ਪੋਸ਼ਣ ਅਭਿਆਨ ਨੂੰ ਮਜ਼ਬੂਤ ਕਰਨ ਲਈ ਸੂਬਾ ਅਤੇ ਰਾਜ ਪੱਧਰੀ ਪਹਿਲਕਦਮੀਆਂ-ਡਾ ਬਲਜੀਤ ਕੌਰ

ਚੰਡੀਗੜ੍ਹ/ ਮਲੋਟ, 07 ਜਨਵਰੀ: ਪੰਜਾਬ ਸਰਕਾਰ ਵੱਲੋਂ ਬੱਚਿਆਂ ਦੇ ਸਰਵਪੱਖੀ ਵਿਕਾਸ ਨੂੰ ਯਕੀਨੀ ਬਣਾਉਣ ਲਈ ਆਰੰਭਿਕ ਬਚਪਨ ਦੇਖਭਾਲ ਅਤੇ ਸਿੱਖਿਆ (ਅਰਲੀ ਚਾਇਲਡਹੁਡ ਕੇਅਰ ਐਂਡ ਐਜੂਕੇਸ਼ਨ) ਅਤੇ ਸਮੱਗਰੀਕ ਪੋਸ਼ਣ ਯੋਜਨਾ (ਪੋਸ਼ਣ ਅਭਿਆਨ) ਦੇ... Read more »

ਮੇਲਾ ਮਾਘੀ ਦੀਆਂ ਤਿਆਰੀਆਂ ਸਬੰਧੀ ਡੀ ਸੀ ਮੁਕਤਸਰ ਨੇ ਕੀਤੀ ਅਹਿਮ ਮੀਟਿੰਗ

ਸ੍ਰੀ ਮੁਕਤਸਰ ਸਾਹਿਬ, 6 ਜਨਵਰੀ ਡਿਪਟੀ ਕਮਿਸ਼ਨਰ ਸ਼੍ਰੀ ਅਭਿਜੀਤ ਕਪਲਿਸ਼ ਅਤੇ ਸੀਨੀਅਰ ਸੁਪਰਡੈਂਟ ਆਫ਼ ਪੁਲਿਸ ਅਭਿਮਨਿਊ ਰਾਣਾ ਦੀ ਅਗਵਾਈ ਹੇਠ ਅੱਜ ਜ਼ਿਲ੍ਹਾ ਪ੍ਰਸ਼ਾਸਨਿਕ ਕੰਪਲੈਕਸ ਵਿੱਚ ਮੇਲਾ ਮਾਘੀ, ਸ੍ਰੀ ਮੁਕਤਸਰ ਸਾਹਿਬ ਦੀਆਂ ਤਿਆਰੀਆਂ ਸਬੰਧੀ ਇਕ... Read more »

ਖੇਤੀਬਾੜੀ ਨੂੰ ਨਫ਼ੇਯੋਗ ਬਣਾਉਣ ਲਈ ਅੰਤਰਰਾਸ਼ਟਰੀ ਸਹਿਯੋਗ ਜ਼ਰੂਰੀ- ਗੁਰਮੀਤ ਸਿੰਘ ਖੁੱਡੀਆਂ

ਸ੍ਰੀ ਮੁਕਤਸਰ ਸਾਹਿਬ, 6 ਜਨਵਰੀ ਪੰਜਾਬ ਸਰਕਾਰ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਪੰਜਾਬ ਦੀ ਖੇਤੀਬਾੜੀ ਨੂੰ ਨਫ਼ੇਯੋਗ ਬਣਾਉਣ, ਕਿਸਾਨਾਂ ਦੀ ਆਮਦਨ ਵਿੱਚ ਵਾਧਾ ਕਰਨ ਅਤੇ ਸਹਾਇਕ ਖੇਤਰਾਂ... Read more »

ਮਾਘੀ ਮੇਲੇ ਸਬੰਧੀ ਡਿਪਟੀ ਕਮਿਸ਼ਨਰ ਅਤੇ ਐਸ.ਐਸ.ਪੀ. ਨੇ ਵੱਖ-ਵੱਖ ਵਿਭਾਗਾਂ ਨਾਲ ਕੀਤੀ ਮੀਟਿੰਗ

ਸ੍ਰੀ ਮੁਕਤਸਰ ਸਾਹਿਬ, 31 ਦਸੰਬਰ: ਚਾਲੀ ਮੁਕਤਿਆਂ ਦੀ ਯਾਦ ਵਿੱਚ ਲੱਗਣ ਵਾਲੇ ਪਵਿੱਤਰ ਅਤੇ ਇਤਿਹਾਸਕ ਮਾਘੀ ਮੇਲੇ ਦੇ ਅਗੇਤੇ ਪ੍ਰਬੰਧਾਂ ਸਬੰਧੀ ਡਿਪਟੀ ਕਮਿਸ਼ਨਰ ਸ੍ਰੀ ਅਭਿਜੀਤ ਕਪਲਿਸ਼ ਅਤੇ ਐਸ.ਐਸ.ਪੀ. ਸ੍ਰੀ ਅਭਿਮੰਨਿਊ ਰਾਣਾ ਵੱਲੋਂ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ... Read more »

