ਡਿਪਟੀ ਕਮਿਸ਼ਨਰ ਨੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਪੌਦਾ ਲਗਾਇਆ

ਮਾਨਸਾ, 19 ਨਵੰਬਰ: ਡਿਪਟੀ ਕਮਿਸ਼ਨਰ ਸ੍ਰੀਮਤੀ ਨਵਜੋਤ ਕੌਰ, ਆਈ.ਏ.ਐੱਸ. ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਪੌਦਾ ਲਗਾਇਆ। ਡਿਪਟੀ ਕਮਿਸ਼ਨਰ ਨੇ ਕਿਹਾ ਕਿ 9ਵੀਂ... Read more »

ਭਾਸ਼ਾ ਵਿਭਾਗ ਪੰਜਾਬ ਵੱਲੋਂ ਮਾਨਸਾ ’ਚ ਕਰਵਾਇਆ ਰਾਜ ਪੱਧਰੀ ਕਵੀ ਦਰਬਾਰ

ਮਾਨਸਾ 19 ਨਵੰਬਰ:             ਭਾਸ਼ਾ ਵਿਭਾਗ ਪੰਜਾਬ ਵੱਲੋਂ ਅੱਜ ਇੱਥੇ ਯੂਥ ਲਾਇਬ੍ਰੇਰੀ, ਮਾਨਸਾ ਵਿਖੇ ਪੰਜਾਬੀ ਮਾਹ-2025 ਤਹਿਤ ਰਾਜ ਪੱਧਰੀ ਕਵੀ ਦਰਬਾਰ ਕਰਵਾਇਆ ਗਿਆ। ਡਾਇਰੈਕਟਰ ਸ. ਜਸਵੰਤ ਸਿੰਘ... Read more »

ਮਾਨਸਾ ‘ਚ 20 ਨਵੰਬਰ ਨੂੰ ਹੋਵੇਗਾ “ਰੌਸ਼ਨੀ ਅਤੇ ਆਵਾਜ਼” ਪ੍ਰੋਗਰਾਮ: ਡਿਪਟੀ ਕਮਿਸ਼ਨਰ

ਮਾਨਸਾ, 17 ਨਵੰਬਰ        ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ “ਰੌਸ਼ਨੀ ਅਤੇ ਆਵਾਜ਼” ਪ੍ਰੋਗਰਾਮ ਨਹਿਰੂ ਮੈਮੋਰੀਅਲ ਸਰਕਾਰੀ ਕਾਲਜ ਮਾਨਸਾ ਦੇ ਬਹੁਮੰਤਵੀ ਖੇਡ ਸਟੇਡੀਅਮ ਵਿਚ 20 ਨਵੰਬਰ ਦੀ... Read more »

ਡਿਪਟੀ ਕਮਿਸ਼ਨਰ ਨੇ ਝੁਨੀਰ, ਭੰਮੇ ਕਲਾਂ ਅਤੇ ਸਾਹਨੇਵਾਲੀ ਦੇ ਅਗਾਂਹਵਧੂ ਕਿਸਾਨਾਂ ਦੇ ਖੇਤਾਂ ਦਾ ਕੀਤਾ ਦੌਰਾ

ਮਾਨਸਾ, 12 ਨਵੰਬਰ         ਜ਼ਿਲ੍ਹਾ ਮਾਨਸਾ ਵਿੱਚ ਪਰਾਲੀ ਪ੍ਰਬੰਧਨ ਮੁਹਿੰਮ ਤਹਿਤ ਡਿਪਟੀ ਕਮਿਸ਼ਨਰ ਨਵਜੋਤ ਕੌਰ ਵਲੋਂ ਲਗਾਤਾਰ ਵੱਖ ਵੱਖ ਪਿੰਡਾਂ ਦੇ ਦੌਰੇ ਕੀਤੇ ਜਾ ਰਹੇ ਹਨ ਅਤੇ ਕਿਸਾਨਾਂ ਨੂੰ ਪ੍ਰੇਰਿਤ... Read more »

