ਲਕਾ ਰੂਪਨਗਰ ਦੇ ਵਿੱਚ ਨਸ਼ਿਆਂ ਨੂੰ ਕਰ ਦਿੱਤਾ ਜਾਵੇਗਾ ਜੜ ਤੋਂ ਖਤਮ- ਵਿਧਾਇਕ ਚੱਢਾ

ਨੂਰਪੁਰ ਬੇਦੀ 17 ਮਈ ()

ਮੁੱਖ ਮੰਤਰੀ ਸ.ਭਗਵੰਤ ਸਿੰਘ ਮਾਨ ਦੀ ਅਗਵਾਈ ਵੱਲੋਂ ਵਾਲੀ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਸ਼ੁਰੂ ਕੀਤੀ ਮੁਹਿੰਮ ਯੁੱਧ ਨਸ਼ਿਆਂ ਵਿਰੁੱਧ ਦੇ ਤਹਿਤ ਨਸ਼ਾ ਮੁਕਤੀ ਯਾਤਰਾ ਦੀ ਆਰੰਭਤਾ ਕੀਤੀ ਗਈ ਹੈ ਅੱਜ ਦੂਜੇ ਦਿਨ ਦੇ ਵਿੱਚ ਬਲਾਕ ਨੂਰਪੁਰ ਬੇਦੀ ਦੇ ਵੱਖ ਵੱਖ ਪਿੰਡਾਂ ਵਿੱਚ ਇਸ ਮੁਹਿਮ ਦਾ ਆਗਾਜ਼ ਕੀਤਾ ਗਿਆ।

   ਵਿਧਾਨ ਸਭਾ ਹਲਕਾ ਰੂਪਨਗਰ ਵਿੱਚ ਵਿਧਾਇਕ ਐਡਵੋਕੇਟ ਦਿਨੇਸ਼ ਕੁਮਾਰ ਚੱਢਾ ਦੀ ਅਗਵਾਈ ਵਿੱਚ ਨਸ਼ਿਆਂ ਖਿਲਾਫ ਅਲਖ ਜਗਾਉਂਦੀ ਇਹ ਯਾਤਰਾ ਅੱਜ ਪਲਾਟਾ ਸਪਾਲਮਾ  ਕਲਵਾਂ ਵਿਖੇ ਪਹੁੰਚੀ।

     ਇਸ ਦੌਰਾਨ ਵਿਧਾਇਕ ਦਿਨੇਸ਼ ਚੱਢਾ  ਨੇ ਕਿਹਾ ਕਿ ਸੂਬਾ ਸਰਕਾਰ ਨਸ਼ਿਆਂ ਨੂੰ ਮੁਕੰਮਲ ਤੌਰ ਤੇ ਖਤਮ ਕਰ ਰਹੀ ਹੈ ਪਰ ਇਸ ਵਿੱਚ ਲੋਕਾਂ ਦਾ ਸਹਿਯੋਗ ਵੀ ਜਰੂਰੀ ਹੈ। ਉਹਨਾਂ ਨੇ ਕਿਹਾ ਕਿ ਜ਼ਿਲ੍ਹਾ ਪੁਲਿਸ ਵੱਲੋਂ ਵੱਡੇ ਪੱਧਰ ਤੇ ਨਸ਼ਾ ਤਸਕਰਾਂ ਨੂੰ ਗ੍ਰਿਫਤਾਰ ਕਰਕੇ ਜੇਲ ਭੇਜਿਆ ਗਿਆ ਹੈ ਪਰ ਲੋਕ ਵੀ ਨਸ਼ਾ ਤਸਕਰਾਂ ਦੀ ਸੂਚਨਾ ਦੇਣ।

