ਖਰੀਦੀ ਕਣਕ ਦੀ ਜ਼ਿਲੇ ਦੇ ਕਿਸਾਨਾਂ ਨੂੰ ਕੀਤੀ ਗਈ 1722 ਕਰੋੜ 11 ਲੱਖ ਰੁਪਏ ਦੀ ਅਦਾਇਗੀ-ਡਿਪਟੀ ਕਮਿਸ਼ਨਰ

ਤਰਨ ਤਾਰਨ, 12 ਮਈ :
ਜ਼ਿਲਾ ਤਰਨ ਤਾਰਨ ਦੀਆਂ ਮੰਡੀਆਂ ਵਿੱਚ ਹੁਣ ਤੱਕ ਕੁੱਲ 7,61,229 ਮੀਟਿਰਿਕ ਟਨ ਕਣਕ ਦੀ ਆਮਦ ਹੋਈ ਹੈ, ਜਿਸ ਦੀ ਵੱਖ-ਵੱਖ ਏਜੰਸੀਆਂ ਵੱਲੋ ਖਰੀਦ ਕੀਤੀ ਜਾ ਚੁੱਕੀ ਹੈ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਰਾਹੁਲ ਨੇ ਦੱਸਿਆ ਕਿ ਖਰੀਦੀ ਗਈ ਕਣਕ ਦੀ ਜ਼ਿਲੇ ਦੇ ਕਿਸਾਨਾਂ ਨੂੰ 1722 ਕਰੋੜ 11 ਲੱਖ ਰੁਪਏ ਰੁਪਏ ਦੀ ਅਦਾਇਗੀ ਕੀਤੀ ਗਈ ਹੈ।
ਉਹਨਾਂ ਕਿਹਾ ਕਿ ਪੰਜਾਬ ਸਰਕਾਰ ਦੇ ਅਦੇਸ਼ਾਂ ਅਨੁਸਾਰ ਕਿਸਾਨਾਂ ਨੂੰ ਉਹਨਾਂ ਦੀ ਫਸਲ ਦੀ ਬਣਦੀ ਅਦਾਇਗੀ 48 ਘੰਟੇ ਦੇ ਅੰਦਰ-ਅੰਦਰ ਆਨਲਾਈਨ ਤਰੀਕੇ ਨਾਲ ਕਰਨੀ ਯਕੀਨੀ ਬਣਾਈ ਗਈ ਹੈ। ਉਹਨਾਂ ਦੱਸਿਆ ਕਿ ਹੁਣ ਤੱਕ ਜਿਲੇ ਦੇ ਮੰਡੀਆਂ ‘ਚੋ ਖਰੀਦ ਕੀਤੀ ਗਈ ਕਣਕ ਵਿੱਚੋਂ 5,20,817 ਮੀਟਿ੍ਰਕ ਟਨ ਕਣਕ ਦੀ ਚੁਕਾਈ ਵੀ ਕੀਤੀ ਜਾ ਚੁੱਕੀ ਹੈ ਅਤੇ ਸਬੰਧਿਤ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਗਏ ਹਨ, ਕਿ ਰਹਿੰਦੀ ਫਸਲ ਦੀ ਮੰਡੀਆਂ ਚੋਂ ਜਲਦ ਤੋਂ ਜਲਦ ਚੁਕਾਈ ਕੀਤੀ ਜਾਵੇ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਕਿ ਹੁਣ ਤੱਕ ਪਨਗਰੇਨ ਏਜੰਸੀ ਵੱਲੋਂ 2,44,757 ਮੀਟਿ੍ਰਕ ਟਨ, ਮਾਰਕਫੈੱਡ ਵੱਲੋਂ 1,84,777 ਮੀਟਿ੍ਰਕ ਟਨ, ਪਨਸਪ ਵੱਲੋਂ 1,72,745 ਮੀਟਿ੍ਰਕ ਟਨ, ਪੰਜਾਬ ਵੇਅਰਹਾਊਸ ਕਾਰਪੋਰੇਸ਼ਨ ਵੱਲੋਂ 95,906 ਮੀਟਿ੍ਰਕ ਟਨ ਅਤੇ ਐੱਫ਼. ਸੀ. ਆਈ. ਵੱਲੋਂ 41,435 ਮੀਟਿ੍ਰਕ ਕਣਕ ਦੀ ਖਰੀਦ ਕੀਤੀ ਗਈ ਹੈ।

Leave a Reply

Your email address will not be published. Required fields are marked *