ਸਰਕਾਰੀ ਸਕੂਲਾਂ ਵਿੱਚ ਚੱਲ ਰਹੀ ਮਿਡ ਡੇ ਮੀਲ ਸਕੀਮ ਦੀ ਕੀਤੀ ਗਈ ਚੈਕਿੰਗ

ਸ੍ਰੀ ਮੁਕਤਸਰ ਸਾਹਿਬ, 21 ਜਨਵਰੀ:                ਸ਼੍ਰੀ ਚੇਤਨ ਪ੍ਰਕਾਸ਼ ਧਾਲੀਵਾਲ, ਮੈਂਬਰ, ਪੰਜਾਬ ਸਟੇਟ ਫੂਡ ਕਮਿਸ਼ਨ ਵਲੋਂ ਅੱਜ ਜ਼ਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਦਾ ਅਚਨਚੇਤ ਦੌਰਾ ਕੀਤਾ ਗਿਆ। ਇਸ ਦੌਰੇ ਦੌਰਾਨ ਉਹਨਾਂ ਵਲੋਂ ਨੈਸ਼ਨਲ ਫੂਡ ਸਕਿਓਰਟੀ... Read more »

ਪਿੰਡ ਕਰਮਗੜ੍ਹ ਵਿੱਚ ਆਯੂਸ਼ ਮੈਡੀਕਲ ਚੈੱਕਅਪ ਕੈਂਪ ਲਗਾਇਆ

ਬਰਨਾਲਾ, 21 ਜਨਵਰੀ ਜ਼ਿਲ੍ਹਾ ਆਯੂਰਵੈਦਿਕ ਅਤੇ ਯੂਨਾਨੀ ਅਫ਼ਸਰ ਬਰਨਾਲਾ ਡਾ. ਅਮਨ ਕੌਂਸਲ, ਜ਼ਿਲ੍ਹਾ ਹੋਮਿਓਪੈਥੀ ਅਫ਼ਸਰ ਬਰਨਾਲਾ ਡਾ. ਰਾਜੀਵ ਜਿੰਦੀਆ ਦੀ ਯੋਗ ਅਗਵਾਈ ਵਿੱਚ ਅੱਜ ਗੁਰਦੁਆਰਾ ਸਿੰਘ ਸਭਾ ਪਿੰਡ ਕਰਮਗੜ੍ਹ ਵਿਖੇ ਆਯੂਸ਼ ਮੈਡੀਕਲ... Read more »

ਬਾਲ ਵਿਆਹ ਰੋਕਣ ਲਈ ਬਾਲ ਸੁਰੱਖਿਆ ਵਿਭਾਗ ਵੱਲੋਂ ਜਾਗਰੂਕਤਾ ਮੁਹਿੰਮ ਸ਼ੁਰੂ: ਡਿਪਟੀ ਕਮਿਸ਼ਨਰ

ਮਾਨਸਾ, 21 ਜਨਵਰੀ  ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ ਵੱਲੋਂ ਬਾਲ ਵਿਆਹ ਰੋਕਣ ਲਈ ਵਿਸ਼ੇਸ਼ ਜਾਗਰੂਕਤਾ ਮੁਹਿੰਮ ਚਲਾਈ ਗਈ ਹੈ।ਡਿਪਟੀ ਕਮਿਸ਼ਨਰ ਸ਼੍ਰੀਮਤੀ ਨਵਜੋਤ ਕੌਰ ਨੇ ਦੱਸਿਆ ਕਿ ਇਸ ਮੁਹਿੰਮ ਤਹਿਤ ਵੱਖ ਵੱਖ ਥਾਵਾਂ ‘ਤੇ... Read more »

