
ਚੰਡੀਗੜ੍ਹ/ਪਠਾਨਕੋਟ, 26 ਅਗਸਤ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ ਖੁਫੀਆ ਜਾਣਕਾਰੀ ਦੇ ਆਧਾਰ ‘ਤੇ ਕਾਰਵਾਈ ਕਰਦਿਆਂ, ਕਾਊਂਟਰ ਇੰਟੈਲੀਜੈਂਸ (ਸੀਆਈ) ਪਠਾਨਕੋਟ ਨੇ... Read more »

ਪਟਿਆਲਾ, 25 ਅਗਸਤ: ਪਟਿਆਲਾ ਸ਼ਹਿਰੀ ਹਲਕੇ ਦੇ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਸ਼ਹਿਰ ਦੇ ਕਈ ਇਲਾਕਿਆਂ ਦਾ ਅਚਨਚੇਤ ਦੌਰਾ ਕੀਤਾ। ਇਸ ਦੌਰੇ ਦਾ ਮੁੱਖ ਮੰਤਵ ਲੋਕਾਂ ਦੀਆਂ ਸਮੱਸਿਆਵਾਂ ਨੂੰ ਸਮਝਣਾ ਅਤੇ ਉਨ੍ਹਾਂ... Read more »

ਚੰਡੀਗੜ੍ਹ/ਪਟਿਆਲਾ, 15 ਅਗਸਤ: ਪੰਜਾਬ ਦੇ ਬਿਜਲੀ ਤੇ ਲੋਕ ਨਿਰਮਾਣ ਵਿਭਾਗਾਂ ਦੇ ਮੰਤਰੀ ਹਰਭਜਨ ਸਿੰਘ ਈਟੀਓ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਦੇ ਯਤਨਾਂ ਸਦਕਾ... Read more »

ਚੰਡੀਗੜ੍ਹ/ਫਿਰੋਜ਼ਪੁਰ/ਬਠਿੰਡਾ/ਪਟਿਆਲਾ, 12 ਅਗਸਤ: ਲਗਾਤਾਰ ਦੂਜੇ ਦਿਨ ਆਪਣਾ ਫੀਲਡ ਦੌਰਾ ਜਾਰੀ ਰੱਖਦਿਆਂ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਅੱਜ ਆਜ਼ਾਦੀ ਦਿਵਸ-2025 ਦੇ ਮੱਦੇਨਜ਼ਰ ਫਿਰੋਜ਼ਪੁਰ, ਫਰੀਦਕੋਟ, ਬਠਿੰਡਾ ਅਤੇ ਪਟਿਆਲਾ ਰੇਂਜ ਦੇ... Read more »

ਪਟਿਆਲਾ, 7 ਅਗਸਤ: ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਦੀ ਅਗਵਾਈ ਹੇਠ ਮੁੱਖ ਖੇਤੀਬਾੜੀ ਅਫ਼ਸਰ ਪਟਿਆਲਾ ਡਾ. ਜਸਵਿੰਦਰ ਸਿੰਘ ਵੱਲੋਂ ਜ਼ਿਲ੍ਹਾ ਪਟਿਆਲਾ ਵਿਚ ਝੋਨੇ ਦੀ ਫ਼ਸਲ ਵਿਚ ਮੱਧਰੇਪਣ ਦੀ ਸਮੱਸਿਆ ਨੂੰ ਨਜਿੱਠਣ ਲਈ... Read more »

ਮਾਲੇਰਕੋਟਲਾ 06 ਅਗਸਤ – ਜ਼ਿਲ੍ਹਾ ਮੈਜਿਸਟਰੇਟ ਮਾਲੇਰਕੋਟਲਾ ਵਿਰਾਜ ਐਸ. ਤਿੜਕੇ ਵੱਲੋਂ ਸੰਦੀਪ ਸ਼ਰਮਾਂ ਪੁੱਤਰ ਹਰਿੰਦਰਪਾਲ ਸਿੰਘ ਵਾਸੀ ਹਾਊਸ ਨੰ. 42/19, ਲੁਧਿਆਣਾ ਬਾਇਪਾਸ, ਬੱਟਾ ਵਾਲੀ ਫੈਕਟਰੀ, ਮਾਲੇਰਕੋਟਲਾ, ਤਹਿਸੀਲ ਅਤੇ ਜ਼ਿਲ੍ਹਾ ਮਾਲੇਰਕੋਟਲਾ ਨੂੰ ਪ੍ਰੋਫੈਸ਼ਨ ਆਫ਼ ਆਈਲੈਟਸ ਐਂਡ ਕੰਸਲਟੈਂਸੀ, ਮੈਸ ... Read more »

ਸਮਾਣਾ/ਪਟਿਆਲਾ, 4 ਅਗਸਤ: ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਅਤੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਸਕੂਲਾਂ ਵਿੱਚ 1... Read more »

ਪਟਿਆਲਾ, 4 ਅਗਸਤ: ਪੰਜਾਬ ਸਰਕਾਰ ਵੱਲੋਂ ਨੌਵੇਂ ਪਾਤਸ਼ਾਹ ਤੇ ਹਿੰਦ ਦੀ ਚਾਦਰ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਯਾਦਗਾਰੀ ਸਮਾਗਮ ਕਰਕੇ ਮਨਾਉਣ ਦੇ ਲਏ ਅਹਿਮ ਫੈਸਲੇ ਤਹਿਤ ਵਿਊਂਤੇ... Read more »

ਪਟਿਆਲਾ, 2 ਅਗਸਤ: ਪਟਿਆਲਾ ਦੇ ਅਰਬਨ ਅਸਟੇਟ ਵਾਸੀਆਂ ਦੀਆਂ ਮੁਸ਼ਕਲਾਂ ਨੂੰ ਜਾਨਣ ਤੇ ਉਨ੍ਹਾਂ ਦਾ ਹੱਲ ਕਰਵਾਉਣ ਲਈ ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਅਰਬਨ ਅਸਟੇਟ ਫ਼ੇਜ਼ 1, 2 ਅਤੇ 3 ਦਾ ਪੈਦਲ ਦੌਰਾ ਕਰਕੇ ਸਥਾਨਕ ਵਸਨੀਕਾਂ ਦੀਆਂ ਮੁਸ਼ਕਲਾਂ ਨੂੰ ਸੁਣਿਆਂ ਅਤੇ ਮੌਕੇ ‘ਤੇ ਹੀ ਅਧਿਕਾਰੀਆਂ ਨੂੰ ਮੁਸ਼ਕਲਾਂ ਦਾ ਸਮਾਂਬੱਧ ਹੱਲ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਅਰਬਨ ਅਸਟੇਟ ਵਾਸੀਆਂ ਦੀਆਂ ਮੁਸ਼ਕਲਾਂ ਨੂੰ ਪਹਿਲ ਦੇ ਆਧਾਰ ‘ਤੇ ਹੱਲ ਕੀਤਾ ਜਾਵੇਗਾ, ਇਸ ਲਈ ਉਹ ਨਿਰੰਤਰ ਪੀ.ਡੀ.ਏ. ਦੇ ਅਧਿਕਾਰੀਆਂ ਨਾਲ ਮੀਟਿੰਗਾਂ ਵੀ ਕਰ ਰਹੇ ਹਨ। ਸਵੇਰੇ 9 ਵਜੇ ਅਰਬਨ ਅਸਟੇਟ ਫ਼ੇਜ਼ 2 ਵਿਖੇ ਪੁੱਜੇ ਡਾ. ਬਲਬੀਰ ਸਿੰਘ ਨੇ ਵਰਧਮਾਨ ਹਸਪਤਾਲ ਵਾਲੀ ਮਾਰਕੀਟ ਦਾ ਦੌਰਾ ਕਰਦਿਆਂ ਅਟਵਾਲ ਫਿਲਿੰਗ ਸਟੇਸ਼ਨ ਦੇ ਪਿੱਛੇ ਟੁੱਟੀ ਸੜਕਾਂ ਦੀ ਮੁਰੰਮਤ ਅਤੇ ਨਾਲ ਲਗਦੇ ਪਾਰਕ ਦੀ ਸਫ਼ਾਈ ਲਈ ਸਬੰਧਤ ਅਧਿਕਾਰੀਆਂ ਨੂੰ ਸਖ਼ਤ ਨਿਰਦੇਸ਼ ਦਿੱਤੇ। ਉਨ੍ਹਾਂ ਅਰਬਨ ਅਸਟੇਟ ਫ਼ੇਜ਼ 2 ਵਿੱਚ ਥਾਂ-ਥਾਂ ਤੋਂ ਦੱਬੀਆਂ ਅਤੇ ਟੁੱਟੀਆਂ ਸੜਕਾਂ ਦਾ ਗੰਭੀਰ ਨੋਟਿਸ ਲੈਂਦਿਆਂ ਕਿਹਾ ਕਿ ਬਰਸਾਤਾਂ ਤੋਂ ਤੁਰੰਤ ਬਾਅਦ ਇਨ੍ਹਾਂ ਸੜਕਾਂ ਦੀ ਰਿਪੇਅਰ ਯਕੀਨੀ ਬਣਾਈ ਜਾਵੇ ਤੇ ਜਿਸ ਠੇਕੇਦਾਰ ਵੱਲੋਂ ਪਹਿਲਾਂ ਇਹ ਸੜਕਾਂ ਬਣਾਈਆਂ ਗਈਆਂ ਸਨ, ਉਸ ਖ਼ਿਲਾਫ਼ ਵੀ ਬਣਦੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇ। ਉਨ੍ਹਾਂ ਫ਼ੇਜ਼ 2 ਵਿਖੇ ਸਕੂਲ ਲਈ ਰਾਖਵੀਂ ਥਾਂ ‘ਤੇ ਪਈ ਗੰਦਗੀ ਦੀ ਤੁਰੰਤ ਸਫ਼ਾਈ ਤੇ ਬਾਈਪਾਸ ਰੋਡ ਨਾਲ ਜੰਗਲਾਤ ਦੀ ਪਈ ਜਗ੍ਹਾ ਦੀ ਸਫ਼ਾਈ ਕਰਨ ਦੇ ਨਿਰਦੇਸ਼ ਦਿੱਤੇ। ਅਰਬਨ ਅਸਟੇਟ ਫ਼ੇਜ਼ 3 ਦੇ ਵਸਨੀਕਾਂ ਵੱਲੋਂ ਪੁੱਡਾ ਵੱਲੋਂ ਵਿਕਸਤ ਕੀਤੀ ਜਾ ਰਹੀ ਪਟਿਆਲਾ-ਰਾਜਪੁਰਾ ਰੋਡ ‘ਤੇ ਕਮਰਸ਼ੀਅਲ ਸਾਈਟ ਤੋਂ ਪਹਿਲਾਂ ਰਿਹਾਇਸ਼ੀ ਖੇਤਰ ਦੀ ਸੁਰੱਖਿਆ ਲਈ ਫ਼ੇਜ਼ 3 ਦੇ ਸਾਹਮਣੇ ਕੰਧ ਬਣਾਉਣ ਦੀ ਮੰਗ ਰੱਖੀ, ਜਿਸ ‘ਤੇ ਕੈਬਨਿਟ ਮੰਤਰੀ ਡਾ. ਬਲਬੀਰ ਸਿੰਘ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸਥਾਨਕ ਵਸਨੀਕਾਂ ਦੀ ਸੁਰੱਖਿਆ ਲਈ ਜੋ ਵੀ ਢੁਕਵੇਂ ਕਦਮ ਉਠਾਉਣ ਦੀ ਜ਼ਰੂਰਤ ਹੈ, ਉਹ ਤੁਰੰਤ ਉਠਾਏ ਜਾਣ ਤਾਂ ਜੋ ਇਥੇ ਰਹਿਣ ਵਾਲੇ ਲੋਕਾਂ ਨੂੰ ਕਿਸੇ ਕਿਸਮ ਦੀ ਮੁਸ਼ਕਲ ਦਾ ਸਾਹਮਣਾ ਨਾ ਕਰਨਾ ਪਵੇ। ਕੈਬਨਿਟ ਮੰਤਰੀ ਡਾ. ਬਲਬੀਰ ਸਿੰਘ ਨੇ ਅਰਬਨ ਅਸਟੇਟ ਦੇ ਸਾਰੇ ਰਿਹਾਇਸ਼ੀ ਖੇਤਰਾਂ, ਪਾਰਕਾਂ, ਮਾਰਕਿਟ ਤੇ ਈ.ਡਬਲਿਊ.ਐਸ. ਖੇਤਰ ਦਾ ਦੌਰਾ ਕਰਦਿਆਂ ਸਥਾਨਕ ਵਸਨੀਕਾਂ ਦੀਆਂ ਸਮੱਸਿਆਵਾਂ ਨੂੰ ਗਰਾਊਂਡ ਜ਼ੀਰੋ ‘ਤੇ ਜਾ ਕੇ ਸੁਣਦਿਆਂ ਕਿਹਾ ਕਿ ਪੀ.ਡੀ.ਏ. ਅਧੀਨ ਪੈਂਦੇ ਇਸ ਇਲਾਕੇ ਦੀਆਂ ਸੜਕਾਂ ਦੀ ਮੁਰੰਮਤ, ਬਰਸਾਤੀ ਪਾਣੀ ਦੀ ਨਿਕਾਸੀ, ਪਾਰਕਾਂ ਦੀ ਸਾਂਭ ਸੰਭਾਲ, ਸੀਵਰੇਜ, ਸੁਰੱਖਿਆ ਸਮੇਤ ਸਫ਼ਾਈ ਵਰਗੀ ਹਰੇਕ ਬੁਨਿਆਂਦੀ ਸਹੂਲਤ ਸਬੰਧੀ ਸਥਾਨਕ ਵਸਨੀਕਾਂ ਨਾਲ ਗੱਲਬਾਤ ਕੀਤੀ ਗਈ ਹੈ ਤੇ ਸਾਰੀਆਂ ਮੁਸ਼ਕਲਾਂ ਦੇ ਹੱਲ ਲਈ ਅਧਿਕਾਰੀਆਂ ਨੂੰ ਇਕ ਹਫ਼ਤੇ ਵਿੱਚ ਪੂਰੀ ਰਿਪੋਰਟ ਤਿਆਰ ਕਰਨ ਅਤੇ ਸਾਰੇ ਕੀਤੇ ਜਾਣ ਵਾਲੇ ਕੰਮਾਂ ਨੂੰ ਸਮਾਂਬੱਧ ਕਰਨ ਦੇ ਨਿਰਦੇਸ਼ ਦੇ ਦਿੱਤੇ ਗਏ ਹਨ। Read more »