ਪਸ਼ੂਆਂ ਨੂੰ ਤੰਦਰੁਸਤ ਰੱਖਣ ਲਈ ਕੀਤੇ ਜਾਣ ਉਪਰਾਲੇ: ਡਿਪਟੀ ਡਾਇਰੈਕਟਰ

ਸ੍ਰੀ ਮੁਕਤਸਰ ਸਾਹਿਬ, 26 ਦਸੰਬਰ: ਕੈਬਨਿਟ ਮੰਤਰੀ ਸ: ਗੁਰਮੀਤ ਸਿੰਘ ਖੁੱਡੀਆਂ (ਪਸ਼ੂ ਪਾਲਣ, ਮੱਛੀ ਪਾਲਣ, ਡੇਅਰੀ ਵਿਕਾਸ ਅਤੇ ਖੇਤੀਬਾੜੀ ਤੇ ਕਿਸਾਨ ਭਲਾਈ) ਦੀ ਰਹਿਨੁਮਾਈ ਹੇਠ ਪਸ਼ੂ ਪਾਲਕਾਂ ਦੀ ਭਲਾਈ ਲਈ ਪਸ਼ੂ ਪਾਲਣ... Read more »

ਹਲਕਾ ਵਿਧਾਇਕ ਅਤੇ ਚੇਅਰਮੈਨ ਵੱਲੋਂ ਥਾਂਦੇਵਾਲਾ ਦੇ ਸਰਕਾਰੀ ਸਕੂਲ ਵਿਖੇ ਬਹੁਮੰਤਵੀ ਸ਼ੈੱਡ ਦਾ ਉਦਘਾਟਨ

ਥਾਂਦੇਵਾਲਾ (ਸ੍ਰੀ ਮੁਕਤਸਰ ਸਾਹਿਬ), 23 ਦਸੰਬਰ: ਪੰਜਾਬ ਸਰਕਾਰ ਦੀ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਪਿੰਡ ਥਾਂਦੇਵਾਲਾ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿੱਚ ਨਵੇਂ ਤਿਆਰ ਹੋਏ ਬਹੁਮੰਤਵੀ ਪਾਰਕਿੰਗ ਸ਼ੈੱਡ ਦਾ ਉਦਘਾਟਨ ਕੀਤਾ ਗਿਆ, ਇਸ ਮੌਕੇ ਹਲਕਾ... Read more »

