ਪੰਜਾਬ ਸਟੇਟ ਫੂਡ ਕਮਿਸ਼ਨ ਵਲੋਂ ਲੁਧਿਆਣਾ ਦਾ ਅਚਨਚੇਤ ਦੌਰਾ

ਲੁਧਿਆਣਾ, 03 ਜੁਲਾਈ (000) – ਮੈਂਬਰ, ਪੰਜਾਬ ਸਟੇਟ ਫੂਡ ਕਮਿਸ਼ਨ ਚੇਤਨ ਪ੍ਰਕਾਸ਼ ਧਾਲੀਵਾਲ ਵਲੋਂ ਜ਼ਿਲ੍ਹਾ ਲ਼ੁਧਿਆਣਾ ਦਾ ਅਚਨਚੇਤ ਦੌਰਾ ਕਰਦਿਆਂ ਨੈਸ਼ਨਲ ਫੂਡ ਸਕਿਓਰਟੀ ਐਕਟ 2013 ਅਧੀਨ ਚੱਲ ਰਹੀਆਂ ਵੱਖ-ਵੱਖ ਸਕੀਮਾਂ ਦਾ ਨਿਰੀਖਣ... Read more »

ਸਰਹੱਦ ਪਾਰੋਂ ਚਲਾਏ ਜਾ ਰਹੇ ਤਸਕਰੀ ਨੈੱਟਵਰਕ ਦਾ ਅੰਮ੍ਰਿਤਸਰ ਵਿੱਚ ਪਰਦਾਫ਼ਾਸ਼ l 8 ਪਿਸਤੌਲਾਂ,1 ਕਿਲੋ ਹੈਰੋਇਨ, 2.9 ਲੱਖ ਰੁਪਏ ਡਰੱਗ ਮਨੀ ਸਮੇਤ ਤਿੰਨ ਗ੍ਰਿਫ਼ਤਾਰ

ਚੰਡੀਗੜ੍ਹ/ਅੰਮ੍ਰਿਤਸਰ, 2 ਜੁਲਾਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਦੇ ਮੱਦੇਨਜ਼ਰ ਚੱਲ ਰਹੀ ਮੁਹਿੰਮ ਦੌਰਾਨ ਵੱਡੀ ਖੁਫੀਆ ਕਾਰਵਾਈ ਤਹਿਤ ਕਾਊਂਟਰ ਇੰਟੈਲੀਜੈਂਸ (ਸੀ.ਆਈ.) ਅੰਮ੍ਰਿਤਸਰ ਨੇ ਪਾਕਿਸਤਾਨ... Read more »

ਖੇਤੀਬਾੜੀ ਮੰਤਰੀ ਦੇ ਹੁਕਮਾਂ ਤਹਿਤ ਉੱਡਣ ਦਸਤੇ ਵੱਲੋਂ ਡੀਲਰਾਂ ਦੀ ਅਚਨਚੇਤ ਚੈਕਿੰਗ

ਸ੍ਰੀ ਮੁਕਤਸਰ ਸਾਹਿਬ, 29 ਜੂਨ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਪੰਜਾਬ ਸ. ਗੁਰਮੀਤ ਸਿੰਘ ਖੁੱਡੀਆਂ ਦੇ ਹੁਕਮਾਂ ਦੀ ਪਾਲਣਾ ਤਹਿਤ ਡਾਇਰੈਕਟਰ ਖੇਤੀਬਾੜੀ ਵਿਭਾਗ ਸ. ਜਸਵੰਤ ਸਿੰਘ ਦਿਸ਼ਾ ਨਿਰਦੇਸ਼ਾਂ ਤਹਿਤ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੀਆਂ... Read more »

