ਮਲੋਟ/ਸ੍ਰੀ ਮੁਕਤਸਰ ਸਾਹਿਬ, 23 ਦਸੰਬਰ ਸ. ਗੁਰਮੀਤ ਸਿੰਘ ਖੁੱਡੀਆਂ ਮਾਨਯੋਗ ਮੰਤਰੀ ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਵਿਭਾਗ ਪੰਜਾਬ ਸਰਕਾਰ ਦੀ ਯੋਗ ਰਹਿਨੁਮਾਈ ਹੇਠ, ਸ਼੍ਰੀ ਰਾਹੁਲ ਭੰਡਾਰੀ, ਪ੍ਰਮੁੱਖ ਸਕੱਤਰ ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਵਿਭਾਗ ਪੰਜਾਬ ਸਰਕਾਰ ਦੀ ਯੋਗ ਅਗਵਾਈ, ਡਾ. ਪਰਮਦੀਪ ਸਿੰਘ ਵਾਲੀਆ ਨਿਰਦੇਸ਼ਕ ਪਸ਼ੂ ਪਾਲਣ ਵਿਭਾਗ ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਤੇ ਡਾ. ਗੁਰਦਿੱਤ ਸਿੰਘ ਔਲਖ ਡਿਪਟੀ ਡਾਇਰੈਕਟਰ ਪਸ਼ੂ ਪਾਲਣ, ਸ਼੍ਰੀ ਮੁਕਤਸਰ ਸਾਹਿਬ ਦੀ ਦੇਖਰੇਖ ਹੇਠ ਪੰਜਾਬ ਗਊ ਸੇਵਾ ਕਮਿਸ਼ਨ ਵੱਲੋਂ ਬੀਤੇ ਦਿਨੀਂ ਸ਼੍ਰੀ ਕ੍ਰਿਸ਼ਨ ਭਗਵਾਨ ਗਊਸ਼ਾਲਾ, ਮਲੋਟ ਸ਼ਹਿਰ ਵਿਖੇ ਗਊ ਭਲਾਈ ਕੈਂਪ ਲਗਾਇਆ ਗਿਆ ਅਤੇ ਇਸ ਕੈਂਪ ਦੌਰਾਨ 25000/- ਰੁਪਏ ਦੀ ਮੁਫ਼ਤ ਦਵਾਈਆਂ ਗਊਸ਼ਾਲਾ ਨੂੰ ਭੇਂਟ ਕੀਤੀਆਂ ਗਈਆਂ। ਇਸ ਮੌਕੇ ਡਾ. ਵਿਨੋਦ ਕੁਮਾਰ ਸੀਨੀਅਰ ਵੈਟਨਰੀ ਅਫ਼ਸਰ ਮਲੋਟ ਨੇ ਸਰਦੀ ਦੀ ਰੁੱਤ ਵਿੱਚ ਪਸ਼ੂਆਂ ਦੇ ਸਾਂਭ-ਸੰਭਾਲ ਬਾਰੇ ਜਾਣਕਾਰੀ ਦਿੱਤੀ ਅਤੇ ਗਊਸ਼ਾਲਾ ਦੇ ਪ੍ਰਬੰਧਕਾਂ ਨੂੰ ਅਪੀਲ ਕੀਤੀ ਕਿ ਛੂਤੀ ਬਿਮਾਰੀਆਂ ਤੋਂ ਬਚਾਓ ਲਈ ਪਸ਼ੂ ਪਾਲਣ ਵਿਭਾਗ ਵੱਲੋਂ ਸਮੇਂ-ਸਮੇਂ ’ਤੇ ਲਗਾਈ ਜਾਂਦੀ ਵੈਕਸੀਨੇਸ਼ਨ ਗਊਸ਼ਾਲਾ ਦੇ ਸਾਰੇ ਪਸ਼ੂਆਂ ਨੂੰ ਲਾਜ਼ਮੀ ਤੌਰ ’ਤੇ ਲਗਵਾਉਣ। ਡਾ. ਪ੍ਰਸ਼ੋਤਮ ਕੁਮਾਰ ਮਾਂਝੀ ਅਤੇ ਡਾ. ਬਿਕਰਮਜੀਤ ਸਿੰਘ ਦੀ ਟੀਮ ਵੱਲੋਂ 30 ਪਸ਼ੂਆਂ ਦਾ ਇਲਾਜ਼ ਕੀਤਾ ਗਿਆ। ਸ਼੍ਰੀ ਪ੍ਰਵੀਨ ਕੁਮਾਰ ਜੈਨ, ਪ੍ਰਧਾਨ ਸ਼੍ਰੀ ਕ੍ਰਿਸ਼ਨ ਭਗਵਾਨ ਗਊਸ਼ਾਲਾ, ਮਲੋਟ ਸ਼ਹਿਰ ਵੱਲੋਂ ਕੈਂਪ ਲਗਾਉਣ ’ਤੇ ਪੰਜਾਬ ਗਊ ਸੇਵਾ ਕਮਿਸ਼ਨ ਅਤੇ ਪਸ਼ੂ ਪਾਲਣ ਵਿਭਾਗ ਪੰਜਾਬ ਸਰਕਾਰ ਦਾ ਧੰਨਵਾਦ ਕੀਤਾ ਗਿਆ। ਇਸ ਮੌਕੇ ਸ਼੍ਰੀ ਪਵਨ ਕੁਮਾਰ ਗਗਨੇਜਾ ਉਪ ਪ੍ਰਧਾਨ ਗਊਸ਼ਾਲਾ, ਸ਼੍ਰੀ ਸ਼ਾਮ ਲਾਲ ਸੁਖੀਜਾ, ਸ਼੍ਰੀ ਅਸ਼ੋਕ ਕੁਮਾਰ ਗੋਇਲ, ਸ਼੍ਰੀ ਰਮੇਸ਼ ਕੁਮਾਰ ਲੱਕੀ, ਸ਼੍ਰੀ ਮਨਵਿੰਦਰ ਸਿੰਘ ਐਸ.