43.90 ਕਰੋੜ ਦੇ ਪ੍ਰੋਜੈਕਟ ਨਾਲ ਮਾਨਸਾ ਵਾਸੀਆਂ ਨੂੰ ਸੀਵਰੇਜ ਸਮੱਸਿਆ ਤੋਂ ਮਿਲੇਗੀ ਨਿਜਾਤ

ਮਾਨਸਾ, 11 ਨਵੰਬਰ             ਮਾਨਸਾ ਸ਼ਹਿਰ ਵਾਸੀਆਂ ਨੂੰ ਜਲਦ ਹੀ ਸੀਵਰੇਜ ਦੇ ਪਾਣੀ ਦੀ ਨਿਕਾਸੀ ਦੀ ਸਮੱਸਿਆ ਤੋਂ ਨਿਜਾਤ ਮਿਲੇਗੀ। 43.90 ਕਰੋੜ ਦੀ ਲਾਗਤ ਨਾਲ ਸ਼ਹਿਰ ਦੇ ਸੀਵਰੇਜ ਦੇ ਗੰਦੇ ਪਾਣੀ ਦੀ ਨਿਕਾਸੀ ਲਈ ਸ਼ਹਿਰ ਤੋਂ... Read more »

ਬੀਰੋਕੇ ਦੇ ਕਿਸਾਨ ਨੇ 12 ਸਾਲ ਤੋਂ ਪਰਾਲੀ ਨੂੰ ਨਹੀਂ ਲਾਈ ਅੱਗ; ਲਾਗਤ ਘਟੀ, ਮਿੱਟੀ ਦੀ ਸਿਹਤ ਸੁਧਰੀ

ਮਾਨਸਾ, 9 ਨਵੰਬਰ   ਜ਼ਿਲ੍ਹਾ ਮਾਨਸਾ ਦੇ ਪਿੰਡ ਬੀਰੋਕੇ ਕਲਾਂ ਦਾ ਕਿਸਾਨ ਸੁਖਜੀਤ ਸਿੰਘ (38 ਸਾਲ) ਸਾਲ 2013 ਤੋਂ ਪਰਾਲੀ ਪ੍ਰਬੰਧਨ ਕਰਕੇ ਅਤੇ ਕੁਦਰਤੀ ਖੇਤੀ ਨਾਲ ਜੁੜ ਕੇ ਸਫਲ ਅਤੇ ਉੱਦਮੀ ਕਿਸਾਨ... Read more »

”ਹਰ ਸ਼ੁੱਕਰਵਾਰ, ਡੇਂਗੂ ‘ਤੇ ਵਾਰ” ਮੁਹਿੰਮ ਤਹਿਤ ਸਿਹਤ ਕਰਮੀਆਂ ਵੱਲੋਂ ਗਤੀਵਿਧੀਆਂ ਜਾਰੀ

ਮਾਨਸਾ, 7 ਨਵੰਬਰ:ਡਿਪਟੀ ਕਮਿਸ਼ਨਰ ਸ੍ਰੀਮਤੀ ਨਵਜੋਤ ਕੌਰ ਆਈ. ਏ.ਐੱਸ. ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸਿਵਲ ਸਰਜਨ ਮਾਨਸਾ ਡਾ. ਹਰਿੰਦਰ ਕੁਮਾਰ ਸ਼ਰਮਾ ਦੀ ਅਗਵਾਈ ਵਿੱਚ ‘ਹਰ ਸ਼ੁੱਕਰਵਾਰ-ਡੇਂਗੂ ‘ਤੇ ਵਾਰ’ ਤਹਿਤ ਜ਼ਿਲ੍ਹੇ ਦੇ ਡੇਂਗੂ ਹਾਟ... Read more »

ਹੁਣ ਸੇਵਾ ਕੇਂਦਰਾਂ ’ਚ ਮਿਲਣਗੀਆਂ ਆਰ ਟੀ ਓ ਦਫ਼ਤਰ ਨਾਲ ਸਬੰਧਤ 56 ਸੇਵਾਵਾਂ: ਡਿਪਟੀ ਕਮਿਸ਼ਨਰ

ਮਾਨਸਾ, 5 ਨਵੰਬਰ        ਪੰਜਾਬ ਸਰਕਾਰ ਵੱਲੋਂ ਨਾਗਰਿਕਾਂ ਨੂੰ ਪਾਰਦਰਸ਼ੀ ਅਤੇ ਜ਼ਰੂਰੀ ਸੇਵਾਵਾਂ ਇਕ ਛੱਤ ਥੱਲੇ ਦੇਣ ਲਈ ਲਗਾਤਾਰ ਕਦਮ ਚੁੱਕੇ ਜਾ ਰਹੇ ਹਨ ਜਿਸ ਤਹਿਤ ਨਾਗਰਿਕਾਂ ਨੂੰ ਹੁਣ ਆਰ... Read more »

