ਸੰਗਰੂਰ, 14 ਜਨਵਰੀ (000) – ਜ਼ਿਲ੍ਹਾ ਸੰਗਰੂਰ ਦੇ ਸਾਰੇ ਆਂਗਣਵਾੜੀ ਕੇਂਦਰਾਂ ਵਿੱਚ ਅੰਨਪ੍ਰਾਸ਼ਨ ਦਿਵਸ ਮਨਾਇਆ ਗਿਆ। ਇਸ ਦਿਨ 6 ਮਹੀਨੇ ਦੀ ਉਮਰ ਪੂਰੀ ਕਰ ਚੁੱਕੇ ਨੰਨ੍ਹੇ ਬੱਚਿਆਂ ਨੂੰ ਮਾਂ ਦੇ ਦੁੱਧ ਦੇ... Read more »
ਮਾਲੇਰਕੋਟਲਾ, 14 ਜਨਵਰੀ: ਵਿਧਾਇਕ ਅਮਰਗੜ੍ਹ ਪ੍ਰੋ. ਜਸਵੰਤ ਸਿੰਘ ਗੱਜਣਮਾਜਰਾ ਵੱਲੋਂ ਅੱਜ ਪਿੰਡ ਰਾਣਵਾਂ ਦੇ ਅਗਾਂਹਵਧੂ ਅਤੇ ਪ੍ਰਗਤੀਸੀਲ ਕਿਸਾਨ ਹੁਸ਼ਿਆਰ ਸਿੰਘ ਰਾਣੂ ਦੇ ਖੇਤਾਂ ਦਾ ਦੌਰਾ ਕੀਤਾ ਗਿਆ। ਇਸ ਮੌਕੇ ਉਨ੍ਹਾਂ ਕਿਸਾਨ ਵੱਲੋਂ ਫਸਲ ਵਿਭਿੰਨਤਾ ਅਪਣਾ ਕੇ ਉਗਾਈਆਂ ਗਈਆਂ ਵੱਖ-ਵੱਖ ਕਿਸਮਾਂ ਦੀਆਂ ਫਸਲਾਂ ਦਾ ਵਿਸਥਾਰ ਨਾਲ ਜਾਇਜ਼ਾ ਲਿਆ ਅਤੇ ਖੇਤੀ ਦੇ ਨਵੇਂ ਤਰੀਕਿਆਂ ਦੀ ਭਰਪੂਰ ਸਰਾਹਨਾ ਕੀਤੀ। ਵਿਧਾਇਕ ਨੇ ਕਿਸਾਨ ਹੁਸ਼ਿਆਰ ਸਿੰਘ ਰਾਣੂ ਦੀ ਪ੍ਰਸ਼ੰਸਾ ਕਰਦਿਆਂ ਕਿਹਾ ਕਿ ਅਜਿਹੇ ਤਜਰਬੇਬਾਜ਼ ਅਤੇ ਨਵੀਨ ਸੋਚ ਵਾਲੇ ਕਿਸਾਨ ਅੱਜ ਦੇ ਸਮੇਂ ਵਿੱਚ ਹੋਰ ਕਿਸਾਨਾਂ ਲਈ ਪ੍ਰੇਰਣਾ ਸਰੋਤ ਬਣ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦਾ ਹਰ ਕਿਸਾਨ ਆਪਣੀ ਜ਼ਮੀਨ ਦੇ ਕੁਝ ਹਿੱਸੇ ‘ਤੇ ਫਸਲ ਵਿਭਿੰਨਤਾ ਅਪਣਾ ਕੇ ਅਜਿਹੇ ਤਜਰਬੇ ਕਰੇ ਅਤੇ ਹੌਲੀ-ਹੌਲੀ ਇਸ ਖੇਤਰਫਲ ਨੂੰ ਵਧਾਏ, ਤਾਂ ਜੋ ਖੇਤੀ ਨੂੰ ਹੋਰ ਲਾਭਕਾਰੀ ਅਤੇ ਟਿਕਾਊ ਬਣਾਇਆ ਜਾ ਸਕੇ। ਪ੍ਰੋ. ਗੱਜਣਮਾਜਰਾ ਨੇ ਦੱਸਿਆ ਕਿ ਫਸਲ ਵਿਭਿੰਨਤਾ ਨਾਲ ਜਿੱਥੇ ਪਾਣੀ ਦੀ ਖਪਤ ਵਿੱਚ ਕਾਫ਼ੀ ਕਮੀ ਆਉਂਦੀ ਹੈ, ਉੱਥੇ ਹੀ ਕੀਟਨਾਸ਼ਕਾਂ ਅਤੇ ਰਸਾਇਣਕ ਖਾਦਾਂ ‘ਤੇ ਆਉਣ ਵਾਲਾ ਖਰਚ ਵੀ ਲਗਭਗ ਮੁਕ ਜਾਂਦਾ ਹੈ, ਜਿਸ ਨਾਲ ਕਿਸਾਨ ਦੀ ਲਾਗਤ ਘੱਟ ਅਤੇ ਆਮਦਨ ਵਿੱਚ ਵਾਧਾ ਹੁੰਦਾ ਹੈ। ਉਨ੍ਹਾਂ ਕਿਹਾ ਕਿ ਇਹ ਮਾਡਲ ਖੇਤੀ ਕਿਸਾਨਾਂ ਨੂੰ ਆਰਥਿਕ ਤੌਰ ‘ਤੇ ਮਜ਼ਬੂਤ ਬਣਾਉਣ ਦੇ ਨਾਲ-ਨਾਲ ਵਾਤਾਵਰਨ ਸੰਭਾਲ ਵਿੱਚ ਵੀ ਅਹਿਮ ਯੋਗਦਾਨ ਪਾਉਂਦੀ ਹੈ। ਉਨ੍ਹਾਂ ਕਿਹਾ ਕਿ ਫਸਲ ਵਿਭਿੰਨਤਾ ਰਾਹੀਂ ਤਿਆਰ ਹੋਈ ਫਸਲ ਦੀ ਰਹਿੰਦ-ਖੁਹੰਦ ਨੂੰ ਖੇਤਾਂ ਵਿੱਚ ਹੀ ਮਿਲਾ ਦਿੱਤਾ ਜਾਂਦਾ ਹੈ, ਜਿਸ ਨਾਲ ਮਿੱਟੀ ਦੀ ਉਪਜਾਊ ਸ਼ਕਤੀ ਵਧਦੀ ਹੈ, ਜਦਕਿ ਰਵਾਇਤੀ ਤਰੀਕਿਆਂ ਨਾਲ ਰਹਿੰਦ-ਖੁਹੰਦ ਸਾੜਨ ਕਾਰਨ ਪ੍ਰਦੂਸ਼ਣ ਵਧਦਾ ਹੈ ਅਤੇ ਧਰਤੀ ਦੇ ਪੋਸ਼ਟਿਕ ਤੱਤ ਨਸ਼ਟ ਹੁੰਦੇ ਹਨ। ਵਿਧਾਇਕ ਨੇ ਜ਼ੋਰ ਦੇ ਕੇ ਕਿਹਾ ਕਿ ਹਰੇਕ ਇਨਸਾਨ ਪੋਸ਼ਟਿਕ ਤੱਤਾਂ ਨਾਲ ਭਰਪੂਰ ਅਤੇ ਸ਼ੁੱਧ ਖੁਰਾਕ ਦਾ ਹੱਕਦਾਰ ਹੈ ਅਤੇ ਇਸ ਲਈ ਜੈਵਿਕ ਅਤੇ ਕੁਦਰਤੀ ਖੇਤੀ ਨੂੰ ਉਤਸ਼ਾਹਿਤ ਕਰਨਾ ਸਮੇਂ ਦੀ ਸਭ ਤੋਂ ਵੱਡੀ ਲੋੜ ਹੈ। ਉਨ੍ਹਾਂ ਕਿਸਾਨਾਂ ਨੂੰ ਪ੍ਰੇਰਿਤ ਕਰਦਿਆਂ ਕਿਹਾ ਕਿ ਜੇ ਅਸੀਂ ਅੱਜ ਆਪਣੀ ਖੇਤੀ ਨੂੰ ਸਹੀ ਦਿਸ਼ਾ ਦੇਵਾਂਗੇ ਤਾਂ ਭਵਿੱਖ ਦੀਆਂ ਪੀੜ੍ਹੀਆਂ ਨੂੰ ਸਿਹਤਮੰਦ ਪੰਜਾਬ ਦੇ ਸਕਾਂਗੇ। ਇਸ ਮੌਕੇ ਵਿਧਾਇਕ ਅਮਰਗੜ੍ਹ ਨੇ ਪਿੰਡ ਰਾਣਵਾਂ ਦੇ ਵਸਨੀਕਾਂ ਨੂੰ ਭਰੋਸਾ ਦਿਵਾਇਆ ਕਿ ਪੰਜਾਬ ਸਰਕਾਰ ਵੱਲੋਂ ਜਲਦ ਹੀ ਪਿੰਡ ਵਿੱਚ ਨਹਿਰੀ ਪਾਣੀ ਦੀ ਸੁਵਿਧਾ ਮੁਹੱਈਆ ਕਰਵਾਈ ਜਾਵੇਗੀ, ਤਾਂ ਜੋ ਕਿਸਾਨਾਂ ਨੂੰ ਸਿੰਚਾਈ ਲਈ ਕੋਈ ਮੁਸ਼ਕਲ ਨਾ ਆਵੇ ਅਤੇ ਖੇਤੀ ਹੋਰ ਵੀ ਲਾਭਕਾਰੀ ਬਣ ਸਕੇ। Read more »
ਚੰਡੀਗੜ੍ਹ, 14 ਜਨਵਰੀ 2026:ਯੋਜਨਾਬੱਧ ਸ਼ਹਿਰੀ ਵਿਕਾਸ ਨੂੰ ਤੇਜ਼ ਕਰਨ ਅਤੇ ਰੀਅਲ ਅਸਟੇਟ ਦੇ ਮੌਕਿਆਂ ਤੱਕ ਪਹੁੰਚ ਨੂੰ ਵਧਾਉਣ ਦੀ ਦਿਸ਼ਾ ਵਿੱਚ ਅਹਿਮ ਕਦਮ ਚੁੱਕਦਿਆਂ ਪੰਜਾਬ ਦੇ ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਮੰਤਰੀ... Read more »
ਚੰਡੀਗੜ੍ਹ, 14 ਜਨਵਰੀ 2026: ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਅੱਜ ਸਥਾਨਕ ਸਰਕਾਰਾਂ ਭਵਨ, ਸੈਕਟਰ-35, ਚੰਡੀਗੜ੍ਹ ਵਿਖੇ ਪੰਜਾਬ ਰਾਜ ਬਿਜਲੀ ਰੈਗੂਲੇਟਰੀ ਕਮਿਸ਼ਨ ਦੇ ਨਵ-ਨਿਯੁਕਤ ਮੈਂਬਰ ਰਵੀ ਕੁਮਾਰ ਨੂੰ ਅਹੁਦੇ ਅਤੇ ਗੁਪਤਤਾ ਦੀ ਸਹੁੰ... Read more »
ਚੰਡੀਗੜ੍ਹ, 14 ਜਨਵਰੀ 2026: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ 16 ਜਨਵਰੀ, 2026 ਨੂੰ ਜ਼ਿਲ੍ਹਾ ਐਸ.ਏ.ਐਸ. ਨਗਰ (ਮੁਹਾਲੀ) ਤੋਂ ‘ਸਾਡੇ ਬਜ਼ੁਰਗ, ਸਾਡਾ ਮਾਣ’ ਰਾਜ ਪੱਧਰੀ ਮੁਹਿੰਮ ਦੀ ਰਸਮੀ... Read more »
ਸ੍ਰੀ ਅਨੰਦਪੁਰ ਸਾਹਿਬ 14 ਜਨਵਰੀ: ਸ.ਹਰਜੋਤ ਸਿੰਘ ਬੈਂਸ ਕੈਬਨਿਟ ਮੰਤਰੀ ਸਿੱਖਿਆ ਅਤੇ ਸੂਚਨਾ ਤੇ ਲੋਕ ਸੰਪਰਕ ਵਿਭਾਗ ਪੰਜਾਬ ਨੇ ਅੱਜ ਮਾਘੀ ਦੇ ਪਾਵਨ ਤੇ ਪਵਿੱਤਰ ਦਿਹਾੜੇ ਮੌਕੇ ਤਖਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋ ਕੇ ਗੁਰੂ... Read more »
