ਲੁੱਟ-ਖੋਹ ਮਾਮਲੇ ‘ਚ ਵੱਡੀ ਸਫਲਤਾ: ਟਰੱਕ ਡਰਾਈਵਰ ਦੀ ਹੱਤਿਆ ਦੇ ਚਾਰ ਦੋਸ਼ੀ ਗ੍ਰਿਫ਼ਤਾਰ, ਮੁਕਾਬਲੇ ਦੌਰਾਨ ਇੱਕ ਜ਼ਖ਼ਮੀ — ਮਾਲੇਰਕੋਟ

ਮਾਲੇਰਕੋਟਲਾ 22 ਦਸੰਬਰ :                  ਸੀਨੀਅਰ ਕਪਤਾਨ ਪੁਲਿਸ, ਮਲੇਰਕੋਟਲਾ ਵੱਲੋਂ ਜਾਣਕਾਰੀ ਦਿੱਤੀ ਗਈ ਕਿ ਮਾਣਯੋਗ ਪੰਜਾਬ ਸਰਕਾਰ ਵੱਲੋਂ ਮਾੜੇ ਅਨਸਰਾਂ ਖ਼ਿਲਾਫ਼ ਚਲਾਈ ਮੁਹਿੰਮ ਨੂੰ ਉਸ ਸਮੇਂ ਵੱਡੀ ਸਫਲਤਾ ਹਾਸਲ ਹੋਈ ਜਦੋਂ ਕਪਤਾਨ ਪੁਲਿਸ ਇਨਵੈਸਟੀਗੇਸ਼ਨ, ਮਲੇਰਕੋਟਲਾ ਦੀ ਨਿਗਰਾਨੀ ਹੇਠ ਉਪ ਕਪਤਾਨ ਪੁਲਿਸ (ਇਨਵੈਸਟੀਗੇਸ਼ਨ) ਮਲੇਰਕੋਟਲਾ, ਉਪ ਕਪਤਾਨ ਪੁਲਿਸ ਸਬ ਡਿਵੀਜ਼ਨ ਅਮਰਗੜ੍ਹ, ਇੰਚਾਰਜ ਸੀਆਈਏ ਸਟਾਫ ਮਲੇਰਕੋਟਲਾ, ਮੁੱਖ ਅਫ਼ਸਰ ਥਾਣਾ ਅਮਰਗੜ੍ਹ ਅਤੇ ਮੁੱਖ ਅਫ਼ਸਰ ਥਾਣਾ ਸਾਇਬਰ ਵੱਲੋਂ ਮੁਕੱਦਮਾ ਨੰਬਰ 368 ਮਿਤੀ 18.12.2025 ਅਧੀਨ ਧਾਰਾ 105, 309(5), 3(5) BNS ਥਾਣਾ ਅਮਰਗੜ੍ਹ ਦੇ ਨਾਮਾਲੂਮ ਦੋਸ਼ੀਆਂ ਨੂੰ ਟ੍ਰੇਸ ਕਰਦੇ ਹੋਏ ਗੁਰਪ੍ਰੀਤ ਸਿੰਘ ਉਰਫ਼ ਕਾਲਾ ਪੁੱਤਰ ਗੁਰਮੇਲ ਸਿੰਘ, ਪ੍ਰਿਤਪਾਲ ਸਿੰਘ ਪੁੱਤਰ ਸੁਖਦੇਵ ਸਿੰਘ, ਬੂਟਾ ਸਿੰਘ ਸਾਬਕਾ ਸਰਪੰਚ ਪੁੱਤਰ ਜਗਸੀਰ ਸਿੰਘ ਵਾਸੀ ਪਿੰਡ ਚੰਨਨਵਾਲ ਜ਼ਿਲ੍ਹਾ ਬਰਨਾਲਾ, ਪ੍ਰਦੀਪ ਸਿੰਘ ਪੁੱਤਰ ਜਸਵੀਰ ਸਿੰਘ ਵਾਸੀ ਚਿੱਢਕ ਜ਼ਿਲ੍ਹਾ ਮੋਗਾ ਹਾਲ ਵਾਸੀ ਪਿੰਡ ਚੰਨਨਵਾਲ ਜ਼ਿਲ੍ਹਾ ਬਰਨਾਲਾ ਨੂੰ ਮੁਕੱਦਮੇ ਵਿੱਚ ਦੋਸ਼ੀ ਨਾਮਜ਼ਦ ਕਰਕੇ ਮਿਤੀ 21.12.2025 ਨੂੰ ਹਸਬ ਜਾਬਤਾ ਗ੍ਰਿਫ਼ਤਾਰ ਕੀਤਾ ਗਿਆ।              