ਹੀਰੋ ਕਲਾਂ ਪਰਾਲੀ ਪ੍ਰਬੰਧਨ ਮੁਹਿੰਮ ਦਾ ਬਣਿਆ ਹੀਰੋ, ਹਾਟ ਸਪਾਟ ਤੋਂ ਬਣਿਆ ਜ਼ੀਰੋ ਬਰਨਿੰਗ

ਮਾਨਸਾ/ਭੀਖੀ, 3 ਨਵੰਬਰ                 ਜ਼ਿਲ੍ਹਾ ਮਾਨਸਾ ਦਾ ਪਿੰਡ ਹੀਰੋ ਕਲਾਂ ਪਰਾਲੀ ਪ੍ਰਬੰਧਨ ਮੁਹਿੰਮ ਦਾ ‘ ਹੀਰੋ ‘ ਬਣ ਕੇ ਉੱਭਰਿਆ ਹੈ। ਇਹ ਪਿੰਡ ਪਿਛਲੇ ਸਾਲ ਹਾਟ ਸਪਾਟ ਪਿੰਡਾਂ ਵਿਚ ਸੀ ਜਦਕਿ ਇਸ ਸਾਲ ਜ਼ੀਰੋ ਬਰਨਿੰਗ ਪਿੰਡਾਂ ਵਿਚ ਸ਼ੁਮਾਰ ਹੈ।                 ਡਿਪਟੀ ਕਮਿਸ਼ਨਰ ਮਾਨਸਾ ਨਵਜੋਤ ਕੌਰ ਆਈ ਏ ਐੱਸ ਨੇ ਪਿੰਡ ਹੀਰੋ ਕਲਾਂ ਦੇ ਖੇਤਾਂ ਦਾ ਦੌਰਾ ਕੀਤਾ ਜਿੱਥੇ ਕਿਸਾਨ ਮਲਚਰ, ਉਲਟਾਵੇਂ ਹਲਾਂ ਅਤੇ ਸੁਪਰ ਸੀਡਰ ਨਾਲ ਪਰਾਲੀ ਦਾ ਪ੍ਰਬੰਧਨ ਕਰਕੇ ਕਣਕ ਦੀ ਬਿਜਾਈ ਕਰ ਰਹੇ ਸਨ। ਡਿਪਟੀ ਕਮਿਸ਼ਨਰ ਸ੍ਰੀਮਤੀ ਨਵਜੋਤ ਕੌਰ ਅਤੇ ਐੱਸ ਐੱਸ ਪੀ ਭਾਗੀਰਥ ਸਿੰਘ ਮੀਨਾ ਨੇ ਕਿਸਾਨਾਂ ਦੀ ਸ਼ਲਾਘਾ ਕੀਤੀ।                 ਇਸ ਮੌਕੇ ਕਿਸਾਨ ਲਖਵਿੰਦਰ ਸਿੰਘ ਅਤੇ ਗੁਰਮੀਤ ਸਿੰਘ ਪੁੱਤਰ ਜਸਵੰਤ ਸਿੰਘ ਵਾਸੀ ਹੀਰੋ ਕਲਾਂ ਨੇ ਦੱਸਿਆ ਕਿ ਉਹ ਦੋਵੇਂ ਭਰਾ 26 ਏਕੜ ਵਿੱਚ ਪਰਾਲੀ ਪ੍ਰਬੰਧਨ ਕਰਦੇ ਹਨ ਅਤੇ ਕਈ ਸਾਲਾਂ ਤੋਂ ਪਰਾਲੀ ਨੂੰ ਅੱਗ ਨਹੀਂ ਲਾਈ। ਓਨ੍ਹਾਂ ਦੇ ਤਾਏ ਦਾ ਪਰਿਵਾਰ ਵੀ 26 ਏਕੜ ਵਿੱਚ ਪਰਾਲੀ ਪ੍ਰਬੰਧਨ ਕਰ ਰਿਹਾ ਹੈ।             ਓਨ੍ਹਾਂ ਦੱਸਿਆ ਕਿ ਓਨ੍ਹਾਂ ਨੂੰ ਸੁਪਰ ਸੀਡਰ ਸਬਸਿਡੀ ‘ਤੇ ਪ੍ਰਾਪਤ ਹੋਇਆ ਹੈ, ਉਲਟਾਵੇਂ ਹਲ ਸਹਿਕਾਰੀ ਸੋਸਾਇਟੀ ਤੋਂ ਅਤੇ ਮਲਚਰ ਜਾਣਕਾਰਾਂ ਦਾ ਹੈ ਜੋ ਕਿ ਸਬਸਿਡੀ ‘ਤੇ ਪ੍ਰਾਪਤ ਹੋਇਆ ਹੈ।             