ਵੀ.ਆਈ, ਸ਼੍ਰੀ ਮਨਪ੍ਰੀਤ ਸਿੰਘ ਵੀ.ਆਈ, ਸ਼੍ਰੀ ਗੌਤਮ ਵੀ.ਆਈ, ਸ਼੍ਰੀਮਤੀ ਕਾਂਤਾ ਰਾਣੀ, ਸ਼੍ਰੀ ਸੁਖਪ੍ਰੀਤ ਸਿੰਘ ਵੀ.ਪੀ. ਸਮੇਤ ਪਸ਼ੂ ਪਾਲਣ ਵਿਭਾਗ ਦੇ ਹੋਰ ਸਟਾਫ਼ ਮੈਂਬਰ ਹਜ਼ਾਰ ਸਨ। Read more »
ਸ੍ਰੀ ਮੁਕਤਸਰ ਸਾਹਿਬ, 19 ਦਸੰਬਰ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਵਿਭਾਗ, ਪੰਜਾਬ ਵੱਲੋਂ ਬੇਟੀ ਬਚਾਓ, ਬੇਟੀ ਪੜ੍ਹਾਓ ਸਕੀਮ ਅਧੀਨ ਔਰਤਾਂ ਲਈ ਸਿਹਤ ਅਤੇ ਰੋਜ਼ਗਾਰ ਕੈਂਪ ਅੱਜ ਤਾਜ ਪੈਲੇਸ, ਸ੍ਰੀ ਮੁਕਤਸਰ ਸਾਹਿਬ ਵਿਖੇ ਆਯੋਜਿਤ ਕੀਤਾ ਗਿਆ। ਇਸ... Read more »
ਸ੍ਰੀ ਮੁਕਤਸਰ ਸਾਹਿਬ, 18 ਦਸੰਬਰ: ਕੈਬਨਿਟ ਮੰਤਰੀ ਸ: ਗੁਰਮੀਤ ਸਿੰਘ ਖੁੱਡੀਆਂ ਦੀ ਰਹਿਨੁਮਾਈ ਹੇਠ, ਰਾਹੁਲ ਭੰਡਾਰੀ ਪ੍ਰਮੁੱਖ ਸਕੱਤਰ ਪਸ਼ੂ ਪਾਲਣ ਵਿਭਾਗ ਦੀ ਯੋਗ ਅਗਵਾਈ ਅਤੇ ਪਰਮਦੀਪ ਸਿੰਘ ਵਾਲੀਆ ਨਿਰਦੇਸ਼ਕ ਪਸ਼ੂ ਪਾਲਣ ਵਿਭਾਗ ਦੇ ਦਿਸ਼ਾ... Read more »
ਸ੍ਰੀ ਮੁਕਤਸਰ ਸਾਹਿਬ, 15 ਦਸੰਬਰ: ਪੰਜਾਬ ਗਊ ਸੇਵਾ ਕਮਿਸ਼ਨ ਵੱਲੋਂ ਜਾਰੀ ਦਿਸ਼ਾ ਨਿਰਦੇਸ਼ਾ ਅਨੁਸਾਰ ਇੱਕ ਗਊ ਭਲਾਈ ਕੈਂਪ ਨੰਦੀ ਨਸਲ ਸੁਧਾਰ ਗਊਸ਼ਾਲਾ ਕਮੇਟੀ ਗੁਰੂਹਰਸਾਏ ਰੋਡ, ਸਾਹਮਣੇ ਗੁਰੂ ਨਾਨਕ ਕਾਲਜ ਸ੍ਰੀ ਮੁਕਤਸਰ ਸਾਹਿਬ ਵਿਖੇ... Read more »
ਸ੍ਰੀ ਮੁਕਤਸਰ ਸਾਹਿਬ, 15 ਦਸੰਬਰ: ਜ਼ਿਲ੍ਹਾ ਮੈਜਿਸਟਰੇਟ ਸ੍ਰੀ ਮੁਕਤਸਰ ਸਾਹਿਬ ਸ੍ਰੀ ਅਭਿਜੀਤ ਕਪਲਿਸ਼ ਵੱਲੋਂ ਮਾਡਲ ਕੋਡ ਆਫ਼ ਕੰਡਕਟ ਮੈਨੂਅਲ ਵਿੱਚ ਕੀਤੀ ਗਈ ਕਾਨੂੰਨੀ ਵਿਵਸਥਾ ਨੂੰ ਧਿਆਨ ਵਿੱਚ ਰੱਖਦੇ ਹੋਏ ਭਾਰਤੀਯ ਨਾਗਰਿਕ ਸੁਰੱਖਿਆ... Read more »
