ਕੂੜਾ ਸਾੜਨ ਨੂੰ ਰੋਕਣ ਲਈ ਪੀ.ਪੀ.ਸੀ.ਬੀ. ਵੱਲੋਂ ਰੋਜ਼ਾਨਾ ਜਾਗਰੂਕਤਾ ਮੁਹਿੰਮ ਜਾਰੀ

ਅੰਮ੍ਰਿਤਸਰ 6 ਦਸੰਬਰ 2025=== ਮਿਊਂਸਿਪਲ ਠੋਸ ਕੂੜੇ (MSW) ਦੇ ਸਾੜਨ ਖਿਲਾਫ਼ ਜ਼ਿਲਾ-ਪੱਧਰੀ ਮੁਹਿੰਮ ਦੇ ਤਹਿਤ, ਪੰਜਾਬ ਪ੍ਰਦੂਸ਼ਣ ਨਿਯੰਤਰਣ ਬੋਰਡ (PPCB) ਦੇ ਰੀਜਨਲ ਦਫ਼ਤਰ ਅੰਮ੍ਰਿਤਸਰ ਵੱਲੋਂ ਅੱਜ ਵੀ ਹੋਰ ਜਾਗਰੂਕਤਾ ਅਤੇ ਸੰਵੇਦਨਸ਼ੀਲਤਾ ਸੈਸ਼ਨ ਕਰਵਾਏ ਗਏ। ਇਹ ਯਤਨ ਲੋਕਾਂ ਦੀ ਸਿਹਤ ਦੀ ਸੁਰੱਖਿਆ ਅਤੇ ਸਥਾਨਕ ਹਵਾ ਗੁਣਵੱਤਾ ਵਿੱਚ ਸੁਧਾਰ ਲਈ ਬੋਰਡ ਦੀ ਵਚਨਬੱਧਤਾ ਨੂੰ ਹੋਰ ਮਜ਼ਬੂਤ ਕਰਦੇ ਹਨ। ਇਸ ਮੁਹਿੰਮ ਦੇ ਹਿੱਸੇ ਵਜੋਂ, ਅਸਿਸਟੈਂਟ ਇਨਵਾਇਰਨਮੈਂਟਲ ਇੰਜੀਨੀਅਰ ਇੰਜੀ. ਸੁਖਮਨੀ ਸਿੰਘ ਨੇ ਮਜੀਠਾ ਅਤੇ ਰਮਦਾਸ ਦੀਆਂ ਮਿਊਂਸਿਪਲ ਕੌਂਸਲਾਂ ਵਿਚ ਕਮਿਊਨਟੀ ਫੈਸਿਲੀਟੇਟਰਜ਼, ਮੋਟੀਵੇਟਰਜ਼ ਅਤੇ ਸਫਾਈ ਸੇਵਕਾਂ ਨਾਲ ਮੁਲਾਕਾਤ ਕਰਕੇ ਉਹਨਾਂ ਨੂੰ ਕੂੜਾ ਸਾੜਨ ਨਾਲ ਪੈਦਾ ਹੋਣ ਵਾਲੇ ਗੰਭੀਰ ਸਿਹਤ ਅਤੇ ਪਰੀਵਰਣਕ ਨੁਕਸਾਨਾਂ ਬਾਰੇ ਜਾਗਰੂਕ ਕੀਤਾ। ਮਿਊਂਸਿਪਲ ਕੌਂਸਲ ਮਜੀਠਾ ਵਿਖੇ ਕਮਿਊਨਟੀ ਫੈਸਿਲੀਟੇਟਰ, ਮੋਟੀਵੇਟਰ ਅਤੇ 21 ਸਫਾਈ ਸੇਵਕਾਂ ਨੇ ਹਾਜ਼ਰੀ ਭਰੀ, ਜਦਕਿ ਮਿਊਂਸਿਪਲ ਕੌਂਸਲ ਰਮਦਾਸ ਵਿਖੇ ਕਮਿਊਨਟੀ ਫੈਸਿਲੀਟੇਟਰ, ਮੋਟੀਵੇਟਰ ਅਤੇ 15 ਸਫਾਈ ਸੇਵਕਾਂ ਨੇ ਜਾਗਰੂਕਤਾ ਕਾਰਜਕ੍ਰਮ ਵਿੱਚ ਭਾਗ ਲਿਆ। ਉਨ੍ਹਾਂ ਨੇ ਜ਼ੋਰ ਦਿੱਤਾ ਕਿ MSW ਸਾੜਨ ਪ੍ਰਤੀ ਜ਼ੀਰੋ ਟੋਲਰੈਂਸ ਰੱਖੀ ਜਾਵੇ ਅਤੇ Solid Waste Management Rules, 2016 ਦੇ ਤਹਿਤ ਵਧੀਆ ਪ੍ਰਥਾਵਾਂ ਜਿਵੇਂ ਕਿ ਢੰਗ ਨਾਲ ਕੂੜੇ ਦੀ ਛਟਾਈ, ਸਮੇਂ-ਸਿਰ ਇਕੱਠਾ ਕਰਨ ਅਤੇ ਵਿਗਿਆਨਕ ਢੰਗ ਨਾਲ ਨਿਪਟਾਨ ਦੀ ਪਾਲਣਾ ਕੀਤੀ ਜਾਵੇ। ਪੀ.ਪੀ.ਸੀ.ਬੀ. ਨੇ ਸਪਸ਼ਟ ਕੀਤਾ ਕਿ ਇਸ ਤਰ੍ਹਾਂ ਦੀਆਂ ਰੋਜ਼ਾਨਾ ਜਾਗਰੂਕਤਾ ਅਤੇ ਲਾਗੂ ਕਰਨ ਵਾਲੀਆਂ ਗਤੀਵਿਧੀਆਂ ਜ਼ਿਲ੍ਹੇ ਦੀਆਂ ਸਭ ਸ਼ਹਿਰੀ ਸਥਾਨਕ ਸਰਕਾਰਾਂ ਵਿੱਚ ਨਿਰੰਤਰ ਚਲਦੀਆਂ ਰਹਿਣਗੀਆਂ, ਤਾਂ ਜੋ ਮੈਦਾਨੀ ਪੱਧਰ ‘ਤੇ ਪ੍ਰਭਾਵਸ਼ਾਲੀ ਕਾਰਵਾਈ ਅਤੇ ਲੋਕਾਂ ਦੀਆਂ ਸ਼ਿਕਾਇਤਾਂ ਦਾ ਸਮੇਂ-ਸਿਰ ਨਿਵਾਰਨ ਸੁਨਿਸ਼ਚਿਤ ਕੀਤਾ ਜਾ ਸਕੇ। Read more »