“ਅਪਰੇਸ਼ਨ ਪ੍ਰਹਾਰ” ਤਹਿਤ ਮਾਲੇਰਕੋਟਲਾ ਪੁਲਿਸ ਦੀ ਵੱਡੀ ਕਾਰਵਾਈ-ਐੱਸ.ਐੱਸ.ਪੀ. ਗਗਨ ਅਜੀਤ ਸਿੰਘ 

ਮਾਲੇਰਕੋਟਲਾ, 21 ਜਨਵਰੀ:-                ਸੀਨੀਅਰ ਕਪਤਾਨ ਪੁਲਿਸ ਮਾਲੇਰਕੋਟਲਾ ਗਗਨ ਅਜੀਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੁੱਖ ਮੰਤਰੀ ਪੰਜਾਬ ਦੀਆਂ ਹਦਾਇਤਾਂ ਅਤੇ ਡਾਇਰੈਕਟਰ ਜਨਰਲ ਪੁਲਿਸ, ਪੰਜਾਬ, ਚੰਡੀਗੜ੍ਹ ਦੇ ਹੁਕਮਾਂ ਅਨੁਸਾਰ ਗੈਂਗਸਟਰਾਂ ਅਤੇ ਮਾੜੇ ਅਨਸਰਾਂ ਖਿਲਾਫ ਚਲਾਏ ਜਾ ਰਹੇ ਵਿਸ਼ੇਸ਼ ਅਭਿਆਨ “ਅਪਰੇਸ਼ਨ ਪ੍ਰਹਾਰ” ਤਹਿਤ ਜਿਲ੍ਹਾ ਪੁਲਿਸ ਮਾਲੇਰਕੋਟਲਾ ਵੱਲੋਂ ਵੱਡੀ ਪੱਧਰ ਦੀ ਕਾਰਵਾਈ ਅਮਲ ਵਿੱਚ ਲਿਆਂਦੀ ਗਈ।               ਉਨ੍ਹਾਂ ਦੱਸਿਆ ਕਿ ਇਸ ਵਿਸ਼ੇਸ਼ ਮੁਹਿੰਮ ਦੌਰਾਨ 07 ਗਜਟਡ ਅਫਸਰਾਂ ਅਤੇ 149 ਹੋਰ ਪੁਲਿਸ ਕਰਮਚਾਰੀਆਂ ਦੀ ਅਗਵਾਈ ਹੇਠ ਕੁੱਲ 28 ਪੁਲਿਸ ਪਾਰਟੀਆਂ ਬਣਾਈਆਂ ਗਈਆਂ, ਜਿਨ੍ਹਾਂ ਵੱਲੋਂ ਵੱਖ-ਵੱਖ ਅਪਰਾਧਿਕ ਮਾਮਲਿਆਂ ਵਿੱਚ ਦਰਜ ਮੁਕੱਦਮਿਆਂ ਦੇ 31 ਦੋਸ਼ੀਆਂ ਅਤੇ 01 ਘੋਸ਼ਿਤ ਅਪਰਾਧੀ (ਪੀ.ਓ) ਨੂੰ ਕਾਬੂ ਕਰਕੇ ਗ੍ਰਿਫਤਾਰ ਕੀਤਾ ਗਿਆ। ਇਸ ਤੋਂ ਇਲਾਵਾ 20 ਮਾੜੇ ਅਨਸਰਾਂ (ਹਿਸਟਰੀ ਸੀਟਰਾਂ) ਖਿਲਾਫ ਵੀ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਗਈ ਹੈ।           ਐੱਸ.ਐੱਸ.ਪੀ. ਗਗਨ ਅਜੀਤ ਸਿੰਘ ਨੇ ਸਪਸ਼ਟ ਸ਼ਬਦਾਂ ਵਿੱਚ ਕਿਹਾ ਕਿ ਪੰਜਾਬ ਸਰਕਾਰ ਦੀ ਨੀਤੀ ਅਨੁਸਾਰ ਜਿਲ੍ਹੇ ਵਿੱਚ ਗੈਂਗਸਟਰਾਂ ਅਤੇ ਅਪਰਾਧੀਆਂ ਲਈ ਕੋਈ ਥਾਂ ਨਹੀਂ ਹੈ ਅਤੇ ਕਿਸੇ ਵੀ ਕੀਮਤ ‘ਤੇ ਉਨ੍ਹਾਂ ਨੂੰ ਬਖ਼ਸ਼ਿਆ ਨਹੀਂ ਜਾਵੇਗਾ। ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਵੀ ਅਜਿਹੀਆਂ ਮੁਹਿੰਮਾਂ ਹੋਰ ਤੇਜ਼ੀ ਨਾਲ ਜਾਰੀ ਰਹਿਣਗੀਆਂ ਤਾਂ ਜੋ ਜਿਲ੍ਹੇ ਵਿੱਚ ਅਮਨ-ਕਾਨੂੰਨ ਦੀ ਸਥਿਤੀ ਨੂੰ ਪੂਰੀ ਤਰ੍ਹਾਂ ਮਜ਼ਬੂਤ ਬਣਾਇਆ ਜਾ ਸਕੇ।                 ਉਨ੍ਹਾਂ ਆਮ ਲੋਕਾਂ ਨੂੰ ਭਰੋਸਾ ਦਿਵਾਇਆ ਕਿ ਮਾਲੇਰਕੋਟਲਾ ਪੁਲਿਸ ਲੋਕਾਂ ਦੀ ਸੁਰੱਖਿਆ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਗੈਂਗਸਟਰਾਂ/ਮਾੜੇ ਅਨਸਰਾਂ ਖਿਲਾਫ ਠੋਸ ਅਤੇ ਨਿਰੰਤਰ ਕਾਰਵਾਈ ਜਾਰੀ ਰਹੇਗੀ।ਇਸ ਮੌਕੇ ਉਨ੍ਹਾਂ ਜਨਤਾ ਨੂੰ ਅਪੀਲ ਕੀਤੀ ਕਿ ਜੇਕਰ ਕਿਸੇ ਨੂੰ ਗੈਂਗਸਟਰਾਂ ਜਾਂ ਅਪਰਾਧੀਆਂ ਸੰਬੰਧੀ ਕੋਈ ਜਾਣਕਾਰੀ ਹੋਵੇ ਤਾਂ ਤੁਰੰਤ ਐਂਟੀ ਗੈਂਗਸਟਰ ਹੈਲਪਲਾਈਨ ਨੰਬਰ 9394693946 ‘ਤੇ ਸੂਚਨਾ ਦਿੱਤੀ ਜਾਵੇ। ਜਾਣਕਾਰੀ ਦੇਣ ਵਾਲੇ ਦੀ ਪਹਿਚਾਣ ਗੁਪਤ ਰੱਖੀ ਜਾਵੇਗੀ। Read more »

