ਜ਼ਿਲ੍ਹਾ ਤਰਨ ਤਾਰਨ ਦੀ ਹਦੂਦ ਅੰਦਰ ਨਾੜ ਨੂੰ ਅੱਗ ਲਗਾਉਣ ‘ਤੇ ਮੁਕੰਮਲ ਪਾਬੰਦੀ

ਤਰਨ ਤਾਰਨ, 7 ਅਪ੍ਰੈਲ :

ਜ਼ਿਲ੍ਹਾ ਮੈਜਿਸਟ੍ਰੇਟ, ਤਰਨ ਤਾਰਨ ਸ੍ਰੀ ਰਾਹੁਲ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਤਰਨ ਤਾਰਨ ਦੀ ਹਦੂਦ ਅੰਦਰ ਕਣਕ ਦੀ ਕਟਾਈ ਉਪਰੰਤ ਰਹਿੰਦ-ਖੂੰਹਦ (ਨਾੜ) ਨੂੰ ਅੱਗ ਲਗਾ ਕੇ ਸਾੜਨ ‘ਤੇ ਮੁਕੰਮਲ ਤੌਰ ‘ਤੇ ਪਾਬੰਦੀ ਦੇ ਹੁਕਮ ਜਾਰੀ ਕੀਤੇ ਗਏ ਹਨ।

ਜਾਰੀ ਹੁਕਮਾਂ ਵਿਚ ਕਿਹਾ ਗਿਆ ਹੈ ਕਿ ਆਮ ਤੌਰ ‘ਤੇ ਵੇਖਣ ਵਿਚ ਆਉਂਦਾ ਹੈ ਕਿ ਰਬੀ ਸੀਜ਼ਨ ਦੌਰਾਨ ਕਣਕ ਦੀ ਕਟਾਈ ਜ਼ਿਆਦਾਤਰ ਕੰਬਾਇਨ ਮਸ਼ੀਨਾਂ ਰਾਹੀਂ ਕੀਤੀ ਜਾਂਦੀ ਹੈ ਅਤੇ ਸਬੰਧਤ ਮਾਲਕਾਂ ਵੱਲੋਂ ਬਚਦੀ ਰਹਿੰਦ-ਖੂੰਹਦ ਨੂੰ ਅੱਗ ਲਗਾ ਦਿੱਤੀ ਜਾਂਦੀ ਹੈ। ਇਸ ਨਾਲ ਹਵਾ ਵਿਚ ਬਹੁਤ ਜ਼ਿਆਦਾ ਪ੍ਰਦੂਸ਼ਣ ਫੈਲਣ ਕਾਰਨ ਸਾਹ ਦੀਆਂ ਬਿਮਾਰੀਆਂ ਹੋ ਜਾਂਦੀਆਂ ਹਨ ਅਤੇ ਇਸਦੇ ਨਾਲ ਹੀ ਜ਼ਮੀਨ ਦੀ ਉਪਜਾਊ ਸ਼ਕਤੀ ਵੀ ਘਟਦੀ ਹੈ ਜਿਸ ਨਾਲ ਦੇਸ਼ ਦੀ ਉਤਪਾਦਕਤਾ ਵਿਚ ਕਮੀ ਆਉਂਦੀ ਹੈ। ਧੂੰਏਂ ਨਾਲ ਆਵਾਜਾਈ ਵਿਚ ਵੀ ਵਿਘਨ ਪੈਂਦਾ ਹੈ ਅਤੇ ਲੋਕਾਂ ਦੀ ਜਾਨ-ਮਾਲ ਦਾ ਖ਼ਤਰਾ ਬਣ ਜਾਂਦਾ ਹੈ। ਇਹ ਹੁਕਮ 5 ਜੂਨ 2026 ਤੱਕ ਲਾਗੂ ਰਹਿਣਗੇ।

Leave a Reply

Your email address will not be published. Required fields are marked *