ਹਰ ਸ਼ੁੱਕਰਵਾਰ ਡੇਂਗੂ ‘ਤੇ ਵਾਰ ਮੁਹਿੰਮ ਤਹਿਤ ਸਰਕਾਰੀ ਅਦਾਰਿਆਂ ਵਿਖ਼ੇ ਜਾਗਰੂਕਤਾ ਫੈਲਾਈ : ਸਿਵਲ ਸਰਜਨ ਡਾ. ਗੁਰਪ੍ਰੀਤ ਸਿੰਘ ਰਾਏ

ਕਸੇਲ/ਤਰਨ ਤਾਰਨ, 11 ਜੁਲਾਈ

ਪੰਜਾਬ ਦੇ ਸਿਹਤ ਮੰਤਰੀ ਡਾਕਟਰ ਬਲਬੀਰ ਸਿੰਘ ਵੱਲੋਂ ਪ੍ਰਾਪਤ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਹੋਇਆਂ  ਜ਼ਿਲਾ ਤਰਨ ਤਾਰਨ ਦੇ ਸਿਵਲ ਸਰਜਨ ਡਾ ਗੁਰਪ੍ਰੀਤ ਸਿੰਘ ਰਾਏ ਦੀ ਪ੍ਰਧਾਨਗੀ ਹੇਠ ਦਫਤਰ ਸਿਵਲ ਸਰਜਨ ਅਤੇ ਜ਼ਿਲੇ ਦੀਆਂ ਵੱਖ ਵੱਖ ਸਿਹਤ ਸੰਸਥਾਵਾਂ ਵਲੋਂ ਹਰ ਸ਼ੁਕਰਵਾਰ ਡੇਂਗੂ ‘ਤੇ ਵਾਰ ਮੁਹਿੰਮ ਤਹਿਤ ਸਰਕਾਰੀ ਅਦਾਰਿਆ ਵਿਖ਼ੇ ਜਾਗਰੂਕਤਾ ਫੈਲਾਈ। ਇਸ ਮੌਕੇ ਜਿਲਾ ਐਪੀਡਮੋਲੋਜਿਸਟ ਡਾ ਰਾਘਵ ਗੁਪਤਾ ਅਤੇ ਡਾ. ਅਵਲੀਨ ਕੌਰ ਵੀ ਮੌਜੂਦ ਰਹੇ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾ. ਗੁਰਪ੍ਰੀਤ ਸਿੰਘ ਰਾਏ ਨੇ ਕਿਹਾ ਕਿ ਮੌਜੂਦਾ ਬਰਸਾਤ ਦੇ ਮੌਸਮ ਨੂੰ ਧਿਆਨ ਵਿੱਚ ਰੱਖਦਿਆਂ ਵਿਭਾਗ ਵੱਲੋਂ ਚਲਾਈ ਜਾਂ ਰਹੀ ‘ਹਰ ਸ਼ੁਕਰਵਾਰ ਡੇਂਗੂ ਉੱਤੇ ਵਾਰ’ ਮੁਹਿੰਮ ਤਹਿਤ ਇਸ ਹਫਤੇ ਸਿਹਤ ਕਰਮੀਆਂ ਵੱਲੋਂ ਪੰਜਾਬ ਰੋਡਵੇਜ਼ ਦੇ ਤਰਨ ਤਾਰਨ ਡਿਪੂ ਵਿਖ਼ੇ ਜਾ ਕੇ ਡੇਂਗੂ ਵਿਰੁੱਧ ਜਾਗਰੂਕਤਾ ਫੈਲਾਈ ਅਤੇ ਮੁਲਾਜ਼ਮਾਂ ਨੂੰ ਡੇਂਗੂ ਦੇ ਲੱਛਣਾ ਅਤੇ ਬਚਾਅ ਬਾਰੇ ਦੱਸਿਆ ਗਿਆ। ਉਨ੍ਹਾਂ ਦੱਸਿਆ ਸਿਹਤ ਕਰਮੀਆਂ ਵਲੋਂ ਡੇਂਗੂ ਦੇ ਲਾਰਵੇ ਨੂੰ ਨਸ਼ਟ ਕਰਨ ਲਈ ਸਪਰੇਅ ਵੀ ਕਰਵਾਈ ਗਈ। ਸਿਵਲ ਸਰਜਨ ਡਾ. ਗੁਰਪ੍ਰੀਤ ਸਿੰਘ ਰਾਏ ਨੇ ਦੱਸਿਆ ਕਿ ਜੇਕਰ ਖਾਲੀ ਪਏ ਟਾਇਰਾਂ ਵੀ ਪਾਣੀ ਇਕੱਠਾ ਹੋਵੇ, ਤਾ ਡੇਂਗੂ ਦਾ ਲਾਰਵਾ ਪੈਦਾ ਹੋਣ ਦਾ ਖਦਸ਼ਾ ਬਣਿਆ ਰਹਿੰਦਾ ਹੈ, ਇਸ ਲਈ ਖਾਲੀ ਟਾਇਰਾਂ ਦੀ ਸਮੇਂ ਸਮੇਂ ਜਾਂਚ ਕਰਨੀ ਚਾਹੀਦੀ ਹੈ।