ਚੋਣ ਪ੍ਰਬੰਧਨ ਸੰਸਥਾਵਾਂ ਦੇ ਮੁਖੀਆਂ ਨੇ ਲੋਕਤੰਤਰ ਅਤੇ ਚੋਣ ਪ੍ਰਬੰਧਨ ‘ਤੇ ਅੰਤਰਰਾਸ਼ਟਰੀ ਸੰਮੇਲਨ -2026 ਵਿੱਚ ਹਿੱਸਾ ਲਿਆ

ਚੰਡੀਗੜ੍ਹ, 21 ਜਨਵਰੀ: 1. 42 ਚੋਣ ਪ੍ਰਬੰਧਨ ਸੰਸਥਾਵਾਂ (ਈ.ਐਮ.ਬੀਜ਼) ਦੇ ਮੁਖੀਆਂ ਨੇ ਨਵੀਂ ਦਿੱਲੀ ਦੇ ਭਾਰਤ ਮੰਡਪਮ ਵਿਖੇ ਲੋਕਤੰਤਰ ਅਤੇ ਚੋਣ ਪ੍ਰਬੰਧਨ ‘ਤੇ ਅੰਤਰਰਾਸ਼ਟਰੀ ਸੰਮੇਲਨ (ਆਈ.ਆਈ.ਸੀ.ਡੀ.ਈ.ਐਮ.) 2026 ਵਿੱਚ ਹਿੱਸਾ ਲਿਆ। 2. ਇਸ... Read more »

10000 ਰੁਪਏ  ਰਿਸ਼ਵਤ ਲੈਂਦਾ ਹੌਲਦਾਰ ਵਿਜੀਲੈਂਸ ਬਿਊਰੋ ਨੇ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ 21 ਜਨਵਰੀ: ਪੰਜਾਬ ਵਿਜੀਲੈਂਸ ਬਿਊਰੋ  ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ ਜ਼ਿਲ੍ਹਾ ਫਿਰੋਜ਼ਪੁਰ ਦੇ ਥਾਣਾ ਲੱਖੋਕੇ ਬਹਿਰਾਮ ਵਿਖੇ ਤਾਇਨਾਤ ਹੌਲਦਾਰ (ਹੈੱਡ ਕਾਂਸਟੇਬਲ) ਹਰਪਾਲ ਸਿੰਘ ਨੂੰ 10000 ਰੁਪਏ... Read more »

ਪੰਜਾਬ ਪੁਲਿਸ ਅਤੇ ਐਨ.ਐਚ.ਏ.ਆਈ. ਨੇ ਹਾਈਵੇਅ ਸੁਰੱਖਿਆ ਅਤੇ ਆਵਾਜਾਈ ਪ੍ਰਬੰਧਨ ਨੂੰ ਹੋਰ ਬਿਹਤਰ ਬਣਾਉਣ ਲਈ ਆਪਸੀ ਤਾਲਮੇਲ ਕੀਤਾ ਮਜ਼ਬੂਤ

