ਤੀਸਰੇ ਦਿਨ- ਜ਼ਿਲ੍ਹਾ ਪ੍ਰੀਸ਼ਦ ਚੋਣਾਂ ਲਈ 04 ਨਾਮਜ਼ਦਗੀ ਤੇ ਪੰਚਾਇਤ ਸੰਮਤੀਆਂ ਲਈ 36 ਨਾਮਜ਼ਦਗੀਆਂ ਦਾਖਲ

ਦਸੰਬਰ ਮਾਲੇਰਕੋਟਲਾ 03 ਦਸੰਬਰ                        ਪੰਜਾਬ ਰਾਜ ਚੋਣ ਕਮਿਸ਼ਨ ਵੱਲੋਂ ਜਾਰੀ ਪ੍ਰੋਗਰਾਮ ਅਨੁਸਾਰ ਜ਼ਿਲ੍ਹਾ ਮਾਲੇਰਕੋਟਲਾ ਅੰਦਰ 14 ਦਸੰਬਰ ਨੂੰ ਕਰਵਾਈਆਂ ਜਾਣ ਵਾਲੀਆਂ ਜ਼ਿਲ੍ਹਾ ਪ੍ਰੀਸ਼ਦ ਦੇ 10 ਜ਼ੋਨਾਂ ਤੇ 03 ਪੰਚਾਇਤ ਸੰਮਤੀ ਦੇ 45 ਜ਼ੋਨਾਂ ਦੀਆਂ ਚੋਣਾਂ ਲਈ ਨਾਮਜ਼ਦਗੀਆਂ ਦੇ ਤੀਜੇ ਦਿਨ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਲਈ 04 ਨਾਮਜ਼ਦਗੀ ਪੱਤਰ ਦਾਖਲ ਪਏ ਹਨ ਜਦਕਿ ਪੰਚਾਇਤ ਸੰਮਤੀ ਚੋਣਾਂ ਲਈ 36 ਨਾਮਜ਼ਦਗੀਆਂ ਦਾਖਲ ਹੋਈਆਂ ਹਨ।                     ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਮਾਲੇਰਕੋਟਲਾ ਨੇ ਹੋਰ ਦੱਸਿਆ ਕਿ ਤੀਜੇ ਦਿਨ ਜ਼ਿਲ੍ਹਾ ਪ੍ਰੀਸ਼ਦ ਦੇ 10 ਜੋਨਾਂ ਲਈ 04 ਨਾਮਜ਼ਦਗੀ (ਚੌਂਦਾ,ਮੰਨਵੀ,ਕੁੱਪਕਲਾ ਅਤੇ ਸੰਦੋੜ)  ਪੱਤਰ ਪ੍ਰਾਪਤ ਹੋਏ ਹਨ। ਇਸੇ ਤਰ੍ਹਾਂ ਬਲਾਕ ਸੰਮਤੀਆਂ ਮਾਲੇਰਕੋਟਲਾ (ਐਚ) ਲਈ 29, ਬਲਾਕ ਸੰਮਤੀਆਂ ਅਮਰਗੜ੍ਹ ਲਈ 04 ਅਤੇ ਬਲਾਕ ਸੰਮਤੀਆਂ ਅਹਿਮਦਗੜ੍ਹ  ਲਈ 03 ਨਾਮਜ਼ਦਗੀ ਪੱਤਰ ਦਾਖਲ ਹੋਏ ਹਨ ।              ਡਿਪਟੀ ਕਮਿਸ਼ਨਰ ਕਮ ਜ਼ਿਲ੍ਹਾ ਚੋਣ ਅਫ਼ਸਰ ਨੇ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਚੋਣ ਸ਼ਡਿਊਲ ਅਨੁਸਾਰ ਇਨ੍ਹਾਂ ਚੋਣਾਂ ਲਈ ਉਮੀਦਵਾਰਾਂ ਵੱਲੋਂ ਨਾਮਜ਼ਦਗੀ ਪੱਤਰ ਦਾਖ਼ਲ ਕਰਨ ਦੀ ਆਖ਼ਰੀ ਮਿਤੀ 04.12.2025 (ਵੀਰਵਾਰ) ਹੈ। ਨਾਮਜ਼ਦਗੀ ਪੱਤਰਾਂ ਦੀ ਪੜਤਾਲ 05.12.2025 (ਸ਼ੁੱਕਰਵਾਰ) ਹੋਵੇਗੀ। ਨਾਮਜ਼ਦਗੀਆਂ ਵਾਪਿਸ ਲੈਣ ਦੀ ਆਖ਼ਰੀ ਮਿਤੀ 06.12.2025 (ਸ਼ਨੀਵਾਰ) ਸ਼ਾਮ 03:00 ਵਜੇ ਤੱਕ ਹੋਵੇਗੀ। ਸਾਰੇ ਨਾਮਜ਼ਦਗੀ ਪੱਤਰਾਂ ਨਾਲ ਨਿਰਧਾਰਿਤ ਹਲਫੀਆ ਬਿਆਨ ਅਤੇ ਉਮੀਦਵਾਰ ਰਾਜਨੀਤਿਕ ਪਾਰਟੀ ਵੱਲੋਂ ਖੜ੍ਹਾ ਕੀਤੇ ਜਾਣ ਦੀ ਸੂਰਤ ਵਿੱਚ ਸਬੰਧਤ ਰਾਜਨੀਤਿਕ ਪਾਰਟੀ ਦਾ ਅਧਿਕਾਰਤ ਪੱਤਰ ਨਾਲ ਲੱਗਿਆ ਹੋਣਾ ਚਾਹੀਦਾ ਹੈ। ਚੋਣ ਮਿਤੀ 14.12.2025 (ਐਤਵਾਰ) ਨੂੰ ਸਵੇਰੇ 08:00 ਵਜੇ ਤੋਂ ਸ਼ਾਮ ਦੇ 04:00 ਵਜੇ ਤੱਕ ਬੈਲਟ ਪੇਪਰਾਂ ਦੀ ਵਰਤੋਂ ਨਾਲ ਹੋਵੇਗੀ। ਪੋਲ ਹੋਈਆਂ ਵੋਟਾਂ ਦੀ ਗਿਣਤੀ ਮਿਤੀ 17.12.2025 (ਬੁੱਧਵਾਰ) ਨੂੰ ਇਸ ਮੰਤਵ ਲਈ ਸਥਾਪਿਤ ਕੀਤੇ ਗਏ ਗਿਣਤੀ ਕੇਂਦਰਾਂ ‘ਤੇ ਹੋਵੇਗੀ।              ਇਹ ਚੋਣ  ਜ਼ਿਲ੍ਹਾ ਪ੍ਰੀਸ਼ਦ ਦੇ 10 ਜ਼ੋਨਾਂ ਅਤੇ 03 ਪੰਚਾਇਤ ਸੰਮਤੀਆਂ ਦੇ 45 ਜ਼ੋਨਾਂ ਦੇ ਮੈਂਬਰਾਂ (ਪ੍ਰਤੀ ਜੋਨ 1 ਮੈਂਬਰ) ਲਈ ਹੋਵੇਗੀ। ਕੁੱਲ ਰਜਿਸਟਰਡ ਵੋਟਰਾਂ ਦੀ ਗਿਣਤੀ 205531 ਹੈ, ਜਿਨ੍ਹਾਂ ਵਿੱਚ 108463 ਪੁਰਸ਼, 97068 ਇਸਤਰੀਆਂ ਵੋਟਰ ਹਨ। ਇਨ੍ਹਾਂ ਚੋਣਾਂ ਲਈ ਜ਼ਿਲ੍ਹਾ ਸੰਗਰੂਰ ਵਿੱਚ ਸਾਰੇ ਪੇਂਡੂ ਖੇਤਰਾਂ ਨੂੰ ਕਵਰ ਕਰਦੇ ਹੋਏ 257 ਬੂਥ ਸਥਾਪਿਤ ਕੀਤੇ ਗਏ ਹਨ। ਜ਼ਿਲ੍ਹਾ ਪ੍ਰੀਸ਼ਦ ਦੇ ਉਮੀਦਵਾਰ ਲਈ 2 ਲੱਖ 55 ਹਜਾਰ ਰੁਪਏ ਅਤੇ ਪੰਚਾਇਤ ਸੰਮਤੀ ਦੇ ਉਮੀਦਵਾਰ ਲਈ 1 ਲੱਖ 10 ਹਜ਼ਾਰ ਰੁਪਏ ਖਰਚੇ ਦੀ ਹੱਦ ਨੋਟੀਫਾਈ ਕੀਤੀ ਗਈ ਹੈ। Read more »

