23 ਮਾਰਚ ਨੂੰ ਹੁਸੈਨੀਵਾਲਾ ਵਿਖੇ ਕੌਮੀ ਸ਼ਹੀਦਾਂ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ ਜਾਣਗੇ – ਡਿਪਟੀ ਕਮਿਸ਼ਨਰ

ਫ਼ਿਰੋਜ਼ਪੁਰ 21 ਮਾਰਚ  2024 (     )

               23 ਮਾਰਚ ਨੂੰ ਸ਼ਹੀਦੀ ਸਮਾਰਕ ਹੁਸੈਨੀਵਾਲਾ ਵਿਖੇ ਸ਼ਹੀਦ-ਏ-ਆਜ਼ਮ ਸ. ਭਗਤ ਸਿੰਘਰਾਜਗੁਰੂ ਤੇ ਸੁਖਦੇਵ ਜੀ ਦੇ ਹੋਣ ਵਾਲੇ ਸ਼ਹੀਦੀ ਸਮਾਗਮ ਲਈ ਲੋੜੀਂਦੇ ਪ੍ਰਬੰਧ ਕਰਨ ਲਈ ਡਿਪਟੀ ਕਮਿਸ਼ਨਰ ਸ੍ਰੀ ਰਾਜੇਸ਼ ਧੀਮਾਨ ਵੱਲੋਂ ਵੱਖਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਹੁਸੈਨੀਵਾਲਾ ਵਿਖੇ ਮੀਟਿੰਗ ਕਰਕੇ ਲੋੜੀਂਦੇ ਨਿਰਦੇਸ਼ ਜਾਰੀ ਕੀਤੇ ਗਏ

     ਮੀਟਿੰਗ ਨੂੰ ਸੰਬੋਧਨ ਕਰਦਿਆਂ  ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ 23 ਮਾਰਚ ਨੂੰ ਹੁਸੈਨੀਵਾਲਾ ਵਿਖੇ  ਸ਼ਹੀਦ-ਏ-ਆਜ਼ਮ ਸ੍ਰ. ਭਗਤ ਸਿੰਘਰਾਜਗੁਰੂ ਤੇ ਸੁਖਦੇਵ ਜੀ ਦਾ ਸ਼ਹੀਦੀ ਦਿਹਾੜਾ ਰਾਜ ਪੱਧਰ ਮਨਾਇਆ ਜਾਵੇਗਾ ਅਤੇ ਪੰਜਾਬ ਦੇ ਮੁੱਖ ਮੰਤਰੀ ਸਭਗਵੰਤ ਸਿੰਘ ਮਾਨ 23 ਮਾਰਚ ਨੂੰ ਸ਼ਹੀਦਾਂ ਨੂੰ ਸ਼ਰਧਾ ਦੇ ਫੁੱਲ ਭੇਟ ਕਰਨ ਲਈ ਪਹੁੰਚ ਰਹੇ ਹਨ। ਉਨ੍ਹਾਂ ਸਬੰਧਿਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਇਸ ਸ਼ਹੀਦੀ ਸਮਾਗਮ ਨੂੰ ਮਨਾਉਣ ਸਬੰਧੀ ਆਪਣੇ-ਆਪਣੇ ਵਿਭਾਗਾਂ ਦੇ ਸਾਰੇ ਪ੍ਰਬੰਧ ਸਮੇਂ ਸਿਰ ਮੁਕੰਮਲ ਕਰਨ ਤਾਂ ਜੋ ਇਸ ਸਮਾਗਮ ਨੂੰ ਮਨਾਉਣ ਸਬੰਧੀ ਕਿਸੇ ਕਿਸਮ ਦੀ ਦਿੱਕਤ ਪੇਸ਼ ਨਾ ਆਵੇ।  