ਸ਼੍ਰੀ  ਕ੍ਰਿਸ਼ਨ ਭਗਵਾਨ ਗਊਸ਼ਾਲਾ ਮਲੋਟ ਵਿਖੇ ਲਗਾਇਆ ਗਿਆ ਗਊ ਭਲਾਈ ਕੈਂਪ

ਮਲੋਟ/ਸ੍ਰੀ ਮੁਕਤਸਰ ਸਾਹਿਬ, 23 ਦਸੰਬਰ ਸ. ਗੁਰਮੀਤ ਸਿੰਘ ਖੁੱਡੀਆਂ ਮਾਨਯੋਗ ਮੰਤਰੀ ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਵਿਭਾਗ ਪੰਜਾਬ ਸਰਕਾਰ ਦੀ ਯੋਗ ਰਹਿਨੁਮਾਈ ਹੇਠ, ਸ਼੍ਰੀ ਰਾਹੁਲ ਭੰਡਾਰੀ, ਪ੍ਰਮੁੱਖ ਸਕੱਤਰ ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਵਿਭਾਗ ਪੰਜਾਬ ਸਰਕਾਰ ਦੀ ਯੋਗ ਅਗਵਾਈ,  ਡਾ. ਪਰਮਦੀਪ ਸਿੰਘ ਵਾਲੀਆ ਨਿਰਦੇਸ਼ਕ ਪਸ਼ੂ ਪਾਲਣ ਵਿਭਾਗ ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਤੇ ਡਾ. ਗੁਰਦਿੱਤ ਸਿੰਘ ਔਲਖ ਡਿਪਟੀ ਡਾਇਰੈਕਟਰ ਪਸ਼ੂ ਪਾਲਣ, ਸ਼੍ਰੀ ਮੁਕਤਸਰ ਸਾਹਿਬ ਦੀ ਦੇਖਰੇਖ ਹੇਠ ਪੰਜਾਬ ਗਊ ਸੇਵਾ ਕਮਿਸ਼ਨ ਵੱਲੋਂ ਬੀਤੇ ਦਿਨੀਂ ਸ਼੍ਰੀ ਕ੍ਰਿਸ਼ਨ ਭਗਵਾਨ ਗਊਸ਼ਾਲਾ, ਮਲੋਟ ਸ਼ਹਿਰ ਵਿਖੇ ਗਊ ਭਲਾਈ ਕੈਂਪ ਲਗਾਇਆ ਗਿਆ ਅਤੇ ਇਸ ਕੈਂਪ ਦੌਰਾਨ 25000/- ਰੁਪਏ ਦੀ ਮੁਫ਼ਤ ਦਵਾਈਆਂ ਗਊਸ਼ਾਲਾ ਨੂੰ ਭੇਂਟ ਕੀਤੀਆਂ ਗਈਆਂ। ਇਸ ਮੌਕੇ ਡਾ. ਵਿਨੋਦ ਕੁਮਾਰ ਸੀਨੀਅਰ ਵੈਟਨਰੀ ਅਫ਼ਸਰ ਮਲੋਟ ਨੇ ਸਰਦੀ ਦੀ ਰੁੱਤ ਵਿੱਚ ਪਸ਼ੂਆਂ ਦੇ ਸਾਂਭ-ਸੰਭਾਲ ਬਾਰੇ ਜਾਣਕਾਰੀ ਦਿੱਤੀ ਅਤੇ ਗਊਸ਼ਾਲਾ ਦੇ ਪ੍ਰਬੰਧਕਾਂ ਨੂੰ ਅਪੀਲ ਕੀਤੀ ਕਿ ਛੂਤੀ ਬਿਮਾਰੀਆਂ ਤੋਂ ਬਚਾਓ ਲਈ ਪਸ਼ੂ ਪਾਲਣ ਵਿਭਾਗ ਵੱਲੋਂ ਸਮੇਂ-ਸਮੇਂ ’ਤੇ ਲਗਾਈ ਜਾਂਦੀ ਵੈਕਸੀਨੇਸ਼ਨ ਗਊਸ਼ਾਲਾ ਦੇ ਸਾਰੇ ਪਸ਼ੂਆਂ ਨੂੰ ਲਾਜ਼ਮੀ ਤੌਰ ’ਤੇ ਲਗਵਾਉਣ। ਡਾ. ਪ੍ਰਸ਼ੋਤਮ ਕੁਮਾਰ ਮਾਂਝੀ ਅਤੇ ਡਾ. ਬਿਕਰਮਜੀਤ ਸਿੰਘ ਦੀ ਟੀਮ ਵੱਲੋਂ 30 ਪਸ਼ੂਆਂ ਦਾ ਇਲਾਜ਼ ਕੀਤਾ ਗਿਆ। ਸ਼੍ਰੀ ਪ੍ਰਵੀਨ ਕੁਮਾਰ ਜੈਨ, ਪ੍ਰਧਾਨ ਸ਼੍ਰੀ ਕ੍ਰਿਸ਼ਨ ਭਗਵਾਨ ਗਊਸ਼ਾਲਾ, ਮਲੋਟ ਸ਼ਹਿਰ ਵੱਲੋਂ ਕੈਂਪ ਲਗਾਉਣ ’ਤੇ ਪੰਜਾਬ ਗਊ ਸੇਵਾ ਕਮਿਸ਼ਨ ਅਤੇ ਪਸ਼ੂ ਪਾਲਣ ਵਿਭਾਗ ਪੰਜਾਬ ਸਰਕਾਰ ਦਾ ਧੰਨਵਾਦ ਕੀਤਾ ਗਿਆ। ਇਸ ਮੌਕੇ ਸ਼੍ਰੀ ਪਵਨ ਕੁਮਾਰ ਗਗਨੇਜਾ ਉਪ ਪ੍ਰਧਾਨ ਗਊਸ਼ਾਲਾ, ਸ਼੍ਰੀ ਸ਼ਾਮ ਲਾਲ ਸੁਖੀਜਾ, ਸ਼੍ਰੀ ਅਸ਼ੋਕ ਕੁਮਾਰ ਗੋਇਲ, ਸ਼੍ਰੀ ਰਮੇਸ਼ ਕੁਮਾਰ ਲੱਕੀ, ਸ਼੍ਰੀ ਮਨਵਿੰਦਰ ਸਿੰਘ ਐਸ.ਵੀ.ਆਈ, ਸ਼੍ਰੀ ਮਨਪ੍ਰੀਤ ਸਿੰਘ ਵੀ.ਆਈ, ਸ਼੍ਰੀ ਗੌਤਮ ਵੀ.ਆਈ, ਸ਼੍ਰੀਮਤੀ ਕਾਂਤਾ ਰਾਣੀ, ਸ਼੍ਰੀ ਸੁਖਪ੍ਰੀਤ ਸਿੰਘ ਵੀ.ਪੀ. ਸਮੇਤ ਪਸ਼ੂ ਪਾਲਣ ਵਿਭਾਗ ਦੇ ਹੋਰ ਸਟਾਫ਼ ਮੈਂਬਰ ਹਜ਼ਾਰ ਸਨ। Read more »

