ਵਿਧਾਇਕ ਸ਼ੈਰੀ ਕਲਸੀ ਵੱਲੋਂ ਬਟਾਲਾ ਵਿਖੇ ਕਰਵਾਏ ਸਮਾਗਮ ਦੌਰਾਨ ਉੱਦਮੀ ਮਹਿਲਾਵਾਂ ਦਾ ਸਨਮਾਨ

ਬਟਾਲਾ, 2 ਮਾਰਚ ( )- ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਹਲਕਾ ਵਿਧਾਇਕ ਬਟਾਲਾ ਸ. ਅਮਨਸ਼ੇਰ ਸਿੰਘ ਸ਼ੈਰੀ ਕਲਸੀ ਵੱਲ਼ੋਂ ਬਟਾਲਾ ਵਿਖੇ ਕਰਵਾਏ ਸਮਾਗਮ ਦੌਰਾਨ ਉੱਦਮੀ ਮਹਿਲਾਵਾਂ ਦਾ ਸਨਮਾਨ ਕੀਤਾ ਗਿਆ। ਇਸ ਮੌਕੇ ਬੀ.ਡੀ.ਪੀ.ਓ. ਬਲਜੀਤ ਸਿੰਘ, ਸੀਨੀਅਰ ਆਗੂ ਮੈਨੇਜਰ ਅਤਰ ਸਿੰਘ ਅਤੇ ਵੱਖ- ਵੱਖ ਉੱਦਮੀ ਮਹਿਲਾਵਾਂ ਮੌਜੂਦ ਸਨ।

ਜ਼ਿਲ੍ਹਾਂ ਪੰਚਾਇਤ ਰਿਸੋਰਸ ਸੈਂਟਰ ਬਟਾਲਾ ਵਿਖੇ ਕਰਵਾਏ ਸਮਾਗਮ ਦੌਰਾਨ ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਸ.ਭਗਵੰਤ ਸਿੰਘ ਮਾਨ, ਮੁੱਖ ਮੰਤਰੀ ਪੰਜਾਬ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਵੱਲੋਂ ਮਹਿਲਾਵਾਂ ਨੂੰ ਆਰਥਿਕ ਪੱਧਰ ‘ਤੇ ਹੋਰ ਉੱਚਾ ਚੁੱਕਣ ਲਈ ਵਿਸ਼ੇਸ਼ ਉਪਰਾਲੇ ਕੀਤੇ ਗਏ ਹਨ, ਜਿਸਦੇ ਚੱਲਦਿਆਂ ਸੈਲਫ ਹੈਲਪ ਗਰੁੱਪ ਰਾਹੀ ਔਰਤਾਂ ਨੂੰ ਸ਼ਾਨਦਾਰ ਪਲੇਟਫਾਰਮ ਮੁਹੱਈਆ ਕਰਵਾਇਆ ਗਿਆ ਹੈ।

ਉਨਾਂ ਅੱਗੇ ਕਿਹਾ ਕਿ ਪੰਜਾਬ ਸਰਕਾਰ ਵੱਲ਼ੋ ਪੇਂਡੂ ਵਿਕਾਸ ਅਤੇ ਪੰਚਾਇਤਾਂ ਵਿਭਾਗ ਦੇ ਪੰਜਾਬ ਰਾਜ ਦਿਹਾਤੀ ਆਜੀਵੀਕਾ ਮਿਸ਼ਨ ਰਾਹੀ ਔਰਤਾਂ ਨੂੰ ਖੇਤ ਤੋ ਰਸੋਈ ਅਤੇ ਸੇਵਾ ਤੋਂ ਸਵੈ ਨਿਰਭਰਤਾਂ ਤੋਂ ਅੱਗੇ ਵਧਾਇਆ ਹੈ। ਉਨ੍ਹਾਂ ਮਹਿਲਾਵਾਂ ਨੂੰ ਅਪੀਲ ਕਰਦਿਆ ਕਿਹਾ ਕਿ ਉਹ ਖੁਦ ਦਾ ਕਾਰੋਬਾਰ ਕਰਨ ਅਤੇ ਆਪਣੀ ਪਹਿਚਾਣ ਬਣਾਉਣ। ਇਸ ਸਬੰਧੀ ਪੰਜਾਬ ਸਰਕਾਰ ਵੱਲ਼ੋਂ ਮਹਿਲਾਵਾਂ ਦੀ ਪੂਰੀ ਸਹਾਇਤਾ ਕੀਤੀ ਜਾ ਰਹੀ ਹੈ।

ਇਸ ਮੌਕੇ ਅਮਰਪਾਲ ਸਿੰਘ ਡੀ.ਪੀ.ਐੱਮ, ਇੰਚਾਰਜ ਸੈਲਫ ਹੈਲਪ ਗਰੁੱਪ ਗੁਰਦਾਸਪੁਰ, ਵਰਿੰਦਰ ਸਿੰਘ ਅਤੇ ਸਿਮਰਨਜੀਤ ਸਿੰਘ, ਰੁਪਿੰਦਰ ਕੌਰ ਬੀ.ਮੀ.ਐੱਮ, ਭੁਪਿੰਦਰ ਸਿੰਘ, ਪੰਚਾਇਤ ਅਫਸਰ ਹਰਿੰਦਰਬੀਰ ਸਿੰਘ, ਮੈਡਮ ਸ਼੍ਰੀਮਤੀ ਮਨਮੀਤ ਕੌਰ, ਸ਼੍ਰੀਮਤੀ ਦਵਿੰਦਰ ਕੌਰ, ਰਣਜੀਤ ਸਿੰਘ, ਬਲਰਾਜ ਸਿੰਘ, ਸ਼੍ਰੀਮਤੀ ਨਰਿੰਦਰ ਕੌਰ, ਸ਼੍ਰੀਮਤੀ ਹਰਮੀਤ ਕੌਰ, ਸ਼੍ਰੀਮਤੀ ਪਰਮਜੀਤ, ਕੁਲਦੀਪ ਕੌਰ, ਰਮਨਪ੍ਰੀਤ ਕੌਰ, ਅਨੀਤਾ, ਸੋਸ਼ਲ ਵਰਕਰ ਯੁਵਿਕਾ ਅਦਿ ਹਾਜ਼ਰ ਸਨ।

Leave a Reply

Your email address will not be published. Required fields are marked *