
ਫ਼ਰੀਦਕੋਟ 12 ਅਗਸਤ
ਜ਼ਿਲ੍ਹਾ ਮੈਜਿਸਟਰੇਟ ਫ਼ਰੀਦਕੋਟ ਮੈਡਮ ਪੂਨਮਦੀਪ ਕੌਰ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਤਹਿਤ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਫ਼ਰੀਦਕੋਟ ਦੀ ਹਦੂਦ ਅੰਦਰ ਪੇਂਟ ਸਟੋਰ ਮਾਲਕਾਂ ਵੱਲੋਂ ਸਪਰੇਅ ਪੇਂਟ ਅਤੇ ਗੰਨ ਪੇਂਟ ਵੇਚਣ ਸਬੰਧੀ ਪੂਰਨ ਤੌਰ ਤੇ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ ਤਾਂ ਜੋ ਕੋਈ ਸ਼ਰਾਰਤੀ ਅਨਸਰ ਸਪਰੇਅ/ਗੰਨ ਪੇਂਟ ਦੀ ਮੱਦਦ ਨਾਲ ਕੋਈ ਇਤਰਾਜ਼ ਯੋਗ ਸ਼ਬਦਾਵਲੀ/ਸਲੋਗਨ ਨਾ ਲਿਖੇ ਸਕੇ ।
ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਸੁਤੰਤਰਤਾ ਦਿਵਸ ਦੇ ਰਾਜ ਪੱਧਰੀ ਸਮਾਗਮ ਵਿੱਚ ਜ਼ਿਲ੍ਹਾ ਫ਼ਰੀਦਕੋਟ ਵਿਖੇ ਵਿਸ਼ੇਸ਼ ਤੌਰ ਤੇ ਸ਼ਿਰਕਤ ਕਰ ਰਹੇ ਹਨ । ਇਸ ਲਈ ਅਮਨ ਅਤੇ ਕਾਨੂੰਨ ਦੀ ਸਥਿਤੀ ਨੂੰ ਬਰਕਰਾਰ ਰੱਖਣ ਲਈ ਇਹ ਹੁਕਮ ਜਾਰੀ ਕੀਤੇ ਗਏ ਹਨ । ਇਹ ਹੁਕਮ 15-08-2025 ਤੱਕ ਲਾਗੂ ਰਹਿਣਗੇ ।