ਚੋਣਾਂ ਦੇ ਮੱਦੇਨਜ਼ਰ ਅਸਲਾ ਧਾਰਕਾਂ ਨੂੰ ਹਥਿਆਰ ਚੁੱਕ ਕੇ ਚੱਲਣ ਦੀ ਪਾਬੰਦੀ ਦੇ ਹੁਕਮ ਜਾਰੀ

ਮਾਲੇਰਕੋਟਲਾ, 30 ਨਵੰਬਰ –                     ਮੁੱਖ ਚੋਣ ਕਮਿਸ਼ਨ, ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਜ਼ਿਲ੍ਹਾ ਪਰਿਸ਼ਦ ਅਤੇ ਪੰਚਾਇਤ ਸੰਮਤੀ-2025 ਦੀਆਂ ਚੋਣਾਂ 14 ਦਸੰਬਰ 2025 ਦਿਨ ਐਤਵਾਰ ਨੂੰ ਕਰਵਾਈਆਂ ਜਾ ਰਹੀਆਂ ਹਨ।                      ਜ਼ਿਲ੍ਹਾ ਮੈਜਿਸਟ੍ਰੇਟ-ਕਮ-ਡਿਪਟੀ ਕਮਿਸ਼ਨਰ ਵਿਰਾਜ ਐਸ. ਤਿੜਕੇ ਵੱਲੋਂ... Read more »

ਤਿੰਨ ਤਖ਼ਤਾ ਦੇ ਸ਼ਹਿਰਾਂ ਨੂੰ ਪਵਿੱਤਰ ਸ਼ਹਿਰ ਦਾ ਦਰਜਾ ਦੇਣ ਲਈ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦਾ ਧੰਨਵਾਦ – ਵਿਧਾਇਕ ਪ੍ਰੋ. ਜਸਵੰਤ ਸਿੰਘ

ਅਮਰਗੜ੍ਹ 25 ਨਵੰਬਰ –               ਆਨੰਦਪੁਰ ਸਾਹਿਬ ਦੀ ਪਵਿੱਤਰ ਧਰਤੀ ’ਤੇ ਆਯੋਜਿਤ ਵਿਸ਼ੇਸ਼ ਵਿਧਾਨ ਸਭਾ ਸੈਸ਼ਨ ਦੌਰਾਨ ਪੰਜਾਬ ਸਰਕਾਰ ਵੱਲੋਂ ਸ਼੍ਰੀ ਆਨੰਦਪੁਰ ਸਾਹਿਬ, ਸ਼੍ਰੀ ਅੰਮ੍ਰਿਤਸਰ ਸਾਹਿਬ... Read more »

ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਵਸ ਨੂੰ ਸਮਰਪਿਤ ਰੋਸ਼ਨੀ ਅਤੇ ਆਵਾਜ਼ ਸ਼ੋਅ ਨੇ ਸੰਗਤ ਨੂੰ ਰੂਹਾਨੀ ਰੰਗਾਂ ਨਾਲ ਰੰਗਿਆ