ਮਿਤੀ 17.12.2025 ਨੂੰ ਥਾਣਾ ਅਮਰਗੜ੍ਹ ਦੀ ਪੁਲਿਸ ਨੂੰ ਰਾਤ 10:30 ਵਜੇ ਸੂਚਨਾ ਮਿਲੀ ਕਿ ਧੂਰੀ ਰੋਡ, ਪਿੰਡ ਸੰਗਾਵਾਂ ਦੇ ਨੇੜੇ ਇੱਕ ਅਣਪਛਾਤੀ ਲਾਸ਼ ਪਈ ਹੈ। ਇਸ ਤੋਂ ਬਾਅਦ ਪੁਲਿਸ ਪਾਰਟੀ ਤੁਰੰਤ ਮੌਕੇ ‘ਤੇ ਪਹੁੰਚੀ ਅਤੇ ਮਾਮਲੇ ਦੀ ਜਾਂਚ ਕੀਤੀ। ਲਾਸ਼ ਦੇ ਨੇੜੇ ਇੱਕ ਟਰੱਕ ਖੜਾ ਮਿਲਿਆ। ਮੁੱਢਲੀ ਜਾਂਚ ਤੋਂ ਮ੍ਰਿਤਕ ਦੀ ਪਛਾਣ ਅਮਰੀਕ ਸਿੰਘ ਪੁੱਤਰ ਸੰਤੋਖ ਸਿੰਘ ਵਾਸੀ ਜਯੰਤ ਇਨਕਲੇਵ ਨੇੜੇ ਪੀ.ਏ.ਸੀ. ਸਹਾਰਨਪੁਰ, ਬਰੇਲੀ (ਯੂ.ਪੀ.) ਵਜੋਂ ਹੋਈ, ਜੋ ਲਗਭਗ 6 ਮਹੀਨਿਆਂ ਤੋਂ ਨਿਰਮਲ ਸਿੰਘ ਵਾਸੀ ਫਿਲੌਰ ਜ਼ਿਲ੍ਹਾ ਜਲੰਧਰ ਦੇ ਟਰੱਕ ਨੰਬਰ PB-08-FR-9813 ‘ਤੇ ਡਰਾਈਵਰੀ ਕਰਦਾ ਸੀ।                ਉਕਤ ਟਰੱਕ ਨੰਬਰ PB-08-FR-9813 ਲੈ ਕੇ ਸੰਗਰੂਰ ਸਾਈਡ ਜਾ ਰਿਹਾ ਸੀ ਕਿ ਰਸਤੇ ਵਿੱਚ ਨਾਮਾਲੂਮ ਵਿਅਕਤੀਆਂ ਵੱਲੋਂ ਲੁੱਟ-ਖੋਹ ਕਰਨ ਦੇ ਇਰਾਦੇ ਨਾਲ ਮ੍ਰਿਤਕ ਅਮਰੀਕ ਸਿੰਘ ਦੀਆਂ ਲੱਤਾਂ ਅਤੇ ਬਾਂਹਾਂ ਬੰਨ੍ਹ ਕੇ ਕੁੱਟਮਾਰ ਕੀਤੀ ਗਈ ਅਤੇ ਉਸ ਨੂੰ ਟਰੱਕ ਦੀ ਕੰਡਕਟਰ ਵਾਲੀ ਸਾਈਡ ਤੋਂ ਧੱਕਾ ਦੇ ਕੇ ਹੇਠਾਂ ਸੁੱਟ ਦਿੱਤਾ ਗਿਆ, ਜਿਸ ਕਾਰਨ ਅਮਰੀਕ ਸਿੰਘ ਦੀ ਮੌਤ ਹੋ ਗਈ।                 