ਚੰਡੀਗੜ੍ਹ, 21 ਜਨਵਰੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੋਚ ਅਨੁਸਾਰ ਸੂਬੇ ਦੀਆਂ ਸੜਕਾਂ ’ਤੇ ਸੁਰੱਖਿਅਤ ਮਾਹੌਲ ਅਤੇ ਬਿਹਤਰ ਆਵਾਜਾਈ ਪ੍ਰਬੰਧਨ ਯਕੀਨੀ ਬਣਾਉਣ ਲਈ ਤਕਨਾਲੋਜੀ ਦੀ ਸੁਚੱਜੀ ਵਰਤੋਂ ਕਰਨ ਲਈ ਪੰਜਾਬ ਪੁਲਿਸ... Read more »

ਲੋਕਤੰਤਰ ਅਤੇ ਚੋਣ ਪ੍ਰਬੰਧਨ ‘ਤੇ ਅੰਤਰਰਾਸ਼ਟਰੀ ਸੰਮੇਲਨ -2026 ਸ਼ੁਰੂ

ਚੰਡੀਗੜ੍ਹ, 21 ਜਨਵਰੀ: 1. ਭਾਰਤੀ ਚੋਣ ਕਮਿਸ਼ਨ (ਈ.ਸੀ.ਆਈ.) ਦਾ 3-ਦਿਨਾਂ ਸੰਮੇਲਨ ਲੋਕਤੰਤਰ ਅਤੇ ਚੋਣ ਪ੍ਰਬੰਧਨ ‘ਤੇ ਅੰਤਰਰਾਸ਼ਟਰੀ ਸੰਮੇਲਨ (ਆਈ.ਆਈ.ਸੀ.ਡੀ.ਈ.ਐਮ.) 2026 ਅੱਜ ਨਵੀਂ ਦਿੱਲੀ ਦੇ ਭਾਰਤ ਮੰਡਪਮ ਵਿਖੇ ਸ਼ੁਰੂ ਹੋਇਆ। 2. ਵਿਸ਼ੇਸ਼ ਤੌਰ... Read more »

ਪੰਜਾਬ ਦੇ ਪਿੰਡਾਂ ਵਿੱਚ ਖੇਡ ਕ੍ਰਾਂਤੀ: ਆਪ ਸਰਕਾਰ ਤਿਆਰ ਕਰ ਰਹੀ 3100 ਮੈਦਾਨ, ਨੌਜਵਾਨਾਂ ਨੂੰ ਨਸ਼ਿਆਂ ਚੋਂ ਕੱਢ ਕੇ ਖੇਡਾਂ ਵੱਲ ਉਤਸਾਹਿਤ ਕਰਨਾ ਸਾਡਾ ਮਕਸਦ: ਤਰੁਨਪ੍ਰੀਤ ਸਿੰਘ ਸੌਂਦ

ਚੰਡੀਗੜ੍ਹ 21 ਜਨਵਰੀ ਪੰਜਾਬ ਦੇ ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਸੂਬੇ ਵਿੱਚ ਬਣ ਰਹੇ ਪੇਂਡੂ ਖੇਡ ਮੈਦਾਨਾਂ ਦੀ ਪ੍ਰਗਤੀ ਅਤੇ ਗੁਣਵੱਤਾ ਨੂੰ ਲੈ ਕੇ ਸਰਕਾਰ ਦੇ ਸਖ਼ਤ ਰੁਖ਼ ਨੂੰ ਸਪੱਸ਼ਟ ਕੀਤਾ... Read more »

ਪੰਜਾਬ ਸਰਕਾਰ ਨੇ ਬੱਚਿਆਂ ਦੀ ਸੁਰੱਖਿਆ ਅਤੇ ਮਿਆਰੀ ਸਿੱਖਿਆ ਯਕੀਨੀ ਬਣਾਉਣ ਲਈ ਸਾਰੇ ਪਲੇਅ-ਵੇਅ ਸਕੂਲਾਂ ਦੀ ਲਾਜ਼ਮੀ ਔਨਲਾਈਨ ਰਜਿਸਟ੍ਰੇਸ਼ਨ ਲਈ ਪੋਰਟਲ ਕੀਤਾ ਲਾਂਚ : ਡਾ. ਬਲਜੀਤ ਕੌਰ

ਚੰਡੀਗੜ੍ਹ, 21 ਜਨਵਰੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਬੱਚਿਆਂ ਦੇ ਸਰਵਪੱਖੀ ਵਿਕਾਸ ਪ੍ਰਤੀ  ਵਚਨਬੱਧਤਾ ਨੂੰ ਦੁਹਰਾਉਂਦਿਆਂ ਸਮਾਜਿਕ ਸੁਰੱਖਿਆ, ਮਹਿਲਾ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ... Read more »