
ਚੰਡੀਗੜ੍ਹ, 22 ਅਗਸਤ: ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਚਲਾਈ ਗਈ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਨੂੰ ਲਗਾਤਾਰ 174ਵੇਂ ਦਿਨ ਜਾਰੀ ਰੱਖਦੇ ਹੋਏ, ਪੰਜਾਬ ਪੁਲਿਸ ਨੇ... Read more »

ਚੰਡੀਗੜ੍ਹ, 20 ਅਗਸਤ: ਭਾਰਤੀ ਚੋਣ ਕਮਿਸ਼ਨ ਨੇ 21-ਤਰਨਤਾਰਨ ਵਿਧਾਨ ਸਭਾ ਹਲਕੇ ਲਈ ਹੋਣ ਵਾਲੀ ਜ਼ਿਮਨੀ ਚੋਣ ਦੇ ਮੱਦੇਨਜ਼ਰ ਵੋਟਰ ਸੂਚੀ ਦੀ ਵਿਸ਼ੇਸ਼ ਸੰਖੇਪ ਸੋਧ ਲਈ ਸ਼ਡਿਊਲ ਜਾਰੀ ਕੀਤਾ ਹੈ। ਇਸ ਸਬੰਧੀ ਵੇਰਵੇ... Read more »

ਗੁਰਦਾਸਪੁਰ, 2 ਅਗਸਤ ( ) – ਪੰਜਾਬ ਸਰਕਾਰ ਦੀਆਂ ਹਦਾਇਤਾਂ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਇੱਕ ਨਿਵੇਕਲੀ ਪਹਿਲ ਕਰਦਿਆਂ ਗੁਰਦਾਸਪੁਰ ਸ਼ਹਿਰ ਦੇ ਪੁਰਾਣੇ ਬੱਸ ਅੱਡੇ ਵਿੱਚ ਦੋ ਰੋਜ਼ਾ ‘ਉਮੀਦ... Read more »
ਮਾਲੇਰਕੋਟਲਾ 18 ਜਨਵਰੀ : ਵਿਧਾਇਕ ਮਾਲੇਰਕੋਟਲਾ ਡਾ. ਜਮੀਲ ਉਰ ਰਹਿਮਾਨ ਨੇ ਪੰਜਾਬ ਵਕਫ਼ ਬੋਰਡ ਵੱਲੋਂ ਸਥਾਨਕ ਈਦਗਾਹ ਵਿਖੇ 03 ਕਰੋੜ ਰੁਪਏ ਦੀ ਲਾਗਤ ਨਾਲ ਉਸਾਰੇ ਜਾਣ ਵਾਲੇ “ਈਦਗਾਹ ਪਬਲਿਕ ਸਕੂਲ” ਦਾ ਨੀਂਹ ਪੱਥਰ ਰੱਖਿਆ। ਇਸ ਮੌਕੇ ਉਨ੍ਹਾਂ ਨੇ ਕਿਹਾ ਕਿ ਇਹ ਸਕੂਲ ਮਾਲੇਰਕੋਟਲਾ ਅਤੇ ਆਲੇ-ਦੁਆਲੇ ਦੇ ਖੇਤਰ ਵਿੱਚ ਵਿਦਿਆਰਥੀਆਂ ਲਈ ਆਧੁਨਿਕ ਸਿੱਖਿਆ ਦੇ ਮੌਕੇ ਪ੍ਰਦਾਨ ਕਰਨ ਵਾਲਾ ਇੱਕ ਮਹੱਤਵਪੂਰਨ ਉਪਰਾਲਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਕਫ਼ ਬੋਰਡ ਵੱਲੋਂ ਇਸ ਸਕੂਲ ਦੀ ਸਥਾਪਨਾ ਦੀ ਮੰਤਵ ਹੈ ਕਿ ਵਿਦਿਆਰਥੀਆਂ ਨੂੰ ਉੱਚ ਮਿਆਰੀ ਸਿੱਖਿਆ ਅਤੇ ਹੋਰ ਅਕਾਦਮਿਕ ਸਰੋਤ ਮਿਲਣ, ਜਿਨ੍ਹਾਂ ਨਾਲ ਉਹ ਆਪਣੇ ਭਵਿੱਖ ਲਈ ਚੰਗੇ ਮੌਕੇ ਪ੍ਰਾਪਤ ਕਰ ਸਕਣ।ਇਹ ਸਕੂਲ ਸਿੱਖਿਆ ਲਈ ਇੱਕ ਆਧੁਨਿਕ ਮਾਹੌਲ ਪ੍ਰਦਾਨ ਕਰੇਗਾ, ਜਿੱਥੇ ਵਿਦਿਆਰਥੀ ਆਪਣੇ ਕੌਸ਼ਲ ਅਤੇ ਸਮਰੱਥਾ ਨੂੰ ਵਿਕਸਤ ਕਰ ਸਕਣਗੇ।ਉਨ੍ਹਾਂ ਦੱਸਿਆ ਕਿ ਅਤੀ ਆਧੁਨਿਕ ਸਹੂਲਤਾਵਾਂ ਨਾਲ ਲੈਸ ਸਕੂਲ ਦੀ ਇਮਾਰਤ ਬੀਮਾ(ਪੀਲਰਾਂ) ਤੇ ਉਸਾਰੀ ਜਾਵੇਗੀ ਤਾਂ ਜੋ ਨਵਾਜ ਅਦਾ... Read more »
ਮਾਲੇਰਕੋਟਲਾ 18 ਜਨਵਰੀ ਵਿਧਾਇਕ ਮਾਲੇਰਕੋਟਲਾ ਡਾ ਜਮੀਲ ਉਰ ਰਹਿਮਾਨ ਨੇ ਸਥਾਨਕ ਮਸਜਿਦ ਬੰਗਲੇ ਵਾਲੀ, ਸ਼ੇਰਵਾਨੀ ਗੇਟ ਵਿਖੇ 50 ਲੱਖ ਰੁਪਏ ਦੀ ਲਾਗਤ ਨਾਲ ਬਣੀ ਆਧੁਨਿਕ “ਇਮਾਮ ਗ਼ਜ਼ਾਲੀ ਲਾਇਬ੍ਰੇਰੀ ਅਤੇ ਸਟੱਡੀ ਸੈਂਟਰ” ਦਾ... Read more »
ਮਾਲੇਰਕੋਟਲਾ 18 ਜਨਵਰੀ : ਪਾਵਰ ਗਰਿੱਡ ਕਾਰਪੋਰੇਸ਼ਨ ਆਫ਼ ਇੰਡੀਆ ਲਿਮਟਿਡ (ਪਾਵਰ ਗਰਿੱਡ)ਮਾਲੇਰਕੋਟਲਾ ਵੱਲੋਂ ਸਥਾਨਕ ਆਪਟੀਕਲ ਸੈਂਟਰ ਦੇ ਸਹਿਯੋਗ ਨਾਲ ਪਾਵਰ ਗਰਿੱਡ ਦੇ ਕਰਮਚਾਰੀਆਂ, ਕੰਟਰੈਕਟ ਵਰਕਰਾਂ ਅਤੇ ਨੇੜਲੇ ਪਿੰਡਾਂ ਦੇ ਲੋਕਾਂ ਲਈ ਪਾਵਰ ਗਰਿੱਡ ਸਬ ਸਟੇਸ਼ਨ ਲੁਧਿਆਣਾ ਰੋਡ ਮਾਲੇਰਕੋਟਲਾ ਵਿਖੇ ਅੱਖਾਂ ਦਾ ਮੁਫ਼ਤ ਚੈੱਕਅਪ ਕੈਂਪ ਆਯੋਜਿਤ ਕੀਤਾ ਗਿਆ। ਕੈਂਪ ਦੌਰਾਨ 200 ਤੋਂ ਵੱਧ ਵਿਅਕਤੀਆਂ ਦੀਆਂ ਅੱਖਾਂ ਦਾ ਮੁਫ਼ਤ ਚੈੱਕਅਪ ਕੀਤਾ ਗਿਆ ਅਤੇ ਲੋੜਵੰਦਾਂ ਨੂੰ ਮੁਫ਼ਤ ਐਨਕਾਂ ਅਤੇ ਦਵਾਈਆਂ ਵੀ ਦਿੱਤੀਆਂ ਗਈਆਂ। ਇਸ ਗੱਲ ਦੀ ਜਾਣਕਾਰੀ ਡਿਪਟੀ ਜਨਰਲ ਮੈਨੇਜਰ ਇੰਜ. ਮਨਵਿੰਦਰ ਪਾਲ ਸਿੰਘ ਨੇ ਦਿੱਤੀ । ਉਨ੍ਹਾਂ ਕਿਹਾ ਇੱਕ ਜ਼ਿੰਮੇਵਾਰ ਕਾਰਪੋਰੇਟ ਹੋਣ ਦੇ ਨਾਤੇ, ਪਾਵਰ ਗਰਿੱਡ ਪਿਛਲੇ ਕਈ ਸਾਲਾਂ ਤੋਂ ਪੰਜਾਬ ਵਿੱਚ ਆਮ ਲੋਕਾਂ ਦੀ ਭਲਾਈ ਲਈ ਢੁਕਵਾਂ ਮੈਡੀਕਲ ਬੁਨਿਆਦੀ ਢਾਂਚਾ ਸਾਫ਼ ਸੁਥਰਾ ਵਾਤਾਵਰਨ, ਸਿੱਖਿਆ ਅਤੇ ਸੈਨੀਟੇਸ਼ਨ ਆਦਿ ਦੇ ਖੇਤਰ ਵਿੱਚ ਆਪਣੀ ਕਾਰਪੋਰੇਟ ਸਮਾਜਿਕ ਜ਼ਿੰਮੇਵਾਰੀ ਸਮਝਦੇ ਹੋਏ ਲੋਕ ਭਲਾਈ ਦੇ ਕੰਮਾਂ ਵਿੱਚ ਆਪਣੀ ਹਿੱਸੇਦਾਰੀ ਲਗਾਤਾਰ ਪਾਉਂਦਾ ਆ ਰਿਹਾ ਹੈ। ਉਨ੍ਹਾਂ ਜ਼ਿਲ੍ਹੇ ਦੇ ਹੋਰ ਉਦਯੋਗਿਕ ਅਦਾਰਿਆਂ ਦੇ ਮੁਖੀਆਂ ਨੂੰ ਅਪੀਲ ਕੀਤੀ ਕਿ ਉਹ ਆਮ ਲੋਕਾਂ ਦੀ ਭਲਾਈ ਲਈ ਅੱਗੇ ਆਉਣ। ਇਸ ਮੌਕੇ ਮੈਨੇਜਰ ਇੰਜ. ਗਗਨਦੀਪ ਸਿੰਘ, ਅਸਿਸਟੈਂਟ ਮੈਨੇਜਰ ਜੋਯਦੀਪ ਘੋਸ਼, ਸਾਗਰ ਤੋਂ ਇਲਾਵਾ ਹੋਰ ਅਧਿਕਾਰੀ/ ਕਰਮਚਾਰੀਆਂ ਅਤੇ ਪਤਵੰਤੇ ਮੌਜੂਦ ਸਨ Read more »