ਇਸ ਸਬੰਧੀ ਮ੍ਰਿਤਕ ਦੇ ਭਰਾ ਕੁਲਵੰਤ ਸਿੰਘ ਪੁੱਤਰ ਸੰਤੋਖ ਸਿੰਘ ਵਾਸੀ ਸੰਗ ਬਿਹਾਰ ਹੀਰਾ ਬਾਗ ਸਬਜ਼ੀ ਮੰਡੀ ਸਨੌਰ ਪਟਿਆਲਾ ਦੇ ਬਿਆਨ ‘ਤੇ ਉਕਤ ਮੁਕੱਦਮਾ ਦਰਜ ਕਰਕੇ ਜਾਂਚ ਅਮਲ ਵਿੱਚ ਲਿਆਂਦੀ ਗਈ ਅਤੇ ਮੁਕੱਦਮੇ ਨੂੰ ਟ੍ਰੇਸ ਕਰਨ ਲਈ ਵੱਖ-ਵੱਖ ਟੀਮਾਂ ਬਣਾਈਆਂ ਗਈਆਂ। ਜਾਂਚ ਦੌਰਾਨ ਸੀਸੀਟੀਵੀ ਫੁਟੇਜ ਅਤੇ ਤਕਨੀਕੀ ਸਬੂਤਾਂ ਦੇ ਆਧਾਰ ‘ਤੇ ਦੋਸ਼ੀਆਂ ਨੂੰ ਟ੍ਰੇਸ ਕਰਕੇ ਗ੍ਰਿਫ਼ਤਾਰ ਕੀਤਾ ਗਿਆ। ਪੁੱਛਗਿੱਛ ਦੌਰਾਨ ਇਹ ਗੱਲ ਸਾਹਮਣੇ ਆਈ ਕਿ ਦੋਸ਼ੀਆਂ ਨੇ ਅਮਨ ਪੁੱਤਰੀ ਸੁਖਦੇਵ ਸਿੰਘ ਵਾਸੀ ਫਤਿਹਗੜ੍ਹ ਪੰਜਗਰਾਇਆਂ ਦੀ ਮਦਦ ਨਾਲ ਅਮਰੀਕ ਸਿੰਘ ਨੂੰ ਜਾਲ ਵਿੱਚ ਫਸਾ ਕੇ ਲੁੱਟ-ਖੋਹ ਦੇ ਇਰਾਦੇ ਨਾਲ ਵਾਰਦਾਤ ਨੂੰ ਅੰਜਾਮ ਦਿੱਤਾ। ਅਮਨ ਦੀ ਗ੍ਰਿਫ਼ਤਾਰੀ ਬਾਕੀ ਹੈ।                   ਦੋਸ਼ੀਆਂ ਤੋਂ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾ ਰਹੀ ਹੈ। ਦੋਸ਼ੀਆਂ ਵੱਲੋਂ ਪੁੱਛਗਿੱਛ ਦੌਰਾਨ ਮੰਨਿਆ ਗਿਆ ਕਿ ਉਨ੍ਹਾਂ ਨੇ ਪਿਛਲੇ ਸਮੇਂ ਦੌਰਾਨ ਜ਼ਿਲ੍ਹਾ ਬਠਿੰਡਾ ਅਤੇ ਬਰਨਾਲਾ ਦੇ ਇਲਾਕਿਆਂ ਵਿੱਚ ਕਈ ਵਾਰਦਾਤਾਂ ਨੂੰ ਅੰਜਾਮ ਦਿੱਤਾ ਹੈ।                     