28 ਜੂਨ ਨੂੰ ਪਿੰਡ ਖਾਰਾ ਵਿਖੇ ਲੱਗੇਗਾ ਸੁਵਿਧਾ ਕੈਂਪ – ਵਿਨੀਤ ਕੁਮਾਰ

ਫਰੀਦਕੋਟ 25 ਜੂਨ (    ) ਆਮ ਜਨਤਾ ਦੀਆਂ ਮੁਸ਼ਕਿਲਾਂ ਨੂੰ ਸੁਣਨ ਅਤੇ ਮੌਕੇ ਤੇ ਉਹਨਾਂ ਦਾ ਹੱਲ ਕਰਨ ਲਈ ਮਿਤੀ 28 ਜੂਨ ਨੂੰ ਸਵੇਰੇ 09.30 ਵਜੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪਿੰਡ ਖਾਰਾ ਵਿਖੇ ਸੁਵਿਧਾ ਕੈਂਪ ਲਗਾਇਆ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਫਰੀਦਕੋਟ ਸ੍ਰੀ ਵਿਨੀਤ ਕੁਮਾਰ ਨੇ ਦੱਸਿਆ ਕਿ ਇਸ ਸੁਵਿਧਾ ਕੈਂਪ ਵਿੱਚ ਵਿਧਾਇਕ ਫਰੀਦਕੋਟ ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਵਿਸ਼ੇਸ਼ ਤੌਰ ਤੇ ਸ਼ਿਰਕਤ ਕਰਨਗੇ।

 ਉਨ੍ਹਾਂ ਦੱਸਿਆ ਕਿ ਇਸ ਕੈਂਪ ਵਿੱਚ ਪਿੰਡ ਖਾਰਾ, ਵਾੜਾਦਰਾਕਾ, ਮੌੜ ਅਤੇ ਠਾੜ੍ਹਾ ਦੇ ਵਸਨੀਕਾਂ ਦੀਆਂ ਮੁਸ਼ਕਿਲਾਂ, ਸ਼ਿਕਾਇਤਾਂ ਅਤੇ ਮੰਗਾਂ ਸੁਣੀਆਂ ਜਾਣਗੀਆਂ।

ਉਨ੍ਹਾਂ ਦੱਸਿਆ ਕਿ ਇਸ ਕੈਂਪ ਵਿੱਚ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਖੁਦ ਹਾਜ਼ਰ ਹੋਣਗੇ ਅਤੇ ਮੌਕੇ ‘ਤੇ ਹੀ ਯੋਗ ਲਾਭਪਾਤਰੀ ਦੀ ਸ਼ਨਾਖ਼ਤ ਕਰਕੇ ਉਨ੍ਹਾਂ ਨੂੰ ਸਰਕਾਰੀ ਸਕੀਮਾਂ ਦਾ ਲਾਭ ਵੀ ਦਿੱਤਾ ਜਾਵੇਗਾ ਅਤੇ ਸ਼ਿਕਾਇਤਾਂ ਦਾ ਨਿਪਟਾਰਾ ਕੀਤਾ ਜਾਵੇਗਾ। ਡਿਪਟੀ ਕਮਿਸ਼ਨਰ ਨੇ ਲੋਕਾਂ ਨੂੰ ਇਸ ਸੁਵਿਧਾ ਕੈਂਪ ਵਿੱਚ ਆ ਕੇ ਵੱਧ ਤੋਂ ਵੱਧ ਲਾਭ ਉਠਾਉਣ ਦੀ ਅਪੀਲ ਕੀਤੀ।

Leave a Reply

Your email address will not be published. Required fields are marked *