ਫਾਜ਼ਿਲਕਾ, 18 ਜਨਵਰੀ 2025: ਫਾਜ਼ਿਲਕਾ ਪੁਲਿਸ ਵੱਲੋਂ ਲੋਕਾਂ ਨੂੰ ਟ੍ਰੈਫਿਕ ਨਿਯਮਾਂ ਦੀ ਪਾਲਣਾ ਅਤੇ ਸੜਕ ਸੁਰੱਖਿਆ ਪ੍ਰਤੀ ਜਾਗਰੂਕ ਕਰਨ ਲਈ ਵਿਸ਼ੇਸ਼ ਟ੍ਰੈਫਿਕ ਮਹੀਨਾ ਮਨਾਇਆ ਜਾ ਰਿਹਾ ਹੈ। ਇਸ ਦੇ ਤਹਿਤ ਅੱਜ ਧੁੰਦ ਵਾਲੇ ਮੌਸਮ ਨੂੰ ਧਿਆਨ ਵਿੱਚ ਰੱਖਦੇ ਹੋਏ ਫਾਜ਼ਿਲਕਾ ਪੁਲਿਸ ਦੇ ਟ੍ਰੈਫਿਕ ਸਟਾਫ ਨੇ ਵਾਹਨਾਂ ‘ਤੇ ਰਿਫਲੈਕਟਰ ਲਗਾ ਕੇ ਸੜਕ ਸੁਰੱਖਿਆ ਲਈ ਮਹੱਤਵਪੂਰਣ ਕਦਮ ਚੁੱਕਿਆ। ਰਿਫਲੈਕਟਰ ਲਗਾਉਣ ਦਾ ਉਦੇਸ਼ ਸੜਕਾਂ ‘ਤੇ ਧੁੰਦ ਕਾਰਨ ਹਾਦਸਿਆਂ ਨੂੰ ਰੋਕਣਾ ਅਤੇ ਰਾਤ ਦੇ ਸਮੇਂ ਚੱਲ ਰਹੇ ਵਾਹਨਾਂ ਨੂੰ ਦਿਖਣ ਯੋਗ ਬਣਾਉਣਾ ਹੈ, ਕਿਉਕਿ ਧੁੰਦ ਦੇ ਕਾਰਨ ਦ੍ਰਿਸ਼ਤਾ ਘਟ ਜਾਂਦੀ ਹੈ, ਜਿਸ ਕਾਰਨ ਹਾਦਸਿਆਂ ਦਾ ਖਤਰਾ ਵਧ ਜਾਂਦਾ ਹੈ। ਇਸ ਨੂੰ ਧਿਆਨ ਵਿੱਚ ਰੱਖਦਿਆਂ, ਟ੍ਰੈਫਿਕ ਪੁਲਿਸ ਵੱਲੋਂ ਵਾਹਨਾਂ ਦੀ ਦਿਖਣਸ਼ੀਲਤਾ ਵਧਾਉਣ ਲਈ ਰਿਫਲੈਕਟਰ ਲਗਾਉਣ ਦਾ ਫੈਸਲਾ ਕੀਤਾ ਗਿਆ ਹੈ। ਇਹ ਰਿਫਲੈਕਟਰ ਰਾਤ ਦੇ ਸਮੇਂ ਜਾਂ ਘੱਟ ਦਿਖਾਈ ਦੇਣ ਵਾਲੇ ਮੌਸਮ ਵਿੱਚ ਲਾਈਟ ਪੈਂਦੇ ਹੀ ਚਮਕਦੇ ਹਨ, ਜਿਸ ਨਾਲ ਵਾਹਨਾਂ ਦੀ ਉਪਸਥਿਤੀ ਸਪਸ਼ਟ ਹੁੰਦੀ ਹੈ ਅਤੇ ਹਾਦਸਿਆਂ ਤੋਂ ਬਚਾਅ ਹੁੰਦਾ ਹੈ। ਐਸ.ਐਸ.ਪੀ. ਫਾਜ਼ਿਲਕਾ ਸ਼੍ਰੀ ਵਰਿੰਦਰ ਸਿੰਘ ਬਰਾੜ ਵੱਲੋਂ ਜ਼ਿਲ੍ਹੇ ਦੇ ਵਾਹਨ ਚਾਲਕਾ ਨੂੰ ਅਪੀਲ ਕੀਤੀ ਗਈ ਕਿ ਹਰ ਵਾਹਨ ਚਾਲਕ ਇਸ ਮੁਹਿੰਮ ਵਿੱਚ ਆਪਣਾ ਯੋਗਦਾਨ ਪਾਵੇ, ਤਾਂ ਜੋ ਸੜਕਾਂ ਤੇ ਹੋਣ ਵਾਲੇ ਹਾਦਸਿਆਂ ਤੋਂ ਬਚਿਆ ਜਾ ਸਕੇ। ਇਹ ਮੁਹਿੰਮ ਸਿਰਫ ਧੁੰਦ ਦੇ ਮੌਸਮ ਲਈ ਹੀ ਨਹੀਂ ਸਗੋਂ ਹਰ ਸਮੇਂ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਜਰੂਰੀ ਹੈ। ਇਸ ਮੌਕੇ ਸਥਾਨਕ ਲੋਕਾਂ ਨੇ ਫਾਜ਼ਿਲਕਾ ਪੁਲਿਸ ਦੇ ਇਸ ਉਪਰਾਲੇ ਦੀ ਸਰਾਹਨਾ ਕੀਤੀ ਹੈ ਅਤੇ ਟ੍ਰੈਫਿਕ ਸਟਾਫ ਨਾਲ ਸਹਿਯੋਗ ਦੇਣ ਦਾ ਭਰੋਸਾ ਦਿੱਤਾ ਗਿਆ ਹੈ। Read more »
ਫਾਜ਼ਿਲਕਾ 18 ਜਨਵਰੀ ਵਿਸ਼ਵ ਦਿਵਿਯਾਂਗ ਦਿਵਸ ਅਤੇ ਵਿਸ਼ਵ ਸੰਕੇਤਕ ਭਾਸ਼ਾ ਦਿਵਸ ਨੂੰ ਸਮਰਪਿਤ ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਵਿਭਾਗ ਵੱਲੋਂ ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਨਾਲ ਜਿਲਾ ਪੱਧਰੀ ਸਮਾਗਮ ਮਨਾਇਆ ਗਿਆ। ਇਸ... Read more »
ਫ਼ਰੀਦਕੋਟ 18 ਜਨਵਰੀ,2025 ਡਿਪਟੀ ਕਮਿਸ਼ਨਰ ਸ਼੍ਰੀ ਵਿਨੀਤ ਕੁਮਾਰ ਵੱਲੋਂ ਨਹਿਰੂ ਸਟੇਡੀਅਮ ਫਰੀਦਕੋਟ ਦਾ ਦੌਰਾ ਕਰਕੇ ਗਣਤੰਤਰਤਾ ਦਿਵਸ ਸਬੰਧੀ ਕਰਵਾਏ ਜਾਣ ਵਾਲੇ ਦੇਸ਼ ਭਗਤੀ ਤੇ ਸੱਭਿਆਚਾਰਕ ਸਮਾਗਮ ਦੀਆਂ ਆਈਟਮਾਂ ਦੀ ਚੋਣ ਕੀਤੀ ਗਈ।... Read more »
ਫ਼ਰੀਦਕੋਟ 18 ਜਨਵਰੀ,2025 ਡਿਪਟੀ ਕਮਿਸ਼ਨਰ ਸ਼੍ਰੀ ਵਿਨੀਤ ਕੁਮਾਰ ਅਤੇ ਜ਼ਿਲਾ ਪੁਲਿਸ ਮੁਖੀ ਡਾ. ਪ੍ਰਗਿਆ ਜੈਨ, ਦੇ ਦਿਸ਼ਾ ਨਿਰਦੇਸ਼ਾ ਹੇਠ ਰੋਡ ਸੇਫਟੀ ਜਾਗਰੂਕਤਾ ਸਬੰਧੀ ਚਲਾਈ ਜਾ ਰਹੀ ਮੁਹਿੰਮ ਤਹਿਤ ਟਰੱਕ ਯੂਨੀਅਨ ਫਰੀਦਕੋਟ ਵਿਖੇ... Read more »
ਫ਼ਰੀਦਕੋਟ 18 ਜਨਵਰੀ,2025 ਸ਼੍ਰੀ ਅਸ਼ੋਕ ਕੁਮਾਰ ਸਿੰਗਲਾ ਚੇਅਰਮੈਨ ਗਊ ਸੇਵਾ ਕਮਿਸ਼ਨ, ਡਾ.ਅਸ਼ੀਸ਼ ਚੁੱਘ ਮੁੱਖ ਕਾਰਜਕਾਰੀ ਅਫਸਰ,ਪੰਜਾਬ ਗਊ ਸੇਵਾ ਕਮਿਸ਼ਨ ਦੇ ਦਿਸ਼ਾ ਨਿਰਦੇਸ਼ਾ ਹੇਠ ਅਤੇ ਡਾ.ਰਾਜਦੀਪ ਸਿੰਘ ਡਿਪਟੀ ਡਾਇਰੈਕਟਰ ਪਸ਼ੂ ਪਾਲਣ,ਫਰੀਦਕੋਟ ਦੀ ਅਗਵਾਈ... Read more »