ਇਸ ਮੌਕੇ ਮੌਜੂਦ ਖੇਤੀਬਾੜੀ ਵਿਕਾਸ ਅਫ਼ਸਰ ਅਮਨਦੀਪ ਸਿੰਘ ਨੇ ਦੱਸਿਆ ਕਿ ਇਸ ਪਿੰਡ ਵਿਚ 2023 ਵਿੱਚ ਪਰਾਲੀ ਨੂੰ ਅੱਗ ਲੱਗਣ ਦੇ 45 ਮਾਮਲੇ ਆਏ ਸਨ, 2024 ਵਿੱਚ 15 ਸਨ ਤੇ ਇਹ ਪਿੰਡ ਹਾਟ ਸਪਾਟ ਪਿੰਡਾਂ ਵਿਚ ਦੂਜੇ ਨੰਬਰ ‘ਤੇ ਸੀ ਤੇ ਇਸ ਵਾਰ ਹੁਣ ਤਕ ਜ਼ੀਰੋ ਮਾਮਲੇ ਹਨ। ਡਿਪਟੀ ਕਮਿਸ਼ਨਰ ਨੇ ਕਿਸਾਨਾਂ ਦੀ ਸ਼ਲਾਘਾ ਕੀਤੀ ਅਤੇ ਹੋਰ ਕਿਸਾਨਾਂ ਨੂੰ ਵੀ ਪ੍ਰੇਰਿਤ ਕਰਨ ਕਰਨ ਨੂੰ ਕਿਹਾ।                   ਇਸ ਤੋਂ ਇਲਾਵਾ ਡਿਪਟੀ ਕਮਿਸ਼ਨਰ ਅਤੇ ਐੱਸ ਐੱਸ ਪੀ ਨੇ ਪਿੰਡ ਕੋਟੜਾ ਕਲਾਂ ਵਿੱਚ ਕੁਲਵਿੰਦਰ ਸਿੰਘ ਦੇ ਖੇਤ ਦਾ ਦੌਰਾ ਕੀਤਾ, ਜਿੱਥੇ 20 ਏਕੜ ਵਿੱਚ ਸੁਪਰ ਸੀਡਰ ਅਤੇ ਗੱਠਾਂ ਬਣਾ ਕੇ ਪਰਾਲੀ ਪ੍ਰਬੰਧਨ ਕੀਤਾ ਜਾ ਰਿਹਾ ਹੈ। ਓਨ੍ਹਾਂ ਪਿੰਡ ਭੀਖੀ ਦਾ ਵੀ ਦੌਰਾ ਕੀਤਾ ਜਿੱਥੇ ਕਿਸਾਨ ਮਨਜੀਤ ਸਿੰਘ ਵਲੋਂ ਬੇਲਰ ਨਾਲ 20 ਏਕੜ ਵਿੱਚ ਗੱਠਾਂ ਬਣਾਈਆਂ ਜਾ ਰਹੀਆਂ ਸਨ।                 ਇਸ ਮੌਕੇ ਅਧਿਕਾਰੀਆਂ ਨੇ ਦੱਸਿਆ ਕਿ ਇਸ ਵਾਰ ਪੂਰੇ ਜ਼ਿਲ੍ਹੇ ਵਿੱਚ ਅੱਗ ਲੱਗਣ ਦੇ ਕਰੀਬ 60 ਫੀਸਦੀ ਘੱਟ ਮਾਮਲੇ ਸਾਹਮਣੇ ਆਏ ਹਨ। ਪਿਛਲੇ ਸਾਲ 2 ਨਵੰਬਰ ਤੱਕ 185 ਮਾਮਲੇ ਆਏ ਸਨ ਜਦਕਿ ਇਸ ਵਾਰ ਅੱਗ ਲੱਗਣ ਦੀਆਂ 76 ਘਟਨਾਵਾਂ ਦਰਜ ਹੋਈਆਂ ਹਨ।                 ਇਸ ਮੌਕੇ ਖੇਤੀਬਾੜੀ ਵਿਕਾਸ ਅਫ਼ਸਰ ਜਸਲੀਨ ਕੌਰ ਨੇ ਦੱਸਿਆ ਕਿ ਇਸ ਸਾਲ ਜ਼ਿਲ੍ਹਾ ਮਾਨਸਾ ਵਿੱਚ ਝੋਨੇ ਦੀ ਬਿਜਾਈ 1,45,839 ਹੈਕਟੇਅਰ ਰਕਬੇ ਵਿੱਚ ਕੀਤੀ ਗਈ, ਜਿਸ ਤੋਂ ਅੰਦਾਜਨ 9.18 ਲੱਖ ਮੀ.