ਮਹਿਲਾਵਾਂ ਦੀ ਮੁਫ਼ਤ ਸਿਹਤ ਜਾਂਚ ਅਤੇ ਰੋਜ਼ਗਾਰ ਮੇਲੇ ਦਾ ਕੀਤਾ ਆਯੋਜਨ

ਸ੍ਰੀ ਮੁਕਤਸਰ ਸਾਹਿਬ, 19 ਦਸੰਬਰ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਵਿਭਾਗ, ਪੰਜਾਬ ਵੱਲੋਂ ਬੇਟੀ ਬਚਾਓ, ਬੇਟੀ ਪੜ੍ਹਾਓ ਸਕੀਮ ਅਧੀਨ ਔਰਤਾਂ ਲਈ ਸਿਹਤ ਅਤੇ ਰੋਜ਼ਗਾਰ ਕੈਂਪ ਅੱਜ ਤਾਜ ਪੈਲੇਸ, ਸ੍ਰੀ ਮੁਕਤਸਰ ਸਾਹਿਬ ਵਿਖੇ ਆਯੋਜਿਤ ਕੀਤਾ ਗਿਆ। ਇਸ... Read more »

ਗਊ ਸੇਵਾ ਸੰਮਤੀ ਨਵੀਂ ਦਾਣਾ ਮੰਡੀ ਵਿਖੇ ਗਊ ਭਲਾਈ ਕੈਂਪ ਲਗਾਇਆ

ਸ੍ਰੀ ਮੁਕਤਸਰ ਸਾਹਿਬ, 18 ਦਸੰਬਰ: ਕੈਬਨਿਟ ਮੰਤਰੀ ਸ: ਗੁਰਮੀਤ ਸਿੰਘ ਖੁੱਡੀਆਂ ਦੀ ਰਹਿਨੁਮਾਈ ਹੇਠ, ਰਾਹੁਲ ਭੰਡਾਰੀ  ਪ੍ਰਮੁੱਖ ਸਕੱਤਰ ਪਸ਼ੂ ਪਾਲਣ ਵਿਭਾਗ ਦੀ ਯੋਗ ਅਗਵਾਈ ਅਤੇ ਪਰਮਦੀਪ ਸਿੰਘ ਵਾਲੀਆ ਨਿਰਦੇਸ਼ਕ ਪਸ਼ੂ ਪਾਲਣ ਵਿਭਾਗ ਦੇ ਦਿਸ਼ਾ... Read more »

ਨੰਦੀਸ਼ਾਲਾ ਗਊਸ਼ਾਲਾ ਵਿਖੇ ਗਊ ਭਲਾਈ ਕੈਂਪ ਲਗਾਇਆ ਗਿਆ

ਸ੍ਰੀ ਮੁਕਤਸਰ ਸਾਹਿਬ, 15 ਦਸੰਬਰ: ਪੰਜਾਬ ਗਊ ਸੇਵਾ ਕਮਿਸ਼ਨ ਵੱਲੋਂ ਜਾਰੀ ਦਿਸ਼ਾ ਨਿਰਦੇਸ਼ਾ ਅਨੁਸਾਰ ਇੱਕ ਗਊ ਭਲਾਈ ਕੈਂਪ ਨੰਦੀ ਨਸਲ ਸੁਧਾਰ ਗਊਸ਼ਾਲਾ ਕਮੇਟੀ ਗੁਰੂਹਰਸਾਏ ਰੋਡ, ਸਾਹਮਣੇ ਗੁਰੂ ਨਾਨਕ ਕਾਲਜ ਸ੍ਰੀ ਮੁਕਤਸਰ ਸਾਹਿਬ ਵਿਖੇ... Read more »