ਫਾਜਿ਼ਲਕਾ 18 ਜਨਵਰੀ 2024… ਮੁੱਖ ਮੰਤਰੀ ਸ: ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਨਸ਼ੇ ਤੋਂ ਪੀੜਤ ਲੋਕਾਂ ਦਾ ਮੁਫ਼ਤ ਇਲਾਜ ਕਰਵਾਉਣ ਲਈ ਉਪਰਾਲੇ ਕੀਤੇ ਜਾ ਰਹੇ ਹਨ। ਇਸ ਲਈ... Read more »
ਚੰਡੀਗੜ੍ਹ, 17 ਜਨਵਰੀ: ਪੰਜਾਬ ਪੁਲਿਸ ਨੇ ਸੋਮਵਾਰ ਨੂੰ ਭਾਰਤੀ ਸੰਵਿਧਾਨ ਦੀ ਧਾਰਾ 21 ਦੇ ਉਪਬੰਧਾਂ ਦੀਆਂ ਬਾਰੀਕੀਆਂ ’ਤੇ ਇੱਕ ਰੋਜ਼ਾ ਵਰਕਸ਼ਾਪ ਕਰਵਾਈ, ਜੋ ਵੱਖ-ਵੱਖ ਮਾਣਯੋਗ ਅਦਾਲਤਾਂ ਦੇ ਫੈਸਲਿਆਂ ਖਾਸ ਕਰਕੇ ਭਾਰਤ ਦੀ... Read more »
ਚੰਡੀਗੜ੍ਹ, 17 ਜਨਵਰੀ: ਪੰਜਾਬ ਦੇ ਉਦਯੋਗ ਤੇ ਵਣਜ ਅਤੇ ਨਿਵੇਸ਼ ਪ੍ਰੋਤਸਾਹਨ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਸ਼ੁੱਕਰਵਾਰ ਦੇਰ ਸ਼ਾਮ ਤੱਕ ਇਨਵੈਸਟ ਪੰਜਾਬ ਨਾਲ ਸਬੰਧਤ ਵੱਖ-ਵੱਖ ਵਿਭਾਗਾਂ ਦੇ ਉੱਚ ਅਧਿਕਾਰੀਆਂ ਨਾਲ ਇੱਕ ਸਮੀਖਿਆ... Read more »
ਮੋਗਾ 17 ਜਨਵਰੀ : ਲੋਕਤੰਤਰ ਵਿੱਚ ਵੱਧ ਤੋਂ ਵੱਧ ਲੋਕਾਂ ਦੀ ਸ਼ਮੂਲੀਅਤ ਨੂੰ ਯਕੀਨੀ ਬਣਾਉਣ ਅਤੇ ਸੰਵਿਧਾਨਕ ਹੱਕ ਵੋਟ ਦੀ ਮਹੱਤਤਾ ਬਾਰੇ ਜਾਗਰੂਕ ਕਰਨ ਲਈ ਮੁੱਖ ਚੋਣ... Read more »
ਬਟਾਲਾ, 17 ਜਨਵਰੀ ( ) ਸਰਕਾਰੀ ਪੌਲੀਟੈਕਨਿਕ ਕਾਲਜ ਬਟਾਲਾ ਵਿੱਚ ਚੱਲ ਰਹੇ ਕੋਰਸਾਂ ਦੀ ਜਾਣਕਾਰੀ ਜਿਆਦਾ ਤੋਂ ਜਿਆਦਾ ਲੋਕਾਂ ਤੱਕ ਪਹੁੰਚਾਉਣ ਲਈ ਕਾਲਜ ਦੇ ਪ੍ਰਿੰਸੀਪਲ ਸ. ਦਵਿੰਦਰ ਸਿੰਘ ਭੱਟੀ ਵੱਲੋਂ ਸੰਸਥਾ ਪੱਧਰ `ਤੇ ਟੀਮਾਂ ਦਾ ਗਠਨ... Read more »