ਅੱਜ ਮਿਤੀ 22.12.2025 ਨੂੰ ਥਾਣਾ ਅਮਰਗੜ੍ਹ ਦੀ ਪੁਲਿਸ ਪਾਰਟੀ ਇੰਸਪੈਕਟਰ ਦਲਜੀਤ ਸਿੰਘ, ਮੁੱਖ ਅਫ਼ਸਰ ਥਾਣਾ ਅਮਰਗੜ੍ਹ ਦੀ ਅਗਵਾਈ ਹੇਠ ਸਰਕਾਰੀ ਗੱਡੀ ਨੰਬਰ PB-65-BG-5266 ਸਕਾਰਪਿਓ ਵਿੱਚ ਦੋਸ਼ੀ ਗੁਰਪ੍ਰੀਤ ਸਿੰਘ ਉਰਫ਼ ਕਾਲਾ ਵੱਲੋਂ ਵਰਤੇ ਹਥਿਆਰ ਦੇਸੀ ਪਿਸਤੌਲ .315 ਬੋਰ ਦੀ ਬਰਾਮਦਗੀ ਲਈ ਫਰੈਨ ਪੁਲ ਪਿੰਡ ਮੁਹੰਮਦਗੜ੍ਹ ਲੈ ਕੇ ਗਈ। ਉੱਥੇ ਦੋਸ਼ੀ ਨੇ ਲੁਕਾਇਆ ਹੋਇਆ ਪਿਸਤੌਲ ਕੱਢ ਕੇ ਪੁਲਿਸ ਪਾਰਟੀ ‘ਤੇ ਮਾਰਨ ਦੀ ਨੀਅਤ ਨਾਲ ਫਾਇਰ ਕਰ ਦਿੱਤਾ। ਇੰਸਪੈਕਟਰ ਦਲਜੀਤ ਸਿੰਘ ਨੇ ਆਪਣਾ ਬਚਾਅ ਕਰਦੇ ਹੋਏ ਜਵਾਬੀ ਕਾਰਵਾਈ ਵਿੱਚ ਸਰਕਾਰੀ ਅਸਲਾ ਵਰਤ ਕੇ ਫਾਇਰ ਕੀਤਾ ਜੋ ਦੋਸ਼ੀ ਦੇ ਪੈਰ ‘ਚ ਲੱਗਾ। ਦੋਸ਼ੀ ਨੂੰ ਕਾਬੂ ਕਰਕੇ ਦੇਸੀ ਪਿਸਤੌਲ .315 ਬੋਰ ਸਮੇਤ ਇੱਕ ਖਾਲੀ ਖੋਲ ਕਾਰਤੂਸ ਅਤੇ ਇੱਕ ਜਿੰਦਾ ਕਾਰਤੂਸ ਬਰਾਮਦ ਕੀਤਾ ਗਿਆ ਅਤੇ ਦੋਸ਼ੀ ਨੂੰ ਜ਼ਖ਼ਮੀ ਹਾਲਤ ਵਿੱਚ ਸਿਵਲ ਹਸਪਤਾਲ ਮਲੇਰਕੋਟਲਾ ਦਾਖ਼ਲ ਕਰਵਾਇਆ ਗਿਆ।                ਇਸ ਸਬੰਧੀ ਇੰਸਪੈਕਟਰ ਦਲਜੀਤ ਸਿੰਘ ਦੇ ਬਿਆਨ ‘ਤੇ ਦੋਸ਼ੀ ਗੁਰਪ੍ਰੀਤ ਸਿੰਘ ਉਰਫ਼ ਕਾਲਾ ਖ਼ਿਲਾਫ਼ ਮੁਕੱਦਮਾ ਨੰਬਰ 370 ਮਿਤੀ 22.12.2025 ਅਧੀਨ ਧਾਰਾ 109, 132, 221, 324(4) BNS ਅਤੇ 25, 54, 59 ਅਸਲਾ ਐਕਟ ਥਾਣਾ ਅਮਰਗੜ੍ਹ ਵਿਖੇ ਦਰਜ ਕੀਤਾ ਗਿਆ ਹੈ। ਦੋਸ਼ੀਆਂ ਖ਼ਿਲਾਫ਼ ਦਰਜ ਮੁਕੱਦਮਿਆਂ ਦਾ ਵੇਰਵਾ: 1. ਬੂਟਾ ਸਿੰਘ ਪੁੱਤਰ ਜਗਸੀਰ ਸਿੰਘ ਵਾਸੀ ਪਿੰਡ ਚੰਨਨਵਾਲ ਜ਼ਿਲ੍ਹਾ ਬਰਨਾਲਾ... Read more »