ਹਰਜੋਤ ਬੈਂਸ ਨੇ ਨੰਗਲ ਦੇ ਜ਼ਮੀਨ ਵਿਵਾਦ ਨੂੰ ਸੁਲਝਾਉਣ ਦਾ ਲਿਆ ਅਹਿਦ, ਜ਼ਮੀਨ ‘ਤੇ ਬੀ.ਬੀ.ਐਮ.ਬੀ. ਦੇ ਦਾਅਵੇ ਨੂੰ ਗ਼ੈਰ-ਕਾਨੂੰਨੀ ਦੱਸਿਆ

ਚੰਡੀਗੜ੍ਹ, 6 ਦਸੰਬਰ:– ਨੰਗਲ ਵਾਸੀਆਂ ਦੇ ਹੱਕਾਂ ਦੀ ਰਾਖੀ ਲਈ ਸਖ਼ਤ ਸਟੈਂਡ ਲੈਂਦਿਆਂ ਪੰਜਾਬ ਦੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਇਸ ਦੇ ਲੰਮੇ ਸਮੇਂ ਤੋਂ ਚੱਲ ਰਹੇ ਜ਼ਮੀਨੀ ਵਿਵਾਦ ਨੂੰ... Read more »

ਕੈਬਨਿਟ ਮੰਤਰੀ, ਚੇਅਰਮੈਨ, ਮੇਅਰ ਵੱਲੋਂ ਮਹਾ ਪ੍ਰੀ-ਨਿਰਵਾਣ ਦਿਵਸ ਮੌਕੇ ਡਾ. ਬੀ.ਆਰ. ਅੰਬੇਡਕਰ ਨੂੰ ਸ਼ਰਧਾ ਦੇ ਫੁੱਲ ਭੇਟ