ਸਿਹਤ ਮੰਤਰੀ ਵੱਲੋਂ ਘਰ-ਘਰ ਜਾ ਕੇ ਡੇਂਗੂ ਲਾਰਵਾ ਦੀ ਚੈਕਿੰਗ; ਲੋਕਾਂ ਨੂੰ ਕੀਤਾ ਜਾਗਰੂਕ

ਪਟਿਆਲਾ, 27 ਜੂਨ:                    ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਸੂਬਾ ਵਾਸੀਆਂ ਨੂੰ ਡੇਂਗੂ, ਚਿਕਨਗੁਨੀਆ ਤੇ ਮਲੇਰੀਆ ਵਰਗੀਆਂ ਘਾਤਕ ਬਿਮਾਰੀਆਂ ਤੋਂ ਬਚਾਉਣ ਲਈ ‘ਹਰ ਸ਼ੁੱਕਰਵਾਰ ਡੇਂਗੂ ‘ਤੇ ਵਾਰ’ ਤਹਿਤ ਸੂਬੇ ਦੇ ਵੱਖ ਵੱਖ ਜ਼ਿਲ੍ਹਿਆਂ ‘ਚ ਜਾ ਕੇ ਲੋਕਾਂ ਨੂੰ ਜਾਗਰੂਕ ਕਰ ਰਹੇ ਹਨ, ਇਸੇ ਲੜੀ ਤਹਿਤ ਅੱਜ ਉਨ੍ਹਾਂ ਪਟਿਆਲਾ ਦੇ ਰਣਜੀਤ ਨਗਰ ਵਿਖੇ ਸਿਹਤ ਵਿਭਾਗ ਦੀਆਂ ਟੀਮਾਂ ਨਾਲ ਘਰ ਘਰ ਜਾ ਕੇ ਡੇਂਗੂ ਦਾ ਲਾਰਵਾ ਲੱਭਿਆ ਤੇ ਉਸ ਨੂੰ ਨਸ਼ਟ ਕਰਵਾਉਣ ਦੇ ਨਾਲ ਨਾਲ ਲੋਕਾਂ ਨੂੰ ਇਸ ਪ੍ਰਤੀ ਜਾਗਰੂਕ ਕੀਤਾ।                 ਆਪਣੇ ਦੌਰੇ ਦੌਰਾਨ ਡਾ. ਬਲਬੀਰ ਸਿੰਘ ਨੇ ਰਣਜੀਤ ਨਗਰ ਵਾਸੀਆਂ ਨੂੰ ਡੇਂਗੂ ਤੋਂ ਬਚਾਅ ਲਈ ‘ਹਰ ਸ਼ੁੱਕਰਵਾਰ ਡੇਂਗੂ ‘ਤੇ ਵਾਰ’ ਮੁਹਿੰਮ ਦੇ ਮਕਸਦ ਬਾਰੇ ਦੱਸਦਿਆਂ ਕਿਹਾ ਕਿ ਜੇਕਰ ਹਫ਼ਤੇ ‘ਚ ਇਕ ਦਿਨ ਪਾਣੀ ਨਾਲ ਭਰੀਆਂ ਥਾਵਾਂ ਨੂੰ ਖਾਲੀ ਕਰ ਦਿੱਤਾ ਜਾਵੇ ਤਾਂ ਡੇਂਗੂ ਦਾ ਲਾਰਵਾ ਪਨਪ ਨਹੀਂ ਸਕੇਗਾ ਤੇ ਲੋਕ ਮੱਛਰਾਂ ਤੋਂ ਹੋਣ ਵਾਲੀਆਂ ਬਿਮਾਰੀਆਂ ਤੋਂ ਬਚ ਸਕਣਗੇ। ਇਸ ਮੌਕੇ ਉਨ੍ਹਾਂ ਦੇ ਨਾਲ ਸਿਵਲ ਸਰਜਨ ਡਾ. ਜਗਪਾਲਇੰਦਰ ਸਿੰਘ ਵੀ ਮੌਜੂਦ ਸਨ।                 