ਟਨ ਪਰਾਲੀ ਬਣਨੀ ਹੈ। ਹੁਣ ਤੱਕ ਜ਼ਿਲ੍ਹੇ ਵਿੱਚ 85% ਫਸਲ ਦੀ ਕਟਾਈ ਹੋ ਚੁੱਕੀ ਹੈ ਅਤੇ ਇਸ ਤੋਂ ਬਣੀ 58% ਪਰਾਲੀ ਦਾ ਪ੍ਰਬੰਧਨ ਵਿਭਾਗ ਵੱਲੋਂ ਵੱਖ ਵੱਖ ਮਸ਼ੀਨਾ ਰਾਹੀ ਕੀਤਾ ਜਾ ਚੁੱਕਾ ਹੈ। ਜ਼ਿਲ੍ਹੇ ਵਿੱਚ 15 ਤਰ੍ਹਾਂ ਦੀ ਪ੍ਰਾਈਵੇਟ ਇੰਡਸਟਰੀ ਪਰਾਲੀ ਲੈ ਰਹੀ ਹੈ। ਪਰਾਲੀ ਪ੍ਰਬੰਧਨ ਲਈ ਸਬਸਿਡੀ ‘ਤੇ ਦਿੱਤੇ 165 ਬੇਲਰ ਅਤੇ 30 ਬੇਲਰ ਪ੍ਰਾਈਵੇਟ ਤੌਰ ‘ਤੇ ਪਰਾਲੀ ਪ੍ਰਬੰਧਨ ਕਰ ਰਹੇ ਹਨ। ਇਸ ਦੇ ਨਾਲ ਹੀ ਇਨਸੀਟੂ ਤਕਨੀਕ ਨਾਲ ਪਰਾਲੀ ਪ੍ਰਬੰਧਨ ਕਰਨ ਲਈ ਵਿਭਾਗ ਵੱਲੋਂ ਸਬਸਿਡੀ ‘ਤੇ ਦਿੱਤੀਆਂ 5048 ਮਸ਼ੀਨਾਂ ਜਿਵੇਂ ਕਿ ਪੈਡੀ ਸਟਰਾਅ ਚੌਪਰ, ਮਲਚਰ, ਸੁਪਰ ਸੀਡਰ, ਸਮਾਰਟ ਸੀਡਰ ਅਤੇ ਹੈਪੀ ਸੀਡਰ ਆਦਿ ਰਾਹੀਂ ਕਿਸਾਨ ਪਰਾਲੀ ਪ੍ਰਬੰਧਨ ਕਰ ਰਹੇ ਹਨ।                    ਇਸ ਮੌਕੇ ਖੇਤੀਬਾੜੀ ਵਿਭਾਗ ਦੇ ਅਧਿਕਾਰੀ, ਪੁਲਿਸ ਅਧਿਕਾਰੀ, ਪ੍ਰਦੂਸ਼ਣ ਕੰਟਰੋਲ ਬੋਰਡ ਦੇ ਅਧਿਕਾਰੀ, ਕਲੱਸਟਰ ਅਫ਼ਸਰ, ਨੋਡਲ ਅਫ਼ਸਰ ਤੇ ਕਿਸਾਨ ਹਾਜ਼ਰ ਸਨ। Read more »

ਵੋਟ ਚੋਰੀ ਤੋਂ ਬਾਅਦ ਰਾਸ਼ਨ ਚੋਰੀ ਦੀ ਸਾਜਿਸ਼ ਖਿਲਾਫ਼ ਲੋਕ ਹੋਏ ਲਾਮਬੰਦ

ਮਾਨਸਾ, 26 ਅਗਸਤ:ਕੇਂਦਰ ਦੀ ਭਾਜਪਾ ਸਰਕਾਰ ਵੱਲੋਂ ਪੰਜਾਬ ਵਿਰੁੱਧ ਵੱਡੀ ਸਾਜਿਸ਼ ਰਚੀ ਜਾ ਰਹੀ ਹੈ ਜਿਸ ਤਹਿਤ ਪੰਜਾਬ ਦੇ 55 ਲੱਖ ਲੋਕਾਂ ਦਾ ਮੁਫ਼ਤ ਰਾਸ਼ਨ ਬੰਦ ਕਰ ਦਿੱਤਾ ਜਾਵੇਗਾ। ਹੁਣ ਤੱਕ ਪੰਜਾਬ... Read more »