੇ ਹੁਕਮ ਜਾਰੀ

ਮਾਲੇਰਕੋਟਲਾ, 30 ਨਵੰਬਰ –                     ਮੁੱਖ ਚੋਣ ਕਮਿਸ਼ਨ, ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਜ਼ਿਲ੍ਹਾ ਪਰਿਸ਼ਦ ਅਤੇ ਪੰਚਾਇਤ ਸੰਮਤੀ-2025 ਦੀਆਂ ਚੋਣਾਂ 14 ਦਸੰਬਰ 2025 ਦਿਨ ਐਤਵਾਰ ਨੂੰ ਕਰਵਾਈਆਂ ਜਾ ਰਹੀਆਂ ਹਨ।                      ਜ਼ਿਲ੍ਹਾ ਮੈਜਿਸਟ੍ਰੇਟ-ਕਮ-ਡਿਪਟੀ ਕਮਿਸ਼ਨਰ ਵਿਰਾਜ ਐਸ. ਤਿੜਕੇ ਵੱਲੋਂ... Read more »

ਤਿੰਨ ਤਖ਼ਤਾ ਦੇ ਸ਼ਹਿਰਾਂ ਨੂੰ ਪਵਿੱਤਰ ਸ਼ਹਿਰ ਦਾ ਦਰਜਾ ਦੇਣ ਲਈ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦਾ ਧੰਨਵਾਦ – ਵਿਧਾਇਕ ਪ੍ਰੋ. ਜਸਵੰਤ ਸਿੰਘ

ਅਮਰਗੜ੍ਹ 25 ਨਵੰਬਰ –               ਆਨੰਦਪੁਰ ਸਾਹਿਬ ਦੀ ਪਵਿੱਤਰ ਧਰਤੀ ’ਤੇ ਆਯੋਜਿਤ ਵਿਸ਼ੇਸ਼ ਵਿਧਾਨ ਸਭਾ ਸੈਸ਼ਨ ਦੌਰਾਨ ਪੰਜਾਬ ਸਰਕਾਰ ਵੱਲੋਂ ਸ਼੍ਰੀ ਆਨੰਦਪੁਰ ਸਾਹਿਬ, ਸ਼੍ਰੀ ਅੰਮ੍ਰਿਤਸਰ ਸਾਹਿਬ... Read more »

ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਵਸ ਨੂੰ ਸਮਰਪਿਤ ਰੋਸ਼ਨੀ ਅਤੇ ਆਵਾਜ਼ ਸ਼ੋਅ ਨੇ ਸੰਗਤ ਨੂੰ ਰੂਹਾਨੀ ਰੰਗਾਂ ਨਾਲ ਰੰਗਿਆ

ਮਾਲੇਰਕੋਟਲਾ,20 ਨਵੰਬਰ:           ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਲਾਸਾਨੀ ਸ਼ਹਾਦਤ ਦੇ 350ਵੇਂ ਵਰ੍ਹੇ ਨੂੰ ਸਮਰਪਿਤ ਪੰਜਾਬ ਸਰਕਾਰ ਵੱਲੋਂ ਕਰਵਾਏ ਜਾ ਰਹੇ ਸੂਬਾ ਪੱਧਰੀ ਸਮਾਗਮਾਂ ਦੀ ਲੜੀ ਤਹਿਤ ਸਥਾਨਕ ਸਰਕਾਰੀ ਕਾਲਜ ਮਾਲੇਰਕੋਟਲਾ... Read more »

ਵਿਧਾਇਕ ਮਾਲੇਰਕੋਟਲਾ ਨੇ ਅਵਾਮ ਨੂੰ 20 ਨਵੰਬਰ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਸਮਰਪਣ ਨੂੰ ਸਮਰਪਿਤ ਲਾਈਟ ਐਂਡ ਸਾਊਂਡ ਸ਼ੋਅ ਦਾ ਹਿੱਸਾ ਬਣਨ ਦਾ ਦਿੱਤਾ ਖੁੱਲਾ ਸੱਦਾ

ਮਾਲੇਰਕੋਟਲਾ, 19 ਨਵੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਾਗਮਾਂ ਦੇ ਹਿੱਸੇ ਵਜੋਂ ਵੀਰਵਾਰ 20 ਨਵੰਬਰ 2025 ਨੂੰ ਸਥਾਨਕ ਸਰਕਾਰੀ ਕਾਲਜ  ਵਿਖੇ ਲਾਈਟ ਐਂਡ ਸਾਊਂਡ ਸ਼ੋਅ ਦਾ ਆਯੋਜ਼ਨ ਕੀਤਾ ਜਾ ਰਿਹਾ ਹੈ             ਵਿਧਾਇਕ ਮਾਲੇਰਕੋਟਲਾ ਡਾ. ਜਮੀਲ ਉਰ ਰਹਿਮਾਨ ਨੇ ਪੰਜਾਬ ਸਰਕਾਰ ਦੇ ਇਸ ਉਪਰਾਲੇ ਦੀ ਸ਼ਲਾਂਘਾ ਕਰਦਿਆਂ ਕਿਹਾ ਕਿ ਲਾਈਟ ਐਂਡ ਸਾਊਂਡ ਸ਼ੋਅਜ਼... Read more »

ਡਿਪਟੀ ਕਮਿਸ਼ਨਰ ਨੇ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350 ਸਾਲਾ ਸ਼ਹੀਦੀ ਦਿਹਾੜੇ ਨੂੰ ਸਮਰਪਿਤ 20 ਨਵੰਬਰ ਨੂੰ ਹੋਣ ਵਾਲੇ ਲਾਈਟ ਐਂਡ ਸਾਊਂਡ ਸ਼ੋਅ ਸਮਾਗਮ ਦੀਆਂ ਤਿਆਰੀਆਂ ਸਬੰਧੀ ਸੱਦੀ ਮੀਟਿੰਗ

ਮਾਲੇਰਕੋਟਲਾ, 11 ਨਵੰਬਰ –                ਪੰਜਾਬ ਸਰਕਾਰ ਵੱਲੋਂ ਨੌਵੇਂ ਪਾਤਸ਼ਾਹ ਤੇ ਹਿੰਦ ਦੀ ਚਾਦਰ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ 20 ਨਵੰਬਰ ਨੂੰ ਸਰਕਾਰੀ ਕਾਲਜ ਮਾਲੇਰਕੋਟਲਾ ਵਿਖੇ... Read more »