ਜ਼ਿਲ੍ਹਾ ਮੈਜਿਸਟਰੇਟ ਵੱਲੋਂ ਆਈਲੈਟਸ ਕੋਚਿੰਗ ਇੰਸਟੀਚਿਊਟ ਅਤੇ ਕੰਸਲਟੈਂਸੀ ਏਜੰਸੀ ਨੂੰ ਲਾਇਸੰਸ ਜਾਰੀ

ਮਾਲੇਰਕੋਟਲਾ 06 ਅਗਸਤ –

                   ਜ਼ਿਲ੍ਹਾ ਮੈਜਿਸਟਰੇਟ ਮਾਲੇਰਕੋਟਲਾ ਵਿਰਾਜ ਐਸ. ਤਿੜਕੇ ਵੱਲੋਂ ਸੰਦੀਪ ਸ਼ਰਮਾਂ ਪੁੱਤਰ ਹਰਿੰਦਰਪਾਲ ਸਿੰਘ ਵਾਸੀ ਹਾਊਸ ਨੰ. 42/19, ਲੁਧਿਆਣਾ ਬਾਇਪਾਸ, ਬੱਟਾ ਵਾਲੀ ਫੈਕਟਰੀ, ਮਾਲੇਰਕੋਟਲਾ, ਤਹਿਸੀਲ ਅਤੇ ਜ਼ਿਲ੍ਹਾ ਮਾਲੇਰਕੋਟਲਾ ਨੂੰ ਪ੍ਰੋਫੈਸ਼ਨ ਆਫ਼ ਆਈਲੈਟਸ ਐਂਡ ਕੰਸਲਟੈਂਸੀ, ਮੈਸ  ਆਸਟਰੇਲੀਆ ਫੇਅਰ ਇੰਮੀਗਰੇਸ਼ਨ ਐਂਡ ਐਜੂਕੇਸ਼ਨਲ ਸਰਵਿਸਸ, ਨੇੜੇ ਸਰਕਾਰੀ ਕਾਲਜ ਮਾਲੇਰਕੋਟਲਾ ਲਈ ਕੋਚਿੰਗ ਇੰਸਟੀਚਿਊਟ ਆਫ ਆਈਲੈਟਸ ਐਂਡ ਕੰਸਲਟੈਂਸੀ ਲਾਇਸੰਸ ਜਾਰੀ ਕੀਤਾ ਗਿਆ ਹੈ। ਇਹ ਲਾਇਸੰਸ 13 ਜੁਲਾਈ 2030 ਤੱਕ ਵੈਧ ਹੋਵੇਗਾ।

                   ਇਹ ਲਾਇਸੰਸ ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਰੂਲਜ਼ 2013 ਤੇ ਸੋਧ ਕੀਤੇ ਗਏ 2014 ਦੇ ਰੂਲਜ਼ ਆਫ ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ 2014 ਤੇ ਤਹਿਤ ਜਾਰੀ ਕੀਤਾ ਗਿਆ ਹੈ।

                    ਲਾਇਸੰਸ ਧਾਰਕ ਨੂੰ ਲਿਖਿਆ ਜਾਂਦਾ ਹੈ ਕਿ ਉਹ ਹਰ ਗ੍ਰਾਹਕ ਦਾ ਰਿਕਾਰਡ ਪੰਜ ਸਾਲ ਤੱਕ ਸੰਭਾਲ ਕੇ ਰੱਖੇਗਾ ਅਤੇ ਉਨ੍ਹਾਂ ਤੋਂ ਲਈ ਜਾਣ ਵਾਲੀ ਜਾਣਕਾਰੀ ਤੇ ਫੀਸ ਹਰ ਮਹੀਨੇ ਅਤੇ ਛੇ ਮਹੀਨੇ ਬਾਅਦ ਸੈਕਟਰੀ ਹੋਮ ਅਫੇਅਰਜ਼ ਐਂਡ ਜਸਟਿਸ ਨੂੰ ਭੇਜਣੀ ਯਕੀਨੀ ਬਣਾਏਗਾ।

Leave a Reply

Your email address will not be published. Required fields are marked *