ਚੰਡੀਗੜ੍ਹ; 22 ਅਪ੍ਰੈਲ– ਮੁਲਾਜ਼ਮਾਂ ਦੀ ਭਲਾਈ ਵੱਲ ਇੱਕ ਅਹਿਮ ਕਦਮ ਚੁੱਕਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਰਕਾਰ ਨੇ ਸੂਬੇ ਭਰ ਦੇ ਗਰੁੱਪ-ਡੀ ਮੁਲਾਜ਼ਮਾਂ ਲਈ ਕਣਕ ਦੀ ਖਰੀਦ ਵਾਸਤੇ ਵਿਆਜ ਮੁਕਤ ਕਰਜ਼ੇ ਨੂੰ... Read more »
ਕੋਟਕਪੂਰਾ, 21 ਅਪ੍ਰੈਲ-ਅੱਜ ਕੋਟਕਪੂਰਾ ਸਥਿਤ ਦਫ਼ਤਰ ਵਿਖੇ ਸਪੀਕਰ ਪੰਜਾਬ ਵਿਧਾਨ ਸਭਾ ਕੁਲਤਾਰ ਸਿੰਘ ਸੰਧਵਾਂਵੱਲੋਂ ‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਦੀ ਰਜਿਸਟ੍ਰੇਸ਼ਨ ਪ੍ਰਕਿਰਿਆ ਸੰਬੰਧੀ ਸਮੂਹ ਸਖੀਆਂ ਅਤੇ ਆਂਗਣਵਾੜੀ ਵਰਕਰਾਂ ਨਾਲ ਇੱਕ ਮਹੱਤਵਪੂਰਨ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਸਪੀਕਰ... Read more »
ਮੋਰਿੰਡਾ, 21 ਅਪ੍ਰੈਲ: ਵਧੀਕ ਡਿਪਟੀ ਕਮਿਸ਼ਨਰ (ਵ) ਚੰਦਰਜੋਤੀ ਸਿੰਘ ਵੱਲੋਂ ਅੱਜ ਬਲਾਕ ਮੋਰਿੰਡਾ ਅਧੀਨ ਆਉਣ ਵਾਲੀਆਂ ਵੱਖ-ਵੱਖ ਪੰਚਾਇਤਾਂ ਵਿੱਚ ਚੱਲ ਰਹੇ ਸਰਕਾਰ ਦੇ ਮਹੱਤਵਪੂਰਨ ਵਿਕਾਸ ਪ੍ਰੋਜੈਕਟਾਂ ਦਾ ਵਿਸਥਾਰਪੂਰਵਕ ਜਾਇਜ਼ਾ ਲਿਆ ਗਿਆ। ਵਧੀਕ... Read more »
ਕਰਤਾਰਪੁਰ/ਜਲੰਧਰ, 21 ਅਪ੍ਰੈਲ : ਹਲਕਾ ਵਿਧਾਇਕ ਕਰਤਾਰਪੁਰ ਬਲਕਾਰ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਸ੍ਰ. ਭਗਵੰਤ ਸਿੰਘ ਮਾਨ ਦੀ ਅਗਵਾਈ ਵਿਚ ਪੰਜਾਬ ਸਰਕਾਰ ਵਲੋਂ ਕਣਕ ਦਾ ਇਕ ਇਕ ਦਾਣਾ ਖਰੀਦਿਆ ਜਾਵੇਗਾ ਅਤੇ... Read more »
ਚੰਡੀਗੜ੍ਹ, 21 ਅਪ੍ਰੈਲ:ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਸਰਦਾਰ ਜਸਵੀਰ ਸਿੰਘ ਗੜ੍ਹੀ ਵੱਲੋਂ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਦੇ ਮਲਟੀਪਰਪਜ਼ ਹੈਲਥ ਵਰਕਰ (ਮੇਲ) ਕੇਡਰ ਦੀ ਸ਼ਿਕਾਇਤ ’ ਤੇ ਸਖ਼ਤ ਕਾਰਵਾਈਆਂ ਕਰਦਿਆਂ... Read more »
ਫਿਰੋਜ਼ਪੁਰ, 21 ਅਪ੍ਰੈਲ 2026. ਮਿਰਚ ਦੀ ਕਾਸ਼ਤ ਨੂੰ ਲਾਹੇਵੰਦ ਧੰਦਾ ਬਣਾਉਣ ਲਈ ਕੀਤੇ ਜਾਂਦੇ ਯਤਨਾਂ ਸਦਕਾ ਸਾਰਾਗੜ੍ਹੀ ਫਾਰਮਰਜ਼ ਪ੍ਰੋਡਿਊਸਰ ਕੰਪਨੀ ਲਿਮਟਿਡ ਦੇ ਕਿਸਾਨਾਂ ਦੇ ਸਹਿਯੋਗ ਨਾਲ ਪਹਿਲੀ ਵਾਰ ਹਰੀ ਮਿਰਚ ਦੀ 15 ਟਨ ਦੀ ਪਹਿਲੀ ਖੇਪ ਨੂੰ ਪਿੰਡ ਹਕੂਮਤ ਸਿੰਘ ਵਾਲਾ ਤੋਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਵੱਲੋਂ ਹਰੀ ਝੰਡੀ ਦੇ ਕੇ ਦੁਬਈ ਲਈ ਰਵਾਨਾ ਕੀਤਾ ਗਿਆ| ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਦੱਸਿਆ ਕਿ ਉਹਨਾਂ ਨੂੰ ਬਹੁਤ ਖੁਸ਼ੀ ਹੋਈ ਹੈ ਕਿ ਪੰਜਾਬ ਵਿੱਚ ਪੈਦਾ ਹੋਈ ਹਰੀ ਮਿਰਚ ਨੂੰ ਭਾਰਤ ਤੋਂ ਬਾਹਰ ਦੁਬਈ ਭੇਜਿਆ ਜਾ ਰਿਹਾ ਹੈ| ਉਹਨਾਂ ਕਿਹਾ ਕਿ ਪੰਜਾਬ ਦੀ ਮਿਰਚ ਬਾਹਰਲੇ ਦੇਸ਼ਾਂ ਵਿੱਚ ਜਾਣ ਨਾਲ ਮਿਰਚਾ ਪੈਦਾ ਕਰਨ ਵਾਲੇ ਕਿਸਾਨਾਂ ਅਤੇ ਹੋਰਨਾਂ ਕਿਸਾਨਾਂ ਨੂੰ ਵੀ ਮਿਰਚ ਉਤਪਾਦਨ ਵਿੱਚ ਵੱਡਾ ਹੁਲਾਰਾ ਮਿਲੇਗਾ ਅਤੇ ਕਿਸਾਨਾਂ ਦੀ ਆਰਥਿਕਤਾ ਵਿੱਚ ਵੀ ਬਹੁਤ ਫਾਇਦਾ ਹੋਵੇਗਾ| ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਲਗਭਗ 19661 ਹੈਕਟੇਅਰ ਰਕਬੇ ਵਿੱਚ ਮਿਰਚ ਦੀ ਕਾਸ਼ਤ ਕੀਤੀ ਜਾਦੀ ਹੈ ਜਿਸ ਵਿਚੋਂ 294915 ਮੀਟਰਕ ਟਨ ਹਰੀ ਮਿਰਚ ਦਾ ਉਤਪਾਦਨ ਕੀਤਾ ਜਾਂਦਾ ਹੈ। ਪੰਜਾਬ ਦੇ ਪ੍ਰਮੁੱਖ ਮਿਰਚ ਉਤਪਾਦਕ ਜ਼ਿਲ੍ਹੇ ਫਿਰੋਜ਼ਪੁਰ, ਪਟਿਆਲਾ, ਮਲੇਰਕੋਟਲਾ, ਸੰਗਰੂਰ, ਜਲੰਧਰ, ਤਰਨਤਾਰਨ, ਅੰਮ੍ਰਿਤਸਰ, ਐਸ.ਬੀ.ਐਸ. ਨਗਰ ਅਤੇ ਹੁਸ਼ਿਆਰਪੁਰ ਹਨ। ਪੰਜਾਬ ਵਿੱਚ ਪੈਦਾ ਹੋਈ ਹਰੀ ਮਿਰਚ ਨੂੰ ਭਾਰਤ ਦੇ ਅਲੱਗ—ਅਲੱਗ ਸੂਬੇ ਜਿਵੇਂ ਕਿ ਮੱਧ ਪ੍ਰਦੇਸ਼,ਹਿਮਾਚਲ,ਜੰਮੂ,ਦਿੱਲੀ ਯੂ.