ਉਨ੍ਹਾਂ ਕਿਹਾ ਕਿ ਜੇਕਰ ਕਿਸੇ ਵਿਅਕਤੀ ਨੂੰ ਤੇਜ਼ ਬੁਖਾਰ, ਥਕਾਵਟ ਜਾਂ ਫਿਰ ਸਰੀਰ ਉੱਤੇ ਕਿਸੇ ਤਰ੍ਹਾਂ ਦੇ ਚੁਕੱਤੇ ਨਜ਼ਰ ਆਉਂਦੇ ਹਨ, ਤਾਂ ਉਹ ਤੁਰੰਤ ਨਜ਼ਦੀਕੀ ਸਿਹਤ ਕੇਂਦਰ ਵਿਖੇ ਆ ਕੇ ਆਪਣਾ ਮੁਆਇਨਾ ਕਰਵਾਏ। ਜ਼ਿਲ੍ਹਾ ਐਪਿਡਮੋਲੋਜਿਸਟ ਡਾ. ਰਾਘਵ ਗੁਪਤਾ ਅਤੇ ਡਾ. ਅਵਲੀਨ ਕੌਰ ਨੇ ਦੱਸਿਆ ਕਿ ਹਰ ਇਕ ਵਿਅਕਤੀ ਆਪਣੇ ਘਰ ਅਤੇ ਆਲੇ ਦੁਆਲੇ ਦੀ ਸਾਫ ਸਫਾਈ ਪ੍ਰਤੀ ਵਿਸ਼ੇਸ਼ ਧਿਆਨ ਦੇਣ। ਉਹਨਾਂ ਕਿਹਾ ਕਿ ਸਰਕਾਰੀ ਅਦਾਰਿਆਂ ਵਿਖ਼ੇ ਇਸ ਗੱਲ ਨੂੰ ਯਕੀਨੀ ਬਣਾਉਣ ਕਿ ਹਰ ਸ਼ੁਕਰਵਾਰ ਵਾਲੇ ਦਿਨ ਆਪਣੀਆਂ ਦਫਤਰਾਂ ਵਿਖ਼ੇ ਵਿਸ਼ੇਸ਼ ਸਫਾਈ ਮੁਹਿੰਮ ਚਲਾਉਣ।

ਉਹਨਾਂ ਕਿਹਾ ਕਿ ਲੋਕ ਘਰਾਂ ਦੇ ਵਿੱਚ ਰੱਖੀਆਂ ਫਰਿਜਾਂ ਦੀਆਂ ਟਰੇਆਂ, ਕੂਲਰਾਂ, ਗਮਲਿਆਂ, ਟਾਇਰਾਂ ਦੀ ਰੋਜਾਨਾ ਜਾਂਚ ਕਰਨ ਅਤੇ ਇਸ ਗੱਲ ਨੂੰ ਯਕੀਨੀ ਬਣਾਉਣ ਕਿ ਇਹਨਾਂ ਵਿੱਚ ਪਾਣੀ ਇਕੱਠਾ ਨਾ ਹੋਵੇ। ਇਸ ਮੌਕੇ ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ ਡਾ. ਸਤਵਿੰਦਰ ਕੁਮਾਰ, ਡਾ. ਸੁਖਜਿੰਦਰ ਸਿੰਘ, ਜ਼ਿਲ੍ਹਾ ਮਾਸ ਮੀਡੀਆ ਅਫ਼ਸਰ ਸੁਖਵੰਤ ਸਿੰਘ ਸਿੱਧੂ, ਏ. ਐਮ ਓ ਕੰਵਲ ਬਲਰਾਜ ਸਿੰਘ ਹੈਲਥ ਸੁਪਰਵਾਇਜ਼ਰ ਗੁਰਦੇਵ ਸਿੰਘ ਢਿਲੋਂ, ਜਸਪਿੰਦਰ ਸਿੰਘ, ਪਰਦੀਪ ਸਿੰਘ, ਮਨਜਿੰਦਰ ਸਿੰਘ ਆਦਿ ਮੌਜੂਦ ਰਹੇ।

Leave a Reply

Your email address will not be published. Required fields are marked *