ਸ੍ਰੀ ਮੁਕਤਸਰ ਸਾਹਿਬ, 28 ਫਰਵਰੀ ਮਨੁੱਖੀ ਅਧਿਕਾਰਾਂ ਦੀ ਰਾਖੀ ਅਤੇ ਪੀੜਤਾਂ ਨੂੰ ਨਿਆਂ ਦਿਵਾਉਣ ਲਈ ਪੰਜਾਬ ਰਾਜ ਮਨੁੱਖੀ ਅਧਿਕਾਰ ਕਮਿਸ਼ਨ ਵਚਨਬੱਧ ਹੈ। ਇਸ ਵਾਸਤੇ ਸੂਬੇ ਦੇ ਸਾਰੇ ਜ਼ਿਲ੍ਹਿਆਂ ਵਿੱਚ ਕੋਰ ਗਰੁੱਪ ਬਣਾਏ ਜਾ... Read more »
ਸ੍ਰੀ ਮੁਕਤਸਰ ਸਾਹਿਬ, 26 ਫਰਵਰੀ ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਬਿਹਤਰ ਤੇ ਮੁਫ਼ਤ ਸਿਹਤ ਸਹੂਲਤਾਂ ਪ੍ਰਦਾਨ ਕਰਨ ਦੇ ਉਦੇਸ਼ ਨਾਲ ਅੱਜ ਹਲਕਾ ਸ੍ਰੀ ਮੁਕਤਸਰ ਸਾਹਿਬ ਵਿੱਚ “ਮੁੱਖ ਮੰਤਰੀ ਸਿਹਤ ਯੋਜਨਾ ਕੈਂਪ” ਦਾ ਆਯੋਜਨ ਸ਼ਹਿਰ ਦੇ... Read more »
ਸ੍ਰੀ ਮੁਕਤਸਰ ਸਾਹਿਬ, 25 ਫਰਵਰੀ ਜਨਗਣਨਾ 2027 ਦੇ ਸਫਲ ਆਯੋਜਨ ਲਈ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿੱਚ ਪਹਿਲੇ ਫੇਜ਼ ਤਹਿਤ 25 ਅਤੇ 26 ਫਰਵਰੀ ਨੂੰ ਦੋ ਦਿਨਾਂ ਵਿਸ਼ੇਸ਼ ਟ੍ਰੇਨਿੰਗ ਦਾ ਆਯੋਜਨ ਕੀਤਾ ਗਿਆ। ਇਸ ਟ੍ਰੇਨਿੰਗ ਵਿੱਚ ਜ਼ਿਲ੍ਹੇ ਨਾਲ ਸਬੰਧਤ ਚਾਰਜ ਅਫ਼ਸਰਾਂ ਅਤੇ ਟੈਕਨੀਕਲ ਅਸਿਸਟੈਂਟਾਂ ਨੂੰ ਵਿਸਥਾਰ ਨਾਲ ਜਾਣਕਾਰੀ ਦਿੱਤੀ ਗਈ। ਟਰੇਨਿੰਗ ਦੌਰਾਨ ਵਧੀਕ ਡਿਪਟੀ ਕਮਿਸ਼ਨਰ ਕਮ ਜ਼ਿਲ੍ਹਾ ਸੈਂਸਸ ਅਫਸਰ ਸ਼੍ਰੀ ਡੈਵੀ ਗੋਇਲ ਨੇ ਵਿਸ਼ੇਸ਼ ਤੌਰ ਤੇ ਸ਼ਿਰਕਤ ਕੀਤੀ। ਉਨ੍ਹਾਂ ਵੱਲੋਂ ਸਾਰੇ ਚਾਰਜ ਅਫ਼ਸਰਾਂ, ਤਹਿਸੀਲਦਾਰਾਂ, ਕਾਰਜ ਸਾਧਕ ਅਫ਼ਸਰਾਂ ਅਤੇ ਟੈਕਨੀਕਲ ਅਸਿਸਟੈਂਟਾਂ ਨੂੰ ਹਦਾਇਤ ਕੀਤੀ ਗਈ ਕਿ ਜਨਗਣਨਾ 2027 ਦੇ ਕੰਮ ਵਿੱਚ ਕਿਸੇ ਵੀ ਕਿਸਮ ਦੀ ਲਾਪਰਵਾਹੀ ਨਾ ਵਰਤੀ ਜਾਵੇ ਅਤੇ ਸਾਰੀਆਂ ਡਿਊਟੀਆਂ ਪੂਰੀ ਨਿਸ਼ਠਾ, ਜਿੰਮੇਵਾਰੀ ਅਤੇ ਸਮੇਂ-ਸਿਰ ਨਿਭਾਈਆਂ ਜਾਣ। ਇਸ ਮੌਕੇ ਡਾਇਰੈਕਟਰ ਆਫ਼ ਸੈਂਸਸ ਓਪਰੇਸ਼ਨਜ਼, ਪੰਜਾਬ, ਚੰਡੀਗੜ੍ਹ ਤੋਂ ਆਏ ਨੁਮਾਇੰਦਿਆਂ ਸ਼੍ਰੀਮਤੀ ਸੁਪ੍ਰਿਯਾ, ਅਸਿਸਟੈਂਟ ਡਾਇਰੈਕਟਰ ਅਤੇ ਸ਼੍ਰੀ ਪੰਕਜ, ਜ਼ਿਲ੍ਹਾ ਕੋਆਰਡੀਨੇਟਰ ਸ੍ਰੀ ਮੁਕਤਸਰ ਸਾਹਿਬ ਵੱਲੋਂ ਜਨਗਣਨਾ 2027 ਸਬੰਧੀ ਵੱਖ-ਵੱਖ ਤਕਨੀਕੀ ਅਤੇ ਪ੍ਰਸ਼ਾਸਕੀ ਪੱਖਾਂ ਬਾਰੇ ਵਿਸਥਾਰਪੂਰਵਕ ਟ੍ਰੇਨਿੰਗ ਦਿੱਤੀ ਗਈ। ਉਨ੍ਹਾਂ ਦੱਸਿਆ ਕਿ ਪੰਜਾਬ ਰਾਜ ਵਿੱਚ ਹਾਊਸ ਲਿਸਟਿੰਗ ਦੀ ਪ੍ਰਕਿਰਿਆ 15 ਮਈ ਤੋਂ 13 ਜੂਨ 2026 ਤੱਕ ਕੀਤੀ ਜਾਵੇਗੀ ਅਤੇ ਸੈਲਫ਼-ਇਨਯੂਮਰੇਸ਼ਨ ਦੀ ਸੁਵਿਧਾ ਵੀ ਉਪਲਬਧ ਰਹੇਗੀ। ਜਨਗਣਨਾ ਦੀ ਪੂਰੀ ਕਾਰਵਾਈ ਡਿਜੀਟਲ ਮੋਡ ਰਾਹੀਂ ਸੰਪੰਨ ਕਰਵਾਈ ਜਾਵੇਗੀ। ਇਸ ਤੋਂ ਇਲਾਵਾ ਇਹ ਵੀ ਜਾਣਕਾਰੀ ਦਿੱਤੀ ਗਈ ਕਿ ਭਾਰਤ ਸਰਕਾਰ ਵੱਲੋਂ 30 ਅਪ੍ਰੈਲ ਤੋਂ 14 ਮਈ 2026 ਤੱਕ ਪੋਰਟਲ ਖੋਲ੍ਹਿਆ ਜਾਵੇਗਾ, ਜਿਸ ਰਾਹੀਂ ਹਰ ਵਿਅਕਤੀ ਆਪਣੇ ਪਰਿਵਾਰ ਦੀ ਜਾਣਕਾਰੀ ਆਨਲਾਈਨ ਦਰਜ ਕਰ ਸਕੇਗਾ। Read more »
ਸ੍ਰੀ ਮੁਕਤਸਰ ਸਾਹਿਬ, 23 ਫਰਵਰੀ: ਜ਼ਿਲ੍ਹਾ ਉਦਯੋਗ ਕੇਂਦਰ, ਸ੍ਰੀ ਮੁਕਤਸਰ ਸਾਹਿਬ (ਉਦਯੋਗ ਅਤੇ ਵਣਜ ਵਿਭਾਗ ਪੰਜਾਬ) ਅਤੇ ਪੰਜਾਬ ਰਾਜ ਦਿਹਾਤੀ ਆਜੀਵਿਕਾ ਮਿਸ਼ਨ, ਸ੍ਰੀ ਮੁਕਤਸਰ ਸਹਿਬ ਵੱਲੋਂ ਸ਼੍ਰੀ ਅਭਿਜੀਤ ਕਪਲਿਸ਼ ਮਾਣਯੋਗ ਡਿਪਟੀ ਕਮਸ਼ਿਨਰ,... Read more »
ਸ੍ਰੀ ਮੁਕਤਸਰ ਸਾਹਿਬ, 19 ਫਰਵਰੀ: ਚੇਅਰਮੈਨ ਜ਼ਿਲ੍ਹਾ ਟਰੈਡਰਜ਼ ਕਮਿਸ਼ਨ ਸ੍ਰੀ ਮੁਕਤਸਰ ਸਾਹਿਬ ਸ੍ਰੀ ਵਿਨੀਤ ਜਿੰਦਲ ਅਤੇ ਉਨ੍ਹਾਂ ਦੀ ਟੀਮ ਵੱਲੋਂ ਅੱਜ ਜ਼ਿਲ੍ਹੇ ਦੇ ਵੱਖ-ਵੱਖ ਦਫ਼ਤਰਾਂ ਵਿਖੇ ਵਿਜ਼ਿਟ ਕਰਕੇ ਵਪਾਰੀਆਂ ਨੂੰ ਦਰਪੇਸ਼ ਆ... Read more »
ਸ੍ਰੀ ਮੁਕਤਸਰ ਸਾਹਿਬ/ਫਰੀਦਕੋਟ 15 ਫਰਵਰੀ ( ) ਮੁਕਤੀਸਰ ਵੈਲਫੇਅਰ ਕਲੱਬ (ਰਜਿ) ਸ਼੍ਰੀ ਮੁਕਤਸਰ ਸਾਹਿਬ ਵੱਲੋਂ ਅੱਜ ਸਰਕਾਰੀ ਮਿਡਲ ਸਕੂਲ ਬਲਬੀਰ ਬਸਤੀ ਬਲਬੀਰ ਐਵਨਿਊ ਫਰੀਦਕੋਟ ਵਿਖੇ ਆਯੋਜਿਤ ਵਿਸ਼ਾਲ ਮੁਫਤ ਚੈਕਅਪ ਅਤੇ ਅਪ੍ਰੇਸ਼ਨ ਕੈਂਪ... Read more »
ਮਲੋਟ, ਸ੍ਰੀ ਮੁਕਤਸਰ ਸਾਹਿਬ, 14 ਫਰਵਰੀ ਮਲੋਟ ਹਲਕੇ ਵਿੱਚ ਅੱਜ ਵਿਕਾਸ ਦੀ ਇੱਕ ਨਵੀਂ ਸਵੇਰ ਦਾ ਅਰੰਭ ਹੋਇਆ, ਜਦੋਂ ਕੈਬਿਨੇਟ ਮੰਤਰੀ ਡਾ. ਬਲਜੀਤ ਕੌਰ ਵੱਲੋਂ ਸਿੱਖਿਆ, ਸੜਕ ਸੁਵਿਧਾਵਾਂ, ਵਿੱਤੀ ਸੇਵਾਵਾਂ ਅਤੇ ਖੇਡਾਂ ਨਾਲ ਸੰਬੰਧਿਤ ਕਈ ਮਹੱਤਵਪੂਰਨ ਪ੍ਰੋਜੈਕਟਾਂ... Read more »
ਲੰਬੀ, 06 ਫਰਵਰੀ: ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਸਿਹਤ ਪੱਖੋਂ ਮਿਆਰੀ ਅਤੇ ਭਰੋਸੇਯੋਗ ਸਹੂਲਤਾਂ ਪ੍ਰਦਾਨ ਕਰਨ ਦੀ ਵਚਨਬੱਧਤਾ ਨੂੰ ਅਮਲੀ ਜਾਮਾ ਪਾਉਂਦਿਆਂ ਮੁੱਖ... Read more »
