ਲੋਕ ਸਭਾ ਚੋਣਾਂ ਨੂੰ ਮੁੱਖ ਰੱਖਦੇ ਹੋਏ ਅਸਲਾਧਾਰੀ ਲਾਇਸੈਂਸ ਧਾਰਕ 19 ਮਾਰਚ ਤੱਕ

ਅੰਮ੍ਰਿਤਸਰ, 18 ਮਾਰਚ:  ਲੋਕ ਸਭਾ ਚੋਣਾ 2024 ਦੇ ਮੱਦੇ ਨਜਰ ਜਿਲੇ੍ਹ ਵਿੱਚ ਅਮਨ ਅਤੇ ਕਾਨੂੰਨ ਦੀ ਵਿਵਸਥਾ ਬਣਾਈ ਰੱਖਣ ਅਤੇ ਸ਼ਾਂਤੀ ਬਰਕਰਾਰ ਰੱਖਣ ਅਤੇ ਹੋਣ ਵਾਲੀਆਂ ਚੋਣਾਂ ਨੂੰ ਸ਼ਾਂਤੀਪੂਰਵਕ ਢੰਗ ਨਾਲ ਨਪੇਰੇ ਚਾੜ੍ਹਣ ਲਈ ਅਸਲਾ ਧਾਰਕ ਆਪਣੇ ਅਸਲੇ ਨੂੰ ਸਥਾਨਕ ਥਾਣੇ  ਜਾਂ ਲਾਇਸੈਂਸੀ ਡੀਲਰਾਂ ਪਾਸ 19 ਮਾਰਚ, 2024 ਸ਼ਾਮ 5 ਵਜੇ ਤੱਕ ਜਮਾਂ ਕਰਵਾਉਣ ਤਾਂ ਜੋ ਕਿਸੇ ਤਰ੍ਹਾਂ ਦੀ ਅਣਹੋਣੀ ਘਟਨਾ ਨਾ ਵਾਪਰ ਸਕੇ। 

          ਇਸ ਸਬੰਧੀ ਜਿਲ੍ਹਾ ਮੈਜਿਸਟਰੇਟ ਸ੍ਰੀ ਘਨਸ਼ਾਮ ਥੋਰੀ ਨੇ ਫੌਜਦਾਰੀ ਜਾਬਤਾ ਸੰਘਤਾ 1973 (1974 ਐਕਟ ਨੰ:02) ਦੀ ਧਾਰਾ 144 ਅਧੀਨ ਅਧਿਕਾਰਾਂ ਦੀ ਵਰਤੋਂ ਕਰਦਿਆਂ ਹੋਇਆਂ ਹੁਕਮ ਜਾਰੀ ਕੀਤੇ ਹਨ। ਉਨ੍ਹਾਂ ਦੱਸਿਆ ਕਿ ਇਹ ਹੁਕਮ 15 ਮਈ, 2024 ਤੱਕ ਲਾਗੂ ਰਹੇਗਾ।

Leave a Reply

Your email address will not be published. Required fields are marked *