ਸਿਹਤ ਵਿਭਾਗ ਵੱਲੋਂ ਚਲਾਈ ਜਾਵੇਗੀ ” ਦਸਤ ਰੋਕੂ ਮੁਹਿੰਮ

ਮੋਗਾ, 27 ਜੂਨ:
ਡਿਪਟੀ ਕਮਿਸ਼ਨਰ ਮੋਗਾ ਸ੍ਰ. ਕੁਲਵੰਤ ਸਿੰਘ ਦੇ ਹੁਕਮਾਂ ਅਤੇ ਸਿਵਲ ਸਰਜਨ ਡਾ. ਰਾਜੇਸ਼ ਅੱਤਰੀ ਦਿਸ਼ਾ-ਨਿਰਦੇਸ਼ਾ ਤਹਿਤ ਸਿਹਤ ਵਿਭਾਗ ਮੋਗਾ ਵੱਲੋਂ ਦਸਤ ਰੋਕੂ ਮੁਹਿੰਮ ਚਲਾਈ ਜਾ ਰਹੀ ਹੈ।
ਜ਼ਿਲ੍ਹਾ ਟੀਕਾਕਰਨ ਅਫ਼ਸਰ ਮੋਗਾ ਡਾ. ਅਸ਼ੋਕ ਸਿੰਗਲਾ ਨੇ ਦੱਸਿਆ ਕਿ ਇਹ ਮੁਹਿੰਮ ਇਸਤਰੀ ਤੇ ਬਾਲ ਵਿਕਾਸ ਵਿਭਾਗ, ਸਿੱਖਿਆ ਵਿਭਾਗ ਅਤੇ ਜਲ ਸਰੋਤ ਵਿਭਾਗ ਦੇ ਸਹਿਯੋਗ ਨਾਲ ”ਡਾਇਰੀਆ ਦੀ ਰੋਕਥਾਮ ਸਫ਼ਾਈ ਅਤੇ ਓ.ਆਰ.ਐਸ. ਦੇ ਨਾਲ ਰੱਖੋ ਅਪਣਾ ਧਿਆਨ” ਦੇ ਥੀਮ ਅਧੀਨ ਚਲਾਈ ਜਾਵੇਗੀ।  ਉਨ੍ਹਾਂ ਕਿਹਾ ਕਿ ਬੱਚੇ ਸਾਡੇ ਦੇਸ਼ ਦਾ ਭਵਿੱਖ ਹਨ, ਭਵਿੱਖ ਤਾਂ ਹੀ ਉੱਜਲਾ ਹੋਵੇਗਾ ਜੇਕਰ ਬੱਚੇ ਤੰਦਰੁਸਤ ਹੋਣਗੇ, ਇਸ ਟੀਚੇ ਨੂੰ ਮੁੱਖ ਰੱਖਦਿਆ ਮਿਤੀ 1 ਜੁਲਾਈ ਤੋਂ 31 ਅਗਸਤ ਤੱਕ ਦਸਤ ਲੱਗਣ ਦਾ ਖਤਰਾ ਜਿਆਦਾ ਹੁੰਦਾ ਹੈ, ਦੌਰਾਨ ਤੀਬਰ ਦਸਤ ਰੋਕੂ ਮੁਹਿੰਮ ਚਲਾਈ ਜਾਵੇਗੀ ।
ਉਨ੍ਹਾਂ ਦੱਸਿਆ ਕਿ ਇਸ ਮੁਹਿੰਮ ਦਾ ਮੁੱਖ ਮੰਤਵ ਪੰਜ ਸਾਲ ਤੋਂ ਛੋੱਟੇ ਬੱਚਿਆਂ ਦੀ ਮੌਤ ਦਰ ਨੂੰ ਘਟਾਉਣਾ ਹੈ ਅਤੇ ਦਸਤ ਰੋਗ ਨਾਲ ਹੋਣ ਵਾਲੀਆਂ ਮੌਤਾਂ ਦੀ ਗਿਣਤੀ ਨੂੰ ਜੀਰੋ ਤੇ ਲਿਆਉਣਾ ਹੈ। ਸੰਸਾਰ ਵਿਚ ਹਰ ਸਾਲ 0 ਤੋਂ 5 ਸਾਲ ਤੱਕ ਦੇ ਬੱਚਿਆਂ ਦੀਆਂ ਦੋ ਲੱਖ ਮੌਤਾਂ ਕੇਵਲ ਦਸਤ ਰੋਗ ਕਾਰਨ ਹੀ ਹੁੰਦੀਆਂ ਹਨ, ਜਿਹਨਾਂ ਵਿਚੋਂ ਇਕ ਲੱਖ ਮੌਤਾਂ ਕੇਵਲ ਭਾਰਤ ਵਿੱਚ ਹੀ ਹੁੰਦੀਆਂ ਹਨ।
ਉਨ੍ਹਾਂ ਦੱਸਿਆ ਕਿ ਇਸ ਮੁਹਿੰਮ ਦੌਰਾਨ  5 ਸਾਲ ਤੋਂ ਛੋਟੇ  ਬੱਚਿਆਂ ਨੂੰ 98,936 ਓ.ਆਰ.ਐਸ. ਪੈਕਟ ਆਸ਼ਾ ਅਤੇ ਆਂਗਨਵਾੜੀ ਵਰਕਰਾਂ ਜਰੀਏ ਮੁਫਤ ਵੰਡੇ ਜਾਣਗੇ ਅਤੇ ਦਸਤ ਹੋਣ ਦੀ ਹਾਲਤ ਵਿਚ ਜਿੰਕ ਦੀਆਂ ਗੋਲੀਆਂ ਵੀ ਮੁਫਤ ਦਿੱਤੀਆਂ ਜਾਣਗੀਆਂ।
ਸਿਹਤ ਵਿਭਾਗ ਦੇ ਮਾਸ ਮੀਡੀਆ ਵਿੰਗ ਵੱਲੋਂ ਸਾਰੀਆਂ ਸਰਕਾਰੀ ਸਿਹਤ ਸੰਸਥਾਵਾਂ ਵਿੱਚ ਇਸ ਸੰਬੰਧੀ ਲੋਕਾਂ ਨੂੰ ਜਾਗਰੂਕ ਕਰਨ ਲਈ  ਸੰਚਾਰ ਦੇ ਵੱਖ ਵੱਖ ਸਾਧਨਾਂ ਦੀ ਵਰਤੋਂ ਕੀਤੀ ਜਾਵੇਗੀ  ਤਾਂ ਜੋ ਆਮ ਲੋਕ ਤੱਕ ਇਸ ”ਦਸਤ ਰੋਕੂ ਮੁਹਿੰਮ” ਦੀ ਮਹੱਤਤਾ ਸੰਬੰਧੀ ਸੰਦੇਸ਼ ਘਰ ਘਰ ਤੱਕ ਪਹੁੰਚ ਸਕੇ।
ਇਸ ਮੌਕੇ ਸਮੂਹ ਪ੍ਰੋਗਰਾਮ ਅਫ਼ਸਰ, ਸੀਨੀਅਰ ਮੈਡੀਕਲ ਅਫਸਰ, ਬਲਾਕ ਐਜੂਕੇਟਰ ਅਤੇ ਅੰਮ੍ਰਿਤ ਸ਼ਰਮਾ ਮੀਡੀਆ ਵਿੰਗ ਦਫ਼ਤਰ ਸਿਵਲ ਸਰਜਨ ਮੋਗਾ ਵੀ ਹਾਜ਼ਰ ਸਨ।

Leave a Reply

Your email address will not be published. Required fields are marked *