ਡਾ. ਬਲਬੀਰ ਸਿੰਘ ਨੇ ਰਣਜੀਤ ਨਗਰ ਦੇ ਕਈ ਘਰਾਂ ਵਿੱਚ ਜਾ ਕੇ ਵੱਖ-ਵੱਖ ਪਾਣੀ ਵਾਲੇ ਬਰਤਨਾਂ, ਫੁੱਲਾਂ ਦੇ ਗਮਲੇ, ਪਾਰਕ ਅਤੇ ਪੰਛੀਆਂ ਤੇ ਪਸ਼ੂਆਂ ਨੂੰ ਪਾਣੀ ਪਿਲਾਉਣ ਲਈ ਵਰਤੇ ਜਾਂਦੇ ਭਾਂਡਿਆਂ ਤੇ ਕਾਰ ਸਰਵਿਸ ਸਟੇਸ਼ਨ ਦੀ ਜਾਂਚ ਕੀਤੀ। ਸਿਹਤ ਮੰਤਰੀ ਵੱਲੋਂ ਹਰ ਉਸ ਥਾਂ ਦੀ ਚੈਕਿੰਗ ਕੀਤੀ ਗਈ ਜਿੱਥੇ ਡੇਂਗੂ ਦਾ ਲਾਰਵਾ ਹੋਣ ਦੀ ਸੰਭਾਵਨਾ ਸੀ, ਉਨ੍ਹਾਂ ਨੇ ਕਈ ਘਰਾਂ ਵਿੱਚ ਲਾਰਵਾ ਖ਼ੁਦ ਲੱਭਿਆ ਤੇ ਇਸ ਨੂੰ ਨਸ਼ਟ ਕਰਨ ਦੇ ਨਾਲ-ਨਾਲ ਲੋਕਾਂ ਨੂੰ ਜਾਗਰੂਕ ਕੀਤਾ। ਉਨ੍ਹਾਂ ਖਾਲੀ ਪਏ ਪਲਾਟਾਂ ਦੇ ਮਾਲਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਆਪਣੇ ਪਲਾਟਾਂ ਦੀ ਸਫ਼ਾਈ ਜ਼ਰੂਰ ਕਰਵਾਉਣ ਤਾਂ ਕਿ ਖਾਲੀ ਪਲਾਟਾਂ ‘ਚ ਖੜੇ ਪਾਣੀ ਕਾਰਨ ਨਾਲ ਰਹਿੰਦੇ ਲੋਕਾਂ ਨੂੰ ਬਿਮਾਰੀਆਂ ਤੋਂ ਬਚਾਇਆ ਜਾ ਸਕੇ।                 ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਸੂਬਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਹਰ ਸ਼ੁੱਕਰਵਾਰ ਸਵੇਰੇ 9 ਵਜੇ ਤੋਂ ਸਵੇਰੇ 10 ਵਜੇ ਤੱਕ ਇੱਕ ਘੰਟਾ ਆਪਣੇ ਘਰਾਂ ਅਤੇ ਆਲੇ ਦੁਆਲੇ ਡੇਂਗੂ ਖਤਮ ਕਰਨ ਲਈ ਸਮਾਂ ਕੱਢਣ। ਇਸ ਦੌਰਾਨ ਸਾਰੇ ਫੁੱਲਾਂ ਦੇ ਗਮਲੇ, ਕੂਲਰ ‘ਚ ਖੜ੍ਹਾ ਪਾਣੀ, ਫਰਿਜ ਦੀਆਂ ਟਰੇਆਂ ਅਤੇ ਖੁੱਲ੍ਹੇ ਵਿੱਚ ਪਏ ਪਾਣੀ ਨਾਲ ਭਰੇ ਹੋਰ ਕਿਸੇ ਵੀ ਭਾਂਡੇ ਚੋਂ ਪਾਣੀ ਦੀ ਨਿਕਾਸੀ ਕਰਨ ਤੋਂ ਇਲਾਵਾ ਸੁਕਾਅ ਦੇਣਾ ਚਾਹੀਦਾ ਹੈ ਤਾਂ ਜੋ ਮੱਛਰ ਦੇ ਲਾਰਵੇ ਦਾ ਪ੍ਰਜਣਨ ਚੱਕਰ ਟੁੱਟ ਜਾਵੇ, ਜਿਸ ਨੂੰ ਬਾਲਗ਼ ਮੱਛਰ ਵਜੋਂ ਵਿਕਸਿਤ ਹੋਣ ਵਿੱਚ ਇੱਕ ਹਫ਼ਤਾ ਲੱਗ ਜਾਂਦਾ ਹੈ।                    ਸਿਹਤ ਤੇ ਪਰਿਵਾਰ ਭਲਾਈ ਮੰਤਰੀ ਨੇ ਇਹ ਵੀ ਦੱਸਿਆ ਕਿ ਭਾਵੇਂ ਡੇਂਗੂ ਦਾ ਟੈਸਟ ਅਤੇ ਇਲਾਜ ਸਰਕਾਰੀ ਹਸਪਤਾਲਾਂ ਵਿੱਚ ਬਿਲਕੁਲ ਮੁਫ਼ਤ ਹੈ ਪਰ ਅਸੀਂ ਕੁਝ ਸਾਧਾਰਨ ਸਾਵਧਾਨੀਆਂ ਅਪਣਾ ਕੇ ਡੇਂਗੂ ਵਰਗੀਆਂ ਬਿਮਾਰੀਆਂ ਤੋਂ ਆਪਣੇ ਆਪ ਨੂੰ ਬਚਾਅ ਸਕਦੇ ਹਾਂ। ਉਨ੍ਹਾਂ ਕਿਹਾ ਕਿ ਸੂਬੇ ਦੇ ਸਰਕਾਰੀ ਹਸਪਤਾਲਾਂ ਵਿੱਚ ਵਾਧੂ ਬੈੱਡ ਡੇਂਗੂ ਦੇ ਮਰੀਜ਼ਾਂ ਲਈ ਰਾਖਵੇ ਰੱਖੇ ਗਏ ਹਨ। ਇਸ ਮੌਕੇ ਐਸ.ਐਮ.ਓ. ਡਾ. ਮੋਨਿਕਾ ਤੇ ਡਾ. ਸੁਮਿਤ ਸਿੰਘ ਸਮੇਤ ਸਿਹਤ ਵਿਭਾਗ ਦਾ ਅਮਲਾ ਮੌਜੂਦ ਸੀ।  Read more »