ਪੀ ਵਿੱਚ ਭੇਜਿਆ ਜਾਂਦਾ ਹੈ। ਫਿਰੋਜ਼ਪੁਰ ਜ਼ਿਲੇ ਅੰਦਰ 2747 ਹੈਕਟੇਅਰ ਤੋਂ ਵੱਧ ਰਕਬੇ ਵਿੱਚ ਮਿਰਚ ਦੀ ਪੈਦਾਵਾਰ ਕੀਤੀ ਜਾਂਦੀ ਹੈ ਜੋ ਕਿ ਪੰਜਾਬ ਦੇ ਬਾਕੀ ਜ਼ਿਲਿਆਂ ਨਾਲੋ ਸਭ ਤੋਂ ਵੱਧ ਰਕਬਾ ਹੈ। ਜ਼ਿਲ੍ਹਾ ਫਿਰੋਜਪੁਰ ਅੰਦਰ ਮਿਰਚ ਦੀ ਖੇਤੀ 20000 ਤੋਂ ਵੱਧ ਲੋਕਾਂ ਨੂੰ ਸਿੱਧੇ ਅਤੇ 45,000 ਤੋਂ ਵੱਧ ਲੋਕਾਂ ਨੂੰ ਅਸਿੱਧੇ ਤੌਰ ਤੇ ਰੁਜ਼ਗਾਰ ਪ੍ਰਦਾਨ ਕਰਨ ਲਈ ਜਾਣੀ ਜਾਂਦੀ ਹੈ। ਉਨ੍ਹਾਂ ਜ਼ਿਲ੍ਹਾ ਪ੍ਰਸ਼ਾਸ਼ਨ ਫਿਰੋਜ਼ਪੁਰ ਅਤੇ ਬਾਗਬਾਨੀ ਵਿਭਾਗ ਪੰਜਾਬ ਦੀ ਸਰਾਹਨਾ ਕਰਦੇ ਹੋਏ ਕਿਹਾ ਕਿ ਮਿਰਚ ਦੀ ਕਾਸ਼ਤ ਨੂੰ ਲਾਹੇਵੰਦ ਧੰਦਾ ਬਣਾਉਣ ਲਈ ਕੀਤੇ ਜਾਦੇ ਯਤਨਾਂ ਸਦਕਾ ਸਾਰਾਗੜ੍ਹੀ ਫਾਰਮਰਜ਼ ਪ੍ਰੋਡਿਊਸਰ ਕੰਪਨੀ ਲਿਮਟਿਡ ਦੇ ਕਿਸਾਨਾਂ ਦੇ ਸਹਿਯੋਗ ਨਾਲ ਪਹਿਲੀ ਵਾਰ ਹਰੀ ਮਿਰਚ ਦੀ 15 ਟਨ ਦੀ ਪਹਿਲੀ ਖੇਪ ਦੁਬਈ ਲਈ ਰਵਾਨਾ ਕੀਤੀ ਗਈ ਅਤੇ ੳਹਨਾਂ ਵੱਲੋਂ ਡਾ: ਬਿਕਰਮਜੀਤ ਸਿੰਘ ਸਾਹਨੀ (ਪਦਮ ਸ੍ਰੀ) ਮੈਂਬਰ ਪਾਰਲੀਮੇਟ(ਰਾਜ ਸਭਾ) ਵੱਲੋਂ ਚਲਾਈ ਜਾ ਰਹੀ ਸੰਨ ਫਾਊਂਡੇਸ਼ਨ ਰਾਹੀਂ ਸਾਰਾਗੜ੍ਹੀ ਪੋ੍ਰਡਿਊਸਰ ਕੰਪਨੀ ਦੀ ਵਿੱਤੀ ਸਹਾਇਤਾ ਕਰਨ ਦਾ ਵਿਸ਼ਵਾਸ਼ ਦਿਵਾਇਆ ਤਾਂ ਜ਼ੋ ਆਉਣ ਵਾਲੇ ਸਮੇਂ ਦੋਰਾਨ ਹੋਰ ਅਗਾਂਹਵਧੂ ਕਿਸਾਨ ਇਸ ਕੰਪਨੀ ਦਾ ਹਿੱਸਾ ਬਣ ਸਕਣ ਅਤੇ ਖੇਤੀ ਨੂੰ ਲਾਹੇਵੰਦ ਧੰਦੇ ਵਜੋਂ ਅਪਣਾ ਸਕਣ। ਇਸ ਮੌਕੇ ਉਹਨਾਂ ਕਿਹਾ ਕਿ ਪੰਜਾਬ ਸਰਕਾਰ ਸੁਬੇ ਅੰਦਰ ਫਸਲੀ ਵਿਭਿੰਨਤਾ ਲਿਆਉਣ ਲਈ ਕਈ ਤਰਾਂ ਦੇ ਉਪਰਾਲੇ ਕਰ ਰਹੀ ਹੈ ਜਿਸ ਦੇ ਨਤੀਜੇ ਵਜੋਂ ਕਿਸਾਨ ਕਣਕ-ਝੋਨੇ ਦੀ ਕਾਸ਼ਤ ਨੂੰ ਛੱਡ ਕੇ ਸਬਜ਼ੀਆਂ ਦੀ ਕਾਸ਼ਤ ਵਰਗੇ ਲਾਹੇਵੰਦ ਧੰਦੇ ਅਪਣਾ ਰਹੇ ਹਨ। ਸਰਦਾਰ ਕੁਲਤਾਰ ਸਿੰਘ ਸੰਧਵਾਂ ਵੱਲੋ ਸਾਰਾਗੜ੍ਹੀ ਫਾਰਮਰਜ਼ ਪ੍ਰੋਡਿਊਸਰ ਕੰਪਨੀ ਲਿਮਟਿਡ ਦੇ ਮੈਬਰਾਂ ਨੂੰ ਮਿਰਚ ਦਾ ਨਿਰਯਾਤ ਕਰਨ ਉਪਰ ਵਧਾਈ ਦਿੰਦੇ ਹੋਏ ਕਿਹਾ ਕਿ ਅੱਗੇ ਤੋਂ ਵੀ ਇਸੇ ਤਰਾਂ ਮਿਹਨਤ ਜਾਰੀ ਰੱਖਣ ਤਾਂ ਜੋ ਜ਼ਿਲ੍ਹੇ ਦੇ ਹੋਰ ਕਿਸਾਨ ਵੀ ਇਹਨਾਂ ਤੋ ਪ੍ਰੇਰਨਾ ਲੈ ਕੇ ਫਸਲੀ ਵਿਭਿੰਨਤਾ ਅਪਣਾ ਸਕਣ। ਇਸ ਮੌਕੇ ਉਨ੍ਹਾਂ ਵੱਲੋਂ ਕਿਸਾਨਾਂ ਨੂੰ ਸਨਮਾਨਿਤ ਵੀ ਕੀਤਾ ਗਿਆ। ਇਸ ਮੌਕੇ ਵਾਇਸ ਚਾਂਸਲਰ ਪੀ.ਏ.ਯੂ ਲੁਧਿਆਣਾ ਡਾ: ਸਤਬੀਰ ਸਿੰਘ ਗੋਸਲ, ਐਮ.ਐਲ.ਏ ਗੁਰੂਹਰਸਹਾਏ ਸ੍ਰ. ਫੌਜਾ ਸਿੰਘ ਸਰਾਰੀ, ਐਮ.ਐਲ.ਏ ਫ਼ਿਰੋਜ਼ਪੁਰ... Read more »
ਚੰਡੀਗੜ੍ਹ, 21 ਅਪ੍ਰੈਲ: ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਥਾਣਾ ਡਿਵੀਜ਼ਨ ਨੰਬਰ 4 ਲੁਧਿਆਣਾ ਵਿਖੇ ਐਸ.ਐਚ.ਓ. ਵਜੋਂ ਤਾਇਨਾਤ ਇੰਸਪੈਕਟਰ ਗੁਰਜੀਤ ਸਿੰਘ ਨੂੰ 30,000 ਰੁਪਏ ਰਿਸ਼ਵਤ ਲੈਂਦੇ... Read more »
ਚੰਡੀਗੜ੍ਹ, 21 ਅਪ੍ਰੈਲ– ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਇੱਥੇ ਮੁਲਾਜ਼ਮ ਅਤੇ ਵਰਕਰ ਯੂਨੀਅਨਾਂ ਦੇ ਵਫ਼ਦਾਂ ਨਾਲ ਲੜੀਵਾਰ ਮੀਟਿੰਗਾਂ ਕੀਤੀਆਂ, ਜਿੱਥੇ ਉਨ੍ਹਾਂ ਨੇ ਉਨ੍ਹਾਂ ਦੀਆਂ ਮੰਗਾਂ ਨੂੰ ਵਿਸਥਾਰ ਨਾਲ... Read more »
ਚੰਡੀਗੜ੍ਹ, 21 ਅਪ੍ਰੈਲ- ਨਿਵੇਸ਼ ਨੂੰ ਉਤਸ਼ਾਹਿਤ ਕਰਨ ਅਤੇ ਅੰਤਰਰਾਸ਼ਟਰੀ ਭਾਈਵਾਲੀ ਨੂੰ ਹੋਰ ਹੁਲਾਰਾ ਦੇਣ ਲਈ ਵਿਸ਼ਵ-ਵਿਆਪੀ ਪਹੁੰਚ ਜਾਰੀ ਰੱਖਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਆਰਥਿਕ ਸਹਿਯੋਗ ਨੂੰ ਹੋਰ... Read more »
ਚੰਡੀਗੜ੍ਹ, 21 ਅਪ੍ਰੈਲ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਹਾਲੈਂਡ ਦੇ ਮਸ਼ਹੂਰ ਹਾਕੀ ਖਿਡਾਰੀ ਫਲੋਰਿਸ ਜਾਨ ਬੋਵਲੈਂਡਰ ਨਾਲ ਮੁਲਾਕਾਤ ਕੀਤੀ ਅਤੇ ਪੰਜਾਬ ਵਿੱਚ ਹਾਕੀ ਨੂੰ ਹੋਰ ਮਜ਼ਬੂਤ ਕਰਨ, ਖ਼ਾਸ... Read more »