ਮਾਲੇਰਕੋਟਲਾ,20 ਨਵੰਬਰ:           ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਲਾਸਾਨੀ ਸ਼ਹਾਦਤ ਦੇ 350ਵੇਂ ਵਰ੍ਹੇ ਨੂੰ ਸਮਰਪਿਤ ਪੰਜਾਬ ਸਰਕਾਰ ਵੱਲੋਂ ਕਰਵਾਏ ਜਾ ਰਹੇ ਸੂਬਾ ਪੱਧਰੀ ਸਮਾਗਮਾਂ ਦੀ ਲੜੀ ਤਹਿਤ ਸਥਾਨਕ ਸਰਕਾਰੀ ਕਾਲਜ ਮਾਲੇਰਕੋਟਲਾ... Read more »

ਵਿਧਾਇਕ ਮਾਲੇਰਕੋਟਲਾ ਨੇ ਅਵਾਮ ਨੂੰ 20 ਨਵੰਬਰ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਸਮਰਪਣ ਨੂੰ ਸਮਰਪਿਤ ਲਾਈਟ ਐਂਡ ਸਾਊਂਡ ਸ਼ੋਅ ਦਾ ਹਿੱਸਾ ਬਣਨ ਦਾ ਦਿੱਤਾ ਖੁੱਲਾ ਸੱਦਾ

ਮਾਲੇਰਕੋਟਲਾ, 19 ਨਵੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਾਗਮਾਂ ਦੇ ਹਿੱਸੇ ਵਜੋਂ ਵੀਰਵਾਰ 20 ਨਵੰਬਰ 2025 ਨੂੰ ਸਥਾਨਕ ਸਰਕਾਰੀ ਕਾਲਜ  ਵਿਖੇ ਲਾਈਟ ਐਂਡ ਸਾਊਂਡ ਸ਼ੋਅ ਦਾ ਆਯੋਜ਼ਨ ਕੀਤਾ ਜਾ ਰਿਹਾ ਹੈ             ਵਿਧਾਇਕ ਮਾਲੇਰਕੋਟਲਾ ਡਾ. ਜਮੀਲ ਉਰ ਰਹਿਮਾਨ ਨੇ ਪੰਜਾਬ ਸਰਕਾਰ ਦੇ ਇਸ ਉਪਰਾਲੇ ਦੀ ਸ਼ਲਾਂਘਾ ਕਰਦਿਆਂ ਕਿਹਾ ਕਿ ਲਾਈਟ ਐਂਡ ਸਾਊਂਡ ਸ਼ੋਅਜ਼... Read more »

ਡਿਪਟੀ ਕਮਿਸ਼ਨਰ ਨੇ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350 ਸਾਲਾ ਸ਼ਹੀਦੀ ਦਿਹਾੜੇ ਨੂੰ ਸਮਰਪਿਤ 20 ਨਵੰਬਰ ਨੂੰ ਹੋਣ ਵਾਲੇ ਲਾਈਟ ਐਂਡ ਸਾਊਂਡ ਸ਼ੋਅ ਸਮਾਗਮ ਦੀਆਂ ਤਿਆਰੀਆਂ ਸਬੰਧੀ ਸੱਦੀ ਮੀਟਿੰਗ

ਮਾਲੇਰਕੋਟਲਾ, 11 ਨਵੰਬਰ –                ਪੰਜਾਬ ਸਰਕਾਰ ਵੱਲੋਂ ਨੌਵੇਂ ਪਾਤਸ਼ਾਹ ਤੇ ਹਿੰਦ ਦੀ ਚਾਦਰ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ 20 ਨਵੰਬਰ ਨੂੰ ਸਰਕਾਰੀ ਕਾਲਜ ਮਾਲੇਰਕੋਟਲਾ ਵਿਖੇ... Read more »

