ਡਿਪਟੀ ਕਮਿਸ਼ਨਰ ਦੀ ਪ੍ਰਧਾਨਗੀ ਹੇਠ ਨਸ਼ਿਆਂ ਵਿਰੁੱਧ ਜਾਗਰੂਕ ਸਬੰਧੀ ਮੀਟਿੰਗ ਦਾ ਆਯੋਜਨ

ਸ੍ਰੀ ਮੁਕਤਸਰ ਸਾਹਿਬ, 02 ਮਾਰਚ:ਡਿਪਟੀ ਕਮਿਸ਼ਨਰ ਸ੍ਰੀ ਅਭਿਜੀਤ ਕਪਿਲਸ਼ ਦੀ ਪ੍ਰਧਾਨਗੀ ਹੇਠ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਨਸ਼ਿਆਂ ਵਿਰੁੱਧ ਜਾਗਰੂਕਤਾ ਪੈਦਾ ਕਰਨ ਦੇ ਮੰਤਵ ਨਾਲ ਵੱਖ-ਵੱਖ ਸੰਸਥਾਵਾਂ ਨਾਲ ਮੀਟਿੰਗ ਕੀਤੀ ਗਈ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਮੁਹਿੰਮ ਯੁੱਧ ਨਸ਼ਿਆਂ ਵਿਰੁੱਧ ਤਹਿਤ ਨੌਜਵਾਨਾਂ ਨੂੰ ਵਧੀਆ ਸੁਨੇਹਾ ਮਿਲ ਰਿਹਾ ਹੈ ਅਤੇ ਉਨ੍ਹਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ।

ਮੀਟਿੰਗ ਦੌਰਾਨ ਵੱਖ-ਵੱਖ ਵਿਦਿਅਕ ਸੰਸਥਾਵਾਂ, ਐਨ.ਜੀ.ਓਜ਼, ਅਤੇ ਸਿਹਤ ਵਿਭਾਗ ਨੂੰ ਹਦਾਇਤ ਕਰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸਕੂਲਾਂ, ਕਾਲਜਾਂ ਵਿੱਚ ਵੱਖ-ਵੱਖ ਟੀਮਾਂ ਬਣਾਕੇ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਵਿਦਿਆਰਥੀਆਂ ਨੂੰ ਜਾਗਰੂਕ ਕੀਤਾ ਜਾਵੇ, ਜਿਸ ਨਾਲ ਵਿਦਿਆਰਥੀ ਆਪਣੇ ਮਾਪਿਆਂ ਨੂੰ ਵੀ ਇਸ ਬਾਰੇ ਜਾਣੂੰ ਕਰਵਾਉਣਗੇ। ਉਨ੍ਹਾਂ ਕਿਹਾ ਕਿ ਹਰ ਕਾਲਜ ਤੋਂ ਇੱਕ 10-10 ਮੈਂਬਰਾਂ ਦੀ ਟੀਮ ਬਣਾਈ ਜਾਵੇ ਅਤੇ ਉਸ ਟੀਮ ਦੀ ਵਰਕਸ਼ਾਪ ਕਰਵਾਈ ਜਾਵੇ। ਉਨ੍ਹਾਂ ਕਿਹਾ ਕਿ ਇਸ ਸਮੁੱਚੀ ਮੁਹਿੰਮ ਦੇ ਇੰਚਾਰਜ ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਡੈਵੀ ਗੋਇਲ ਹੋਣਗੇ।

ਉਨ੍ਹਾਂ ਐਂਟੀ ਡਰੱਗ ਅਵੇਅਰਨੈਸ ਕੰਪੇਨ ਟੀਮ ਦੇ ਮੈਂਬਰ ਸ੍ਰੀ ਰੁਪਿੰਦਰ ਸਿੰਘ ਨੂੰ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਯੂਨੀਵਰਸਿਟੀ ਦੇ ਸਾਈਕਲੋਜੀ ਵਿਭਾਗ ਨਾਲ ਮਿਲ ਕੇ ਪ੍ਰੋਗਰਾਮ ਤਿਆਰ ਕਰਨਗੇ ਅਤੇ ਨਸ਼ਿਆਂ ਸਬੰਧੀ ਜਾਗਰੂਕ ਕਰਨ ਲਈ ਸ਼ਡਿਊਲ ਤਿਆਰ ਕਰਨ ਤਾਂ ਜੋ ਨਸ਼ਿਆਂ ਸਬੰਧੀ ਜਾਗਰੂਕਤਾ ਅਭਿਆਨ ਸਬੰਧੀ ਵੱਧ ਤੋਂ ਵੱਧ ਲੋਕਾਂ ਨੂੰ ਜਾਗਰੂਕ ਕੀਤਾ ਜਾ ਸਕੇ।

ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਡੈਵੀ ਗੋਇਲ, ਸਹਾਇਕ ਕਮਿਸ਼ਨਰ (ਸਿਖਲਾਈ ਅਧੀਨ) ਸ੍ਰੀ ਸ਼ਿਵਾਂਸ਼ ਅਸਥਾਨਾ, ਸਿਵਲ ਸਰਜਨ ਸ੍ਰੀ ਸੁਨੀਲ ਬਾਂਸਲ ਤੋਂ ਇਲਾਵਾ ਵੱਖ-ਵੱਖ ਵਿਦਿੱਅਕ ਸੰਸਥਾਵਾਂ ਦੇ ਪ੍ਰਿੰਸੀਪਲ, ਐਨ.ਜੀ.ਓਜ਼ ਅਤੇ ਸਿਹਤ ਵਿਭਾਗ ਦੇ ਅਧਿਕਾਰੀ ਹਾਜ਼ਰ ਸਨ।

Leave a Reply

Your email address will not be published. Required fields are marked *