
ਬੁਢਲਾਡਾ/ਮਾਨਸਾ, 18 ਅਗਸਤ:
ਪੰਜਾਬ ਅੰਦਰ ਸਿੱਖਿਆ ਨੂੰ ਪ੍ਰਫੁੱਲਿਤ ਕਰਨ ਲਈ ਸੂਬਾ ਸਰਕਾਰ ਵੱਲੋਂ ਨਿਰੰਤਰ ਉਪਰਾਲੇ ਕੀਤੇ ਜਾ ਰਹੇ ਹਨ ਤਾਂ ਜੋ ਸਕੂਲਾਂ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕੀਤਾ ਜਾ ਸਕੇ ਅਤੇ ਸਕੂਲਾਂ ਦੀਆਂ ਇਮਾਰਤਾਂ ਦਾ ਨਵੀਨੀਕਰਨ ਕੀਤਾ ਜਾ ਸਕੇ। ਇੰਨ੍ਹਾਂ ਵਿਚਾਰਾਂ ਦਾ ਪ੍ਰਗਟਾਵਾਂ ਵਿਧਾਇਕ ਬੁਢਲਾਡਾ ਪ੍ਰਿੰਸੀਪਲ ਸ੍ਰ. ਬੁੱਧ ਰਾਮ ਨੇ ਗਾਦੜ ਪੱਤੀ ਬੋਹਾ ਦੇ ਸਰਕਾਰੀ ਪ੍ਰਾਇਮਰੀ ਸਕੂਲ ਵਿੱਚ ਨਵੇਂ ਕਮਰੇ ਦੀ ਉਸਾਰੀ ਦੀ ਨੀਂਹ ਰੱਖਣ ਦੀ ਸ਼ੁਰੂਆਤ ਕਰਵਾਉਣ ਮੌਕੇ ਕੀਤਾ।
ਵਿਧਾਇਕ ਬੁੱਧ ਰਾਮ ਨੇ ਕਿਹਾ ਕਿ ਹਾਲ ਹੀ ਵਿਚ ਸਿੱਖਿਆ ਕਰਾਂਤੀ ਮੁਹਿੰਮ ਜ਼ਰੀਏ ਸਰਕਾਰੀ ਸਕੂਲਾਂ ਵਿਚ ਵੱਡੇ ਪੱਧਰ ‘ਤੇ ਵਿਕਾਸ ਕਾਰਜ ਕਰਵਾਏ ਗਏ ਹਨ ਜਿਸ ਨੂੰ ਅੱਗੇ ਵੀ ਇਸੇ ਤਰ੍ਹਾਂ ਜਾਰੀ ਰੱਖਿਆ ਜਾ ਰਿਹਾ ਹੈ ਅਤੇ ਸਰਕਾਰੀ ਸਕੂਲਾਂ ਦੀਆਂ ਲੋੜੀਂਦੀਆਂ ਜ਼ਰੂਰਤਾਂ ਨੂੰ ਪੂਰਾ ਕੀਤਾ ਜਾ ਰਿਹਾ ਹੈ।
ਉਨ੍ਹਾਂ ਕਿਹਾ ਕਿ ਸਾਡਾ ਮਕਸਦ ਹੈ ਕਿ ਸਿੱਖਿਆ ਹਰ ਘਰ ਤੱਕ ਪਹੁੰਚੇ ਅਤੇ ਕੋਈ ਵੀ ਬੱਚਾ ਸਿੱਖਿਆ ਤੋਂ ਵਾਂਝਾ ਨਾ ਰਹੇ ਤਾਂ ਜੋ ਹਰ ਬੱਚੇ ਦਾ ਭਵਿੱਖ ਸੁਰੱਖਿਅਤ ਹੋ ਸਕੇ ਅਤੇ ਦੇਸ਼ ਤਰੱਕੀ ਦੀਆਂ ਰਾਹਾਂ ‘ਤੇ ਤੁਰਦਾ ਰਹੇ।
ਇਸ ਮੌਕੇ ਹੈਡ ਟੀਚਰ ਹਰਬੰਸ ਸਿੰਘ, ਕਮਲਜੀਤ ਬਾਵਾ ਪ੍ਰਧਾਨ, ਜੱਗਾ ਸਿੰਘ ਐਮ ਸੀ, ਲਖਵੀਰ ਲੱਖੀ, ਡਾਕਟਰ ਜੱਸੀ, ਨੈਬ ਸਿੰਘ ਪ੍ਰਧਾਨ ਟਰੱਕ ਯੂਨੀਅਨ ਬੋਹਾ, ਕੁਲਵੰਤ ਸਿੰਘ ਬਲਾਕ ਪ੍ਰਧਾਨ ਅਤੇ ਸਮੁਹ ਸਟਾਫ ਮੈਂਬਰ ਹਾਜ਼ਰ ਸਨ।