ਲੰਬੀ, 05 ਫਰਵਰੀ ਪੰਜਾਬ ਦੀ ਭਗਵੰਤ ਸਿੰਘ ਮਾਨ ਸਰਕਾਰ ਪਾਰਟੀ ਤੋਂ ਉਪਰ ਉਠਕੇ ਬਿਨ੍ਹਾਂ ਵਿਤਕਰੇ ਤੋਂ ਆਮ ਲੋਕਾਂ ਦੇ ਕੰਮ ਕਰ ਰਹੀ ਹੈ। ਜਦੋਂ ਕਿ ਪਿਛਲੀਆਂ ਕਾਂਗਰਸ ਤੇ ਅਕਾਲੀ ਦਲ ਦੀਆਂ ਸਰਕਾਰਾਂ... Read more »
ਸ੍ਰੀ ਮੁਕਤਸਰ ਸਾਹਿਬ, 05 ਫਰਵਰੀ: ਪੀ.ਏ.ਯੂ. ਦੇ ਜਲਵਾਯੂ ਪਰਿਵਰਤਨ ਅਤੇ ਖੇਤੀ ਮੌਸਮ ਵਿਭਾਗ ਦੀ ਯੋਗ ਅਗਵਾਈ ਅਤੇ ਕ੍ਰਿਸ਼ੀ ਵਿਗਿਆਨ ਕੇਂਦਰ, ਸ੍ਰੀ ਮੁਕਤਸਰ ਸਾਹਿਬ ਦੇ ਸਹਿਯੋਗ ਨਾਲ ਨਿਕਰਾ ਪ੍ਰੋਜੈਕਟ ਦੇ ਅਧੀਨ ਅੱਜ ਮੌਸਮੀ ਬਦਲਾਅ ਸਬੰਧੀ ਜਾਗਰੂਕਤਾ ਕੈਂਪ ਦਾ ਆਯੋਜਨ ਕੀਤਾ ਗਿਆ। ਇਸ ਪ੍ਰੋਗਰਾਮ ਵਿੱਚ ਪੀ.ਏ.ਯੂ. ਲੁਧਿਆਣਾ ਤੋਂ ਮੌਸਮ ਵਿਗਿਆਨੀ ਡਾ. ਪ੍ਰਭਜੋਤ ਕੌਰ ਸਿੱਧੂ ਅਤੇ ਡਾ. ਕੁਲਵਿੰਦਰ ਕੌਰ ਗਿੱਲ ਨੇ ਉਚੇਚੇ ਤੌਰ ’ਤੇ ਸ਼ਿਰਕਤ ਕੀਤੀ। ਡਾ. ਪ੍ਰਭਜੋਤ ਕੌਰ ਸਿੱਧੂ ਨੇ ਇਸ ਮੌਕੇ ਮੌਸਮੀ ਤਬਦੀਲੀ ਦੇ ਕਾਰਨਾਂ ਅਤੇ ਇਸ ਨਾਲ ਨਜਿੱਠਣ ਲਈ ਵੱਖ ਵੱਖ ਖੇਤੀ ਗਤੀਵਿਧੀਆਂ ਬਾਰੇ ਗੱਲਬਾਤ ਕੀਤੀ। ਇਸ ਦੇ ਨਾਲ ਨਾਲ, ਉਹਨਾਂ ਨੇ ਰੁੱਖ ਲਗਾਉਣ ਬਾਰੇ ਕਿਸਾਨਾਂ ਨੂੰ ਜਾਗਰੂਕ ਕਰਦੇ ਹੋਏ ਰੁੱਖਾਂ ਦੀ ਮਹੱਤਤਾ ਤੇ ਚਾਨਣਾ ਪਾਇਆ। ਇਸ ਪ੍ਰੋਗਰਾਮ ਦੌਰਾਨ ਡਾ. ਕੁਲਵਿੰਦਰ ਕੌਰ ਗਿੱਲ ਨੇ ਮੌਸਮ ਦੀਆਂ ਭਵਿਖਬਾਣੀਆਂ ਬਾਰੇ ਗੱਲਬਾਤ ਕਰਦੇ ਹੋਏ ਦੱਸਿਆ ਕਿ ਖੇਤੀ ਗਤੀਵਿਧੀਆਂ ਨੁੰ ਮੌਸਮ ਦੀਆਂ ਭਵਿਖਬਾਣੀਆਂ ਨੂੰ ਦੇਖਦੇ ਹੋਏ ਕਰਨਾ ਚਾਹੀਦਾ ਹੈ। ਉਹਨਾਂ ਨੇ ਖੇਤੀ ਮੌਸਮ ਵਿਗਿਆਨ ਦੇ ਖੇਤਰ ਵਿੱਚ ਪੀ.