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੇ ਵੱਖ- ਵੱਖ ਥਾਈਂ ਕਰਵਾਏ ਜਾਗਰੂਕਤਾ ਸਮਾਗਮ

ਹੁਸ਼ਿਆਰਪੁਰ, 22 ਦਸੰਬਰ :        ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਹੁਸ਼ਿਆਰਪੁਰ ਵੱਲੋਂ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਐਸ.ਏ.ਐਸ ਨਗਰ ਦੇ ਦਿਸ਼ਾ-ਨਿਰਦੇਸ਼ਾਂ ਅਤੇ ਜ਼ਿਲ੍ਹਾ ਤੇ ਸੈਸ਼ਨ ਜੱਜ ਰਜਿੰਦਰ ਅਗਰਵਾਲ ਦੇ ਹੁਕਮਾਂ ਦੀ... Read more »

ਯੁੱਧ ਨਸਿਆਂ ਵਿਰੁੱਧ” ਮੁਹਿੰਮ ਤਹਿਤ ਵੱਡੀ ਕਾਰਵਾਈ: ਨਸਾ ਤਸਕਰਾਂ ਦੀ ਨਜਾਇਜ਼ ਸੰਪਤੀ ਢਾਹੀ,

ਮਾਲੇਰਕੋਟਲਾ, 22 ਦਸੰਬਰ –            ਕਪਤਾਨ ਪੁਲਿਸ (ਪੀ.ਬੀ.ਆਈ) ਮਾਲੇਰਕੋਟਲਾ ਰਾਜਵਿੰਦਰ ਸਿੰਘ ਵੱਲੋਂ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ਵਿਸ਼ੇਸ਼ ਮੁਹਿੰਮ “ਯੁੱਧ ਨਸਿਆਂ ਵਿਰੁੱਧ” ਤਹਿਤ ਅੱਜ ਜ਼ਿਲ੍ਹਾ ਮਾਲੇਰਕੋਟਲਾ ਪੁਲਿਸ ਵੱਲੋਂ ਨਸਾ ਤਸਕਰਾਂ ਖ਼ਿਲਾਫ਼ ਇਕ ਹੋਰ ਵੱਡੀ ਅਤੇ ਠੋਸ ਕਾਰਵਾਈ ਅਮਲ ਵਿੱਚ ਲਿਆਂਦੀ ਗਈ ਹੈ। ਉਨ੍ਹਾਂ ਦੱਸਿਆ ਕਿ ਇਸ ਕਾਰਵਾਈ ਦੌਰਾਨ ਪਿਛਲੇ ਸਮੇਂ ਦੌਰਾਨ ਨਸ਼ਾ ਤਸਕਰਾਂ ਵੱਲੋਂ ਨਸ਼ਾ ਵੇਚ ਕੇ ਬਣਾਈ ਗਈ ਨਜਾਇਜ਼ ਪ੍ਰਾਪਰਟੀ ਢਾਹੀ ਗਈ । ਇਹ ਕਾਰਵਾਈ ਸਿਵਲ ਪ੍ਰਸ਼ਾਸਨ ਅਤੇ ਨਗਰ ਕੌਂਸਲ ਦੇ ਸਹਿਯੋਗ ਨਾਲ ਸ਼ਹਿਰ ਮਾਲੇਰਕੋਟਲਾ ਵਿੱਚ ਅਮਲ ਵਿੱਚ ਲਿਆਂਦੀ ਗਈ।                  