ਡੀ.ਸੀ. ਵੱਲੋਂ ਸੀਨੀਅਰ ਰਾਸ਼ਟਰੀ ਖੇਡਾਂ ਵਿੱਚ ਸੋਨ ਤਮਗੇ ਜਿੱਤਣ ਵਾਲੇ ਖਿਡਾਰੀਆਂ ਦਾ ਸਨਮਾਨ

ਫਿਰੋਜ਼ਪੁਰ, 11 ਮਾਰਚ 2024 –

          ਚੇਨਈ (ਤਾਮਿਲਨਾਡੂ) ਵਿਖੇ ਹੋਏ ਸੀਨੀਅਰ ਰਾਸ਼ਟਰੀ ਹਾਕੀ ਮੁਕਾਬਲਿਆਂ ਵਿੱਚ ਸੋਨ ਤਮਗੇ ਜਿੱਤ ਕੇ ਫਿਰੋਜ਼ਪੁਰ ਜ਼ਿਲ੍ਹੇ ਦਾ ਨਾਮ ਰੌਸ਼ਨ ਕਰਨ ਵਾਲੇ ਫਿਰੋਜ਼ਪੁਰ ਦੇ ਤਿੰਨ ਖਿਡਾਰੀ ਕਨਵਰਜੀਤ ਸਿੰਘ ਨੰਨੂ, ਪਰਵਿੰਦਰ ਸਿੰਘ ਪਿੰਦੀ ਤੇ ਵਰਿੰਦਰ ਸਿੰਘ ਨੂੰ ਡਿਪਟੀ ਕਮਿਸ਼ਨਰ ਸ੍ਰੀ ਰਾਜੇਸ਼ ਧੀਮਾਨ ਵੱਲੋਂ 11-11 ਹਜ਼ਾਰ ਰੁਪਏ ਇਨਾਮੀ ਰਾਸ਼ੀ ਦਾ ਚੈੱਕ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਜ਼ਿਲ੍ਹਾ ਖੇਡ ਅਫ਼ਸਰ ਬਲਵਿੰਦਰ ਸਿੰਘ, ਸਕੱਤਰ ਰੈੱਡ ਕਰਾਸ ਅਸ਼ੋਕ ਬਹਿਲ ਅਤੇ ਹਾਕੀ ਕੋਚ ਮਨਮੀਤ ਸਿੰਘ ਰੂਬਲ ਵੀ ਹਾਜ਼ਰ ਸਨ।

          ਡਿਪਟੀ ਕਮਿਸ਼ਨਰ ਨੇ ਇਸ ਉਪਲੱਬਧੀ ਲਈ ਖਿਡਾਰੀਆਂ ਨੂੰ ਮੁਬਾਰਕਬਾਦ ਦਿੱਤੀ ਅਤੇ ਜ਼ਿਲ੍ਹਾ ਖੇਡ ਵਿਭਾਗ ਅਤੇ ਬਾਬਾ ਸ਼ੇਰ ਸ਼ਾਹ ਵਲੀ ਹਾਕੀ ਅਕੈਡਮੀ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਇਨ੍ਹਾਂ ਖਿਡਾਰੀਆਂ ਨੇ ਸੀਨੀਅਰ ਰਾਸ਼ਟਰੀ ਖੇਡ ਹਾਕੀ ਮੁਕਾਬਲਿਆਂ ਵਿੱਚ ਪੰਜਾਬ ਟੀਮ ਵੱਲੋਂ ਖੇਡਦੇ ਹੋਏ ਸੋਨ ਤਮਗੇ ਜਿੱਤ ਕੇ ਪੰਜਾਬ ਅਤੇ ਖਾਸ ਕਰਕੇ ਫਿਰੋਜ਼ਪੁਰ ਦਾ ਨਾਂ ਰੌਸ਼ਨ ਕੀਤਾ ਹੈ।

          ਡਿਪਟੀ ਕਮਿਸ਼ਨਰ ਨੇ ਖਿਡਾਰੀਆਂ ਨੂੰ ਖੇਡ ਵਿੱਚ ਹੋਰ ਵਧੀਆ ਪ੍ਰਦਰਸ਼ਨ ਕਰਨ ਲਈ ਲਗਾਤਾਰ ਮਿਹਨਤ ਕਰਦੇ ਰਹਿਣ ਲਈ ਪ੍ਰੇਰਿਤ ਕੀਤਾ ਅਤੇ ਉਨ੍ਹਾਂ ਨੂੰ ਬਿਹਤਰ ਸਿਖਲਾਈ ਸਹੂਲਤਾਂ ਵਿੱਚ ਹਰ ਸੰਭਵ ਮਦਦ ਦਾ ਭਰੋਸਾ ਦਿੱਤਾ।

Leave a Reply

Your email address will not be published. Required fields are marked *