ਬੇਟੀ ਬਚਾਓ-ਬੇਟੀ ਪੜਾਓ“ ਸਕੀਮ ਤਹਿਤ ਜ਼ਿਲਾ ਟਾਸਕ ਫੋਰਸ ਕਮੇਟੀ ਦੀ ਹੋਈ ਮੀਟਿੰਗ

ਮਾਲੇਰਕੋਟਲਾ, 10 ਨਵੰਬਰ –                   ਡਿਪਟੀ ਕਮਿਸ਼ਨਰ ਵਿਰਾਜ ਐਸ. ਤਿੜਕੇ ਦੀ ਅਗਵਾਈ ਹੇਠ “ਬੇਟੀ ਬਚਾਓ-ਬੇਟੀ ਪੜਾਓ“ ਸਕੀਮ ਤਹਿਤ ਜ਼ਿਲਾ ਟਾਸਕ ਫੋਰਸ ਦੀ ਮੀਟਿੰਗ ਹੋਈ। ਮੀਟਿੰਗ... Read more »

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਉੱਤੇ ਸੀਐਮ ਦੀ ਯੋਗਸ਼ਾਲਾ ਵੱਲੋਂ ਸੁਖਮਨੀ ਸਾਹਿਬ ਦੇ ਪਾਠ ਆਯੋਜਿਤ

