ਸਿਹਤ ਵਿਭਾਗ ਫਾਜ਼ਿਲਕਾ ਵੱਲੋਂ ਆਮ  ਆਦਮੀ  ਕਲੀਨਿਕ  ਕਰਨੀਖੇੜਾ  ਵਿਖੇ ਡੇਂਗੂ ਜਾਗਰੂਕਤਾ ਕੈਂਪ ਲਗਾਇਆ ਗਿਆ

ਫਾਜਿਲਕਾ 12 ਜੁਲਾਈ 2025…

 ਸਿਵਲ ਸਰਜਨ ਫਾਜ਼ਿਲਕਾ ਡਾ. ਰਾਜ ਕੁਮਾਰ ਅਤੇ ਜ਼ਿਲ੍ਹਾ ਐਪਡੀਮੋਲੋਜਿਸਟ ਡਾ. ਸੁਨੀਤਾ ਕੰਬੋਜ ਦੇ ਦਿਸ਼ਾ ਨਿਰਦੇਸ਼ ਅਨੁਸਾਰ ਅਤੇ ਐਸ ਐਮ ਓ. ਡਾ. ਕਵਿਤਾ ਦੀ ਯੋਗ ਅਗਵਾਈ ਹੇਠ ਅਤੇ ਐਸਆਈ ਵਿਜੇ ਨਾਗਪਾਲ ਦੀ ਰਹਿਨੁਮਾਈ ਹੇਠ ਆਮ  ਆਦਮੀ  ਕਲੀਨਿਕ  ਕਰਨੀਖੇੜਾ  ਵਿਖੇ ਡੇਂਗੂ ਜਾਗਰੂਕਤਾ ਕੈਂਪ ਲਗਾਇਆ ਗਿਆ।

ਇਸ ਮੌਕੇ ਤੇ ਮੈਡੀਕਲ  ਅਫਸਰ  ਡਾਕਟਰ  ਸੁਰਭੀ  ਗਾਰਗ  ਨੇ ਇਕੱਠੇ ਹੋਏ ਲੋਕਾਂ ਨੂੰ ਡੇਂਗੂ ਬੁਖਾਰ ਦੇ ਲੱਛਣਾ ਅਤੇ ਬਚਾਓ ਬਾਰੇ ਜਾਣਕਾਰੀ ਦਿੱਤੀ। ਇਹ ਬੁਖਾਰ ਅਡਿਗੇ ਅਜੈਪਟੀ ਨਾ ਦੇ ਮੱਛਰ ਦੇ ਕੱਟਣ ਨਾਲ ਫੈਲਦਾ ਹੈ ਡੇਂਗੂ ਬੁਖਾਰ ਦੇ ਲੱਛਣ ਤੇਜ ਬੁਖਾਰ ਸਿਰ ਦਰਦ ਮਾਸਪੇਸ਼ੀਆਂ ਚ ਦਰਦ ਚਮੜੀ ਤੇ ਲਾਲ ਦਾਣੇ ਅੱਖਾਂ ਦੇ ਪਿਛਲੇ ਹਿੱਸੇ ਵਿੱਚ ਦਰਦ ਮਸੋੜਿਆਂ ਵਿੱਚ ਨੱਕ ਵਿੱਚੋਂ ਖੂਨ ਦਾ ਵਗਣਾ ਬਚਾਓ ਦੇ ਤਰੀਕੇ ਕੂਲਰਾਂ ਤੇ ਗਮਲਿਆਂ ਦੀ ਟਰੇਆਂ ਵਿੱਚ ਖੜੇ ਪਾਣੀ ਨੂੰ ਹਫਤੇ ਵਿੱਚ ਇੱਕ ਵਾਰ ਜਰੂਰ ਸਾਫ ਕਰੋ। ਸੋਣ ਵੇਲੇ ਮੱਛਰਦਾਨੀ ਮੱਛਰ ਭਜਾਉਣ ਵਾਲੀ ਕਰੀਮਾ ਅਤੇ ਤੇਲ ਆਦਿ ਦਾ ਇਸਤੇਮਾਲ ਕਰੋ। ਬੁਖਾਰ ਹੋਣ ਤੇ ਐਸਪਰੀਨ ਬਰੂਫਨ ਨਾ ਲਵੋ ਬੁਖਾਰ ਹੋਣ ਦੀ ਸੂਰਤ ਵਿੱਚ ਪੈਰਾਸਿਟਮੋਲ ਹੀ ਲਵੋ। ਛੱਤਾਂ ਤੇ ਰੱਖੀਆਂ ਪਾਣੀ ਦੀਆਂ ਟੈਂਕੀਆਂ ਦੇ ਢਕਣਾ ਨੂੰ ਚੰਗੀ ਤਰਾਂ ਬੰਦ ਕਰੋ। ਟੁੱਟੇ ਬਰਤਣਾ ਡਰਮਾ ਅਤੇ ਟਾਇਰਾਂ ਆਦੀ ਨੂੰ ਖੁੱਲੇ ਵਿੱਚ ਨਾ ਰੱਖੋ, ਪਾਣੀ ਚ ਤਰਲ ਚੀਜ਼ਾਂ ਜਿਆਦਾ ਪੀਓ ਤੇ ਆਰਾਮ ਕਰੋ। ਡੇਂਗੂ ਦਾ ਬੁਖਾਰ ਸਰਕਾਰੀ ਹਸਪਤਾਲ ਵਿੱਚ ਬਿਲਕੁਲ ਮੁਫਤ ਕੀਤਾ ਜਾਂਦਾ ਹੈ।

Leave a Reply

Your email address will not be published. Required fields are marked *