            ਮੀਟਿੰਗ ਦੌਰਾਨ ਉਨ੍ਹਾਂ ਨੇ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਕਿਹਾ ਕਿ ਸਮਾਗਮ ਵਾਲੀ ਥਾਂ ‘ਤੇ ਲੋੜੀਂਦੀਆਂ ਸਿਹਤ ਸਹੂਲਤਾਂ ਦਾ ਪ੍ਰਬੰਧ ਕੀਤਾ ਜਾਵੇ। ਉਨ੍ਹਾਂ ਪੁਲਿਸ ਵਿਭਾਗ ਨੂੰ ਕਿਹਾ ਕਿ ਸਮਾਗਮ ਵਾਲੇ ਰੂਟ ‘ਤੇ ਟਰੈਫ਼ਿਕ ਨੂੰ ਨਿਰਵਿਘਨ ਚਲਾਉਣ ਲਈ ਪੁਖ਼ਤਾ ਪ੍ਰਬੰਧ ਕੀਤੇ ਜਾਣ ਉਨ੍ਹਾਂ ਨੇ ਪੰਜਾਬ ਰੋਡਵੇਜ਼ ਦੇ ਜੀ.ਐਮ. ਅਤੇ ਰੇਲਵੇ ਦੇ ਅਧਿਕਾਰੀਆਂ ਨੂੰ ਕਿਹਾ ਕਿ ਸਮਾਗਮ ਵਾਲੇ ਸਥਾਨ ‘ਤੇ ਰਿਕਵਰੀ ਵੈਨ ਦਾ ਪ੍ਰਬੰਧ ਕੀਤਾ ਜਾਵੇ ਅਤੇ ਲੋਕਾਂ ਨੂੰ ਲਿਆਉਣ ਅਤੇ ਛੱਡਣ ਲਈ ਲੋੜ ਅਨੁਸਾਰ ਫਿਰੋਜ਼ਪੁਰ ਸ਼ਹਿਰ ਅਤੇ ਛਾਉਣੀ ਤੋਂ ਬੱਸਾਂ ਚਲਾਈਆਂ ਜਾਣਗੀਆਂ ਅਤੇ ਸਪੈਸ਼ਲ ਰੇਲ ਗੱਡੀ ਵੀ ਚੱਲੇਗੀ। ਉਨ੍ਹਾਂ ਸਬੰਧਤ ਵਿਭਾਆਂ ਦੇ ਅਧਿਕਾਰੀਆਂ ਨੂੰ ਕਿਹਾ ਕਿ ਇਸ ਸਮਾਗਮ ਵਿਚ ਆਉਣ ਵਾਲੇ ਲੋਕਾਂ ਲਈ ਪੀਣ ਵਾਲੇ ਸਾਫ਼ ਸੁਥਰੇ ਪਾਣੀ ਦਾ ਵਿਸ਼ੇਸ਼ ਪ੍ਰਬੰਧ ਕੀਤਾ ਜਾਵੇ ਤਾਂ ਜੋ ਲੋਕਾਂ ਨੂੰ ਕਿਸੇ ਕਿਸਮ ਦੀ ਦਿੱਕਤ ਪੇਸ਼ ਨਾ ਆਵੇ। ਇਸ ਤੋਂ ਇਲਾਵਾ ਉਨ੍ਹਾ ਸਮਾਗਮ ਵਾਲੀ ਥਾਂ ਅਤੇ ਰਸਤੇ ਦੀ ਸਾਫਸਫਾਈ ਦਾ ਵੀ ਖਾਸ ਧਿਆਨ ਰੱਖਣ ਲਈ ਕਿਹਾ। ਉਨ੍ਹਾਂ ਕਿਹਾ ਕਿ ਸਮੂਹ ਵਿਭਾਗੀ ਅਧਿਕਾਰੀਆਂ ਵੱਲੋਂ ਆਪੋ-ਆਪਣੀ ਡਿਊਟੀ ਪੂਰੀ ਤਨਦੇਹੀ ਤੇ ਇਮਾਨਦਾਰੀ ਨਾਲ ਨਿਭਾਈ ਜਾਵੇ ਤਾਂ ਜੋ ਸ਼ਹੀਦੀ ਸਮਾਰੋਹ ਨੂੰ ਪੂਰੀ ਸ਼ਰਧਾ ‘ਤੇ ਉਤਸ਼ਾਹ ਨਾਲ ਮਨਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਇਸ ਸਮਾਗਮ ਲਈ ਕੰਟਰੋਲ ਰੂਮ ਨੰਬਰ 01632-280161 ਅਤੇ 280128 ਸਥਾਪਿਤ ਕੀਤਾ ਗਿਆ ਹੈ।

          ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਡਾਨਿੱਧੀ ਕੁਮੁਧ ਬਾਮਬਾਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀ ਅਰੁਣ ਕੁਮਾਰ ਸ਼ਰਮਾ,  ਐਸਡੀਐਮ ਫਿਰੋਜ਼ਪੁਰ ਡਾਚਾਰੂਮਿਤਾ ਸੇਖ਼ਰਸਹਾਇਕ ਕਮਿਸ਼ਨਰ ਸ੍ਰੀ ਸੂਰਜ ਕੁਮਾਰਐਸਪੀ (ਐਚਜੁਗਰਾਜ ਸਿੰਘ, ਕਰਨਲ ਸ੍ਰੀ ਆਰ.ਪੀਸਿੰਘਸਕੱਤਰ ਰੈੱਡ ਕਰਾਸ ਸ੍ਰੀ ਅਸ਼ੋਕ ਬਹਿਲ, ਡੀ.ਈ.ਓ. ਐਲੀਮੈਂਟਰੀ ਸ੍ਰੀਮਤੀ ਨੀਲਮ ਰਾਣੀ, ਪ੍ਰਿੰਸੀਪਲ ਡਾਸਤਿੰਦਰ ਸਿੰਘ, ਐਲ.ਡੀ.ਐਮਸ੍ਰੀਮਤੀ ਗੀਤਾ ਮਹਿਤਾ ਤੋਂ ਇਲਾਵਾ ਵੱਖਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।

 

Leave a Reply

Your email address will not be published. Required fields are marked *