ਨਸਾ ਤਸਕਰ ਮੁਹੰਮਦ ਤਾਹਿਰ ਉਰਫ਼ ਢਿੱਡਗੁਲੀ ਪੁੱਤਰ ਅਬਦੁਲ ਰਸ਼ੀਦ ਵਾਸੀ ਇਸਮਾਇਲ ਬਸਤੀ, ਈਦਗਾਹ ਰੋਡ ਮਾਲੇਰਕੋਟਲਾ ਅਤੇ ਮਹਿਬੂਬ ਅਖ਼ਤਰ ਪੁੱਤਰ ਮੁਹੰਮਦ ਬਸੀਰ ਵਾਸੀ ਗੋਬਿੰਦ ਨਗਰ, ਨੇੜੇ ਕਾਲੂ ਹਾਜੀ ਦੀ ਮਸਜਿਦ ਮਾਲੇਰਕੋਟਲਾ ਵੱਲੋਂ ਸਰਕਾਰੀ ਜਗ੍ਹਾ ’ਤੇ ਕਬਜ਼ਾ ਕਰਕੇ ਬਣਾਈ ਨਜਾਇਜ਼ ਪ੍ਰਾਪਰਟੀ ਨੂੰ ਢਾਹ ਦਿੱਤਾ ਗਿਆ।        ਕਪਤਾਨ ਪੁਲਿਸ ਨੇ ਦੱਸਿਆ ਕਿ ਸਰਕਾਰੀ ਰਿਕਾਰਡ ਮੁਤਾਬਕ ਮੁਹੰਮਦ ਤਾਹਿਰ ਉਰਫ਼ ਢਿੱਡਗੁਲੀ ਖ਼ਿਲਾਫ਼ ਕੁੱਲ 07 ਮੁਕੱਦਮੇ ਦਰਜ ਹਨ, ਜਦਕਿ ਮਹਿਬੂਬ ਅਖ਼ਤਰ ਖ਼ਿਲਾਫ਼ 06 ਮੁਕੱਦਮੇ ਦਰਜ ਹਨ। ਉਨ੍ਹਾਂ ਸਪਸ਼ਟ ਕੀਤਾ ਕਿ ਨਸ਼ਾ ਤਸਕਰੀ ਨਾਲ ਸੰਬੰਧਤ ਅਪਰਾਧਾਂ ਵਿੱਚ ਸ਼ਾਮਲ ਵਿਅਕਤੀਆਂ ਨੂੰ ਕਿਸੇ ਵੀ ਕੀਮਤ ’ਤੇ ਬਖ਼ਸ਼ਿਆ ਨਹੀਂ ਜਾਵੇਗਾ।            ਉਨ੍ਹਾਂ ਜ਼ੋਰ ਦਿੰਦਿਆਂ ਕਿਹਾ ਕਿ ਪੰਜਾਬ ਸਰਕਾਰ ਅਤੇ ਪੰਜਾਬ ਪੁਲਿਸ ਨਸ਼ਿਆਂ ਦੇ ਖ਼ਾਤਮੇ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਭਵਿੱਖ ਵਿੱਚ ਵੀ ਨਸ਼ਾ ਤਸਕਰਾਂ ਖ਼ਿਲਾਫ਼ ਅਜਿਹੀਆਂ ਸਖ਼ਤ ਕਾਰਵਾਈਆਂ ਲਗਾਤਾਰ ਜਾਰੀ ਰਹਿਣਗੀਆਂ। ਇਹ ਕਾਰਵਾਈ ਨਸ਼ਾ ਤਸਕਰਾਂ ਲਈ ਸਪਸ਼ਟ ਚੇਤਾਵਨੀ ਹੈ ਕਿ ਗੈਰਕਾਨੂੰਨੀ ਤਰੀਕੇ ਬਣਾਈ ਸੰਪਤੀ ਤੇ ਇਸੇ ਤਰ੍ਹਾਂ ਦੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਂਵੇਗੀ।           ਕਪਤਾਨ ਪੁਲਿਸ ਨੇ ਆਮ ਜਨਤਾ ਨੂੰ ਭਰੋਸਾ ਦਵਾਇਆ ਕਿ ਨਸ਼ਾ ਤਸਕਰਾਂ ਖ਼ਿਲਾਫ਼ ਠੋਸ ਅਤੇ ਨਿਰੰਤਰ ਕਾਰਵਾਈ ਕੀਤੀ ਜਾ ਰਹੀ ਹੈ। ਨਾਲ ਹੀ ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਨਸ਼ਿਆਂ ਵਿਰੁੱਧ ਇਸ ਮੁਹਿੰਮ ਵਿੱਚ ਪੰਜਾਬ ਪੁਲਿਸ ਦਾ ਪੂਰਾ ਸਹਿਯੋਗ ਕਰਨ, ਤਾਂ ਜੋ ਜ਼ਿਲ੍ਹਾ ਮਾਲੇਰਕੋਟਲਾ ਨੂੰ ਨਸ਼ਾ-ਮੁਕਤ ਬਣਾਇਆ ਜਾ ਸਕੇ। Read more »

