ਡਾ. ਕਰਨਵੀਰ ਸਿੰਘ ਨੇ ਐਸ.ਡੀ.ਐਮ ਤਰਨ ਤਾਰਨ ਵਜੋਂ ਚਾਰਜ ਸੰਭਾਲਿਆ

ਤਰਨ ਤਾਰਨ, 25 ਫਰਵਰੀ :  
          2025 ਬੈਚ ਦੇ ਪੀ. ਸੀ. ਐਸ ਅਫ਼ਸਰ ਡਾ. ਕਰਨਵੀਰ ਸਿੰਘ ਨੇ ਅੱਜ ਐਸ.ਡੀ.ਐਮ ਤਰਨ ਤਾਰਨ ਵਜੋਂ ਚਾਰਜ ਸੰਭਾਲ ਲਿਆ। ਇਸ ਤੋਂ ਪਹਿਲਾਂ ਉਹ ਤਰਨ ਤਾਰਨ ਵਿਖੇ ਹੀ ਮੁੱਖ ਮੰਤਰੀ ਫੀਲਡ ਅਫ਼ਸਰ ਵਜੋਂ ਆਪਣੀਆਂ ਬਿਹਤਰੀਨ ਸੇਵਾਵਾਂ ਦੇ ਰਹੇ ਹਨ।

ਆਪਣੇ ਨਵੇਂ ਅਹੁਦੇ ਦਾ ਚਾਰਜ ਸੰਭਾਲਦਿਆਂ ਡਾ. ਕਰਨਵੀਰ ਸਿੰਘ ਨੇ ਕਿਹਾ ਕਿ ਉਹ ਡਿਪਟੀ ਕਮਿਸ਼ਨਰ ਸ੍ਰੀ ਰਾਹੁਲ ਦੀ ਅਗਵਾਈ ਹੇਠ ਪੰਜਾਬ ਸਰਕਾਰ ਦੀਆਂ ਯੋਜਨਾਵਾਂ ਨੂੰ ਹੋਰ ਬਿਹਤਰ ਢੰਗ ਨਾਲ ਲਾਗੂ ਕਰਨ ਨੂੰ ਤਰਜੀਹ ਦੇਣਗੇ। ਉਨ੍ਹਾਂ ਕਿਹਾ ਕਿ ਉਨ੍ਹਾਂ ਦਾ ਮੁੱਖ ਟੀਚਾ ਲੋਕਾਂ ਨੂੰ ਸਾਫ-ਸੁਥਰਾ, ਪ੍ਰਭਾਵਸ਼ਾਲੀ, ਕੁਸ਼ਲ ਅਤੇ ਪਾਰਦਰਸ਼ੀ ਪ੍ਰਸ਼ਾਸਨ ਪ੍ਰਦਾਨ ਕਰਨ ਦੇ ਨਾਲ-ਨਾਲ ਪੰਜਾਬ ਸਰਕਾਰ ਦੇ ਪ੍ਰਮੁੱਖ ਪ੍ਰੋਗਰਾਮਾਂ ਅਤੇ ਸਕੀਮਾਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨਾ ਹੋਵੇਗਾ।

ਉਨ੍ਹਾਂ ਕਿਹਾ ਕਿ ਤਰਨ ਤਾਰਨ ਵਾਸੀ ਕਿਸੇ ਵੀ ਤਰ੍ਹਾਂ ਦੀ ਸਮੱਸਿਆ ਬਾਰੇ ਉਨ੍ਹਾਂ ਨਾਲ ਸਿੱਧਾ ਸੰਪਰਕ ਕਰ ਸਕਦੇ ਹਨ। ਉਨ੍ਹਾਂ ਕਿਹਾ ਕਿ ਲੋਕਾਂ ਦੇ ਕੰਮ ਪਹਿਲ ਦੇ ਆਧਾਰ ‘ਤੇ ਕੀਤੇ ਜਾਣਗੇ ਅਤੇ ਉਨ੍ਹਾਂ ਦੀਆਂ ਸ਼ਿਕਾਇਤਾਂ ਦਾ ਨਿਪਟਾਰਾ  ਸਮਾਂਬੱਧ ਢੰਗ ਨਾਲ ਕੀਤਾ ਜਾਵੇਗਾ। ਇਸ ਮੌਕੇ ਦਫ਼ਤਰ ਦੇ ਸਮੂਹ ਸਟਾਫ ਵੱਲੋਂ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ ਗਿਆ।

Leave a Reply

Your email address will not be published. Required fields are marked *