ਆਈਟੀਆਈ ਨੰਗਲ ਚ ਉਤਸ਼ਾਹ ਨਾਲ ਮਨਾਇਆ ਲੋਹੜੀ ਦਾ ਤਿਉਹਾਰ

ਨੰਗਲ 13 ਜਨਵਰੀ : ਸ. ਹਰਜੋਤ ਸਿੰਘ ਬੈਂਸ ਕੈਬਨਿਟ ਮੰਤਰੀ ਸਕੂਲ ਸਿੱਖਿਆ, ਤਕਨੀਕੀ ਸਿੱਖਿਆ, ਉਦਯੋਗਿਕ ਸਿਖਲਾਈ ਤੇ ਭਾਸ਼ਾ ਵਿਭਾਗ  ਪੰਜਾਬ ਦੀ ਗਤੀਸ਼ੀਲ ਅਗਵਾਈ ਹੇਠ ਚੱਲ ਰਹੀ ਸਰਕਾਰੀ ਉਦਯੋਗਿਕ ਸਿਖਲਾਈ ਸੰਸਥਾਂ ਨੰਗਲ ਲੜਕੇ ਅਤੇ ਆਈਟੀਆਈ ਨੰਗਲ ਇਸਤਰੀਆਂ ਵਿਖੇ ਅੱਜ ਲੋਹੜੀ ਦਾ ਤਿਉਹਾਰ ਉਤਸ਼ਾਹ ਨਾਲ ਮਨਾਇਆ ਗਿਆ।
        ਪ੍ਰਿੰਸੀਪਲ ਗੁਰਨਾਮ ਸਿੰਘ ਭੱਲੜੀ ਦੀ ਅਗਵਾਈ ਹੇਠ ਕਰਵਾਏ ਗਏ ਇਸ ਵਿਸ਼ੇਸ਼ ਸਮਾਗਮ ਮੌਕੇ ਸਮੂਹ ਸਟਾਫ ਵਲੋਂ ਇਕੱਠੇ ਹੋ ਕੇ ਲੋਹੜੀ ਬਾਲੀ ਅਤੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਗਈ।ਇਸ ਮੌਕੇ ਸਮਾਗਮ ਨੂੰ ਸੰਬੋਧਨ ਕਰਦਿਆਂ ਪ੍ਰਿੰਸੀਪਲ ਭੱਲੜੀ ਨੇ ਸਮੂਹ ਸਟਾਫ ਅਤੇ ਸਿੱਖਿਆਰਥੀਆਂ ਨੂੰ ਲੋਹੜੀ ਦੀ ਵਧਾਈ ਦਿੰਦਿਆਂ ,ਲੋਹੜੀ ਦੇ ਤਿਉਹਾਰ ਦੀ ਇਤਿਹਾਸਿਕ ਮਹੱਤਤਾ ਵਾਰੇ ਚਾਨਣਾ ਪਾਇਆਂ।
     ਉਨਾਂ ਕਿਹਾ ਕਿ ਰਲ ਮਿਲ ਕੇ ਤਿਉਹਾਰ ਮਨਾਉਣ ਨਾਲ ਸਮਾਜਿਕ ਅਤੇ ਭਾਈਚਾਰਕ ਸਾਂਝ ਮਜਬੂਤ ਹੰਦੀ ਹੈ।ਉਨਾਂ ਕਿਹਾ ਕਿ ਇਹ ਤਿਉਹਾਰ ਜਿਥੇ ਵੱਖ ਵੱਖ ਧਾਰਮਿਕ ਮਾਨਤਾਵਾਂ ਨਾਲ ਜੁੜਿਆਂ ਹੋਇਆ ਹੈ ,ਉਥੇ ਇਹ ਤਿਉਹਾਰ ਭਾਈਚਾਰਕ ਸਾਂਝ ਦਾ ਪ੍ਰਤੀਕ ਹੈ। ਉਨਾਂ ਕਿਹਾ ਕਿ ਕੈਬਨਿਟ ਮੰਤਰੀ ਸ. ਹਰਜੋਤ ਸਿੰਘ ਬੈਂਸ ਦੇ ਨਿਰਦੇਸ਼ਾ ਅਨੁਸਾਰ ਆਈਟੀਆਈ ਦੀ ਕਾਇਆਂ ਕਲਪ ਕਰਨ ਲਈ ਅਹਿਮ ਉਪਰਾਲੇ ਕੀਤੇ ਜਾ ਰਹੇ ਹਨ।