ਸ਼ੋਸਲ ਮੀਡੀਆ ਅਤੇ ਗਰੁੱਪਾਂ ਵਿਚ ਵਾਇਰਲ ਮੈਸਜ ਤੋਂ ਸੁਚੇਤ ਰਹਿਣ ਦੀ ਅਪੀਲ- ਜ਼ਿਲ੍ਹਾ ਬਾਲ ਸੁਰੱਖਿਆ ਅਫਸਰ

ਮਾਲੇਰਕੋਟਲਾ 26 ਜੂਨ                   ਪਿਛਲੇ ਕਈ ਦਿਨਾਂ ਤੋਂ ਸ਼ੋਸਲ ਮੀਡੀਆ ਅਤੇ ਗਰੁੱਪਾਂ ਵਿਚ ਵਾਇਰਲ ਮੈਸਜ ਤੋਂ ਸੁਚੇਤ ਰਹਿਣ ਦੀ ਅਪੀਲ ਕਰਦਿਆ ਜ਼ਿਲ੍ਹਾ ਬਾਲ ਸੁਰੱਖਿਆ ਅਫਸਰ ਮਾਲੇਰਕੋਟਲਾ ਹਰਪ੍ਰੀਤ ਕੌਰ ਨੇ ਦੱਸਿਆ ਕਿ ਮਿਸਨ ਵਾਤਸੱਲਿਆ ਸਕੀਮ ਤਹਿਤ ਸਪਾਂਸਰਸ਼ਿਪ ਸਕੀਮ ਲਗਾਤਾਰ ਚੱਲਣ ਵਾਲੀ ਸਕੀਮ ਹੈ ਜਿਸ ਸਬੰਧੀ ਕੋਈ ਵੀ ਆਖਰੀ ਮਿਤੀ ਨਿਯਤ ਨਹੀਂ ਕੀਤੀ ਗਈ ਸਗੋਂ ਲਾਭਪਾਤਰੀ ਜਰੂਰਤ ਪੈਣ ਤੇ ਇਸ ਸਕੀਮ ਦਾ ਲਾਭ ਲੈਣ ਲਈ ਅਪਲਾਈ ਕੀਤਾ ਜਾ ਸਕਦਾ ਹੈ ।              ਉਨ੍ਹਾਂ ਕਿਹਾ ਕਿ ਵਾਇਰਲ ਮੈਸੇਜ ਵਿਚ ਮਾਤਾ ਪਿਤਾ ਦੋਵਾਂ ਵਿਚ ਇਕ ਦੀ ਮੌਤ ਹੋ ਗਈ ਹੈ ਅਤੇ ਬੱਚਿਆ ਦੀ ਉਮਰ 18 ਸਾਲ ਤੋਂ ਘੱਟ ਹੈ ਤਾਂ ਅਜਿਹੇ ਪਰਿਵਾਰਾਂ ਦੇ ਦੋ ਬੱਚਿਆ ਨੂੰ 4000 ਰੁਪਏ ਪ੍ਰਤੀ ਮਹੀਨਾ ਦਿੱਤੇ ਜਾਣਗੇ।  ਅਫਵਾਹ ਵਿਚ 27 ਤਾਰੀਖ ਤੱਕ ਦਫਤਰ ਡਿਪਟੀ ਕਮਿਸ਼ਨਰ ਵਿਖੇ ਫਾਰਮ ਭਰਕੇ ਜਮ੍ਹਾਂ ਕਰਵਾਉਣ ਸਬੰਧੀ ਲਿਖਿਆ ਹੋਇਆ ਹੈ ਜੋ ਕਿ ਸਰਾ ਸਰ ਗ਼ਲਤ ਅਫ਼ਵਾਹ ਹੈ। ਵਾਇਰਲ ਸੰਦੇਸ ਜਿਸ ਨੂੰ ਸ਼ਰਾਰਤੀ ਅਨਸਰਾਂ ਵੱਲੋਂ ਸੋਸਲ ਮੀਡੀਏ ਤੇ ਪਾਇਆ ਗਿਆ ਹੈ।                    ਉਨ੍ਹਾਂ ਦੱਸਿਆ ਕਿ ਪੰਜਾਬ ਰਾਜ ਵਿਚ ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ ਮਾਲੇਰਕੋਟਲਾ ਵੱਲੋਂ ਮਿਸਨ ਵਾਤਸੱਲਿਆ ਸਕੀਮ ਅਧੀਨ 18 ਸਾਲ ਦੇ ਬੱਚਿਆਂ ਨੂੰ 4000 ਰੁਪਏ ਪ੍ਰਤੀ ਮਹੀਨਾ ਸਪਾਂਸਰਸ਼ਿਪ ਸਕੀਮ ਦਾ ਵਿੱਤੀ ਲਾਭ ਦਿੱਤਾ ਜਾਂਦਾ ਹੈ ਜਿਸ ਦੀ ਵੱਖ-ਵੱਖ ਸ਼ਰਤਾਂ ਹਨ। Read more »

ਪੰਜਾਬ ਆਪਣੇ ਫੈਸਲੇ ‘ਤੇ ਦ੍ਰਿੜ੍ਹ-ਮੁੱਖ ਮੰਤਰੀ ਵੱਲੋਂ ਵਾਧੂ ਪਾਣੀ ਛੱਡਣ ਤੋਂ ਕੋਰੀ ਨਾਂਹ, ਹਰਿਆਣਾ ਨੇ ਆਪਣਾ ਕੋਟਾ ਪਹਿਲਾਂ ਹੀ ਪੂਰਾ ਕੀਤਾ

ਚੰਡੀਗੜ੍ਹ, 29 ਅਪ੍ਰੈਲ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਭਾਰਤੀ ਜਨਤਾ ਪਾਰਟੀ ਪੰਜਾਬ ਉੱਤੇ ਹਰਿਆਣਾ ਨੂੰ ਵਾਧੂ ਪਾਣੀ ਛੱਡਣ ਲਈ ਦਬਾਅ ਬਣਾਉਣ ਦੀ ਕੋਸ਼ਿਸ ਕਰ ਰਹੀ ਹੈ ਪਰ ਉਹ ਭਗਵਾਂ... Read more »