‘ਯੁੱਧ ਨਸ਼ਿਆਂ ਆਂ ਵਿਰੁੱਧ’: 296ਵੇਂ ਦਿਨ, ਪੰਜਾਬ ਪੁਲਿਸ ਨੇ 100 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ

ਚੰਡੀਗੜ੍ਹ, 22 ਦਸੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਚਲਾਈ ਗਈ ਨਸ਼ਿਆਂ ਵਿਰੁੱਧ ਜੰਗ “ਯੁੱਧ ਨਸ਼ਿਆਂ ਵਿਰੁੱਧ” ਦੇ ਲਗਾਤਾਰ 296ਵੇਂ ਦਿਨ ਪੰਜਾਬ ਪੁਲਿਸ ਨੇ ਅੱਜ 324... Read more »

ਪਿੰਡਾਂ ਦੇ ਵਿਕਾਸ ਨੂੰ ਗਤੀ ਦੇਣ ਲਈ ਮੁੱਖ ਮੰਤਰੀ ਵੱਲੋਂ ਜ਼ਮੀਨੀ ਪੱਧਰ ‘ਤੇ ਲੋਕਾਂ ‘ਚ ਵਿਚਰਨ ਦੀ ਮੁਹਿੰਮ ਜਾਰੀ

ਸੰਗਰੂਰ, 22 ਦਸੰਬਰ 2025: ਪਿੰਡਾਂ ਦੇ ਵਿਕਾਸ ਨੂੰ ਹੁਲਾਰਾ ਦੇਣ ਲਈ ਜ਼ਮੀਨੀ ਪੱਧਰ ‘ਤੇ ਲੋਕਾਂ ਨਾਲ ਗੱਲਬਾਤ ਦੀ ਆਪਣੀ ਮੁਹਿੰਮ ਨੂੰ ਜਾਰੀ ਰੱਖਦਿਆਂ ਪੰਜਾਬ ਦੇ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਨੇ... Read more »

ਮੁੱਖ ਮੰਤਰੀ ਨੇ ਯੋਜਨਾ ਬੋਰਡ ਦੇ ਵਾਈਸ ਚੇਅਰਪਰਸਨ ਨੂੰ ਸੂਬੇ ਦੀ ਤਰੱਕੀ ਤੇ ਖੁਸ਼ਹਾਲੀ ਲਈ ਕੰਮ ਕਰਨ ਲਈ ਆਖਿਆ

 ਚੰਡੀਗੜ੍ਹ, 22 ਦਸੰਬਰ:        ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪੰਜਾਬ ਆਰਥਿਕ ਨੀਤੀ ਤੇ ਯੋਜਨਾ ਬੋਰਡ ਦੇ ਨਵ-ਨਿਯੁਕਤ ਵਾਈਸ-ਚੇਅਰਪਰਸਨ ਗੁਲਜ਼ਾਰ ਇੰਦਰ ਸਿੰਘ ਚਾਹਲ ਨੂੰ ਸੂਬੇ ਦੀ ਤਰੱਕੀ... Read more »

1500 ਰਿਸ਼ਵਤ ਲੈਂਦਾ ਨਿੱਜੀ ਵਿਅਕਤੀ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

ਚੰਡੀਗੜ੍ਹ 22 ਦਸੰਬਰ:ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ, ਜ਼ਿਲ੍ਹਾ ਫਰੀਦਕੋਟ ਵਿੱਚ ਪਟਵਾਰੀ ਪੂਜਾ ਯਾਦਵ ਦੇ ਅਧੀਨ ਕੰਮ ਕਰਦੇ ਸੁਖਵਿੰਦਰ ਸਿੰਘ ਨਿੱਜੀ ਵਿਅਕਤੀ ਨੂੰ 1500/- ਰੁਪਏ ਰਿਸ਼ਵਤ... Read more »