ਸ੍ਰੀ ਮੁਕਤਸਰ ਸਾਹਿਬ, 13 ਦਸੰਬਰ: ਬਾਲ ਭਲਾਈ ਕੌਂਸਲ ਪੰਜਾਬ ਵੱਲੋਂ ਰਾਜ ਪੱਧਰੀ ਵੀਰ ਬਾਲ ਦਿਵਸ-2025 ਸਬੰਧੀ ਮੁਕਾਬਲੇ ਲੁਧਿਆਣਾ ਵਿਖੇ ਕਰਵਾਏ ਗਏ ਅਤੇ ਇਨ੍ਹਾਂ ਮੁਕਾਬਲਿਆਂ ਦੌਰਾਨ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਨੇ ਦੂਜਾ ਸਥਾਨ... Read more »
ਸ੍ਰੀ ਮੁਕਤਸਰ ਸਾਹਿਬ, 12 ਦਸੰਬਰ: ਡਾ: ਦੀਪਕ ਭਾਟੀਆ, ਪੀ.ਸੀ.ਐਸ. (2016), ਸਹਾਇਕ ਕਮਿਸ਼ਨਰ ਸਟੇਟ ਟੈਕਸਜ ਲੁਧਿਆਣਾ-1-ਕਮ-ਚੋਣ ਅਬਜ਼ਰਵਰ ਜ਼ਿਲ੍ਹਾ ਪ੍ਰੀਸ਼ਦ/ਪੰਚਾਇਤ ਸੰਮਤੀਜ਼ ਚੋਣਾਂ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵੱਲੋਂ ਅੱਜ ਜ਼ਿਲ੍ਹੇ ਵਿੱਚ ਜ਼ਿਲ੍ਹਾ ਪ੍ਰੀਸ਼ਦ/ਪੰਚਾਇਤ ਸੰਮਤੀਜ਼ ਦੀਆਂ ਚੋਣਾਂ ਸਬੰਧੀ... Read more »
ਸ੍ਰੀ ਮੁਕਤਸਰ ਸਾਹਿਬ, 10 ਦਸੰਬਰ: ਭਾਰਤ ਦੇ ਮਾਣਯੋਗ ਚੀਫ ਜਸਟਿਸ ਸ੍ਰੀ ਸੂਰਯਾ ਕਾਂਤ ਵੱਲੋਂ ਉਦਘਾਟਿਤ ‘ਯੂਥ ਅਗੇਂਸਟ ਡਰੱਗਸ’ ਮੁਹਿੰਮ ਦਾ ਸ੍ਰੀ ਮੁਕਤਸਰ ਸਾਹਿਬ ਵਿੱਚ ਪਿਛਲੇ ਦਿਨੀਂ ਆਈਕੋਨਿੰਕ ਇੰਟਰਨੈਸ਼ਨਲ ਸਕੂਲ, ਸ੍ਰੀ ਮੁਕਤਸਰ ਸਾਹਿਬ... Read more »
ਸ੍ਰੀ ਮੁਕਤਸਰ ਸਾਹਿਬ, 08 ਦਸੰਬਰ:- ਭਾਰਤ ਦੇ ਮਾਣਯੋਗ ਚੀਫ ਜਸਟਿਸ ਵੱਲੋਂ ਉਦਘਾਟਿਤ ‘ਯੂਥ ਅਗੇਂਸਟ ਡਰੱਗਸ’ ਮੁਹਿੰਮ ਨੂੰ ਸ੍ਰੀ ਮੁਕਤਸਰ ਸਾਹਿਬ ਵਿੱਚ ਲਾਗੂ ਕਰਦਿਆਂ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਸ੍ਰੀ ਮੁਕਤਸਰ ਸਾਹਿਬ ਵੱਲੋਂ ਸ੍ਰੀ... Read more »
ਸ੍ਰੀ ਮੁਕਤਸਰ ਸਾਹਿਬ, 05 ਦਸੰਬਰ ਨਾਲਸਾ ਦੀ (Child Friendly Legal Services for Children) ਸਕੀਮ-2024 ਦੇ ਤਹਿਤ ਅਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਚੰਡੀਗੜ੍ਹ ਵੱਲੋਂ ਚਲਾਈਆਂ ਜਾ ਰਹੀਆਂ ਵੱਖ ਵੱਖ ਭਲਾਈ ਸਕੀਮਾਂ ਤਹਿਤ ਅੱਜ ਮਿਤੀ 05.12.2025 ਨੂੰ... Read more »