ਕ੍ਰਾਈਮ ਬ੍ਰਾਂਚ ਦੀ ਵੱਡੀ ਕਾਮਯਾਬੀ, 5 ਕਰੋੜ ਦੀ ਫਿਰੌਤੀ ਮਾਮਲੇ ‘ਚ  ਦੋ ਗ੍ਰਿਫਤਾਰੀ- ਗਗਨ ਅਜੀਤ ਸਿੰਘ

ਮਾਲੇਰਕੋਟਲਾ 20 ਅਪ੍ਰੈਲ :             ਸੀਨੀਅਰ ਕਪਤਾਨ ਪੁਲਿਸ ਮਾਲੇਰਕੋਟਲਾ ਗਗਨ ਅਜੀਤ ਸਿੰਘ ਨੇ ਪੱਤਰਕਾਰਾਂ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਮਿਤੀ 19 ਅਪ੍ਰੈਲ 2025 ਨੂੰ ਕਪਤਾਨ ਪੁਲਿਸ ਇੰਨਵੈਸਟੀਗੇਸਨ ਸਤਪਾਲ ਸ਼ਰਮਾ ਅਤੇ ਉਪ ਕਪਤਾਨ ਪੁਲਿਸ ਸਬ ਡਵੀਜ਼ਨ ਮਾਲੇਰਕੋਟਲਾ ਕੁਲਦੀਪ ਸਿੰਘ ਨਿਗਰਾਨੀ ਹੇਠ ਇੰਸਪੈਕਟਰ ਮਨਪ੍ਰੀਤ ਸਿੰਘ ਮੁੱਖ ਅਫ਼ਸਰ ਥਾਣਾ ਸਿਟੀ-1 ਮਾਲੇਰਕੋਟਲਾ ਦੀ ਟੀਮ ਨੂੰ ਵੱਡੀ ਸਫਲਤਾ ਹਾਸਲ ਹੋਈ ।  ਉਨ੍ਹਾਂ ਦੱਸਿਆ ਕਿ ਉਕਤ ਟੀਮ ਵਲੋਂ 12 ਅਪ੍ਰੈਲ 2025 ਨੂੰ ਨਾਮਾਲੂਮ ਵਿਅਕਤੀਆਂ ਵੱਲੋਂ ਬਲਤੇਜ ਸਿੰਘ ਪੁੱਤਰ ਭਰਪੂਰ ਸਿੰਘ ਵਾਸੀ ਮਾਡਲ ਟਾਊਨ ਨੇੜੇ ਲੁਧਿਆਣਾ ਬਾਈਪਾਸ ਮਾਲੇਰਕੋਟਲਾ ਥਾਣਾ ਸਿਟੀ-1 ਮਾਲੇਰਕੋਟਲਾ ਨੂੰ +1(905)5147567 ਤੋਂ ਵਟਸਐਪ ਰਾਹੀਂ ਮੁੱਦਈ ਬਲਤੇਜ ਸਿੰਘ ਦੇ ਮੋਬਾਈਲ ਨੰਬਰ 87288-07000 ਪਰ ਕਾਲ ਕਰਕੇ ਕਰੀਬ 5 ਕਰੋੜ ਰੁਪਏ ਦੀ ਫਿਰੌਤੀ ਦੀ ਮੰਗ ਕੀਤੀ ਗਈ ਸੀ, ਜਿਸ ਸਬੰਧੀ ਥਾਣਾ ਸਿਟੀ-1 ਮਾਲੇਰਕੋਟਲਾ ਵਿਖੇ ਮੁਕੱਦਮਾ ਨੰਬਰ 67 ਮਿਤੀ 12.04.25 ਅ/ਧ 308(2),351(4),62 BNS ਥਾਣਾ ਸਿਟੀ-1 ਮਾਲੇਰਕੋਟਲਾ ਦਰਜ ਰਜਿਸਟਰ ਕੀਤਾ ਗਿਆ ਸੀ, ਦੌਰਾਨੇ ਤਫ਼ਤੀਸ਼ ਥਾਣਾ ਸਿਟੀ-1 ਮਾਲੇਰਕੋਟਲਾ ਦੀ ਪੁਲਿਸ ਵੱਲੋਂ ਸਾਈਬਰ ਸੈੱਲ ਮਾਲੇਰਕੋਟਲਾ ਦੀ ਮਦਦ ਨਾਲ ਦੋਸ਼ੀਆਂ ਵੱਲੋਂ ਮੁੱਦਈ ਬਲਤੇਜ ਸਿੰਘ ਉਕਤ ਨੂੰ ਕੀਤੀ ਵਟਸਐੱਪ ਕਾਲ ਦੇ ਨੰਬਰਾਂ ਨੂੰ ਟਰੇਡ ਕਰਕੇ ਮੁਕੱਦਮਾ ਵਿੱਚ ਗੁਰਪ੍ਰੀਤ ਸਿੰਘ ਉਰਫ਼ ਗੋਪੀ ਪੁੱਤਰ ਹਾਕਮ ਸਿੰਘ ਵਾਸੀ ਬੁਆਣੀ ਥਾਣਾ ਦੋਰਾਹਾ ਅਤੇ ਲਵਪ੍ਰੀਤ ਸਿੰਘ ਉਰਫ਼ ਵਿਕੀ ਪੁੱਤਰ ਲਛਮਣ ਸਿੰਘ ਵਾਸੀ ਨੇੜੇ ਗੁਰਦੁਆਰਾ ਸਾਹਿਬ ਚੜ੍ਹਦੀ ਕਲਾਂ ਪਿੰਡ ਬੁਟਾਹਰੀ ਥਾਣਾ ਡੇਹਲੋ ਜ਼ਿਲ੍ਹਾ ਲੁਧਿਆਣਾ ਨੂੰ ਦੋਸ਼ੀ ਨਾਮਜ਼ਦ ਕਰਕੇ ਹਸਬ ਜ਼ਾਬਤਾ ਗ੍ਰਿਫ਼ਤਾਰ ਕੀਤਾ ਗਿਆ, ਦੋਸ਼ੀਆਂ ਪਾਸੋਂ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾ ਰਹੀ ਹੈ ਕਿ ਉਨ੍ਹਾਂ ਵੱਲੋਂ ਹੋਰ ਅਜਿਹੀਆਂ ਕਿੰਨੀਆਂ ਵਾਰਦਾਤਾਂ ਨੂੰ ਅੰਜਾਮ ਦਿੱਤਾ ਗਿਆ ਹੈ, ਜਿੰਨਾ ਦੀ ਪੁੱਛਗਿੱਛ ਤੋਂ ਅਜਿਹੇ ਹੋਰ ਮੁਕੱਦਮਿਆਂ ਦੇ ਟਰੇਡ ਹੋਣ ਦੀ ਆਸ ਹੈ, ਤਫ਼ਤੀਸ਼ ਜਾਰੀ ਹੈ।            ਦੋਸ਼ੀਆਂ ਦੇ ਨਾਮ:  1. ਗੁਰਪ੍ਰੀਤ ਸਿੰਘ ਉਰਫ਼ ਗੋਪੀ ਪੁੱਤਰ ਹਾਕਮ ਸਿੰਘ ਵਾਸੀ ਬੁਆਣੀ ਥਾਣਾ ਦੋਰਾਹਾ ਪੁਲਿਸ ਜ਼ਿਲ੍ਹਾ ਖੰਨਾ                 2. ਲਵਪ੍ਰੀਤ ਸਿੰਘ ਉਰਫ਼ ਵਿਕੀ ਪੁੱਤਰ ਲਛਮਣ ਸਿੰਘ ਵਾਸੀ ਨੇੜੇ ਗੁਰਦੁਆਰਾ ਸਾਹਿਬ ਚੜ੍ਹਦੀ ਕਲਾਂ ਪਿੰਡ ਬੁਟਾਹਰੀ                ਥਾਣਾ ਡੇਹਲੋ ਜ਼ਿਲ੍ਹਾ ਲੁਧਿਆਣਾ Read more »

ਜ਼ਿਲ੍ਹਾ ਪ੍ਰਸ਼ਾਸਨ ਸੁਚਾਰੂ ਤੇ ਪਾਰਦਰਸ਼ੀ ਕਣਕ ਦੀ ਖਰੀਦ ਪ੍ਰਕਿਰਿਆ ਨੂੰ ਯਕੀਨੀ ਬਣਾਉਣ ਲਈ ਵਚਨਬੱਧ – ਡਿਪਟੀ ਕਮਿਸ਼ਨਰ