ਧੁੰਦ ‘ਚ ਸਕੂਲੀ ਬੱਚਿਆਂ ਦੀ ਸੁਰੱਖਿਆ ਮਾਨ ਸਰਕਾਰ ਦੀ ਪਹਿਲੀ ਤਰਜੀਹ: ਡਾ. ਬਲਜੀਤ ਕੌਰ

ਚੰਡੀਗੜ੍ਹ, 22 ਦਸੰਬਰ: ਪੰਜਾਬ ਸਰਕਾਰ ਵੱਲੋਂ ਸਕੂਲੀ ਬੱਚਿਆਂ ਦੀ ਸੁਰੱਖਿਆ ਨੂੰ ਸਰਵੋਚ ਤਰਜੀਹ ਦਿੰਦਿਆਂ ਸਰਦੀਆਂ ਦੇ ਮੌਸਮ ਦੌਰਾਨ ਧੁੰਦ ਕਾਰਨ ਹੋਣ ਵਾਲੀਆਂ ਅਣਸੁਖਾਵੀਆਂ ਘਟਨਾਵਾਂ ਦੀ ਰੋਕਥਾਮ ਲਈ ਜ਼ਰੂਰੀ ਹਦਾਇਤਾਂ ਜਾਰੀ ਕੀਤੀਆਂ ਗਈਆਂ... Read more »

ਸੂਬੇ ਨੂੰ ਸੀਡ ਕੈਪੀਟਲ ਵਜੋਂ ਸਥਾਪਤ ਕਰਨ ਲਈ ਪੰਜਾਬ ਤੇ ਇਜ਼ਰਾਈਲ ਕਰਨਗੇ ਰਣਨੀਤਕ ਖੇਤਬਾੜੀ ਭਾਈਵਾਲੀ

ਚੰਡੀਗੜ੍ਹ, 22 ਦਸੰਬਰ:ਪੰਜਾਬ ਨੂੰ ਆਲਮੀ ਸੀਡ ਕੈਪੀਟਲ ਵਜੋਂ ਸਥਾਪਤ ਕਰਨ ਲਈ ਸੂਬਾ ਸਰਕਾਰ ਵੱਲੋਂ ਅਤਿ-ਆਧੁਨਿਕ ਖੇਤੀਬਾੜੀ ਤਕਨੀਕਾਂ ਅਪਨਾਉਣ ਵਾਸਤੇ ਇਜ਼ਰਾਈਲ ਨਾਲ ਰਣਨੀਤਕ ਭਾਈਵਾਲੀ ਕਰਨ ਬਾਰੇ ਵਿਚਾਰ ਕੀਤਾ ਜਾ ਰਿਹਾ ਹੈ। ਇਸ ਸਬੰਧੀ... Read more »

ਸਾਈਕਲਿੰਗ ਜ਼ਰੀਏ 1,50000 ਕਿਲੋਮੀਟਰ ਸਫ਼ਰ ਪੂਰਾ ਕਰਨ ਤੇ ਸਪੀਕਰ ਵੱਲੋਂ ਗੁਰਪ੍ਰੀਤ ਸਿੰਘ ਕਮੋਂ ਨੂੰ ਵਧਾਈ

ਚੰਡੀਗੜ੍ਹ, 22 ਦਸੰਬਰ 2025: ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਮਾਲਵਾ ਖੇਤਰ ਦੇ ਪ੍ਰਸਿੱਧ ਕੋਟਕਪੂਰਾ ਸਾਈਕਲ ਰਾਈਡਰਜ਼ (ਰਜਿਸਟਰਡ) ਕਲੱਬ ਦੇ ਮੈਂਬਰ ਗੁਰਪ੍ਰੀਤ ਸਿੰਘ ਕਮੋਂ ਨੂੰ ਸਾਈਕਲਿੰਗ ਜ਼ਰੀਏ ਡੇਢ... Read more »