ਬਟਾਲਾ, 14 ਜਨਵਰੀ ( ) ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਬਟਾਲਾ ਦੇ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਵਲੋਂ ਬਟਾਲਾ ਹਲਕੇ ਅੰਦਰ ਜਿਥੇ ਸਰਬਪੱਖੀ ਵਿਕਾਸ ਤੇਜ਼ੀ ਨਾਲ ਕਰਵਾਏ ਜਾ ਰਹੇ ਹਨ, ਓਥੇ... Read more »
ਫ਼ਰੀਦਕੋਟ, 14 ਜਨਵਰੀ 2026: ਵਿਦਿਅਕ ਖੇਤਰ ਵਿੱਚ ਹੋਣਹਾਰ ਵਿਦਿਆਰਥੀਆਂ ਦੀ ਪ੍ਰਤਿਭਾ ਨੂੰ ਮਾਣ ਦੇਣ ਅਤੇ ਉਨ੍ਹਾਂ ਦਾ ਮਨੋਬਲ ਵਧਾਉਣ ਦੇ ਉਦੇਸ਼ ਨਾਲ, ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਵੱਲੋਂ ਜ਼ਿਲ੍ਹਾ ਫ਼ਰੀਦਕੋਟ... Read more »
ਗੜ੍ਹਸ਼ੰਕਰ/ਹੁਸ਼ਿਆਰਪੁਰ, 14 ਜਨਵਰੀ: ਮਾਘੀ ਦੇ ਪਵਿੱਤਰ ਦਿਹਾੜੇ ਮੌਕੇ ਡਿਪਟੀ ਸਪੀਕਰ, ਪੰਜਾਬ ਵਿਧਾਨ ਸਭਾ ਅਤੇ ਹਲਕਾ ਗੜ੍ਹਸ਼ੰਕਰ ਦੇ ਵਿਧਾਇਕ ਜੈ ਕ੍ਰਿਸ਼ਨ ਸਿੰਘ ਰੌੜੀ ਵੱਲੋਂ ਇਤਿਹਾਸਕ ਮਾਘੀ ਮੇਲੇ ਨੂੰ ਸਮਰਪਿਤ, ਗੜ੍ਹਸ਼ੰਕਰ... Read more »
*ਚੰਡੀਗੜ੍ਹ, 13 ਜਨਵਰੀ:* ਸੂਬੇ ਦੇ ਯੋਜਨਾਬੱਧ ਵਿਕਾਸ ਨੂੰ ਯਕੀਨੀ ਬਣਾਉਣ ਦੇ ਯਤਨਾਂ ਤਹਿਤ ਪੰਜਾਬ ਖੇਤਰੀ ਤੇ ਸ਼ਹਿਰੀ ਯੋਜਨਾਬੰਦੀ ਅਤੇ ਵਿਕਾਸ (ਪੀ.ਆਰ.ਟੀ.ਪੀ.ਡੀ.) ਬੋਰਡ ਦੀ ਉੱਚ-ਪੱਧਰੀ ਮੀਟਿੰਗ ਅੱਜ ਇੱਥੇ ਪੰਜਾਬ ਭਵਨ ਵਿਖੇ ਮਕਾਨ ਉਸਾਰੀ... Read more »