ਲੁਧਿਆਣਾ, 18 ਜਨਵਰੀ (000) – ਜਵਾਹਰ ਨਵੋਦਿਆ ਵਿਦਿਆਲਿਆ, ਧਨਾਂਨਸੂ ਵਿਖੇ ਛੇਵੀਂ ਕਲਾਸ ਦੇ ਦਾਖਲੇ ਲਈ ਪ੍ਰਵੇਸ਼ ਪ੍ਰੀਖਿਆ ਅੱਜ ਵੱਖ-ਵੱਖ 11 ਕੇਂਦਰਾਂ ‘ਚ ਸੁਚਾਰੂ ਢੰਗ ਨਾਲ ਸੰਪਨ ਹੋਈ। ਜਵਾਹਰ ਨਵੋਦਿਆ ਵਿਦਿਆਲਿਆ, ਧਨਾਂਨਸੂ ਦੇ... Read more »
ਫਰੀਦਕੋਟ: 18 ਜਨਵਰੀ 2025 : ਕਿਸਾਨਾਂ ਨੂੰ ਚਾਲੂ ਹਾੜੀ ਦੀਆਂ ਫਸਲਾਂ ਦੀ ਕਾਸ਼ਤ ਲਈ ਲੋੜੀਂਦੀਆਂ ਖਾਦਾਂ ਅਤੇ ਨਦੀਨਨਾਸ਼ਕ ਮੁਹੱਈਆ ਕਰਵਾਉਣ ਦੇ ਮੰਤਵ ਲਈ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋ ਚਲਾਈ ਜਾ ਰਹੀ... Read more »
ਫਾਜ਼ਿਲਕਾ, 18 ਜਨਵਰੀ 2025: ਫਾਜ਼ਿਲਕਾ ਪੁਲਿਸ ਵੱਲੋਂ ਲੋਕਾਂ ਨੂੰ ਟ੍ਰੈਫਿਕ ਨਿਯਮਾਂ ਦੀ ਪਾਲਣਾ ਅਤੇ ਸੜਕ ਸੁਰੱਖਿਆ ਪ੍ਰਤੀ ਜਾਗਰੂਕ ਕਰਨ ਲਈ ਵਿਸ਼ੇਸ਼ ਟ੍ਰੈਫਿਕ ਮਹੀਨਾ ਮਨਾਇਆ ਜਾ ਰਿਹਾ ਹੈ। ਇਸ ਦੇ ਤਹਿਤ ਅੱਜ ਧੁੰਦ ਵਾਲੇ ਮੌਸਮ ਨੂੰ ਧਿਆਨ ਵਿੱਚ ਰੱਖਦੇ ਹੋਏ ਫਾਜ਼ਿਲਕਾ ਪੁਲਿਸ ਦੇ ਟ੍ਰੈਫਿਕ ਸਟਾਫ ਨੇ ਵਾਹਨਾਂ ‘ਤੇ ਰਿਫਲੈਕਟਰ ਲਗਾ ਕੇ ਸੜਕ ਸੁਰੱਖਿਆ ਲਈ ਮਹੱਤਵਪੂਰਣ ਕਦਮ ਚੁੱਕਿਆ। ਰਿਫਲੈਕਟਰ ਲਗਾਉਣ ਦਾ ਉਦੇਸ਼ ਸੜਕਾਂ ‘ਤੇ ਧੁੰਦ ਕਾਰਨ ਹਾਦਸਿਆਂ ਨੂੰ ਰੋਕਣਾ ਅਤੇ ਰਾਤ ਦੇ ਸਮੇਂ ਚੱਲ ਰਹੇ ਵਾਹਨਾਂ ਨੂੰ ਦਿਖਣ ਯੋਗ ਬਣਾਉਣਾ ਹੈ, ਕਿਉਕਿ ਧੁੰਦ ਦੇ ਕਾਰਨ ਦ੍ਰਿਸ਼ਤਾ ਘਟ ਜਾਂਦੀ ਹੈ, ਜਿਸ ਕਾਰਨ ਹਾਦਸਿਆਂ ਦਾ ਖਤਰਾ ਵਧ ਜਾਂਦਾ ਹੈ। ਇਸ ਨੂੰ ਧਿਆਨ ਵਿੱਚ ਰੱਖਦਿਆਂ, ਟ੍ਰੈਫਿਕ ਪੁਲਿਸ ਵੱਲੋਂ ਵਾਹਨਾਂ ਦੀ ਦਿਖਣਸ਼ੀਲਤਾ ਵਧਾਉਣ ਲਈ ਰਿਫਲੈਕਟਰ ਲਗਾਉਣ ਦਾ ਫੈਸਲਾ ਕੀਤਾ ਗਿਆ ਹੈ। ਇਹ ਰਿਫਲੈਕਟਰ ਰਾਤ ਦੇ ਸਮੇਂ ਜਾਂ ਘੱਟ ਦਿਖਾਈ ਦੇਣ ਵਾਲੇ ਮੌਸਮ ਵਿੱਚ ਲਾਈਟ ਪੈਂਦੇ ਹੀ ਚਮਕਦੇ ਹਨ, ਜਿਸ ਨਾਲ ਵਾਹਨਾਂ ਦੀ ਉਪਸਥਿਤੀ ਸਪਸ਼ਟ ਹੁੰਦੀ ਹੈ ਅਤੇ ਹਾਦਸਿਆਂ ਤੋਂ ਬਚਾਅ ਹੁੰਦਾ ਹੈ। ਐਸ.ਐਸ.ਪੀ. ਫਾਜ਼ਿਲਕਾ ਸ਼੍ਰੀ ਵਰਿੰਦਰ ਸਿੰਘ ਬਰਾੜ ਵੱਲੋਂ ਜ਼ਿਲ੍ਹੇ ਦੇ ਵਾਹਨ ਚਾਲਕਾ ਨੂੰ ਅਪੀਲ ਕੀਤੀ ਗਈ ਕਿ ਹਰ ਵਾਹਨ ਚਾਲਕ ਇਸ ਮੁਹਿੰਮ ਵਿੱਚ ਆਪਣਾ ਯੋਗਦਾਨ ਪਾਵੇ, ਤਾਂ ਜੋ ਸੜਕਾਂ ਤੇ ਹੋਣ ਵਾਲੇ ਹਾਦਸਿਆਂ ਤੋਂ ਬਚਿਆ ਜਾ ਸਕੇ। ਇਹ ਮੁਹਿੰਮ ਸਿਰਫ ਧੁੰਦ ਦੇ ਮੌਸਮ ਲਈ ਹੀ ਨਹੀਂ ਸਗੋਂ ਹਰ ਸਮੇਂ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਜਰੂਰੀ ਹੈ। ਇਸ ਮੌਕੇ ਸਥਾਨਕ ਲੋਕਾਂ ਨੇ ਫਾਜ਼ਿਲਕਾ ਪੁਲਿਸ ਦੇ ਇਸ ਉਪਰਾਲੇ ਦੀ ਸਰਾਹਨਾ ਕੀਤੀ ਹੈ ਅਤੇ ਟ੍ਰੈਫਿਕ ਸਟਾਫ ਨਾਲ ਸਹਿਯੋਗ ਦੇਣ ਦਾ ਭਰੋਸਾ ਦਿੱਤਾ ਗਿਆ ਹੈ। Read more »
ਫਾਜ਼ਿਲਕਾ 18 ਜਨਵਰੀ ਵਿਸ਼ਵ ਦਿਵਿਯਾਂਗ ਦਿਵਸ ਅਤੇ ਵਿਸ਼ਵ ਸੰਕੇਤਕ ਭਾਸ਼ਾ ਦਿਵਸ ਨੂੰ ਸਮਰਪਿਤ ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਵਿਭਾਗ ਵੱਲੋਂ ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਨਾਲ ਜਿਲਾ ਪੱਧਰੀ ਸਮਾਗਮ ਮਨਾਇਆ ਗਿਆ। ਇਸ... Read more »