ਜਲੰਧਰ, 6 ਦਸੰਬਰ :  ਪੰਜਾਬ ਦੇ ਬਾਗਬਾਨੀ, ਸੁਤੰਤਰਤਾ ਸੈਨਾਨੀ ਅਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਮੋਹਿੰਦਰ ਭਗਤ, ਪੰਜਾਬ ਸਫਾਈ ਕਰਮਚਾਰੀ ਕਮਿਸ਼ਨ ਦੇ ਚੇਅਰਮੈਨ ਚੰਦਨ ਗਰੇਵਾਲ, ਮੇਅਰ ਵਿਨੀਤ ਧੀਰ, ਚੇਅਰਮੈਨ ਪੰਜਾਬ ਮੁਸਲਿਮ ਵੈੱਲਫੇਅਰ ਡਿਵੈਲਪਮੈਂਟ... Read more »

ਨਾਮਜ਼ਦਗੀ ਵਾਪਸ ਲੈਣ ਮਗਰੋਂ ਜ਼ਿਲ੍ਹਾ ਪ੍ਰੀਸ਼ਦ ਲਈ 40 ਅਤੇ ਪੰਚਾਇਤ ਸੰਮਤੀਆਂ ਲਈ 134 ਉਮੀਦਵਾਰ ਚੋਣ ਮੈਦਾਨ ‘ਚ- ਏ.ਡੀ.ਸੀ(ਵਿਕਾਸ)

ਮਾਲੇਰਕੋਟਲਾ 06 ਮਾਲੇਰਕੋਟਲਾ :-                    ਵਧੀਕ ਜ਼ਿਲ੍ਹਾ ਚੋਣ ਅਫ਼ਸਰ ਕਮ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਰਿੰਪੀ ਗਰਗ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਜ਼ਿਲ੍ਹਾ ਪ੍ਰੀਸ਼ਦ ਲਈ 50 ਅਤੇ ਪੰਚਾਇਤ ਸੰਮਤੀਆਂ ਲਈ 182 ਨਾਮਜਦਗੀਆਂ ਦਾਖ਼ਲ... Read more »

ਨੰਗਲ ਦੇ ਵਸਨੀਕਾਂ ਨੂੰ ਜ਼ਮੀਨਾ ਦੇ ਮਾਲਕਾਨਾਂ ਹੱਕ ਲਈ ਕਾਰਵਾਈ ਕਰਾਂਗੇ- ਹਰਜੋਤ ਬੈਂਸ

ਨੰਗਲ 06 ਦਸੰਬਰ: ਸ੍ਰ.ਹਰਜੋਤ ਸਿੰਘ ਬੈਂਸ ਕੈਬਨਿਟ ਮੰਤਰੀ ਸਿੱਖਿਆ ਅਤੇ ਸੂਚਨਾ ਤੇ ਲੋਕ ਸੰਪਰਕ ਵਿਭਾਗ ਤੇ ਵਿਧਾਇਕ ਸ੍ਰੀ ਅਨੰਦਪੁਰ ਸਾਹਿਬ ਨੇ ਕਿਹਾ ਹੈ ਕਿ ਬੀਬੀਐਮਬੀ ਵੱਲੋਂ ਨੰਗਲ ਦੇ ਵਸਨੀਕਾਂ ਉਤੇ ਦਹਾਕਿਆਂ ਤੋਂ ਜ਼ਮੀਨ ਖਾਲੀ ਕਰਵਾਉਣ... Read more »

ਧੂਰੀ ਹਲਕੇ ‘ਚ ਚੇਅਰਮੈਨ ਦਲਵੀਰ ਸਿੰਘ ਢਿੱਲੋਂ ਵੱਲੋਂ ਚੋਣ ਪ੍ਰਚਾਰ ਲਈ ਤੂਫ਼ਾਨੀ ਦੌਰਾ

ਧੂਰੀ/ਸੰਗਰੂਰ, 6 ਦਸੰਬਰ: ਧੂਰੀ ਹਲਕੇ ਦੇ ਹਰੇਕ ਵੋਟਰ ਤੱਕ ਪਹੁੰਚ ਯਕੀਨੀ ਬਣਾਉਣ ਲਈ ਪੰਜਾਬ ਲਘੂ ਉਦਯੋਗ ਅਤੇ ਨਿਰਯਾਤ ਨਿਗਮ ਦੇ ਚੇਅਰਮੈਨ ਦਲਵੀਰ ਸਿੰਘ ਢਿੱਲੋਂ ਵੱਲੋਂ ਅੱਜ ਹਲਕੇ ਦੇ ਸੱਤ ਪਿੰਡਾਂ ਦਾ ਤੂਫ਼ਾਨੀ... Read more »