ਮਲੇਰਕੋਟਲਾ, 5 ਨਵੰਬਰ:           ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀਆਂ ਖੁਸ਼ੀਆਂ ਨੂੰ ਸਮਰਪਿਤ ਕਰਕੇ ਅੱਜ ਸੀਐਮ ਦੀ ਯੋਗਸ਼ਾਲਾ ਮਲੇਰਕੋਟਲਾ ਵੱਲੋਂ ਸਥਾਨਕ ਸਰਕਾਰੀ ਕਾਲਜ ਵਿਖੇ ਸੁਖਮਨੀ ਸਾਹਿਬ ਦੇ ਪਾਠ ਦਾ ਆਯੋਜਨ ਕੀਤਾ ਗਿਆ। ਇਸ ਪਵਿੱਤਰ ਮੌਕੇ ‘ਤੇ ਮੁੱਖ ਮਹਿਮਾਨ ਦੇ ਤੌਰ ‘ਤੇ ਸਹਾਇਕ ਕਮਿਸ਼ਨਰ ਕਮ ਮੁੱਖ ਮੰਤਰੀ ਫੀਲਡ ਅਫ਼ਸਰ ਰਕੇਸ਼ ਗਰਗ ਅਤੇ ਐਸ.ਡੀ.ਐਮ. ਗੁਰਮੀਤ ਕੁਮਾਰ ਵਿਸ਼ੇਸ਼ ਤੌਰ ‘ਤੇ ਸ਼ਾਮਲ ਹੋਏ।         ਰਕੇਸ਼ ਗਰਗ ਨੇ ਵਿਦਿਆਰਥੀਆਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਉਪਦੇਸ਼ਾਂ ‘ਤੇ ਚੱਲਣ ਅਤੇ ਜੀਵਨ ਵਿੱਚ ਸੱਚਾਈ, ਇਮਾਨਦਾਰੀ ਤੇ ਸੇਵਾ ਦਾ ਪਥ ਅਪਣਾਉਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਹਰ ਵਿਅਕਤੀ ਨੂੰ ਆਪਣੀ ਡਿਊਟੀ ਪੂਰੀ ਇਮਾਨਦਾਰੀ ਨਾਲ ਨਿਭਾਉਣੀ ਚਾਹੀਦੀ ਹੈ ਕਿਉਂਕਿ ਇਹੀ ਸਫਲਤਾ ਦੀ ਸੱਚੀ ਕੁੰਜੀ ਹੈ। ਉਨ੍ਹਾਂ ਵਿਦਿਆਰਥੀਆਂ ਨਾਲ ਜੀਵਨ ਪ੍ਰਬੰਧਨ, ਕਰੀਅਰ ਤੇ ਚੰਗੇ ਆਦਰਸ਼ਾਂ ਬਾਰੇ ਪ੍ਰੇਰਕ ਗੱਲਾਂ ਸਾਂਝੀਆਂ ਕੀਤੀਆਂ ਜਿਸ ਨਾਲ ਵਿਦਿਆਰਥੀਆਂ ਦਾ ਹੌਸਲਾ ਵਧਿਆ।         ਐਸ.ਡੀ.ਐਮ. ਗੁਰਮੀਤ ਕੁਮਾਰ ਨੇ ਵੀ ਵਿਦਿਆਰਥੀਆਂ ਨੂੰ ਸਿੱਖ ਧਰਮ ਦੇ ਸੰਦੇਸ਼ਾਂ ਤੋਂ ਪ੍ਰੇਰਨਾ ਲੈ ਕੇ ਜੀਵਨ ਨੂੰ ਉੱਚ ਆਦਰਸ਼ਾਂ ਨਾਲ ਜੀਉਣ ਦੀ ਪ੍ਰੇਰਣਾ ਦਿੱਤੀ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਬਾਣੀ ਸਾਨੂੰ ਸੱਚਾਈ, ਨਿਮਰਤਾ ਅਤੇ ਸੇਵਾ ਦਾ ਮਾਰਗ ਦਿਖਾਉਂਦੀ ਹੈ। ਉਨ੍ਹਾਂ ਵਿਦਿਆਰਥੀਆਂ ਨੂੰ ਪ੍ਰੇਰਿਤ ਕਰਦਿਆਂ ਕਿਹਾ ਕਿ ਜੀਵਨ ਵਿੱਚ ਸਭ ਤੋਂ ਵੱਡੀ ਸਫਲਤਾ ਦੂਜਿਆਂ ਦੀ ਸੇਵਾ ਕਰਨਾ ਅਤੇ ਮਨੁੱਖਤਾ ਲਈ ਜੀਣਾ ਹੈ। ਉਨ੍ਹਾਂ ਨੇ ਅਪੀਲ ਕੀਤੀ ਕਿ ਨੌਜਵਾਨ ਆਪਣਾ ਮਨ ਨਕਾਰਾਤਮਕ ਪ੍ਰਭਾਵਾਂ ਤੋਂ ਦੂਰ ਰੱਖ ਕੇ ਗੁਰੂ ਸਾਹਿਬ ਦੇ ਉਪਦੇਸ਼ਾਂ ਅਨੁਸਾਰ ਪਿਆਰ, ਦਇਆ ਤੇ ਮਿਹਨਤ ਦਾ ਰਾਹ ਅਪਣਾਉਣ, ਕਿਉਂਕਿ ਇਹੀ ਜੀਵਨ ਦੀ ਅਸਲੀ ਕਮਾਈ ਹੈ।         ਇਸ ਮੌਕੇ ਸੀਐਮ ਦੀ ਯੋਗਸ਼ਾਲਾ ਦੇ ਜ਼ਿਲ੍ਹਾ ਕੋਆਰਡੀਨੇਟਰ ਮਲਕੀਤ ਕੌਰ, ਸਟਾਫ ਮੈਂਬਰਾਂ ਅਤੇ ਵਿਦਿਆਰਥੀਆਂ ਨੇ ਮਹਿਮਾਨਾਂ ਦਾ ਗਰਮਜੋਸ਼ੀ ਨਾਲ ਸਵਾਗਤ ਕੀਤਾ । ਆਰਦਾਸ ਤੋਂ ਬਾਅਦ ਪ੍ਰਸਾਦ ਵੰਡਿਆ ਗਿਆ ਅਤੇ ਗੁਰੂ ਸਾਹਿਬ ਦੇ ਸਿੱਧਾਂਤਾਂ ਅਨੁਸਾਰ ਸੇਵਾ ਤੇ ਸਮਰਪਣ ਦੇ ਜੀਵਨ ਮੁੱਲਾਂ ਨੂੰ ਅਪਣਾਉਣ ਦਾ ਸੱਦਾ ਦਿੱਤਾ ਗਿਆ। Read more »

