ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਉਪਦੇਸ਼ ਅਨੁਸਾਰ ਬਰਾਬਰੀ ਵਾਲੇ ਸਮਾਜ ਦੀ ਸਿਰਜਣਾ ਲਈ ਪੰਜਾਬ ਸਰਕਾਰ ਵਚਨਬੱਧ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਚੰਡੀਗੜ੍ਹ, 5 ਫਰਵਰੀ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਸੂਬਾ ਸਰਕਾਰ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਵੱਲੋਂ ਦਿੱਤੇ  ਉਪਦੇਸ਼ ’ਤੇ ਚੱਲਦਿਆਂ ਬਰਾਬਰੀ ਵਾਲੇ ਸਮਾਜ ਦੀ ਸਿਰਜਣਾ ਲਈ ਪੂਰਨ... Read more »

ਗਰੀਨ ਸਕੂਲ ਪ੍ਰੋਗਰਾਮ ਦੇ ਜ਼ਿਲ੍ਹਾ ਕੋਆਰਡੀਨੇਟਰ ਵਿਜੈਪਾਲ ਨੂੰ ਮਿਲਿਆ ਕੌਮੀ ਪੱਧਰ ਤੇ ਸਨਮਾਨ

ਫਾਜ਼ਿਲਕਾ 05 ਫਰਵਰੀਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਦਿਸ਼ਾ—ਨਿਰਦੇਸ਼ਾਂ ਅਤੇ ਸਿਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਦੇ ਮਾਰਗਦਰਸ਼ਨ ਹੇਠ ਸਿਖਿਆ ਦੇ ਖੇਤਰ ਨੂੰ ਨਵੀਂ ਦਿਸ਼ਾ... Read more »

ਕੈਬਨਿਟ ਮੰਤਰੀ ਖੁੱਡੀਆਂ ਵੱਲੋਂ ਲੰਬੀ ਹਲਕੇ ਦੇ ਪਿੰਡਾਂ ‘ਚ ਸਾਂਝੇ ਕੰਮਾਂ ਲਈ ਕਰੋੜਾਂ ਰੁਪਏ ਦੀਆਂ ਗਰਾਂਟਾਂ ਦੇਣ ਦਾ ਐਲਾਨ

ਲੰਬੀ, 05 ਫਰਵਰੀ ਪੰਜਾਬ ਦੀ ਭਗਵੰਤ ਸਿੰਘ ਮਾਨ ਸਰਕਾਰ ਪਾਰਟੀ ਤੋਂ ਉਪਰ ਉਠਕੇ ਬਿਨ੍ਹਾਂ ਵਿਤਕਰੇ ਤੋਂ ਆਮ ਲੋਕਾਂ ਦੇ ਕੰਮ ਕਰ ਰਹੀ ਹੈ। ਜਦੋਂ ਕਿ ਪਿਛਲੀਆਂ ਕਾਂਗਰਸ ਤੇ ਅਕਾਲੀ ਦਲ ਦੀਆਂ ਸਰਕਾਰਾਂ... Read more »

