ਦਸਵੀਂ ਅਤੇ ਬਾਰ੍ਹਵੀਂ ਸ਼੍ਰੇਣੀ (ਸਮੇਤ ਓਪਨ) ਲਈ ਨਿਰਧਾਰਤ ਪ੍ਰੀਖਿਆ ਕੇਂਦਰਾਂ ਦੇ 100 ਮੀਟਰ ਦੇ ਘੇਰੇ ਅੰਦਰ ਮਨਾਹੀ ਦੇ ਹੁਕਮ ਜਾਰੀ

ਮਾਨਸਾ, 20 ਫਰਵਰੀ:

ਜ਼ਿਲ੍ਹਾ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਸ੍ਰੀਮਤੀ ਨਵਜੋਤ ਕੌਰ , ਆਈ.ਏ.ਐੱਸ. ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਪੰਜਾਬ ਸਕੂਲ ਸਿੱਖਿਆ ਬੋਰਡ, ਐੱਸ.ਏ.ਐੱਸ. ਨਗਰ (ਮੋਹਾਲੀ) ਵੱਲੋਂ ਜ਼ਿਲ੍ਹਾ ਮਾਨਸਾ ਵਿਚ ਨਿਰਧਾਰਤ ਕੀਤੇ ਪ੍ਰੀਖਿਆ ਕੇਂਦਰਾਂ ਦੇ ਨਜ਼ਦੀਕ 100 ਮੀਟਰ ਦੇ ਘੇਰੇ ਅੰਦਰ ਕਿਸੇ ਵੀ ਵਿਅਕਤੀ/ਵਿਅਕਤੀਆਂ ਵੱਲੋਂ ਪ੍ਰੀਖਿਆ ਕੇਂਦਰਾਂ ਵਾਲੀਆਂ ਇਮਾਰਤਾਂ ਦੇ ਆਲੇ ਦੁਆਲੇ ਨਕਲ ਕਰਵਾਉਣ ਦੇ ਮੰਤਵ ਲਈ ਖੜ੍ਹੇ ਹੋਣ, ਨਾਅਰੇ ਲਗਾਉਣ ਅਤੇ ਕਾਨੂੰਨ ਤੇ ਵਿਵਸਥਾ ਵਿਚ ਨੁਕਸੇ ਅਮਨ ਪੈਦਾ ਕਰਨ ‘ਤੇ ਮਨਾਹੀ ਦੇ ਹੁਕਮ ਜਾਰੀ ਕੀਤੇ ਹਨ।

ਹੁਕਮ ਵਿਚ ਕਿਹਾ ਗਿਆ ਹੈ ਕਿ ਪੰਜਾਬ ਸਕੂਲ ਸਿੱਖਿਆ ਬੋਰਡ, ਐੱਸ.ਏ.ਐੱਸ. ਨਗਰ (ਮੋਹਾਲੀ) ਵੱਲੋਂ ਅੱਠਵੀਂ, ਦਸਵੀਂ ਅਤੇ ਬਾਰ੍ਹਵੀਂ ਸ਼੍ਰੇਣੀ ਫਰਵਰੀ/ਮਾਰਚ 2026 ਦੀਆਂ ਸਾਲਾਨਾ ਪ੍ਰੀਖਿਆਵਾਂ (ਸਮੇਤ ਓਪਨ ਸਕੂਲ) 04 ਅਪ੍ਰੈਲ 2026 ਤੱਕ ਸਵੇਰੇ 11 ਵਜੇ ਤੋਂ ਬਾਅਦ ਦੁਪਹਿਰ 02:15 ਵਜੇ ਤੱਕ ਜ਼ਿਲ੍ਹਾ ਮਾਨਸਾ ਵਿਚ ਸਥਾਪਿਤ ਕੀਤੇ ਵੱਖ ਵੱਖ ਪ੍ਰੀਖਿਆ ਕੇਂਦਰਾਂ ਵਿਚ ਕਰਵਾਈ ਜਾ ਰਹੀ ਹੈ। ਆਮ ਤੌਰ ‘ਤੇ ਵੇਖਿਆ ਗਿਆ ਹੈ ਕਿ ਪ੍ਰੀਖਿਆ ਕੇਂਦਰਾਂ ਦੇ ਆਲੇ ਦੁਆਲੇ ਸ਼ਰਾਰਤੀ ਅਨਸਰ ਇਕੱਠੇ ਹੋ ਜਾਂਦੇ ਹਨ, ਜੋ ਪ੍ਰੀਖਿਆ ਕੇਂਦਰਾਂ ਵਿਚ ਪਹੁੰਚ ਕੇ ਪ੍ਰੀਖਿਆਵਾਂ ਦੀ ਪਵਿੱਤਰਤਾ ਅਤੇ ਅਨੁਸਾਸ਼ਨ ਨੂੰ ਭੰਗ ਕਰਨ ਦੀ ਕੋਸ਼ਿਸ਼ ਕਰਦੇ ਹਨ। 

Leave a Reply

Your email address will not be published. Required fields are marked *