ਹੁਸ਼ਿਆਰਪੁਰ ਦੀ ਕੇਂਦਰੀ ਜੇਲ੍ਹ ‘ਚ ਦੋ ਕੈਦੀਆਂ ਨੇ ਕੀਤੀ ਖੁ+ਦਕੁ+ਸ਼ੀ

ਪੰਜਾਬ ਦੇ ਹੁਸ਼ਿਆਰਪੁਰ ਦੀ ਕੇਂਦਰੀ ਜੇਲ੍ਹ ਵਿੱਚ ਦੋ ਕੈਦੀਆਂ ਨੇ ਖੁਦਕੁਸ਼ੀ ਕਰ ਲਈ। ਦੱਸ ਦਈਏ ਕਿ ਦੋਵਾਂ ਕੈਦੀਆਂ ਨੇ ਤੜਕੇ 3 ਵਜੇ ਬਾਥਰੂਮ ਵਿੱਚ ਫਾਹਾ ਲੈ ਲਿਆ। ਇਸ ਸੰਬੰਧੀ ਸੂਚਨਾ ਮਿਲਣ ‘ਤੇ ਥਾਣਾ ਸਿਟੀ ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਮ੍ਰਿਤਕਾਂ ਦੀ ਪਛਾਣ ਟੀਟੂ ਵਾਸੀ ਬਦਾਉਂ (ਯੂ.ਪੀ.) ਹਾਲ ਬੱਸੀ ਪਿੰਡ ਮਾਨਾ ਅਤੇ ਓਮਕਾਰ ਚੰਦ ਉਰਫ ਕਾਲਾ ਵਾਸੀ ਵਾਰਡ ਨੰਬਰ 16 (ਹੁਸ਼ਿਆਰਪੁਰ) ਵਜੋਂ ਹੋਈ ਹੈ।

ਜਾਣਕਾਰੀ ਅਨੁਸਾਰ ਟੀਟੂ ਖ਼ਿਲਾਫ਼ ਸਦਰ ਥਾਣੇ ਵਿੱਚ ਬਲਾਤਕਾਰ ਦਾ ਕੇਸ ਦਰਜ ਕੀਤਾ ਗਿਆ ਸੀ। ਇਸ ਮਾਮਲੇ ਵਿੱਚ ਉਸ ਨੂੰ ਗ੍ਰਿਫ਼ਤਾਰ ਕਰਕੇ ਕੇਂਦਰੀ ਜੇਲ੍ਹ ਭੇਜ ਦਿੱਤਾ ਗਿਆ ਸੀ। ਓਮਕਾਰ ਖ਼ਿਲਾਫ਼ ਥਾਣਾ ਮਟਿਆਣਾ ਵਿੱਚ ਐਨਡੀਪੀ ਐਕਟ ਤਹਿਤ ਕੇਸ ਦਰਜ ਕੀਤਾ ਗਿਆ ਸੀ।

Leave a Reply

Your email address will not be published. Required fields are marked *