ਕੇ.ਵੀ.ਕੇ., ਸ੍ਰੀ ਮੁਕਤਸਰ ਸਾਹਿਬ ਵਿਖੇ ਮੌਸਮੀ ਬਦਲਾਅ ਸਬੰਧੀ ਜਾਗਰੂਕਤਾ ਕੈਂਪ ਦਾ ਆਯੋਜਨ

ਸ੍ਰੀ ਮੁਕਤਸਰ  ਸਾਹਿਬ, 05 ਫਰਵਰੀ: ਪੀ.ਏ.ਯੂ. ਦੇ ਜਲਵਾਯੂ ਪਰਿਵਰਤਨ ਅਤੇ ਖੇਤੀ ਮੌਸਮ ਵਿਭਾਗ ਦੀ ਯੋਗ ਅਗਵਾਈ ਅਤੇ ਕ੍ਰਿਸ਼ੀ ਵਿਗਿਆਨ ਕੇਂਦਰ, ਸ੍ਰੀ ਮੁਕਤਸਰ ਸਾਹਿਬ ਦੇ ਸਹਿਯੋਗ ਨਾਲ ਨਿਕਰਾ ਪ੍ਰੋਜੈਕਟ ਦੇ ਅਧੀਨ ਅੱਜ ਮੌਸਮੀ ਬਦਲਾਅ ਸਬੰਧੀ ਜਾਗਰੂਕਤਾ ਕੈਂਪ ਦਾ ਆਯੋਜਨ ਕੀਤਾ ਗਿਆ। ਇਸ ਪ੍ਰੋਗਰਾਮ ਵਿੱਚ ਪੀ.ਏ.ਯੂ. ਲੁਧਿਆਣਾ ਤੋਂ ਮੌਸਮ ਵਿਗਿਆਨੀ ਡਾ. ਪ੍ਰਭਜੋਤ ਕੌਰ ਸਿੱਧੂ ਅਤੇ ਡਾ. ਕੁਲਵਿੰਦਰ ਕੌਰ ਗਿੱਲ ਨੇ ਉਚੇਚੇ ਤੌਰ ’ਤੇ ਸ਼ਿਰਕਤ ਕੀਤੀ। ਡਾ. ਪ੍ਰਭਜੋਤ ਕੌਰ ਸਿੱਧੂ ਨੇ ਇਸ ਮੌਕੇ ਮੌਸਮੀ ਤਬਦੀਲੀ ਦੇ ਕਾਰਨਾਂ ਅਤੇ ਇਸ ਨਾਲ ਨਜਿੱਠਣ ਲਈ ਵੱਖ ਵੱਖ ਖੇਤੀ ਗਤੀਵਿਧੀਆਂ ਬਾਰੇ ਗੱਲਬਾਤ ਕੀਤੀ। ਇਸ ਦੇ ਨਾਲ ਨਾਲ, ਉਹਨਾਂ ਨੇ ਰੁੱਖ ਲਗਾਉਣ ਬਾਰੇ ਕਿਸਾਨਾਂ ਨੂੰ ਜਾਗਰੂਕ ਕਰਦੇ ਹੋਏ ਰੁੱਖਾਂ ਦੀ ਮਹੱਤਤਾ ਤੇ ਚਾਨਣਾ ਪਾਇਆ। ਇਸ ਪ੍ਰੋਗਰਾਮ ਦੌਰਾਨ ਡਾ. ਕੁਲਵਿੰਦਰ ਕੌਰ ਗਿੱਲ ਨੇ ਮੌਸਮ ਦੀਆਂ ਭਵਿਖਬਾਣੀਆਂ ਬਾਰੇ ਗੱਲਬਾਤ ਕਰਦੇ ਹੋਏ ਦੱਸਿਆ ਕਿ ਖੇਤੀ ਗਤੀਵਿਧੀਆਂ ਨੁੰ ਮੌਸਮ ਦੀਆਂ ਭਵਿਖਬਾਣੀਆਂ ਨੂੰ ਦੇਖਦੇ ਹੋਏ ਕਰਨਾ ਚਾਹੀਦਾ ਹੈ। ਉਹਨਾਂ ਨੇ ਖੇਤੀ ਮੌਸਮ ਵਿਗਿਆਨ ਦੇ ਖੇਤਰ ਵਿੱਚ ਪੀ.ਏ.ਯੂ. ਦੀਆਂ ਖੋਜਾਂ ਦਾ ਵਿਸ਼ੇਸ਼ ਤੌਰ ’ਤੇ ਜ਼ਿਕਰ ਕੀਤਾ ਅਤੇ ਕਿਸਾਨਾਂ ਨੂੰ ਪੀ.ਏ.ਯੂ ਦੇ ਡਿਜੀਟਲ ਅਖਬਾਰ ਖੇਤੀ ਸੰਦੇਸ਼ ਨਾਲ ਜੁੜਣ ਲਈ ਪ੍ਰੇਰਿਆ। ਡਾ. ਵਿਵੇਕ ਸ਼ਰਮਾ, ਸਹਾਇਕ ਪ੍ਰੋਫ਼ੈਸਰ (ਪਸ਼ੂ ਵਿਗਿਆਨ) ਨੇ ਕਿਸਾਨਾਂ ਨੁੰ ਆਉਣ ਵਾਲੇ ਗਰਮ ਮੌਸਮ ਦੌਰਾਨ ਪਸ਼ੂਆਂ ਦੇ ਸੁਚੱਜੇ ਰੱਖ-ਰਖਾਵ ਬਾਰੇ ਕਿਸਾਨਾਂ ਨਾਲ ਗੱਲਬਾਤ ਕੀਤੀ। ਇਸ ਦੇ ਨਾਲ ਨਾਲ ਉਹਨਾਂ ਨੇ ਪਸ਼ੂਆਂ ਦੇ ਖੁਰਾਕੀ ਤੱਤ ਪ੍ਰਬੰਧਨ ਅਤੇ ਖਾਸ ਤੌਰ ਤੇ ਪਸ਼ੂ ਪਾਲਣ ਕਿੱਤੇ ਵਿੱਚ ਧਾਤਾਂ ਦੇ ਚੂਰੇ ਦੀ ਅਹਿਮੀਅਤ ਬਾਰੇ ਕਿਸਾਨਾਂ ਨੂੰ ਚਾਨਣਾ ਪਾਇਆ। ਇਸ ਦੌਰਾਨ ਡਾ. ਵਿਵੇਕ ਕੁਮਾਰ, ਸਹਾਇਕ ਪ੍ਰੋਫ਼ੈਸਰ (ਫ਼ਸਲ ਵਿਗਿਆਨ) ਨੇ ਹਾੜ੍ਹੀ ਦੀਆਂ ਫ਼ਸਲਾਂ ਵਿੱਚ ਗਰਮੀ ਦੇ ਪ੍ਰਭਾਵ ਨੂੰ ਘਟਾਉਣ ਲਈ ਸੁਚੱਜੇ ਸਿੰਚਾਈ ਪ੍ਰਬੰਧਨ ਅਤੇ ਖੁਰਾਕੀ ਤੱਤਾਂ ਦੇ ਛਿੜਕਾਅ ਬਾਰੇ ਕਿਸਾਨਾਂ ਨਾਲ ਜਾਣਕਾਰੀ ਸਾਂਝੀ ਕੀਤੀ। ਡਾ. ਸੁਖਜਿੰਦਰ ਸਿੰਘ ਮਾਨ, ਸਹਾਇਕ ਪ੍ਰੋਫ਼ੈਸਰ (ਫ਼ਲ ਵਿਿਗਆਨ) ਨੇ ਬਾਗਬਾਨੀ ਫ਼ਸਲਾਂ ਵਿੱਚ ਮੌਸਮੀ ਤਬਦੀਲੀ ਦੇ ਪ੍ਰਭਾਵ ਅਤੇ ਰੋਕਥਾਮ ਬਾਰੇ ਜਾਣਕਾਰੀ ਸਾਂਝੀ ਕੀਤੀ। ਇਸ ਪ੍ਰੋਗਰਾਮ ਦੌਰਾਨ ਸਿਖਿਆਰਥੀਆਂ ਨੂੰ ਉਹਨਾਂ ਦੇ ਪਸ਼ੂਆਂ ਲਈ ਧਾਤਾਂ ਦਾ ਚੂਰਾ ਵੰਡਿਆ ਗਿਆ। ਪ੍ਰੋਗਰਾਮ ਦੇ ਅਖੀਰ ਵਿੱਚ ਸਿਖਿਆਰਥੀਆਂ ਦੇ ਸਵਾਲਾਂ ਦੇ ਜਵਾਬ ਵੀ ਦਿੱਤੇ ਗਏ। Read more »

ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪੁਰਬ ਮੌਕੇ ਰਾਜ ਪੱਧਰੀ ਸਮਾਗਮ ‘ਚ ਪਹੁੰਚੀਆਂ ਲੱਖਾਂ ਸੰਗਤਾਂ

ਹੁਸ਼ਿਆਰਪੁਰ, 5 ਫਰਵਰੀ : ਪੰਜਾਬ ਦੇ ਹੁਸ਼ਿਆਰਪੁਰ ਜ਼ਿਲ੍ਹੇ ਵਿੱਚ ਸਥਿਤ ਪਵਿੱਤਰ ਸ੍ਰੀ ਖੁਰਾਲਗੜ੍ਹ ਸਾਹਿਬ ਵਿਖੇ ਅੱਜ ਬੜੇ ਸ਼ਰਧਾ ਅਤੇ ਉਤਸ਼ਾਹ ਨਾਲ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਦੇ ਰਾਜ ਪੱਧਰੀ... Read more »

ਐਸ.ਸੀ. ਕਮਿਸ਼ਨ ਵੱਲੋਂ ਜਾਤੀ ਸੂਚਕ ਸ਼ਬਦ ਵਰਤਣ ਸਬੰਧੀ ਐਸ.ਐਸ.ਪੀ. ਅੰਮ੍ਰਿਤਸਰ ਤੋਂ ਰਿਪੋਰਟ ਤਲਬ

ਚੰਡੀਗੜ੍ਹ, 05 ਫਰਵਰੀ :–  ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਨੇ ਇਕ ਮਾਮਲੇ ਵਿੱਚ ਸੂ ਮੋਟੋ ਨੋਟਿਸ ਲੈਂਦਿਆਂ ਸੀਨੀਅਰ ਸੁਪਰਡੰਟ ਆਫ ਪੁਲਿਸ ਅੰਮ੍ਰਿਤਸਰ ਤੋਂ ਰਿਪੋਰਟ ਤਲਬ ਕੀਤੀ ਹੈ।  ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ... Read more »