ਏ.ਯੂ. ਦੀਆਂ ਖੋਜਾਂ ਦਾ ਵਿਸ਼ੇਸ਼ ਤੌਰ ’ਤੇ ਜ਼ਿਕਰ ਕੀਤਾ ਅਤੇ ਕਿਸਾਨਾਂ ਨੂੰ ਪੀ.ਏ.ਯੂ ਦੇ ਡਿਜੀਟਲ ਅਖਬਾਰ ਖੇਤੀ ਸੰਦੇਸ਼ ਨਾਲ ਜੁੜਣ ਲਈ ਪ੍ਰੇਰਿਆ। ਡਾ. ਵਿਵੇਕ ਸ਼ਰਮਾ, ਸਹਾਇਕ ਪ੍ਰੋਫ਼ੈਸਰ (ਪਸ਼ੂ ਵਿਗਿਆਨ) ਨੇ ਕਿਸਾਨਾਂ ਨੁੰ ਆਉਣ ਵਾਲੇ ਗਰਮ ਮੌਸਮ ਦੌਰਾਨ ਪਸ਼ੂਆਂ ਦੇ ਸੁਚੱਜੇ ਰੱਖ-ਰਖਾਵ ਬਾਰੇ ਕਿਸਾਨਾਂ ਨਾਲ ਗੱਲਬਾਤ ਕੀਤੀ। ਇਸ ਦੇ ਨਾਲ ਨਾਲ ਉਹਨਾਂ ਨੇ ਪਸ਼ੂਆਂ ਦੇ ਖੁਰਾਕੀ ਤੱਤ ਪ੍ਰਬੰਧਨ ਅਤੇ ਖਾਸ ਤੌਰ ਤੇ ਪਸ਼ੂ ਪਾਲਣ ਕਿੱਤੇ ਵਿੱਚ ਧਾਤਾਂ ਦੇ ਚੂਰੇ ਦੀ ਅਹਿਮੀਅਤ ਬਾਰੇ ਕਿਸਾਨਾਂ ਨੂੰ ਚਾਨਣਾ ਪਾਇਆ। ਇਸ ਦੌਰਾਨ ਡਾ. ਵਿਵੇਕ ਕੁਮਾਰ, ਸਹਾਇਕ ਪ੍ਰੋਫ਼ੈਸਰ (ਫ਼ਸਲ ਵਿਗਿਆਨ) ਨੇ ਹਾੜ੍ਹੀ ਦੀਆਂ ਫ਼ਸਲਾਂ ਵਿੱਚ ਗਰਮੀ ਦੇ ਪ੍ਰਭਾਵ ਨੂੰ ਘਟਾਉਣ ਲਈ ਸੁਚੱਜੇ ਸਿੰਚਾਈ ਪ੍ਰਬੰਧਨ ਅਤੇ ਖੁਰਾਕੀ ਤੱਤਾਂ ਦੇ ਛਿੜਕਾਅ ਬਾਰੇ ਕਿਸਾਨਾਂ ਨਾਲ ਜਾਣਕਾਰੀ ਸਾਂਝੀ ਕੀਤੀ। ਡਾ. ਸੁਖਜਿੰਦਰ ਸਿੰਘ ਮਾਨ, ਸਹਾਇਕ ਪ੍ਰੋਫ਼ੈਸਰ (ਫ਼ਲ ਵਿਿਗਆਨ) ਨੇ ਬਾਗਬਾਨੀ ਫ਼ਸਲਾਂ ਵਿੱਚ ਮੌਸਮੀ ਤਬਦੀਲੀ ਦੇ ਪ੍ਰਭਾਵ ਅਤੇ ਰੋਕਥਾਮ ਬਾਰੇ ਜਾਣਕਾਰੀ ਸਾਂਝੀ ਕੀਤੀ। ਇਸ ਪ੍ਰੋਗਰਾਮ ਦੌਰਾਨ ਸਿਖਿਆਰਥੀਆਂ ਨੂੰ ਉਹਨਾਂ ਦੇ ਪਸ਼ੂਆਂ ਲਈ ਧਾਤਾਂ ਦਾ ਚੂਰਾ ਵੰਡਿਆ ਗਿਆ। ਪ੍ਰੋਗਰਾਮ ਦੇ ਅਖੀਰ ਵਿੱਚ ਸਿਖਿਆਰਥੀਆਂ ਦੇ ਸਵਾਲਾਂ ਦੇ ਜਵਾਬ ਵੀ ਦਿੱਤੇ ਗਏ। Read more »