ਡਵੀਜਨਲ ਕਮਿਸ਼ਨਰ ਵਿਨੈ ਬੁਬਲਾਨੀ ਵੱਲੋਂ ਮਾਲੇਰਕੋਟਲਾ ਵਿਖੇ ਐਸ.ਡੀ.ਐਮ ਤੇ ਤਹਿਸੀਲਦਾਰ ਦਫ਼ਤਰਾਂ ਦਾ ਅਚਨਚੇਤ ਨਿਰੀਖਣ

ਮਾਲੇਰਕੋਟਲਾ 04 ਨਵੰਬਰ :                    ਡਵੀਜ਼ਨਲ ਕਮਿਸ਼ਨਰ ਵਿਨੈ ਬੁਬਲਾਨੀ ਨੇ ਅੱਜ ਮਾਲੇਰਕੋਟਲਾ ਦੇ ਐਸਡੀਐਮ ਅਤੇ ਤਹਿਸੀਲਦਾਰ ਦਫ਼ਤਰਾਂ ਦਾ ਅਚਨਚੇਤ ਨਿਰੀਖਣ ਕਰਨ ਪੁਜੇ। ਇਸ ਮੌਕੇ ਦਫ਼ਤਰ ਡਿਪਟੀ ਕਮਿਸ਼ਨਰ ਮਾਲੇਰਕੋਟਲਾ ਵਿਖੇ ਪੁਹੰਚਣ ਤੇ ਪੰਜਾਬ ਪੁਲਿਸ... Read more »

ਮਾਲੇਰਕੋਟਲਾ ਵਿੱਚ “ਫਿੱਟ ਇੰਡੀਆ ਮੁਹਿੰਮ” ਤਹਿਤ “ਸੰਡੇ ਅੋਨ ਸਾਈਕਲ ” ਰੈਲੀ ਦਾ ਆਯੋਜਨ

ਮਾਲੇਰਕੋਟਲਾ, 24 ਅਗਸਤ –                   ਫਿੱਟ ਇੰਡੀਆ ਮੁਹਿੰਮ” ਤਹਿਤ “ਸੰਡੇ ਅੋਨ ਸਾਈਕਲ ” ਰੈਲੀ ਦਾ ਆਯੋਜਨ ਸਥਾਨਕ ਡਾਕਟਰ ਜਾਕਿਰ ਹੂਸੈਨ ਵਿਖੇ ਪੁਲਿਸ ਪ੍ਰਸਾਸ਼ਨ ਵਲੋਂ ਕੀਤਾ ਗਿਆ ਇਸ ਸਾਈਕਲ ਰੈਲੀ ਵਿੱਚ ਨੌਜਵਾਨਾਂ, ਸਕੂਲੀ ਬੱਚਿਆਂ,ਸ਼ਹਿਰ ਨਿਵਾਸੀਆਂ,ਸਾਈਕਲਿੰਗ ਪ੍ਰੇਮੀਆਂ ਅਤੇ ਪੁਲਿਸ ਅਧਿਕਾਰੀਆਂ/ਕਰਮਚਾਰੀਆਂ ਨੇ ਉਤਸ਼ਾਹ ਨਾਲ ਭਾਗ ਲਿਆ।  ਰੈਲੀ ਨੂੰ ਜਿਲ੍ਹਾਂ ਪੁਲਿਸ ਮੁਖੀ ਗਗਨ ਅਜੀਤ ਸਿੰਘ ਅਤੇ ਐਸ.ਪੀ. ਅਹਿਮਦਗੜ੍ਹ ਰਾਜਨ ਸ਼ਰਮਾ ਨੇ ਹਰੀ ਝੰਡੀ... Read more »