ਜਿਸ ਤਹਿਤ ਆਈਟੀਆਈ ਨੂੰ ਆਧੁਨਿਕ ਮਸ਼ੀਨਰੀ ਅਤੇ ਸਾਜੋ ਸਮਾਨ ਨਾਲ ਲੈਸ ਕੀਤਾ ਜਾ ਰਿਹਾ ਹੈ।ਉਨਾਂ ਆਸ ਪ੍ਰਗਟ ਕੀਤੀ ਕਿ ਆਈਟੀਆਈ ਨੰਗਲ ਭਵਿੱਖ ਵਿੱਚ ਸੰਸਥਾ ਦੀ ਚੜ੍ਹਦੀ ਕਲਾ ਲਈ ਕੰਮ ਕਰਦਾ ਰਹੇਗਾ।
    ਇਸ ਮੌਕੇ ਟਰੇਨਿੰਗ ਅਫਸਰ ਅਸ਼ਵਨੀ ਕੁਮਾਰ, ਟਰੇਨਿੰਡ ਅਫਸਰ ਅਜੈ ਕੁਮਾਰ,ਟਰੇਨਿੰਗ ਅਫਸਰ ਸੰਜੀਵ ਕੁਮਾਰ ਮੱਲੀ, ਟਰੇਨਿੰਗ ਅਫਸਰ ਗੁਰਮੇਲ ਸਿੰਘ,ਸੁਪਰਡੰਟ ਮਹਿੰਦਰ ਕੌਰ, ਦਲਜੀਤ ਸਿੰਘ,ਗੁਰਦੀਪ ਕੁਮਾਰ,ਵਰਿੰਦਰ ਸਿੰਘ ਝੱਜ, ਮਲਕੀਤ ਸਿੰਘ,ਅਕਾਸ਼ਦੀਪ, ਮਨਪ੍ਰੀਤ ਸਿੰਘ,ਅਸ਼ੋਕ ਕੁਮਾਰ,ਰਜਿੰਦਰ ਕੁਮਾਰ, ਹਰਮਿੰਦਰ ਸਿੰਘ , ਮਨੋਜ ਕੁਮਾਰ,ਸੁਨੀਤਾ ਦੇਵੀ, ਅਮਨਦੀਪ ਸਿੰਘ,ਅੰਜੂ,ਰਵਨੀਤ ਕੌਰ,ਸੁਖਵਿੰਦਰ ਸਿੰਘ, ਗਿਤਾਜਲੀ ਸ਼ਰਮਾ,ਸੰਦੀਪ, ਰਿਸ਼ੀਪਾਲ,ਹਰਪ੍ਰੀਤ ਸਿੰਘ, ਸੁਮਿਤ ਕੁਮਾਰ,ਸੁਖਵਿੰਦਰ ਸਿੰਘ,ਮਨਿੰਦਰ ਸਿੰਘ,ਰਾਹੁਲ,ਹਰਜੋਤ ਸਿੰਘ,ਪੂਰਨ ਚੰਦ, ਚੰਦਨ,ਸੰਜੀਵ,ਮਾਇਆਂ ਦੇਵੀ,ਅਭਿਸ਼ੇਕ ਕੁਮਾਰ,ਪੂਰਨ ਚੰਦ ਤੋਂ ਇਲਾਵਾ ਆਈਟੀਆਈ ਦੇ ਸਮੂਹ ਸਟਾਫ ਮੈਂਬਰ ਹਾਜ਼ਰ ਸਨ।

Leave a Reply

Your email address will not be published. Required fields are marked *