ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ ਦੀ ਅਗਵਾਈ ‘ਚ ਗੜ੍ਹਸ਼ੰਕਰ ਵਿਖੇ ਲਗਾਇਆ ਪਲੇਸਮੈਂਟ ਕੈਂਪ


ਗੜ੍ਹਸ਼ੰਕਰ/ਹੁਸ਼ਿਆਰਪੁਰ, 20 ਮਈ :  
        ਜ਼ਿਲ੍ਹਾ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਅਫ਼ਸਰ ਰਮਨਦੀਪ ਕੌਰ ਨੇ ਦੱਸਿਆ ਕਿ ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ ਦੀ ਅਗਵਾਈ ਹੇਠ ਅੱਜ ਵਾਰਡ ਨੰਬਰ 13, ਗੜ੍ਹਸ਼ੰਕਰ ਵਿਖੇ ਪਲੇਸਮੈਂਟ ਕੈਂਪ ਦਾ ਸਫ਼ਲਤਾਪੂਰਵਕ ਆਯੋਜਨ ਕੀਤਾ ਗਿਆ। ਇਸ ਪਲੇਸਮੈਂਟ ਕੈਂਪ ਵਿਚ ਲਗਭਗ 10 ਉਦਯੋਗਿਕ ਇਕਾਈਆਂ ਜਿਵੇਂ ਕਿ  ਸੋਨਾਲੀਕਾ ਟ੍ਰੈਕਟਰ ਕੰਪਨੀ ਹੁਸ਼ਿਆਰਪੁਰ, ਕੁਆਂਟੰਮ ਪੇਪਰ ਮਿਲ ਸੈਲਾ, ਵਰਧਮਾਨ ਟੈਕਸਟਾਈਲ ਕੰਪਨੀ ਹੁਸ਼ਿਆਰਪੁਰ, ਚੈੱਕਮੇਟ ਸਕਿਊਰਿਟੀ, ਡਬਲ ਬੈਰੀਅਲ ਜੀਨਸ, ਕਿੰਗ ਐਡਵਰਡ ਸਕੂਲ ਮਾਹਿਲਪੁਰ, ਸੇਨਰਜੀ ਈਥਾਈਲ ਮਾਹਿਲਪੁਰ, ਏਕ ਪਰਿਆਸ ਡਰੱਗ-ਡੀ ਅਡਿਕਸ਼ਨ ਸੈਂਟਰ ਗੜ੍ਹਸ਼ੰਕਰ, ਐਸ.ਬੀ.ਐਸ ਸਕੂਲ ਗੜ੍ਹਸ਼ੰਕਰ ਅਤੇ ਆਈ.ਸੀ.ਐਸ ਫੂਡ ਲਿਮਟਡ ਆਦਿ ਕੰਪਨੀਆਂ ਵੱਲੋਂ ਵੱਖ-ਵੱਖ ਅਸਾਮੀਆਂ ਲਈ ਇੰਟਰਵਿਊ ਦੀ ਪ੍ਰਕਿਰਿਆ ਹੋਣ ਉਪਰੰਤ ਯੋਗ ਉਮੀਦਵਾਰਾਂ ਨੂੰ ਸ਼ਾਰਟ ਲਿਸਟਿਡ ਕੀਤਾ ਗਿਆ। ਇਸ ਪਲੇਸਮੈਂਟ ਕੈਂਪ ਵਿਚ 18 ਤੋਂ 35 ਸਾਲ ਤੱਕ ਦੇ ਅੱਠਵੀਂ, 10ਵੀਂ, 12ਵੀਂ, ਆਈ.ਟੀ.ਆਈ (ਮਕੈਨੀਕਲ ਸਾਰੇ ਟ੍ਰੇਡਜ਼), ਗ੍ਰੈਜੂਏਟ ਅਤੇ ਪੋਸਟ ਗ੍ਰੈਜੂਏਟ ਆਦਿ ਵਿਦਿਅਕ ਯੋਗਤਾ ਵਾਲੇ ਪ੍ਰਾਰਥੀ (ਲੜਕੇ ਅਤੇ ਲੜਕੀਆਂ ਦੋਵੇਂ) ਸ਼ਾਮਿਲ ਹੋਏ। ਇਸ ਕੈਂਪ ਵਿਚ 108 ਪ੍ਰਾਰਥੀਆਂ ਵੱਲੋਂ ਭਾਗ ਲਿਆ ਗਿਆ ਅਤੇ ਜਿਸ ਵਿਚੋਂ 75 ਯੋਗ ਪ੍ਰਾਰਥੀਆਂ ਨੂੰ ਕੰਪਨੀਆਂ ਵੱਲੋਂ ਸ਼ਾਰਟ ਲਿਸਟਿਡ ਕੀਤਾ ਗਿਆ।
ਇਸ ਪਲੇਸਮੈਂਟ ਕੈਂਪ ਵਿਚ ਜ਼ਿਲ੍ਹਾ ਰੋਜ਼ਗਾਰ ਦਫ਼ਤਰ ਹੁਸ਼ਿਆਰਪੁਰ ਤੋਂ ਪਲੇਸਮੈਂਟ ਅਫਸਰ ਰਾਕੇਸ਼ ਕੁਮਾਰ, ਯੰਗ ਪ੍ਰੋਫੈਸ਼ਨਲ ਵਿਕਰਮ ਸਿੰਘ, ਮਨੋਹਰ ਲਾਲ, ਵਰਿੰਦਰ ਕੁਮਾਰ,  ਰਵਿੰਦਰ ਸਿੰਘ ਅਤੇ ਸੰਦੀਪ ਸਿੰਘ ਵੀ ਮੌਜੂਦ ਸਨ।

Leave a Reply

Your email address will not be published. Required fields are marked *