ਗੈਂਗਸਟਰਾਂ ‘ਤੇ ਵਾਰ’ ਦਾ 17ਵਾਂ ਦਿਨ: ਪੰਜਾਬ ਪੁਲਿਸ ਨੇ 681ਥਾਵਾਂ ‘ਤੇ ਕੀਤੀ ਛਾਪੇਮਾਰੀ; 274 ਕਾਬੂ

ਚੰਡੀਗੜ੍ਹ, 5 ਫਰਵਰੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਹੇਠ ਸ਼ੁਰੂ ਕੀਤੀ ਗਈ ਫੈਸਲਾਕੁੰਨ ‘ਗੈਂਗਸਟਰਾਂ ‘ਤੇ ਵਾਰ’ ਮੁਹਿੰਮ ਦੇ 17ਵੇਂ ਦਿਨ, ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ... Read more »

ਬਲਜਿੰਦਰ ਸਿੰਘ ਬੰਟੀ ਨੇ ਪੰਜਾਬ ਰਾਜ ਜੰਗਲਾਤ ਵਿਕਾਸ ਨਿਗਮ ਦੇ ਵਾਈਸ ਚੇਅਰਮੈਨ ਵਜੋਂ ਅਹੁਦਾ ਸੰਭਾਲਿਆ

ਚੰਡੀਗੜ੍ਹ, 5 ਫਰਵਰੀ: ਬਲਜਿੰਦਰ ਸਿੰਘ ਬੰਟੀ ਨੇ, ਸੈਕਟਰ-68, ਮੋਹਾਲੀ ਦੇ ਜੰਗਲਾਤ ਕੰਪਲੈਕਸ ਵਿਖੇ ਅੱਜ ਪੰਜਾਬ ਰਾਜ ਜੰਗਲਾਤ ਵਿਕਾਸ ਨਿਗਮ (ਪੀ.ਐਸ.ਐਫ.ਡੀ.ਸੀ.) ਦੇ ਨਵੇਂ ਵਾਈਸ- ਚੇਅਰਮੈਨ ਵਜੋਂ ਚਾਰਜ ਸੰਭਾਲਿਆ। ਉਨ੍ਹਾਂ ਨੇ ਜੰਗਲਾਤ ਅਤੇ ਜੰਗਲੀ... Read more »

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਅਲਬਰਟਾ-ਪੰਜਾਬ ਆਰਥਿਕ ਸਬੰਧਾਂ ਨੂੰ ਮਜ਼ਬੂਤ ਕਰਨ ਲਈ ਕੈਨੇਡਾ ਦੇ ਉੱਚ ਪੱਧਰੀ ਵਫ਼ਦ ਦੀ ਮੇਜ਼ਬਾਨੀ

ਚੰਡੀਗੜ੍ਹ, 5 ਫਰਵਰੀ 2026: ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਬੀਤੀ ਸ਼ਾਮ ਪੰਜਾਬ ਭਵਨ ਵਿਖੇ ਕੈਨੇਡਾ ਦੇ ਇੱਕ ਉੱਚ ਪੱਧਰੀ ਵਫ਼ਦ ਦੀ ਮੇਜ਼ਬਾਨੀ ਕੀਤੀ। ਨਵੀਂ ਦਿੱਲੀ ਸਥਿਤ ਕੈਨੇਡਾ ਦੇ... Read more »

ਭਗਵੰਤ ਮਾਨ ਸਰਕਾਰ ਨੇ ਤਕਨੀਕੀ ਸਿੱਖਿਆ ਵਿੱਚ ਅਨਾਥ ਅਤੇ ਨੇਤਰਹੀਣ ਨੌਜਵਾਨਾਂ ਲਈ ਵਿੱਤੀ ਰੁਕਾਵਟਾਂ ਨੂੰ ਕੀਤਾ ਦੂਰ

ਚੰਡੀਗੜ੍ਹ, 5 ਫਰਵਰੀ 2026 ਸਮਾਜ ਦੇ ਕਮਜੋਰ ਵਰਗਾਂ ਨੂੰ ਸਸ਼ਕਤ ਬਣਾਉਣ ਦੇ ਉਦੇਸ਼ ਨਾਲ ਇੱਕ ਵੱਡਾ ਲੋਕ-ਪੱਖੀ ਫੈਸਲਾ ਲੈਂਦਿਆਂ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਸਰਕਾਰੀ ਉਦਯੋਗਿਕ... Read more »