ਰਾਜ ਚੋਣ ਕਮਿਸ਼ਨ ਵੱਲੋਂ ਸੀਨੀਅਰ ਆਈ.ਪੀ.ਐੱਸ. ਅਧਿਕਾਰੀ ਗੁਰਪ੍ਰੀਤ ਸਿੰਘ ਜ਼ਿਲ੍ਹਾ ਤਰਨ ਤਾਰਨ ਲਈ ਪੁਲਿਸ ਅਬਜ਼ਰਵਰ ਨਿਯੁਕਤ

ਤਰਨ ਤਾਰਨ, 06 ਦਸੰਬਰ (       ) – ਪੰਜਾਬ ਰਾਜ ਚੋਣ ਕਮਿਸ਼ਨ ਵੱਲੋਂ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਦੀਆਂ ਆਮ ਚੋਣਾਂ-2025 ਲਈ ਸ੍ਰੀ ਗੁਰਪ੍ਰੀਤ ਸਿੰਘ, ਆਈ.ਪੀ.ਐੱਸ. ਨੂੰ ਜ਼ਿਲ੍ਹਾ ਤਰਨ ਤਾਰਨ... Read more »

ਆਪ ਪ੍ਰਧਾਨ ਅਮਨ ਅਰੋੜਾ ਦੀ ਅਗਵਾਈ ਵਿੱਚ ਸਾਬਕਾ ਨਗਰ ਕੌਂਸਲਰ ਯਾਦਵਿੰਦਰ ਸਿੰਘ ਨਿਰਮਾਣ ਅਕਾਲੀ ਦਲ ਛੱਡ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ

ਸੁਨਾਮ, 06 ਦਸੰਬਰ 2025- ਸੁਨਾਮ ਊਧਮ ਸਿੰਘ ਵਾਲਾ ਦੇ ਵਾਰਡ ਨੰ. 17 ਤੋਂ ਸਾਬਕਾ ਨਗਰ ਕੌਂਸਲਰ ਯਾਦਵਿੰਦਰ ਸਿੰਘ ਨਿਰਮਾਣ ਅੱਜ ਆਪਣੇ ਪਰਿਵਾਰ ਅਤੇ ਵੱਡੀ ਗਿਣਤੀ ਸਾਥੀਆਂ ਸਮੇਤ ਅਕਾਲੀ ਦਲ ਛੱਡ ਕੇ ‘ਆਪ’... Read more »

ਚਾਰ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਿਜਦਾ ਕਰਨ ਲਈ ਪੰਜਾਬ ਦੇ ਸਕੂਲਾਂ ਵਿੱਚ 3-ਰੋਜ਼ਾ ਵਿਦਿਅਕ ਪ੍ਰੋਗਰਾਮ

ਚੰਡੀਗੜ੍ਹ, 6 ਦਸੰਬਰ:ਪੰਜਾਬ ਦੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਦਸਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਸਾਹਿਬਜ਼ਾਦਿਆਂ- ਬਾਬਾ ਅਜੀਤ ਸਿੰਘ ਜੀ, ਬਾਬਾ ਜੁਝਾਰ ਸਿੰਘ ਜੀ, ਬਾਬਾ ਜ਼ੋਰਾਵਰ... Read more »

ਜ਼ਿਲ੍ਹਾ ਚੋਣ ਅਫ਼ਸਰ ਵੱਲ਼ੋਂ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਦੀ ਮੌਜੂਦਗੀ ’ਚ ਚੋਣ ਅਮਲੇ ਦੀ ਕੀਤੀ ਪਹਿਲੀ ਰੈਂਡਮਾਈਜ਼ੇਸ਼ਨ

ਮਾਲੇਰਕੋਟਲਾ 05 ਦਸੰਬਰ-                            ਜ਼ਿਲ੍ਹਾ ਚੋਣ ਅਫ਼ਸਰ ਕਮ ਡਿਪਟੀ ਕਮਿਸ਼ਨਰ ਵਿਰਾਜ ਐਸ.ਤਿੜਕੇ ਦੀ ਮੌਜੂਦਗੀ ਵਿੱਚ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ... Read more »