      ਉਨਾਂ ਕਿਹਾ ਕਿ ਜੇਕਰ ਤੁਹਾਡੇ ਨਜ਼ਦੀਕ ਕੋਈ ਨਸ਼ਾ ਵੇਚਦਾ ਹੈ ਤਾਂ ਉਸ ਦੀ ਸੂਚਨਾ ਦਿੱਤੀ ਜਾਵੇ, ਸੂਚਨਾ ਦੇਣ ਵਾਲੇ ਦੀ ਪਹਿਚਾਣ ਗੁਪਤ ਰੱਖੀ ਜਾਵੇਗੀ। ਜੇਕਰ ਕੋਈ ਨਸ਼ੇ ਤੋਂ ਪੀੜਤ ਹੈ ਤਾਂ ਉਸ ਬਾਰੇ ਵੀ ਜਾਣਕਾਰੀ ਦਿੱਤੀ ਜਾਵੇ, ਸਰਕਾਰ ਵੱਲੋਂ ਉਸਦਾ ਮੁਫਤ ਨਸ਼ਾ ਛੁੜਾਇਆ ਜਾਵੇਗਾ ਅਤੇ ਇਲਾਜ ਕਰਵਾਇਆ ਜਾਵੇਗਾ।

      ਇਸ ਮੌਕੇ ਵਿਧਾਇਕ ਦਿਨੇਸ਼ ਚੱਡਾ ਵੱਲੋਂ ਇਹ ਗੱਲ ਆਖੀ ਗਈ ਕਿ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਲਈ ਖੇਡਾਂ ਨਾਲ ਜੋੜਨ ਲਈ ਜਿੱਥੇ ਸਾਡੇ ਵੱਲੋਂ ਹਲਕੇ ਦੇ ਹਰ ਇੱਕ ਪਿੰਡ ਵਿੱਚ ਖੇਡ ਸਟੇਡੀਅਮ ਬਣਾ ਰਹੇ ਹਨ ਤਾਂ ਜੋ ਨੌਜਵਾਨ ਇਹਨਾਂ ਖੇਡ ਸਟੇਡੀਅਮ ਵਿੱਚ ਪਹੁੰਚ ਕੇ ਖੇਡਾਂ ਨਾਲ ਜੁੜਨ ਅਤੇ ਨਸ਼ਿਆਂ ਤੋਂ ਦੂਰ ਰਹਿਣ ਸਾਡਾ ਮੁੱਖ ਮਕਸਦ ਨੌਜਵਾਨਾਂ ਨੂੰ ਖੇਡਾਂ ਦੇ ਨਾਲ ਜੋੜਨਾ ਅਤੇ ਨਸ਼ਿਆਂ ਤੋਂ ਦੂਰ ਰੱਖਣਾ ਹੈ

     ਇਸ ਮੋਕੇ ਸਰਪੰਚ ਬੀਡੀਪੀਓ ਨੂਰਪੁਰ ਬੇਦੀ ਰਾਜਵਿੰਦਰ ਸਿੰਘ, ਐਸ ਐਚ ਓ ਨੂਰਪੁਰ ਬੇਦੀ ਗੁਰਵਿੰਦਰ ਸਿੰਘ ਢਿੱਲੋਂ, ਐਸਐਮਓ ਨੂਰਪੁਰ ਬੇਦੀ ਅਮਰਜੀਤ ਸਿੰਘ,ਗੁਰਜੀਤ ਸਿੰਘ ਕਲਮਾ, ਬਲਾਕ ਪ੍ਰਧਾਨ ਬਚਿੱਤਰ ਸਿੰਘ, ਡਾਇਰੈਕਟਰ ਸ਼ਿੰਗਾਰਾ ਸਿੰਘ, ਬਲਜੀਤ ਸਿੰਘ, ਕਿਸ਼ੋਰ ਭਾਟੀਆ ਸਰਪੰਚ ਸਪਾਲਮਾ, ਗੁਰਚੈਨ ਸਿੰਘ ਸਰਪੰਚ ਪਲਾਟਾ, ਚਰਨ ਸਿੰਘ ਪਲਾਂਟਾ  ਅਤੇ ਹੋਰ ਪਤਵੰਤੇ ਸੱਜਣ ਹਾਜ਼ਰ ਸਨ।

Leave a Reply

Your email address will not be published. Required fields are marked *