ਮਾਲੇਰਕੋਟਲਾ 15 ਅਪ੍ਰੈਲ:             ਡਿਪਟੀ ਕਮਿਸ਼ਨਰ ਮਾਲੇਰਕੋਟਲਾ ਵਿਰਾਜ ਐਸ.ਤਿੜਕੇ ਨੇ  ਜ਼ਿਲ੍ਹੇ ‘ਚ ਸੁਚਾਰੂ ਤੇ ਪਾਰਦਰਸ਼ੀ ਕਣਕ ਦੀ ਖਰੀਦ ਪ੍ਰਕਿਰਿਆ ਨੂੰ ਯਕੀਨੀ ਬਣਾਉਣ ਲਈ ਵਚਨਬੱਧਤਾ ਨੂੰ ਦੁਹਰਾਉਂਦਿਆਂ ਦੱਸਿਆ ਕਿ ਕਿ ਜ਼ਿਲ੍ਹੇ ਭਰ ਵਿੱਚ ਕਣਕ ਦੀ ਖਰੀਦ ਕਾਰਜ ਸੁਚਾਰੂ ਢੰਗ ਨਾਲ ਯਕੀਨੀ ਬਣਾਉਣ ਲਈ 46 ਮੰਡੀਆਂ ਸਥਾਪਿਤ ਕੀਤੀਆਂ ਗਈਆਂ ਹਨ । ਜਿਨ੍ਹਾਂ ਵਿੱਚੋਂ ਕਰੀਬ 07 ਮੰਡੀਆਂ ਵਿੱਚ ਜੀਨਸ... Read more »

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਪੰਜਾਬ ਰੋਡਵੇਜ ਪਨਬੱਸ/ਪੀ.ਆਰ.ਟੀ.ਸੀ ਕੰਟਰੈਕਟ ਵਰਕਰਜ਼ ਯੂਨੀਅਨ ਨਾਲ ਮੀਟਿੰਗ

ਚੰਡੀਗੜ੍ਹ, 9 ਅਪ੍ਰੈਲ ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਪੰਜਾਬ ਰੋਡਵੇਜ ਪਨਬੱਸ/ਪੀ.ਆਰ.ਟੀ.ਸੀ ਕੰਟਰੈਕਟ ਵਰਕਰਜ਼ ਯੂਨੀਅਨ ਨਾਲ ਮੀਟਿੰਗ ਕਰਕੇ ਉਨ੍ਹਾਂ ਦੀਆਂ ਮੰਗਾਂ ਸਬੰਧੀ ਵਿਸਥਾਰ ਵਿੱਚ ਚਰਚਾ ਕਰਦਿਆਂ ਇਨ੍ਹਾਂ ਨੂੰ... Read more »

ਨਸ਼ੇ ਦੀ ਆੜ ‘ਚ ਬਣਾਈ ਨਜ਼ਾਇਜ ਪ੍ਰਾਪਰਟੀ ਨੂੰ ਜਬਤ ਕੀਤਾ ਜਾਵੇਗਾ: ਡਿਪਟੀ ਕਮਿਸ਼ਨਰ 

ਰੂਪਨਗਰ, 3 ਅਪ੍ਰੈਲ: ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਦੂਰ-ਅੰਦੇਸ਼ ਅਗਵਾਈ ਹੇਠ ਸੂਬਾ ਸਰਕਾਰ ਵੱਲੋਂ ਚਲਾਈ ਜਾ ਰਹੀ ‘‘ਯੁੱਧ ਨਸ਼ਿਆਂ ਵਿਰੁੱਧ’’ ਮੁਹਿੰਮ ਤਹਿਤ ਜ਼ਿਲ੍ਹੇ ਵਿੱਚ ਨਸ਼ਿਆਂ ਦੇ ਗੈਰ-ਕਾਨੂੰਨੀ ਕਾਰੋਬਾਰ... Read more »